Author: editor
ਕੁਝ ਸਾਲਾਂ ਦੇ ਅੰਦਰ ਨਫਰਤੀ ਭਾਸ਼ਣ ਆਮ ਹੋ ਗਏ ਹਨ ਅਤੇ ਸੱਤਾ ‘ਚ ਬੈਠੀ ਧਿਰ ਦੇ ਲੀਡਰ ਤੇ ਮੰਤਰੀ ਤੱਕ ਇਸ ‘ਚ ਸ਼ਾਮਲ ਹਨ, ਜਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਣੀ ਸ਼ੁਰੂ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਜਿਹੇ ਧਰਮ ਨਿਰਪੱਖ ਦੇਸ਼ ‘ਚ ਨਫਰਤੀ ਭਾਸ਼ਣ ਦੇਣ ਤੇ ਵਾਪਰ ਰਹੀਆਂ ਹੋਰ ਨਫਰਤੀ ਘਟਨਾਵਾਂ ਨੂੰ ਹੈਰਾਨ ਕਰਨ ਵਾਲਾ ਕਰਾਰ ਦਿੰਦਿਆਂ ਕਿਹਾ, ‘ਅਸੀਂ ਧਰਮ ਦੇ ਨਾਂ ‘ਤੇ ਜਿੱਥੇ ਪਹੁੰਚ ਗਏ ਹਾਂ ਤੇ ਧਰਮ ਨੂੰ ਅਸੀਂ ਜਿੰਨਾ ਛੋਟਾ ਬਣਾ ਦਿੱਤਾ ਹੈ ਉਹ ਤ੍ਰਾਸਦੀ ਭਰਿਆ ਹੈ।’ ਸੁਪਰੀਮ ਕੋਰਟ ਨੇ ਇਹ ਟਿੱਪਣੀ ਉੱਤਰ ਪ੍ਰਦੇਸ਼ ਸਮੇਤ ਤਿੰਨ ਰਾਜਾਂ ਨੂੰ ਨਫਰਤੀ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਸਖ਼ਤ…
ਇਕ ਬੱਸ ਅਤੇ ਟਰੱਕ ਵਿਚਕਾਰ ਬੀਤੀ ਰਾਤ 12 ਵਜੇ ਦੇ ਕਰੀਬ ਹੋਏ ਭਿਆਨਕ ਹਾਦਸੇ ‘ਚ ਬੱਸ ‘ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ ਜਦਕਿ 40 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੇ ਸੋਹਾਗੀ ‘ਚ ਵਾਪਰਿਆ। ਰੀਵਾ ਦੇ ਜ਼ਿਲ੍ਹਾ ਅਧਿਕਾਰੀ ਮਨੋਜ ਪੁਸ਼ਪ ਨੇ ਦੱਸਿਆ ਕਿ ਘਟਨਾ ਨੈਸ਼ਨਲ ਹਾਈਵੇਅ-30 ‘ਤੇ ਸੋਹਾਗੀ ਘਾਟ ਨੇੜੇ ਵਾਪਰੀ। ਜ਼ਖ਼ਮੀਆਂ ਨੂੰ ਰੀਵਾ ਦੇ ਸੰਜੇ ਗਾਂਧੀ ਸਮਰਿਤੀ ਮੈਡੀਕਲ ਹਸਪਤਾਲ ਲਿਆਂਦਾ ਗਿਆ ਹੈ। ਪੁਲੀਸ ਸੂਤਰਾਂ ਮੁਤਾਬਕ ਰੀਵਾ ਤੋਂ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵੱਲ ਜਾ ਰਹੀ ਬੱਸ ਦੇਰ ਰਾਤ ਸੋਹਾਗੀ ਨੇੜੇ ਇਕ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਜਬਲਪੁਰ ਤੋਂ…
ਦੀਵਾਲੀ ਦਾ ਤੋਹਫ਼ਾ ਦਿੰਦਿਆਂ ਰਾਜ ਦੇ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫ਼ੀਸਦੀ ਡੀ.ਏ. ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਪਹਿਲੀ ਅਕਤੂਬਰ ਤੋਂ ਲਾਗੂ ਹੋਵੇਗੀ। ਇਹ ਅਹਿਮ ਫ਼ੈਸਲੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ‘ਚ ਲਏ ਗਏ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅਸੀਂ ਕੈਬਨਿਟ ਮੀਟਿੰਗ ‘ਚ ਇਸ ਸਬੰਧੀ ਸਿਧਾਂਤਕ ਫ਼ੈਸਲਾ ਲਿਆ ਹੈ। ਇਸ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਅਸੀਂ ਪੰਜਾਬ ਨੂੰ ਪੁਰਾਣੀ ਪੈਨਸ਼ਨ ਸਕੀਮ…
ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਦੋ ਕਤਲ ਦੇ ਮਾਮਲਿਆਂ ‘ਚ 20 ਸਾਲ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਪਿਛਲੇ ਦਿਨੀਂ ਇਕ ਵਾਰ ਫਿਰ ਚਾਲੀ ਦਿਨ ਦੀ ਪੈਟਰੋਲ ‘ਤੇ ਸੁਨਾਰੀਆ (ਰੋਹਤਕ) ਜੇਲ੍ਹ ‘ਚੋਂ ਬਾਹਰ ਹਨ। ਇਸ ਵਾਰ ਉਨ੍ਹਾਂ ਦੀ ਪੈਟਰੋਲ ਨੂੰ ਹਰਿਆਣਾ ਦੀ ਵਿਧਾਨ ਸਭਾ ਹਲਕਾ ਆਦਮਪੁਰ ਦੀ ਜ਼ਿਮਨੀ ਚੋਣ ਅਤੇ ਪੰਚਾਇਤ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜੇਲ੍ਹ ‘ਚੋਂ ਬਾਹਰ ਉਹ ਉੱਤਰ ਪ੍ਰਦੇਸ਼ ਦੇ ਆਪਣੇ ਡੇਰੇ ‘ਚ ਹਨ ਜਿਥੋਂ ਉਨ੍ਹਾਂ ਆਨਲਾਈਨ ਸਤਿਸੰਗ ਕੀਤੀ। ਇਸ ‘ਚ ਹਰਿਆਣਾ ਦੀਆਂ ਵੱਖ-ਵੱਖ ਥਾਵਾਂ ਤੋਂ ਡੇਰੇ ਦੇ ਪੈਰੋਕਾਰਾਂ ਤੇ ਭਾਜਪਾ ਆਗੂਆਂ ਨੇ ਸ਼ਮੂਲੀਅਤ ਕੀਤੀ। ਅਜਿਹਾ ਹੀ ਇਕ ਇਕੱਠ…
ਤੂਫ਼ਾਨ ਫਿਓਨਾ ਨੇ ਕੈਨੇਡਾ ‘ਚ ਭਾਰੀ ਤਬਾਹੀ ਮਚਾਈ ਹੈ ਅਤੇ ਇਕ ਅੰਦਾਜ਼ੇ ਮੁਤਾਬਕ ਇਸ ਨਾਲ 660 ਮਿਲੀਅਨ ਕੈਨੇਡੀਅਨ ਡਾਲਰ ਦਾ ਬੀਮਾਯੁਕਤ ਨੁਕਸਾਨ ਹੋਇਆ ਹੈ। ਕੈਨੇਡਾ ਦੇ ਬੀਮਾ ਬਿਊਰੋ ਨੇ ਇਹ ਜਾਣਕਾਰੀ ਦਿੱਤੀ। ਬਿਊਰੋ ਨੇ ਇਕ ਬਿਆਨ ‘ਚ ਕਿਹਾ ਕਿ ਫਿਓਨਾ ਐਟਲਾਂਟਿਕ ਕੈਨੇਡਾ ‘ਚ ਦਰਜ ਕੀਤੀ ਗਈ ਸਭ ਤੋਂ ਵਿਨਾਸ਼ਕਾਰੀ ਅਤਿ ਮੌਸਮੀ ਘਟਨਾ ਹੈ ਅਤੇ ਬੀਮਾਯੁਕਤ ਨੁਕਸਾਨਾਂ ਦੇ ਮਾਮਲੇ ‘ਚ ਦੇਸ਼ ‘ਚ ਦਸਵੀਂ ਸਭ ਤੋਂ ਵੱਡੀ ਘਟਨਾ ਹੈ। ਬਹੁਤ ਸਾਰੇ ਪ੍ਰਭਾਵਿਤ ਨਿਵਾਸੀ ਉੱਚ ਜੋਖਮ ਵਾਲੇ ਹੜ੍ਹ ਵਾਲੇ ਖੇਤਰਾਂ ਅਤੇ ਹੜ੍ਹ ਦੇ ਮੈਦਾਨਾਂ ‘ਚ ਰਹਿ ਰਹੇ ਸਨ, ਜਿੱਥੇ ਰਿਹਾਇਸ਼ੀ ਹੜ੍ਹ ਬੀਮਾ ਕਵਰੇਜ ਉਪਲਬਧ ਨਹੀਂ ਹੈ। ਰਿਲੀਜ਼ ਅਨੁਸਾਰ ਨਤੀਜੇ ਵਜੋਂ ਇਸ ਤਬਾਹੀ ਲਈ…
ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ ਕਿਉਂਕਿ ਸਾਬਕਾ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਦੇ ਚਾਹਵਾਨ ਹਨ। ਉਨ੍ਹਾਂ 9 ਨਵੰਬਰ ਨੂੰ ਪ੍ਰਧਾਨ ਦੀ ਚੋਣ ਲਈ ਸੱਦੇ ਸ਼੍ਰੋਮਣੀ ਕਮੇਟੀ ਇਜਲਾਸ ਨੂੰ ਅੱਗੇ ਪਾਉਣ ਦੀ ਅਪੀਲ ਕੀਤੀ ਸੀ ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਰਤਮਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਠੁਕਰਾ ਦਿੱਤਾ ਹੈ। ਇਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਰੀਕ ਨੂੰ ਲੈ ਕੇ ਬੀਬੀ ਜਗੀਰ ਕੌਰ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਹਮੋ-ਸਾਹਮਣੇ ਹੋ ਗਏ ਹਨ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ…
ਨੌਜਵਾਨ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੰਮ੍ਰਿਤਸਰ ਜੇਲ੍ਹ ਦੀ ਚੈਕਿੰਗ ਮੌਕੇ ਇਕ ਵਾਰ ਫਿਰ ਜੇਲ੍ਹਾਂ ਸਬੰਧੀ ਕਈ ਤਰ੍ਹਾਂ ਅੰਕੜੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਲਗਪਗ 33 ਹਜ਼ਾਰ ਕੈਦੀਆਂ ਵਿੱਚੋਂ 46 ਫ਼ੀਸਦ ਕੈਦੀ ਨਸ਼ੇ ਦੇ ਆਦੀ ਹਨ ਅਤੇ ਇਨ੍ਹਾਂ ਵਿੱਚੋਂ ਸਵੈ-ਇੱਛਾ ਨਾਲ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਨਾ ਮਾਤਰ ਹੈ। ਹਰ ਵਾਰ ਅਜਿਹੇ ਅੰਕੜੇ ਪੇਸ਼ ਕਰਦੇ ਜੇਲ੍ਹ ਮੰਤਰੀ ਤੇ ਸਰਕਾਰ ਤੋਂ ਲੋਕ ਹੁਣ ਨਤੀਜਾ ਭਾਲਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੂੰ ਸੱਤਾ ‘ਚ ਆਇਆਂ ਸੱਤ ਮਹੀਨੇ ਬੀਤੇ ਚੁੱਕੇ ਹਨ। ਇਸ ਸਮੇਂ ਦੌਰਾਨ ਜੇਲ੍ਹਾਂ ‘ਚ ਮੋਬਾਈਲ ਤੇ ਨਸ਼ੇ ਦੀ ਵਰਤੋਂ ਸਮੇਤ ਹੋਰ ਗਲਤ ਕੰਮਾਂ ਨੂੰ ਨੱਥ…
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਰਾਜਪਾਲ ਦੇ ਹੁਕਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਟਕਰਾਅ ਹੋਰ ਵਧ ਗਿਆ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਲਿਖੀਆਂ ਦੋ ਚਿੱਠੀਆਂ ਨੇ ਤਣਾਅ ਵਧਾਉਣ ਦਾ ਕੰਮ ਕੀਤਾ ਹੈ। ਇਕ ਚਿੱਠੀ ਅੰਗਰੇਜ਼ੀ ‘ਚ ਰਾਜਪਾਲ ਨੂੰ ਭੇਜੀ ਗਈ ਜਿਸ ਦੀ ਸ਼ਬਦਾਵਲੀ ਸਾਧਾਰਨ ਹੈ। ਪਰ ਇਕ ਪੰਜਾਬੀ ਵਾਲੀ ਚਿੱਠੀ ਭਗਵੰਤ ਮਾਨ ਨੇ ਟਵਿੱਟਰ ‘ਤੇ ਜਾਰੀ ਕੀਤੀ ਜਿਸ ਦੀ ਇਬਾਰਤ ਨੂੰ ਲੈ ਕੇ ਰਾਜਪਾਲ ਨੇ ਇਤਰਾਜ਼ ਚੁੱਕਿਆ ਹੈ। ਇਸ ਪੱਤਰ ‘ਚ ਤਿੱਖੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਸ ਪੱਤਰ ‘ਚ ਰਾਜਪਾਲ ਨੂੰ ਤਿੱਖੀ ਭਾਸ਼ਾ…
ਐੱਨ.ਆਈ.ਏ (ਕੌਮੀ ਜਾਂਚ ਏਜੰਸੀ) ਨੇ ਕਸਬਾ ਚੋਹਲਾ ਸਾਹਿਬ ਦੇ ਇਕ ਕਾਰੋਬਾਰੀ ਅੰਮ੍ਰਿਤਪਾਲ ਸਿੰਘ ਵਾਸੀ ਕਰਮੂੰਵਾਲਾ ਦੀ ਰਿਹਾਇਸ਼ ਅਤੇ ਦਫ਼ਤਰ ‘ਤੇ ਛਾਪੇ ਮਾਰੇ ਜਿਸ ਦੌਰਾਨ ਕਾਰੋਬਾਰੀ ਦੇ ਘਰੋਂ 1.3 ਕਰੋੜ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਰਣਜੀਤ ਸਿੰਘ ਢਿਲੋਂ ਨੇ ਦੱਸਿਆ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੇ ਦਫ਼ਤਰ ਅਤੇ ਘਰੋਂ ਕੁਝ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਲੈ ਗਏ ਹਨ। ਵੇਰਵਿਆਂ ਮੁਤਾਬਕ ਏਜੰਸੀ ਦੀਆਂ ਦੋ ਟੀਮਾਂ ਸਵੇਰ ਸਮੇਂ ਪਿੰਡ ਕਰਮੂੰਵਾਲਾ ਪਹੁੰਚੀਆਂ। ਇਨ੍ਹਾਂ ਵਿੱਚੋਂ ਇਕ ਟੀਮ ਅੰਮ੍ਰਿਤਪਾਲ ਸਿੰਘ ਦੀ ਕਰਮੂੰਵਾਲਾ ਸਥਿਤ ਰਿਹਾਇਸ਼ ‘ਤੇ ਪਹੁੰਚੀ, ਜਿਸ ਨੇ ਉਥੇ ਤਲਾਸ਼ੀ ਲਈ। ਇਸ ਦੌਰਾਨ ਇਕ ਹੋਰ ਟੀਮ ਅੰਮ੍ਰਿਤਪਾਲ ਸਿੰਘ ਦੇ ਚੋਹਲਾ ਸਾਹਿਬ ਸਥਿਤ ਦਫ਼ਤਰ…
ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮਾਣਹਾਨੀ ਦੇ ਕੇਸ ‘ਚ ਪੇਸ਼ੀ ਭੁਗਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਪੁੱਜੇ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ, ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਅਦਾਲਤ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੀ ਹੁਣ ਉਨ੍ਹਾਂ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ‘ਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜ਼ਰ ਸਰਕਾਰ ਦੀ ਵਧ ਰਹੀ…