Author: editor
ਫਰੀਦਕੋਟ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਗੰਦੇ ਗੱਦੇ ‘ਤੇ ਲੰਮੇ ਪਾਉਣ ਵਾਲੇ ਵਿਵਾਦਤ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੇ ਆਪਣੇ ਸ਼ਹਿਰ ਸਮਾਣਾ ਵਿਚਲਾ ਸਰਕਾਰੀ ਸਿਵਲ ਹਸਪਤਾਲ ਬੀਮਾਰ ਜਾਪਦਾ ਹੈ ਅਤੇ ਇਥੋਂ ਦਾ ਪਾਣੀ ਲੋਕਾਂ ਦੇ ਪੀਣ ਲਾਇਕ ਨਹੀਂ ਹੈ। ਇਹ ਟੈਸਟ ਕਿਸੇ ਹੋਰ ਕੋਲੋਂ ਨਹੀਂ, ਬਲਕਿ ਪੰਜਾਬ ਸਰਕਾਰ ਦੀ ਹੀ ਲੈਬ ਵਿੱਚੋਂ ਕਰਵਾਏ ਗਏ ਟੈਸਟਾਂ ਦੌਰਾਨ ਸਾਹਮਣੇ ਆਏ ਹਨ। ਇਸ ਦੌਰਾਨ ਟੈਸਟ ਲਈ ਭੇਜੇ ਗਏ ਪੀਣ ਵਾਲੇ ਪਾਣੀ ਦੇ ਪੰਜ ਸੈਂਪਲ ਫੇਲ੍ਹ ਪਾਏ ਗਏ ਹਨ। ਰਿਪੋਰਟ ‘ਚ ਇਸ ਪਾਣੀ ਨੂੰ ਨਾ ਪੀਣਯੋਗ ਕਰਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸੈਂਪਲਾਂ ‘ਚ ਬੈਕਟੀਰੀਆ ਦੱਸੇ ਗਏ ਹਨ ਜਿਸ ਨਾਲ ਪੇਚਿਸ਼ ਦੀ ਬਿਮਾਰੀ…
ਇੰਡੀਆ ਨੇ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ ਆਈ.ਸੀ.ਸੀ. ਟੀ-20 ਵਰਲਡ ਕੱਪ ਦੇ ਆਪਣੇ ਮੈਚ ‘ਚ 4 ਵਿਕਟਾਂ ਨਾਲ ਹਰਾ ਦਿੱਤਾ। ਇਸ ਰੋਮਾਂਚਕ ਮੈਚ ‘ਚ ਹੋਈ ਜਿੱਤ ‘ਚ ਬੱਲੇਬਾਜ਼ ਵਿਰਾਟ ਕੋਹਲੀ ਤੇ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਅਹਿਮ ਰੋਲ ਰਿਹਾ। ਵਿਰਾਟ ਕੋਹਲੀ ਨੇ ਇਸ ਮੈਚ ‘ਚ ਛੇ ਚੌਕੇ ਤੇ ਚਾਰ ਛੱਕਿਆਂ ਦੀ ਮਦਦ ਨਾਲ 83 ਦੌੜਾਂ ਬਣਾਈਆਂ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਡੀਆ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਇੰਡੀਆ ਨੇ ਮੈਚ ਦੀ ਆਖਰੀ ਗੇਂਦ ‘ਤੇ ਹਾਸਲ ਕੀਤਾ। ਇਸ ਜਿੱਤ ਨਾਲ ਇੰਡੀਆ ਨੇ ਏਸ਼ੀਆ ਕੱਪ ‘ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ। ਸ਼ਾਨਦਾਰ ਪ੍ਰਦਰਸ਼ਨ ਲਈ…
ਦੋ ਮਹੀਨੇ ਪਹਿਲਾਂ ਅਗਸਤ ‘ਚ ਨਿਊਯਾਰਕ ‘ਚ ਇਕ ਸਾਹਿਤਕ ਸਮਾਗਮ ਦੌਰਾਨ ਹੋਏ ਹਮਲੇ ‘ਚ ਜ਼ਖ਼ਮੀ ਹੋਏ ਉੱਘੇ ਲੇਖਕ ਸਲਮਾਨ ਰਸ਼ਦੀ ਦੀ ਇਕ ਅੱਖ ਦੀ ਰੋਸ਼ਨੀ ਚਲੀ ਗਈ ਅਤੇ ਇਕ ਹੱਥ ਨੇ ਕੰਮ ਕਰਨਾ ਬੰਦ ਕਰ ਦਿੱਤਾ। ਕਰੀਬ ਦੋ ਮਹੀਨੇ ਪਹਿਲਾਂ ਸਲਮਾਨ ਰਸ਼ਦੀ ‘ਤੇ ਹੋਏ ਹਮਲੇ ਤੋਂ ਬਾਅਦ ਉਹ ਕਿਸ ਹੱਦ ਤੱਕ ਜ਼ਖਮੀ ਹੋਇਆ ਸੀ, ਇਸ ਬਾਰੇ ਉਨ੍ਹਾਂ ਦੇ ਏਜੰਟ ਨੇ ਜਾਣਕਾਰੀ ਦਿੱਤੀ ਹੈ। ਸਲਮਾਨ ਰਸ਼ਦੀ ਦੇ ਏਜੰਟ ਐਂਡਰਿਊ ਵਿਲੀ ਨੇ ਇਕ ਇੰਟਰਵਿਊ ‘ਚ ਰਸ਼ਦੀ ‘ਤੇ ਹਮਲੇ ਅਤੇ ਸੱਟ ਬਾਰੇ ਜਾਣਕਾਰੀ ਦਿੱਤੀ। ਵਾਈਲੀ ਨੇ ਸਲਮਾਨ ਰਸ਼ਦੀ ਦੇ ਜ਼ਖਮਾਂ ਨੂੰ ਡੂੰਘਾ ਦੱਸਿਆ ਅਤੇ ਕਿਹਾ ਕਿ ਉਸ ਦੀ ਇਕ ਅੱਖ ਦੀ ਨਜ਼ਰ ਚਲੀ…
ਇਕ ਲੜਾਕੂ ਜਹਾਜ਼ ‘ਚ ਸਵਾਰ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ ਕਿਉਂਕਿ ਰੂਸ ਦਾ ਇਹ ਜਹਾਜ਼ ਸਾਈਬੇਰੀਅਨ ਖੇਤਰ ਦੇ ਇਰਕੁਤਸਕ ‘ਚ ਰਿਹਾਇਸ਼ੀ ਇਮਾਰਤ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਇਕ ਹਫ਼ਤੇ ਅੰਦਰ ਇਹ ਦੂਜੀ ਘਟਨਾ ਹੈ ਜਦੋਂ ਇਸ ਖੇਤਰ ‘ਚ ਇਕ ਰਿਹਾਇਸ਼ੀ ਖੇਤਰ ‘ਚ ਕੋਈ ਲੜਾਕੂ ਜਹਾਜ਼ ਕ੍ਰੈਸ਼ ਹੋਇਆ ਹੈ। ਇਰਕੁਤਸਕ ਦੇ ਗਵਰਨਰ ਇਗੋਰ ਕੋਬਜੇਵ ਨੇ ਕਿਹਾ ਕਿ ਜਹਾਜ਼ ਦੋ ਮੰਜ਼ਿਲਾ ਇਕ ਨਿਜੀ ਰਿਹਾਇਸ਼ੀ ਇਮਾਰਤ ਨਾਲ ਟਕਰਾ ਗਿਆ ਜਿਸ ‘ਚ ਦੋ ਪਰਿਵਾਰ ਰਹਿੰਦੇ ਹਨ। ਇਸ ਹਾਦਸੇ ਕਾਰਨ ਇਮਾਰਤ ‘ਚ ਰਹਿਣ ਵਾਲੇ ਕਿਸੇ ਵਿਅਕਤੀ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਆਰਜ਼ੀ ਰਿਹਾਇਸ਼…
ਟੋਰਾਂਟੋ ਦੇ ਆਈਲੈਂਡ ਏਅਰਪੋਰਟ ‘ਤੇ ਬੰਬ ਦੀ ਧਮਕੀ ਕਾਰਨ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਉਥੋਂ ਬਾਹਰ ਕੱਢਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਹਵਾਈ ਅੱਡੇ ਦੇ ਫੈਰੀ ਟਰਮੀਨਲ ਨੇੜੇ ਪੁਲੀਸ ਨੂੰ ਇਕ ਸੰਭਾਵਿਤ ਵਿਸਫੋਟਕ ਯੰਤਰ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਇਹ ਨਿਰਦੇਸ਼ ਦਿੱਤੇ। ਪੁਲੀਸ ਨੇ ਕਿਹਾ ਕਿ ਦੋ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਉਹ ਜਾਂਚ ‘ਚ ਸਹਿਯੋਗ ਕਰ ਰਹੇ ਹਨ। ਪੁਲੀਸ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸ਼ੱਕੀ ਪੈਕੇਜ ਦੀ ਜਾਂਚ ਕਰਨ ਲਈ ਸ਼ਾਮ ਚਾਰ ਵਜੇ ਤੋਂ ਪਹਿਲਾਂ ਬਿਲੀ ਬਿਸ਼ਪ ਏਅਰਪੋਰਟ ਦੇ ਮੇਨਲੈਂਡ ਫੈਰੀ ਟਰਮੀਨਲ ‘ਤੇ ਬੁਲਾਇਆ ਗਿਆ ਸੀ। ਟੋਰਾਂਟੋ…
ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਅਤੇ ਬਾਅਦ ‘ਚ ਉਸ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਦੇ ਦੋਸ਼ ‘ਚ ਪੰਜਾਬੀ ਮੂਲ ਦੇ ਵਿਅਕਤੀ ਨੂੰ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਦੀ ਜਸਟਿਸ ਜੀਨ ਵਾਚਕ ਨੇ ਹਰਜੋਤ ਸਿੰਘ ਦਿਓ ਨੂੰ ਕਤਲੇਆਮ ਲਈ ਪੰਜ ਸਾਲ ਦੀ ਸਜ਼ਾ ਸੁਣਾਈ। ਇਸਦੇ ਨਾਲ ਹੀ ਦੋ ਵੱਖ-ਵੱਖ ਘਟਨਾਵਾਂ ‘ਚ ਲਗਾਤਾਰ ਦੋ ਵਾਰੀ ਬੇਇੱਜ਼ਤੀ ਦੇ ਦੋਸ਼ਾਂ ਲਈ ਵੀ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਪਹਿਲੀ ਅਗਸਤ 2017 ਨੂੰ 19 ਸਾਲਾ ਨੌਜਵਾਨ ਨੇ ਭਵਕਿਰਨ ਢੇਸੀ ਦੇ ਸਿਰ ‘ਚ ਗੋਲੀ ਮਾਰ ਦਿੱਤੀ ਸੀ। ਇਹ ਵੀ ਕਿਹਾ ਗਿਆ ਸੀ ਕਿ ਗੋਲੀ…
ਸਿੱਖ ਕਤਲੇਆਮ ਦੇ ਪੀੜਤਾਂ ਦੀ ਜਥੇਬੰਦੀ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ। ਜਥੇਦਾਰ ਨੂੰ ਮੰਗ ਪੱਤਰ ਸੌਂਪਦਿਆਂ ਵਫ਼ਦ ਨੇ ਖਦਸ਼ਾ ਪ੍ਰਗਟਾਇਆ ਕਿ ਸਰਕਾਰਾਂ ਵੱਲੋਂ ਸਾਜ਼ਿਸ਼ ਤਹਿਤ ਦੰਗਾ ਪੀੜਤਾਂ ਦੇ ਬਣਾਏ ਗਏ ‘ਲਾਲ ਕਾਰਡ’ ਰੱਦ ਕਰ ਕੇ ਮੁੜ ਉਨ੍ਹਾਂ ਨੂੰ ਉਜਾੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਚ ਦਖ਼ਲ ਦੇ ਕੇ ਉਨ੍ਹਾਂ ਦਾ ਮਾਮਲਾ ਸਰਕਾਰਾਂ ਤੱਕ ਪਹੁੰਚਾਉਣ। ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਗੁਰਦੀਪ ਕੌਰ ਤੇ ਹੋਰਨਾਂ ਨੇ ਕਿਹਾ ਕਿ ’84 ਵਿੱਚ ਲਗਪਗ ਦਸ ਹਜ਼ਾਰ ਸਿੱਖਾਂ ਦਾ ਕਤਲੇਆਮ ਹੋਇਆ…
ਸ਼ੀ ਜਿਨਪਿੰਗ ਲਗਾਤਾਰ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਚੁਣੇ ਗਏ ਹਨ। ਆਪਣੀ ਨਿਯੁਕਤੀ ਤੋਂ ਪਹਿਲਾਂ ਸ਼ੀ ਨੇ ਇਕ ਸੀ.ਪੀ.ਸੀ. ਮੀਟਿੰਗ ਕੀਤੀ ਸੀ ਜਿਸ ‘ਚ ਉਨ੍ਹਾਂ ਆਪਣੇ ਕਈ ਵਿਰੋਧੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਸੀ। ਸ਼ੀ ਨੇ ਹੁਣ ਇਕ ਵਾਰ ਫਿਰ ਚੀਨ ਦੀ ਸੱਤਾ ‘ਤੇ ਕਬਜ਼ਾ ਕਰ ਲਿਆ ਹੈ। ਯਾਦ ਰਹੇ ਕਿ ਸੀ.ਪੀ.ਸੀ. ਦੀ 20ਵੀਂ ਮੀਟਿੰਗ ਇਕ ਹਫ਼ਤੇ ਤੱਕ ਚੱਲਣ ਤੋਂ ਬਾਅਦ ਸ਼ਨੀਵਾਰ ਨੂੰ ਸਮਾਪਤ ਹੋ ਗਈ। ਸ਼ੀ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਸ਼ਨ ‘ਚ ਸੀ.ਪੀ.ਸੀ. ਕੇਂਦਰੀ ਕਮੇਟੀ ਦੇ 203 ਮੈਂਬਰ ਅਤੇ 168 ਬਦਲਵੇਂ ਮੈਂਬਰ ਸ਼ਾਮਲ ਹੋਏ। 68 ਸਾਲਾ ਸ਼ੀ ਨੂੰ ਸੈਸ਼ਨ ‘ਚ ਸੀ.ਪੀ.ਸੀ. ਕੇਂਦਰੀ ਮਿਲਟਰੀ ਕਮਿਸ਼ਨ (ਸੀ.ਐਮ.ਸੀ.) ਦਾ ਚੇਅਰਮੈਨ ਵੀ…
ਲਿਜ਼ ਟਰੱਸ ਵੱਲੋਂ ਅਹੁਦਾ ਛੱਡਣ ਤੋਂ ਬਾਅਦ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਦੀ ਦੌੜ ‘ਚ ਸ਼ਾਮਲ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਸੌ ਸੰਸਦ ਮੈਂਬਰਾਂ ਦਾ ਸਮਰਥਨ ਹਾਸਲ ਹੈ। ਸੂਨਕ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਵਜੋਂ ਲਿਜ਼ ਟਰੱਸ ਦੀ ਥਾਂ ਲੈਣ ਦੀ ਦੌੜ ‘ਚ ਹਨ। ਜ਼ਿਕਰਯੋਗ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਜੋ ਕਿ ਕੈਰੇਬੀਅਨ ਦੇਸ਼ ‘ਚ ਛੁੱਟੀਆਂ ਮਨਾ ਰਹੇ ਸਨ, ਵੀ ਇਸ ਦੌੜ ‘ਚ ਸ਼ਾਮਲ ਹੋਣ ਦੇ ਇਰਾਦੇ ਨਾਲ ਵਤਨ ਪਰਤ ਆਏ ਹਨ। ਇਸ ਦੇ ਨਾਲ ਹੀ 42 ਸਾਲਾ ਸੂਨਕ ਦਾ ਸਮਰਥਨ ਕਰਨ ਵਾਲੇ ਸੰਸਦ ਮੈਂਬਰਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਧਿਆਨਯੋਗ…
ਇੰਗਲੈਂਡ ਨੇ ਸੈਮ ਕੁਰੇਨ (10/5) ਦੀ ਅਗਵਾਈ ‘ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਈ.ਸੀ.ਸੀ. ਟੀ-20 ਵਰਲਡ ਕੱਪ 2022 ਦੇ ਸੁਪਰ-12 ਮੈਚ ‘ਚ ਅਫਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ 112 ਦੌੜਾਂ ‘ਤੇ ਆਲ ਆਊਟ ਹੋ ਗਈ। ਇੰਗਲੈਂਡ ਨੇ 113 ਦੌੜਾਂ ਦੇ ਟੀਚੇ ਨੂੰ 11 ਗੇਂਦਾਂ ਬਾਕੀ ਰਹਿੰਦੇ ਹਾਸਲ ਕਰ ਲਿਆ। ਇੰਗਲੈਂਡ ਲਈ ਕੁਰੇਨ ਨੇ ਬਿਹਤਰੀਨ ਗੇਂਦਬਾਜ਼ੀ ਕੀਤੀ ਅਤੇ 3.4 ਓਵਰਾਂ ‘ਚ 10 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਇਸ ਦੇ ਨਾਲ ਹੀ ਕੁਰੇਨ ਇੰਗਲੈਂਡ ਲਈ ਟੀ-20 ‘ਚ ਪੰਜ ਵਿਕਟਾਂ ਲੈਣ ਵਾਲਾ ਪਹਿਲਾ ਗੇਂਦਬਾਜ਼ ਬਣ ਗਿਆ ਹੈ। ਉਸ ਨੇ ਅਫਗਾਨਿਸਤਾਨ…