Author: editor
ਆਉਂਦੀ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸੱਦੇ ਗਏ ਜਨਰਲ ਇਜਲਾਸ ‘ਚ ਆਪਣਾ ਬਹੁਮਤ ਕਾਇਮ ਰੱਖਣਾ ਸ਼੍ਰੋਮਣੀ ਅਕਾਲੀ ਦਲ ਲਈ ਇਕ ਹੋਰ ਵੱਡੀ ਚੁਣੌਤੀ ਬਣ ਗਿਆ ਹੈ। ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੀ ਆਪਣੇ ਪੱਧਰ ‘ਤੇ ਚੋਣ ਲੜਨ ਦੇ ਰੌਂਅ ‘ਚ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਮਨਾਉਣ ਦਾ ਹਰ ਸੰਭਵ ਯਤਨ ਕੀਤਾ ਗਿਆ ਪਰ ਫ਼ਿਲਹਾਲ ਇਹ ਯਤਨ ਸਫ਼ਲ ਨਹੀਂ ਹੋ ਸਕੇ ਜਿਸ ਕਾਰਨ ਚੁਣੌਤੀ ਵਧਦੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਸਣੇ ਅੰਤਰਿੰਗ ਕਮੇਟੀ ਦੇ ਗਿਆਰਾਂ ਮੈਂਬਰਾਂ…
ਪੰਜਾਬ ਦੀ ਇਕ ਜੇਲ੍ਹ ‘ਚ ਕਾਲਾ ਪੀਲੀਆ ਫੈਲ ਗਿਆ ਹੈ ਅਤੇ ਸੈਂਕੜੇ ਕੈਦੀ ਹੈਪੇਟਾਈਟਸ-ਸੀ ਮਿਲਣ ਕਰਕੇ ਇਲਾਜ ਸ਼ੁਰੂ ਕੀਤਾ ਗਿਆ ਹੈ। ਇਹ ਮਾਮਲਾ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਹੈ। ਨਾਭਾ ਜੇਲ੍ਹ ਸੁਪਰਡੈਂਟ ਰਮਨਜੀਤ ਸਿੰਘ ਭੰਗੂ ਵੱਲੋਂ ਨਾਭਾ ਹਸਪਤਾਲ ਨੂੰ 300 ਹੈਪੇਟਾਈਟਸ-ਸੀ ਪਾਜ਼ੇਟਿਵ ਬੰਦੀਆਂ ਦੇ ਇਲਾਜ ਦੀ ਕਾਰਵਾਈ ਸ਼ੁਰੂ ਕਰਨ ਲਈ ਲੈਬ ਅਟੈਡੈਂਟ ਨੂੰ ਜੇਲ੍ਹ ‘ਚ ਤਾਇਨਾਤ ਕਰਨ ਲਈ ਪੱਤਰ ਲਿਖਿਆ ਗਿਆ। ਨਾਭਾ ਸਹਾਇਕ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰਦੀਪ ਅਰੋੜਾ ਨੇ ਦੱਸਿਆ ਕਿ 800 ਕੈਦੀਆਂ ‘ਚੋਂ 302 ਕੈਦੀ ਰੈਪਿਡ ਟੈਸਟ ‘ਚ ਪਾਜ਼ੇਟਿਵ ਪਾਏ ਗਏ ਸਨ। ਪਟਿਆਲਾ ਜ਼ਿਲ੍ਹਾ ਮਹਾਮਾਰੀ ਮਾਹਰ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਅਗਲੀ ਪੜਤਾਲ ‘ਚ ਨਾਭਾ ਜੇਲ੍ਹ…
ਅਮਰੀਕਾ ਦੇ ਪ੍ਰਸਿੱਧ ਰੈਪਰ ਟੇਕਆਫ ਦਾ ਹਿਊਸਟਨ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ 28 ਸਾਲਾ ਰੈਫਰ ਗਰੈਮੀ ਐਵਾਰਡ ਨਾਮਜ਼ਦਗੀ ਹਾਸਲ ਕਰ ਚੁੱਕਿਆ ਸੀ ਅਤੇ ਉਸ ਨੇ ਆਪਣੇ ਕਰੀਅਰ ‘ਚ ਕਈ ਸੁਪਰਹਿੱਟ ਗੀਤ ਹਾਲੀਵੁੱਡ ਇੰਡਸਟਰੀ ਨੂੰ ਦਿੱਤੇ। ਟੇਕਆਫ ਦੇ ਇਕ ਪ੍ਰਤੀਨਿਧੀ ਨੇ ਉਸ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਝਗੜੇ ਤੋਂ ਬਾਅਦ ਹੋਈ ਹੈ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਟੇਕਆਫ ਨੂੰ ਸਿਰ ‘ਚ ਜਾਂ ਉਸ ਦੇ ਸਿਰ ਦੇ ਨੇੜੇ ਗੋਲੀ ਮਾਰੀ ਗਈ ਸੀ, ਜਿਸ ਕਾਰਨ ਰੈਪਰ ਦੀ ਮੌਕੇ ‘ਤੇ ਹੀ ਮੌਤ…
ਅਮਰੀਕਾ ‘ਚ ਇਕ ਔਰਤ ਨੇ ਆਸਮਾਨ ‘ਚ 36 ਹਜ਼ਾਰ ਫੁੱਟ ਦੀ ਉੱਚਾਈ ‘ਤੇ ਉੱਡ ਰਹੇ ਜਹਾਜ਼ ‘ਚ ਬੱਚੇ ਨੂੰ ਜਨਮ ਦਿੱਤਾ। ਇਹ ਘਟਨਾ ਕਾਫੀ ਹੈਰਾਨ ਕਰਨ ਵਾਲੀ ਹੈ ਪਰ ਇਸ ਤੋਂ ਵੀ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਡਾਕਟਰਾਂ ਨੇ ਇਸ ਔਰਤ ਨੂੰ ਹਵਾਈ ਸਫਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। 21 ਸਾਲ ਦੀ ਕੈਂਡਰੀਆ ਰੋਡੇਨ ਹਾਰਟਫੋਰਡ, ਕਨੈਕਟੀਕਟ ਦੀ ਰਹਿਣ ਵਾਲੀ ਹੈ। ਉਸ ਦੀ ਡਿਲਿਵਰੀ 23 ਅਕਤੂਬਰ ਨੂੰ ਹੋਣੀ ਸੀ। ਉਹ 32 ਹਫ਼ਤਿਆਂ ਦੀ ਗਰਭਵਤੀ ਸੀ, ਇਸ ਦੇ ਬਾਵਜੂਦ ਡਾਕਟਰਾਂ ਨੇ ਉਸ ਨੂੰ ਯਾਤਰਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਸਤੰਬਰ ‘ਚ ਕੈਂਡਰੀਆ ਨੇ ਆਪਣੇ ਪਰਿਵਾਰ ਨਾਲ ਡੋਮਿਨਿਕਨ ਰੀਪਬਲਿਕ…
ਟੀ-20 ਵਰਲਡ ਕੱਪ ‘ਚ ਲਗਤਾਰ ਵਿਕਟਾਂ ਝਟਕਾ ਰਹੇ ਅਰਸ਼ਦੀਪ ਸਿੰਘ ਮੌਜੂਦਾ ਨੇ ਆਪਣੀ ਸਫਲਤਾ ਦਾ ਸਿਹਰਾ ਭੁਵਨੇਸ਼ਵਰ ਕੁਮਾਰ ਨੂੰ ਦਿੰਦੇ ਹਨ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਇਹ ਸੀਨੀਅਰ ਤੇਜ਼ ਗੇਂਦਬਾਜ਼ ਪਾਵਰਪਲੇਅ ਦੇ ਓਵਰਾਂ ‘ਚ ਲਗਾਤਾਰ ਦਬਾਅ ਬਣਾ ਰਿਹਾ ਹੈ ਜਿਸ ਨਾਲ ਉਨ੍ਹਾਂ ਲਈ ਵਿਕਟਾਂ ਹਾਸਲ ਕਰਨਾ ਸੌਖਾ ਹੋ ਗਿਆ ਹੈ। ਅਰਸ਼ਦੀਪ ਨੇ ਪਾਕਿਸਤਾਨ ਤੇ ਦੱਖਣੀ ਅਫਰੀਕਾ ਖ਼ਿਲਾਫ਼ ਆਪਣੇ ਸ਼ੁਰੂਆਤੀ ਓਵਰਾਂ ‘ਚ ਕ੍ਰਮਵਾਰ ਬਾਬਰ ਆਜ਼ਮ ਤੇ ਕਵਿੰਟਨ ਡਿਕਾਕ ਵਰਗੇ ਚੋਟੀ ਦੇ ਬੱਲੇਬਾਜ਼ਾਂ ਨੂੰ ਆਊਟ ਕਰ ਕੇ ਇੰਡੀਆ ਨੂੰ ਮਹੱਤਵਪੂਰਨ ਸਫਲਤਾ ਦਿਵਾਈ। ਅਰਸ਼ਦੀਪ ਨੇ ਤਿੰਨ ਮੈਚਾਂ ‘ਚ 7.83 ਦੇ ਇਕਾਨਮੀ ਰੇਟ ਨਾਲ ਸੱਤ ਵਿਕਟਾਂ ਹਾਸਲ ਕੀਤੀਆਂ ਹਨ। ਭੁਵਨੇਸ਼ਵਰ ਦੇ ਨਾਂ ਇੰਨੇ…
ਇੰਡੀਆ ਦੇ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈਟੀ ਦੀ ਜੋੜੀ ਨੇ ਫਰੈਂਚ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਦਾ ਪੁਰਸ਼ ਡਬਲਜ਼ ਖਿਤਾਬ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਫਾਈਨਲ ‘ਚ ਚੀਨ ਦਟ ਤਾਇਪੇ ਦੀ ਲੂ ਚਿੰਗ ਯਾਓ ਅਤੇ ਯਾਂਗ ਪੋ ਹਾਨ ਦੀ ਜੋੜੀ ਨੂੰ ਸਿੱਧੇ ਗੇਮ ‘ਚ ਹਰਾਇਆ। ਭਾਰਤੀ ਜੋੜੀ 2019 ਐਡੀਸ਼ਨ ‘ਚ ਉਪ ਜੇਤੂ ਰਹੀ ਸੀ। ਦੁਨੀਆ ਦੀ ਅੱਠਵੇਂ ਨੰਬਰ ਦੀ ਇਸ ਜੋੜੀ ਨੇ ਲੂ ਅਤੇ ਯਾਂਗ ਦੀ 25ਵੇਂ ਦਰਜੇ ਦੀ ਜੋੜੀ ਨੂੰ 48 ਮਿੰਟਾਂ ‘ਚ 21-13, 21-19 ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤੀ ਜੋੜੀ ਇਸ ਸਾਲ ਇੰਡੀਅਨ ਓਪਨ ਸੁਪਰ 500 ਖਿਤਾਬ, ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਗ਼ਮਾ, ਥੌਮਸ ਕੱਪ ਅਤੇ ਅਗਸਤ…
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਮਾਮਲੇ ‘ਚ ਹੋਈ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਵੱਡੀ ਕਾਰਵਾਈ ਦੇ ਰੌਂਅ ‘ਚ ਨਜ਼ਰ ਆ ਰਹੀ ਹੈ। ਇਸ ਨਾਲ ਮਜੀਠੀਆ ਮਜੀਠੀਆ ਦੀਆਂ ਮੁਸ਼ਕਲਾਂ ‘ਚ ਇਕ ਵਾਰ ਫਿਰ ਵਾਧਾ ਹੋ ਸਕਦਾ ਹੈ। ਕਰੋੜਾਂ ਰੁਪਏ ਦੀ ਡਰੱਗ ਤਸਕਰੀ ਮਾਮਲੇ ‘ਚ ਮਿਲੀ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਨੇ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ ਬਿਊਰੋ ਆਫ ਇਨਵੈਸਟੀਗੇਸ਼ਨ ਵਿੰਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਡਵੋਕੇਟ ਜਨਰਲ ਦੀ ਅਗਵਾਈ ‘ਚ ਇਕ ਟੀਮ ਨੇ ਪੂਰੇ ਮਾਮਲੇ ਨੂੰ ਲੈ ਕੇ ਸਾਰੇ ਕਾਗਜ਼ਾਤ ਤਿਆਰ ਕਰਕੇ ਦਿੱਲੀ ‘ਚ ਸੁਪਰੀਮ ਕੋਰਟ ‘ਚ…
ਹੁਸ਼ਿਆਰਪੁਰ ਅਦਾਲਤ ‘ਚ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਵਾਲੇ ਚਰਚਿਤ ਮਾਮਲੇ ‘ਚ ਸੁਪਰੀਮ ਕੋਰਟ ਨੇ ਅੱਜ ਸੁਣਵਾਈ ‘ਤੇ ਰੋਕ ਲਗਾ ਦਿੱਤੀ। ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ‘ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ਨੂੰ ਰੋਕਿਆ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ 2009 ‘ਚ ਫ਼ੌਜ਼ਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ‘ਤੇ ਦੋ ਸੰਵਿਧਾਨ…
ਟੀ-20 ਵਰਲਡ ਕੱਪ ਦੇ ਪਿਛਲੀ ਵਾਰ ਦੇ ਚੈਂਪੀਅਨ ਅਤੇ ਐਤਕੀਂ ਦੇ ਵਰਲਡ ਕੱਪ ਦੇ ਮੇਜ਼ਬਾਨ ਨੇ ਬ੍ਰਿਸਬੇਨ ਦੇ ਗਾਬਾ ਸਟੇਡੀਅਮ ‘ਚ ਖੇਡੇ ਗਏ ਇਕ ਮੈਚ ‘ਚ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਇਹ ਜਿੱਤ ਕਪਤਾਨ ਆਰੋਨ ਫਿੰਚ ਦੇ ਸ਼ਾਨਦਾਰ ਅਰਧ ਸੈਂਕੜੇ ਦੀ ਮਦਦ ਨਾਲ ਹਾਸਲ ਹੋਈ। ਇਸ ਜਿੱਤ ਨਾਲ ਹੀ ਆਸਟਰੇਲੀਆ ਗਰੁੱਪ-1 ‘ਚ ਦੂਜੇ ਸਥਾਨ ‘ਤੇ ਪੁੱਜ ਗਿਆ ਹੈ ਤੇ ਉਸ ਨੇ ਸੈਮੀਫਾਈਨਲ ਦੀ ਉਮੀਦ ਨੂੰ ਜਿਊਂਦਾ ਰੱਖਿਆ ਹੈ। ਆਸਟਰੇਲੀਆ ਨੇ 20 ਓਵਰਾਂ ‘ਚ ਪੰਜ ਵਿਕਟਾਂ ‘ਤੇ 179 ਦੌੜਾਂ ਬਣਾਈਆਂ ਜਦਕਿ ਟੀਚੇ ਦਾ ਪਿੱਛਾ ਕਰਦੇ ਹੋਏ ਆਇਰਲੈਂਡ ਦੀ ਪਾਰੀ 18.1 ਓਵਰਾਂ ‘ਚ 137 ਦੌੜਾਂ ‘ਤੇ ਹੀ ਸਿਮਟ ਗਈ। ਇਸ…
ਕੁਝ ਹਿੰਦੀ ਫ਼ਿਲਮਾਂ ਤੋਂ ਇਲਾਵਾ ਸਾਊਥ ਦੀਆਂ ਅਨੇਕਾਂ ਫਿਲਮਾ ‘ਚ ਕੰਮ ਕਰ ਚੁੱਕੀ ਭਾਰਤੀ ਅਭਿਨੇਤਰੀ ਕੈਨੇਡਾ ‘ਚ ਹੋਏ ਸੜਕ ਹਾਦਸੇ ‘ਚ ਜ਼ਖਮੀ ਹੋ ਗਈ ਹੈ। ‘ਬੰਧਨ’, ‘ਜੁੜਵਾ’, ‘ਘਰਵਾਲੀ ਬਾਹਰਵਾਲੀ’, ‘ਕਿਉਂਕਿ ਮੈਂ ਝੂਠ ਨਹੀਂ ਬੋਲਤਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਅਦਾਕਾਰਾ ਰੰਭਾ ਉਸ ਵਕਤ ਸੜਕ ਹਾਦਸੇ ਦਾ ਸ਼ਿਕਾਰ ਹੋਈ ਜਦੋਂ ਕਾਰ ਰਾਹੀਂ ਕਿਤੇ ਜਾ ਰਹੀ ਸੀ। ਕੈਨੇਡਾ ‘ਚ ਉਸ ਦੀ ਕਾਰ ਦਾ ਭਿਆਨਕ ਐਕਸੀਡੈਂਟ ਹੋਇਆ ਹੈ। ਇਸ ਕਾਰ ‘ਚ ਉਸ ਨਾਲ ਬੱਚੇ ਅਤੇ ਨੈਨੀ ਵੀ ਮੌਜੂਦ ਸੀ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ। ਉਸ ਦੀ ਧੀ ਸਾਸ਼ਾ ਹਾਲੇ ਵੀ ਹਸਪਤਾਲ ‘ਚ ਦਾਖ਼ਲ ਹੈ। ਅਦਾਕਾਰਾ ਨੇ…