Author: editor
ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਗਈ ਹੈ। ਲੁਧਿਆਣਾ ਦੇ ਸੀ.ਜੇ.ਐਮ. ਖਿਲਾਫ਼ ਪਾਈ ਪਟੀਸ਼ਨ ਅਰਜ਼ੀ ਮਨਜ਼ੂਰ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸੀ.ਐਲ.ਯੂ. ਮਾਮਲੇ ‘ਚ ਲੁਧਿਆਣਾ ਕੋਰਟ ‘ਚ ਫਿਜ਼ੀਕਲ ਤੌਰ ‘ਤੇ ਆਉਣ ਤੋਂ ਰਾਹਤ ਮਿਲ ਗਈ ਹੈ। ਉਹ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ ਭੁਗਤਣਗੇ। ਉਹ ਨਿਜੀ ਤੌਰ ‘ਤੇ ਇਸ ਮਾਮਲੇ ‘ਚ ਪੇਸ਼ ਹੋਣ ਤੋਂ ਬਚਦੇ ਆ ਰਹੇ ਹਨ। ਇਸ ਲਈ ਉਨ੍ਹਾਂ ਨੇ ਕਦੇ ਬੀਮਾਰ ਹੋਣ ਦੀ ਗੱਲ ਆਖੀ ਅਤੇ ਕਦੇ ਸੁਰੱਖਿਆ ਕਾਰਨ ਦੱਸੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਹਤ ਨਾ ਠੀਕ ਹੋਣ ਤੇ…
ਇੰਡੀਆ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਇਕ ਮੰਗ ਪੱਤਰ ਦੇ ਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਪ ਰਾਸ਼ਟਰਪਤੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਉਪਰੰਤ ਕੁਝ ਦੇਰ ਗੁਰਬਾਣੀ ਦਾ ਕੀਰਤਨ ਵੀ ਸੁਣਿਆ। ਉਨ੍ਹਾਂ ਗੁਰੂ ਘਰ ਵਿਖੇ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕੀਤੀ ਅਤੇ ਦੇਸ਼ ਹਿੱਤ ਲਈ ਅਰਦਾਸ ਵੀ ਕੀਤੀ। ਇਸ…
ਰੁਪਏ ਮੰਗਣ ਵਾਲੀ ਇਕ ਆਡੀਓ ਰਿਕਾਰਡਿੰਗ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਇਸ ਕਰਕੇ ਮੁੱਖ ਮੰਤਰੀ ਦੇ ਨਾਲ-ਨਾਲ ‘ਆਪ’ ਦੇ ਸੂਬਾ ਪ੍ਰਧਾਨ ਦੇ ਅਹੁਦੇ ਦੇ ਕਾਇਮ ਭਗਵੰਤ ਮਾਨ ਉਨ੍ਹਾਂ ਨਾਲ ਸਖ਼ਤ ਨਾਰਾਜ਼ ਦੱਸੇ ਜਾਂਦੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਗੁਜਰਾਤ ਚੋਣਾਂ ਕਰਕੇ ਇਕ ਸੁਨੇਹਾ ਵੀ ਲੋਕਾਂ ਨੂੰ ਦੇਣਾ ਚਾਹੁੰਦੀ ਹੈ ਕਿ ਉਹ ਕਿਸੇ ਕੀਮਤ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀਂ ਕਰਦੀ। ‘ਆਪ’ ਵਿਰੋਧੀ ਪਾਰਟੀ ਭਾਜਪਾ ਨੂੰ ਗੁਜਰਾਤ ‘ਚ ਨਿਸ਼ਾਨੇ ਸੇਧਣ ਦਾ ਕੋਈ ਮੌਕਾ ਨਹੀਂ…
ਕੁਝ ਦਿਨ ਦੇ ਵਕਫੇ ਬਾਅਦ ਅਮਰੀਕਾ ‘ਚ ਫਾਇਰਿੰਗ ਦੀ ਇਕ ਹੋਰ ਘਟਨਾ ਵਾਪਰੀ ਅਤੇ ਇਸ ਵਾਰ ਵੀ ਸਕੂਲ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਪਹਿਲਾਂ ਵੀ ਕਈ ਸਕੂਲਾਂ ‘ਚ ਫਾਇਰਿੰਗ ਕਰਕੇ ਸਕੂਲੀ ਬੱਚਿਆਂ ਸਮੇਤ ਹੋਰ ਆਮ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਵਾਰ ਮਿਸੌਰੀ ਸੂਬੇ ਦੇ ਸੈਂਟ ਲੁਈਸ ‘ਚ ਇਕ ਹਾਈ ਸਕੂਲ ‘ਚ ਗੋਲੀਬਾਰੀ ਦੌਰਾਨ ਸ਼ੱਕੀ ਸਮੇਤ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਰਿਪੋਰਟ ਮੁਤਾਬਕ ਬੰਦੂਕਧਾਰੀ ਸਵੇਰੇ 9 ਵਜੇ ਤੋਂ ਬਾਅਦ ਸੈਂਟਰਲ ਵਿਜ਼ੁਅਲ ਐਂਡ ਪ੍ਰਫਾਰਮਿੰਗ ਆਰਟਸ ਹਾਈ ਸਕੂਲ ‘ਚ ਦਾਖ਼ਲ ਹੋਇਆ। ਫਿਲਹਾਲ ਇਹ ਸਪੱਸ਼ਟ ਨਹੀਂ…
ਭਾਰਤੀ ਮੂਲ ਦੇ ਰਿਸ਼ੀ ਮੂਨਕ ਨੇ ਬ੍ਰਿਟੇਨ ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕੈਬਨਿਟ ‘ਚ ਅਹਿਮ ਨਿਯੁਕਤੀਆਂ ਦੇ ਨਾਲ ਆਪਣੀ ਚੋਟੀ ਦੀ ਟੀਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਸੂਨਕ ਨੇ ਜੇਰੇਮੀ ਹੰਟ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਹਾਲ ਹੀ ‘ਚ ਪਿਛਲੀ ਲਿਜ਼ ਟਰੱਸ ਦੀ ਅਗਵਾਈ ਵਾਲੀ ਸਰਕਾਰ ‘ਚ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਸੀ ਤਾਂ ਜੋ ਦੇਸ਼ ‘ਚ ਆਰਥਿਕ ਸਥਿਰਤਾ ਬਣਾਈ ਰੱਖੀ ਜਾ ਸਕੇ। ਨਾਲ ਹੀ ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਸੁਏਲਾ ਬ੍ਰੇਵਰਮੈਨ ਉਸ ਸਮੇਂ ਦੀ ਲਿਜ਼ ਟਰੱਸ ਸਰਕਾਰ ‘ਚ ਗ੍ਰਹਿ ਮੰਤਰੀ ਵੀ ਸੀ। ਉਨ੍ਹਾਂ ਨੇ ਲਿਜ਼ ਟਰੱਸ ਦੀ…
ਸਪੇਨ ਤੇ ਨਿਊਜ਼ੀਲੈਂਡ ਖ਼ਿਲਾਫ਼ ਭੁਬਨੇਸ਼ਵਰ ‘ਚ ਹੋਣ ਵਾਲੇ ਐੱਫ.ਆਈ.ਐੱਚ. ਪ੍ਰੋ ਲੀਗ ਮੈਚਾਂ ਲਈ ਹਰਮਨਪ੍ਰੀਤ ਸਿੰਘ 22 ਮੈਂਬਰੀ ਭਾਰਤੀ ਮਰਦ ਹਾਕੀ ਟੀਮ ਦੇ ਕਪਤਾਨ ਨਿਯੁਕਤ ਕੀਤੇ ਗਏ ਹਨ। ਮਨਪ੍ਰੀਤ ਸਿੰਘ ਨੂੰ ਉਪ-ਕਪਰਤਾਨ ਨਿਯੁਕਤ ਕੀਤਾ ਗਿਆ ਹੈ। ਇੰਡੀਆ ਆਪਣੀ ਮੁਹਿੰਮ ਦੀ ਸ਼ੁਰੂਆਤ 28 ਅਕਤੂਬਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਕਰੇਗਾ ਤੇ ਫਿਰ 30 ਅਕਤੂਬਰ ਨੂੰ ਸਪੇਨ ਨਾਲ ਭਿੜੇਗਾ। ਭਾਰਤੀ ਟੀਮ ਆਪਣੇ ਦੂਜੇ ਮੈਚ ‘ਚ ਨਿਊਜ਼ੀਲੈਂਡ ਖ਼ਿਲਾਫ਼ ਚਾਰ ਨਵੰਬਰ ਤੇ ਸਪੇਨ ਖ਼ਿਲਾਫ਼ ਛੇ ਨਵੰਬਰ ਨੂੰ ਖੇਡੇਗੀ। ਮੁੱਖ ਕੋਚ ਗ੍ਰਾਹਮ ਰੀਡ ਨੇ ਕਿਹਾ ਹੈ ਕਿ ਅਸੀਂ ਟੀਮ ‘ਚ ਵੱਧ ਤੋਂ ਵੱਧ ਖਿਡਾਰੀਆਂ ਦੀ ਅਗਵਾਈ ਦੀ ਯੋਗਤਾ ਨੂੰ ਨਿਖਾਰਨ ਦਾ ਕੰਮ ਜਾਰੀ ਰੱਖਿਆ ਹੋਇਆ ਹੈ ਤੇ ਇਸ…
ਆਸਟਰੇਲੀਆ ‘ਚ ਖੇਡੇ ਜਾ ਰਹੇ ਆਈ.ਸੀ.ਸੀ. ਟੀ-20 ਵਰਲਡ ਕੱਪ ਦੇ ਇਕ ਮੈਚ ‘ਚ ਵੱਡਾ ਉਲਟਫੇਰ ਕਰਦਿਆਂ ਆਇਰਲੈਂਡ ਨੇ ਇੰਗਲੈਂਡ ਨੂੰ ਹਰਾ ਦਿੱਤਾ। ਦੂਜੇ ਪਾਸੇ ਮੇਜ਼ਬਾਨ ਆਸਟਰੇਲੀਆ ਦੀ ਟੀਮ ਸ੍ਰੀਲੰਕਾ ਨੂੰ ਹਰਾ ਕੇ ਜੇਤੂ ਰਹੀ। ਮਾਰਕਸ ਸਟੋਇਨਿਸ ਦੀਆਂ 18 ਗੇਂਦਾਂ ‘ਚ ਅਜੇਤੂ 59 ਦੌੜਾਂ ਦੀ ਪਾਰੀ ਦੀ ਬਦੌਲਤ ਆਸਟਰੇਲੀਆ ਨੇ ਸੁਪਰ 12 ਗੇੜ ‘ਚ ਗਰੁੱਪ ਇਕ ਦੇ ਮੈਚ ‘ਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ‘ਚ ਜ਼ਬਰਦਸਤ ਵਾਪਸੀ ਕੀਤੀ। ਮੈਨ ਆਫ ਦਿ ਮੈਚ ਸਟੋਇਨਿਸ ਨੇ ਆਪਣੀ ਪਾਰੀ ‘ਚ ਚਾਰ ਚੌਕੇ ਅਤੇ ਛੇ ਛੱਕੇ ਜੜੇ ਜੜ ਕੇ ਮੈਚ ਦਾ ਰੁਖ ਪੂਰੀ ਤਰ੍ਹਾਂ ਨਾਲ ਆਸਟਰੇਲੀਆ ਵੱਲ ਮੋੜ ਦਿੱਤਾ। ਇਹ ਆਸਟਰੇਲੀਆ ਵੱਲੋਂ…
ਇੰਡੀਆ ਦੀ ਸਟਾਰ ਬੈਡਮਿੰਟਨ ਖਿਡਾਰਨ ਅਤੇ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਅਤੇ ਥਾਮਸ ਕੱਪ ਜੇਤੂ ਟੀਮ ਦਾ ਹਿੱਸਾ ਐੱਚ.ਐੱਸ. ਪ੍ਰਨੌਏ ਮਹਿਲਾ ਅਤੇ ਪੁਰਸ਼ ਸਿੰਗਲਜ਼ ਦੀ ਬੀ.ਡਬਲਿਊ.ਐੱਫ. ਦਰਜਾਬੰਦੀ ‘ਚ ਇਕ-ਇਕ ਸਥਾਨ ਉਪਰ ਕ੍ਰਮਵਾਰ ਪੰਜਵੇਂ ਅਤੇ 12ਵੇਂ ਸਥਾਨ ‘ਤੇ ਪਹੁੰਚ ਗਏ ਹਨ। ਅਗਸਤ ‘ਚ ਕਾਮਨਵੈਲਥ ਗੇਮਜ਼ ਦੌਰਾਨ ਸਿੰਧੂ ਜ਼ਖ਼ਮੀ ਹੋ ਗਈ ਸੀ। ਉਸ ਤੋਂ ਬਾਅਦ ਉਸ ਨੇ ਹਾਲੇ ਤੱਕ ਕਿਸੇ ਟੂਰਨਾਮੈਂਟ ‘ਚ ਹਿੱਸਾ ਨਹੀਂ ਲਿਆ। 26 ਟੂਰਨਾਮੈਂਟਾਂ ‘ਚ ਉਸ ਦੇ 87218 ਅੰਕ ਹਨ। ਵਿਸ਼ਵ ਦੀ ਸਾਬਕਾ ਨੰਬਰ ਦੋ ਖਿਡਾਰਨ ਸਿੰਧੂ ਨੇ ਤਿੰਨ ਸਾਲ ਬਾਅਦ ਸਿਖਰਲੇ ਪੰਜ ‘ਚ ਮੁੜ ਜਗ੍ਹਾ ਬਣਾਈ ਹੈ। ਉਸ ਨੇ ਸੱਟ ਤੋਂ ਉਭਰਨ ਮਗਰੋਂ ਸੋਮਵਾਰ ਨੂੰ…
ਲਖੀਮਪੁਰ ਖੀਰੀ ਕੇਸ ਕਰਕੇ ਵਿਵਾਦਾਂ ‘ਚ ਆਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਉਸ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ ਜਿਸ ‘ਚ 20 ਸਾਲ ਪੁਰਾਣੇ ਕਤਲ ਦੇ ਮਾਮਲੇ ‘ਚ ਉਨ੍ਹਾਂ ਨੂੰ ਬਰੀ ਕਰਨ ਖ਼ਿਲਾਫ਼ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਇਰ ਅਰਜ਼ੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਚੀਫ਼ ਜਸਟਿਸ ਯੂ.ਯੂ. ਲਲਿਤ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੂੰ ਦੱਸਿਆ ਗਿਆ ਕਿ ਤਬਾਦਲੇ ਦੀ ਮੰਗ ਇਸ ਆਧਾਰ ‘ਤੇ ਕੀਤੀ ਗਈ ਹੈ ਕਿ ਲਖਨਊ ‘ਚ ਕੇਸ ਦੀ ਬਹਿਸ ਕਰਨ ਵਾਲੇ ਸੀਨੀਅਰ ਵਕੀਲ ਆਮ ਤੌਰ ‘ਤੇ ਅਲਾਹਾਬਾਦ ‘ਚ ਰਹਿੰਦੇ ਹਨ ਅਤੇ ਉਮਰ ਕਾਰਨ ਅਜਿਹਾ ਸੰਭਵ ਨਹੀਂ ਹੋਵੇਗਾ…
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਪਾਰਟੀ ਦੇ ਕੇਂਦਰੀ ਚੋਣ ਅਥਾਰਿਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਚੋਣ ਪੱਤਰ ਸੌਂਪਿਆ। ਇਸ ਮੌਕੇ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ, ਕੇਂਦਰੀ ਚੋਣ ਅਧਿਕਾਰੀ ਦੇ ਮੈਂਬਰ ਰਾਜੇਸ਼ ਮਿਸ਼ਰਾ, ਅਰਵਿੰਦਰ ਸਿੰਘ ਲਵਲੀ ਅਤੇ ਜੋਤੀ ਮਣੀ ਵੀ ਮੰਚ ‘ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਕਾਰਜ ਕਮੇਟੀ ਦੇ ਮੈਂਬਰ, ਪ੍ਰਦੇਸ਼ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਪਾਰਟੀ ਦੇ ਕਈ ਹੋਰ ਅਹੁਦਾ…