Author: editor
ਇੰਡੀਆ ਟੀ-20 ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਅੱਜ ਸ੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ ਹੈ। ਸਿਲਹਟ ਵਿਖੇ ਖੇਡੇ ਗਏ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ‘ਚ ਇੰਡੀਆ ਨੇ ਸ੍ਰੀਲੰਕਾ ਦੀ ਪਾਰੀ ਨੂੰ ਨੌਂ ਵਿਕਟਾਂ ‘ਤੇ 65 ਦੌੜਾਂ ‘ਤੇ ਰੋਕ ਦਿੱਤਾ। ਇਸ ਦੇ ਮੁਕਾਬਲੇ ਇੰਡੀਆ ਨੇ 8.3 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ 71 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 25 ਗੇਂਦਾਂ ‘ਤੇ 51 ਦੌੜਾਂ ਬਣਾ ਕੇ ਅਜੇਤੂ ਰਹੀ। ਇਸ ਤੋਂ ਪਹਿਲਾਂ ਇੰਡੀਆ ਨੇ ਸ੍ਰੀਲੰਕਾ ਦੀ ਪਾਰੀ ਨੂੰ 20 ਓਵਰਾਂ ‘ਚ 9 ਵਿਕਟਾਂ ‘ਤੇ 65 ਦੌੜਾਂ ‘ਤੇ ਹੀ ਰੋਕ ਦਿੱਤਾ। ਇੰਡੀਆ…
1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਗੁੜਗਾਓਂ ਅਤੇ ਪਟੌਦੀ ‘ਚ ਹੋਏ 47 ਸਿੱਖਾਂ ਦੇ ਕਤਲੇਆਮ ਦੇ ਮਾਮਲੇ ਦੀ ਸੁਣਵਾਈ ਹਾਈ ਕੋਰਟ ‘ਚ ਹੋਈ। ਇਸ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਸਮੇਤ ਗੁੜਗਾਓਂ ਦੇ ਡਿਪਟੀ ਕਮਿਸ਼ਨਰ ਸਮੇਤ 9 ਧਿਰਾਂ ਨੂੰ ਕੀਤੇ ਨੋਟਿਸ ਜਾਰੀ ਕੀਤੇ। ਇਸ ਕੇਸ ਦੀ ਅਗਲੀ ਪੇਸ਼ੀ 7 ਫਰਵਰੀ ਨੂੰ ਹੋਵੇਗੀ। ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੜਾਈ ਲੜ ਰਹੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਨਵੰਬਰ 1984 ਨੂੰ ਗੁੜਗਾਓਂ ਪਟੌਦੀ ਹਰਿਆਣਾ ਵਿਖੇ ਵਹਿਸ਼ੀਆਨਾ ਭੀੜ ਨੇ 297 ਘਰਾਂ ਨੂੰ ਅੱਗ ਲਗਾ ਕਿ…
ਅਮਰੀਕਨ ਮੈਰੀਨ ਕੋਰ ‘ਚ ਭਰਤੀ ਲਈ ਤਿੰਨ ਸੰਭਾਵੀ ਸਿੱਖ ਉਮੀਦਵਾਰਾਂ ਨੇ ਅਮਰੀਕਨ ਫੈਡਰਲ ਕੋਰਟ ‘ਚ ਐਮਰਜੰਸੀ ਅਪੀਲ ਦਾਖਲ ਕਰਕੇ ਆਪਣੇ ਲਾਜ਼ਮੀ ਧਾਰਮਿਕ ਚਿਨ੍ਹਾਂ ਜਿਵੇਂ ਕੇਸ, ਦਾੜ੍ਹੀ ਤੇ ਪੱਗ ਨਾਲ ਹੀ ਬੁਨਿਆਦੀ ਸਿਖਲਾਈ ਲੈਣ ਦੀ ਇਜਾਜ਼ਤ ਮੰਗੀ ਹੈ। ਕੋਲੰਬੀਆ ਦੀ ਜ਼ਿਲ੍ਹਾ ਕੋਰਟ ਦੇ ਜੱਜਾਂ ਨੇ ਆਕਾਸ਼ ਸਿੰਘ, ਜਸਕੀਰਤ ਸਿੰਘ ਤੇ ਮਿਲਾਪ ਸਿੰਘ ਚਾਹਲ ਵੱਲੋਂ ਮੈਰੀਨ ਕੋਰ ਦੇ ਕਮਾਂਡੈਂਟ ਡੇਵਿਡ ਐੱਚ. ਬਰਜਰ ਖ਼ਿਲਾਫ਼ ਦਾਖ਼ਲ ਅਪੀਲ ‘ਤੇ ਮੰਗਲਵਾਰ ਨੂੰ ਸੁਣਵਾਈ ਕੀਤੀ ਸੀ। ‘ਮੈਰੀਨ ਟਾਈਮਜ਼’ ਦੀ ਰਿਪੋਰਟ ਮੁਤਾਬਕ ਹੇਠਲੀ ਕੋਰਟ ਵੱਲੋਂ ਅਪੀਲ ਰੱਦ ਕੀਤੇ ਜਾਣ ਮਗਰੋਂ ਸਿੱਖ ਉਮੀਦਵਾਰਾਂ ਨੇ ਸਤੰਬਰ ‘ਚ ਡੀਸੀ ਸਰਕਟ ਦੀ ਅਮਰੀਕਨ ਅਪੀਲੀ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਸੀ। ਉਧਰ ਮੈਰੀਨਜ਼…
ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਸਿੰਘ ਨੂੰ 40 ਦਿਨਾਂ ਦੀ ਪੈਰੋਲ ਮਿਲ ਮਿਣ ਮਗਰੋਂ ਸ਼ਨਿੱਚਰਵਾਰ ਸਵੇਰੇ ਸੱਤ ਵਜੇ ਦੇ ਕਰੀਬ ਬਾਹਰ ਆਇਆ ਅਤੇ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਪਹੁੰਚ ਗਿਆ। ਹਰਿਆਣਾ ਪੁਲੀਸ ਉਸ ਨੂੰ ਇਸ ਡੇਰੇ ਲੈ ਕੇ ਆਈ ਹੈ। ਹੁਣ ਪੈਰੋਲ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਾਗਪਤ ਦੇ ਆਸ਼ਰਮ ‘ਚ ਰਹੇਗਾ। ਡੇਰਾ ਮੁਖੀ ਦੇ ਆਉਣ ਤੋਂ ਬਾਅਦ ਇਥੇ ਤਿਆਰੀਆਂ ਕੀਤੀਆਂ ਗਈਆਂ ਹਨ। ਸਥਾਨਕ ਪੁਲੀਸ ਨੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਬਰਨਾਵਾ ਸੱਚਾ ਸੌਦਾ ਆਸ਼ਰਮ ਪਹੁੰਚਦੇ ਹੀ ਡੇਰਾ ਮੁਖੀ ਗੁਰਮੀਤ ਸਿੰਘ ਨੇ ਇੰਟਰਨੈੱਟ ਮੀਡੀਆ…
ਚੰਡੀਗੜ੍ਹ ਵਿਖੇ ਸਤਲੁਜ ਯਮੁਨਾ ਲਿੰਕ ਨਹਿਰ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ ਦਰਮਿਆਨ ਹੋਈ ਮੀਟਿੰਗ ਭਾਵੇਂ ਬੇਸਿੱਟਾ ਰਹੀ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ ਦੌਰਾਨ ਅਤੇ ਬਾਅਦ ‘ਚ ਪ੍ਰੈੱਸ ਕਾਨਫਰੰਸ ਦੌਰਾਨ ਲਏ ਸਟੈਂਡ ਨਾਲ ਇਹ ਸਵਾਲ ਪੈਦਾ ਹੋ ਗਿਆ ਹੈ ਕਿ ਕੀ ਉਨ੍ਹਾਂ ਦਾ ਸਟੈਂਡ ਸਹੀ ਹੈ? ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਨਹੀਂ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਸਟੈਂਡ ਸਹੀ ਨਹੀਂ ਅਸਲ ‘ਚ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਹੈ ਨਾ ਕਿ ਹਰਿਆਣੇ ਦਾ। ਇਸ ਲਈ ਮੁੱਖ ਮੰਤਰੀ ਨੂੰ ‘ਹੱਕ’ ਦੀ ਗੱਲ…
ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਐੱਸ.ਐੱਸ.ਪੀ. ਨੇ ਮਾਣਹਾਨੀ ਕੇਸ ਕਰਨ ਦਾ ਐਲਾਨ ਕੀਤਾ। ਇਸ ਸਬੰਧੀ ਇਕ ਸ਼ਿਕਾਇਤ ਪੁਲੀਸ ਕਮਿਸ਼ਨਰ ਲੁਧਿਆਣਾ ਨੂੰ ਵੀ ਕੀਤੀ ਗਈ ਹੈ ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਉਸ ਦੇ ਨਜ਼ਦੀਕੀ ਸਾਥੀ ਕੌਂਸਲਰ ਸਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਰਕਾਰ ਅਤੇ ਵਿਜੀਲੈਂਸ ਖ਼ਿਲਾਫ਼ ਬੋਲਣ ਵਾਲੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਹੁਣ ਵਧ ਸਕਦੀਆਂ ਹਨ। ਵਿਜੀਲੈਂਸ ਨੇ ਬਿੱਟੂ ਦੇ ਧਮਕੀ ਭਰੇ ਬੋਲਾਂ ਖ਼ਿਲਾਫ਼ ਹੁਣ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਤਿਆਰੀ ਕਰ…
ਉੜੀਸਾ ਦੇ ਭੁਬਨੇਸ਼ਵਰ ਵਿਖੇ ਖੇਡੇ ਜਾ ਰਹੇ ਫੀਫਾ ਅੰਡਰ-17 ਵਰਲਡ ਕੱਪ ਦੀ ਖਿਤਾਬੀ ਦੌੜ ‘ਚੋਂ ਮੇਜ਼ਬਾਨ ਇੰਡੀਆ ਬਾਹਰ ਹੋ ਗਿਆ ਹੈ। ਮੁਰੱਕੋ ਨਾਲ ਖੇਡੇ ਗਏ ਮੈਚ ‘ਚ ਇੰਡੀਆ ਨੇ ਦੂਜੇ ਹਾਫ ‘ਚ ਤਿੰਨ ਗੋਲ ਖਾ ਲਏ ਜਿਸ ਨਾਲ ਉਸ ਨੂੰ ਗਰੁੱਪ-ਏ ਦੇ ਆਪਣੇ ਦੂਜੇ ਮੈਚ ‘ਿਚ ਮੋਰੱਕੋ ਹੱਥੋਂ 0-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਟੀਮ ਖਿਤਾਬੀ ਦੌੜ ‘ਚੋਂ ਬਾਹਰ ਹੋ ਗਈ। ਡੈਬਿਊ ਕਰ ਰਹੀ ਮੋਰੱਕੋ ਲਈ ਐੱਲ. ਮਦਾਨੀ ਨੇ 50ਵੇਂ, ਯਾਸਮਿਨ ਜੌਹਿਰ ਨੇ 61ਵੇਂ ਤੇ ਚੇਰਿਫ ਜੇਨਾਹ ਨੇ 90+1 ਮਿੰਟ ‘ਚ ਗੋਲ ਕੀਤੇ, ਜਿੱਤ ਨਾਲ ਟੀਮ ਨੇ ਟੂਰਨਾਮੈਂਟ ‘ਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਇੰਡੀਆ ਵੀ ਮੇਜ਼ਬਾਨ ਦੇ…
ਇੰਡੀਆ ਦੇ ਨੌਜਵਾਨ ਨਿਸ਼ਾਨੇਬਾਜ਼ ਰੁਦਰਕਸ਼ ਪਾਟਿਲ ਨੇ ਆਈ.ਐੱਸ.ਐੱਸ.ਐੱਫ. ਵਰਲਡ ਚੈਂਪੀਅਨਸ਼ਿਪ ‘ਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ‘ਚ ਸੋਨ ਤਗ਼ਮਾ ਜਿੱਤ ਕੇ ਪੈਰਿਸ ਓਲੰਪਿਕ ਕੋਟਾ ਹਾਸਲ ਕੀਤਾ ਹੈ। ਉਹ 10 ਮੀਟਰ ਏਅਰ ਰਾਈਫਲ ਮੁਕਾਬਲੇ ‘ਚ ਇਹ ਉਪਲੱਬਧੀ ਹਾਸਲ ਕਰਨ ਵਾਲਾ ਅਭਿਨਵ ਬਿੰਦਰਾ ਤੋਂ ਬਾਅਦ ਦੂਜਾ ਭਾਰਤੀ ਨਿਸ਼ਾਨੇਬਾਜ਼ ਬਣ ਗਿਆ ਹੈ। 18 ਸਾਲਾ ਪਾਟਿਲ ਨੇ ਸੋਨ ਤਗ਼ਮੇ ਦੇ ਮੈਚ ‘ਚ ਇਟਲੀ ਦੇ ਡੈਨੀਲੋ ਡੈਨਿਸ ਸੋਲਾਜ਼ੋ ਨੂੰ 17-13 ਨਾਲ ਹਰਾਇਆ। ਪਹਿਲੀ ਵਾਰ ਵਰਲਡ ਚੈਂਪੀਅਨਸ਼ਿਪ ‘ਚ ਹਿੱਸਾ ਲੈ ਰਿਹਾ ਪਾਟਿਲ ਚੋਟੀ ਦੇ ਦੋ ਖਿਡਾਰੀਆਂ ਦਾ ਫੈਸਲਾ ਕਰਨ ਲਈ ਨਵੇਂ ਫਾਰਮੈਟ ‘ਚ ਖੇਡੇ ਗਏ ਸੋਨ ਤਗਮੇ ਦੇ ਮੈਚ ‘ਚ ਇਕ ਸਮੇਂ 4-10 ਨਾਲ…
ਆਸਟਰੇਲੀਆ ‘ਚ ਭਲਕ ਤੋਂ ਸ਼ੁਰੂ ਹੋਣ ਜਾ ਰਹੇ ਟੀ-20 ਵਰਲਡ ਕੱਪ ‘ਚ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਜ਼ਖ਼ਮੀ ਹੋਣ ਤੋਂ ਬਾਅਦ ਉਸ ਦੇ ਬਦਲ ਵਜੋਂ ਮੁਹੰਮਦ ਸ਼ੰਮੀ ਦਾ ਮੁੱਖ ਨਾਂ ਸੀ, ਜਿਸ ‘ਤੇ ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮੋਹਰ ਲਗਾ ਦਿੱਤੀ ਹੈ। ਬੀ.ਸੀ.ਸੀ.ਆਈ. ਨੇ ਅਧਿਕਾਰਤ ਤੌਰ ‘ਤੇ ਬੁਮਰਾਹ ਦੀ ਜਗ੍ਹਾ ਸ਼ੰਮੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੰਮੀ, ਮੁਹੰਮਦ ਸਿਰਾਜ ਅਤੇ ਸ਼ਾਰਦੁਲ ਠਾਕੁਰ ਦੇ ਆਸਟਰੇਲੀਆ ਜਾਣ ਦੀ ਖ਼ਬਰ ਸੀ। ਇੰਡੀਆ 23 ਅਕਤੂਬਰ ਨੂੰ ਕੱਟੜ ਵਿਰੋਧੀ ਪਾਕਿਸਤਾਨ ਖ਼ਿਲਾਫ਼ ਟੀ-20 ਵਰਲਡ ਕੱਪ ਮੁਹਿੰਮ ਦੀ ਸ਼ੁਰੂਆਤ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ.ਸੀ.ਸੀ.ਆਈ. ਨੇ ਕਿਹਾ…
ਕੋਲਾ ਖਾਨ ‘ਚ ਹੋਏ ਧਮਾਕੇ ਨੇ 25 ਲੋਕਾਂ ਦੀ ਜਾਨ ਲੈ ਲਈ ਹੈ ਜਦਕਿ ਕਈ ਹੋਰ ਜ਼ਖਮੀ ਹਨ। ਇਹ ਘਟਨਾ ਤੁਰਕੀ ਦੀ ਹੈ ਜਿਥੇ ਧਮਾਕੇ ਮਗਰੋਂ ਬਚਾਅ ਕਾਰਜ ਜਾਰੀ ਹੈ। ਬਚਾਅ ਕਰਮੀਆਂ ਨੇ ਉਥੇ ਫਸੇ ਹੋਰਨਾਂ ਨੂੰ ਬਚਾਉਣ ਲਈ ਰਾਤ ਭਰ ਕੋਸ਼ਿਸ਼ਾਂ ਕੀਤੀਆਂ। ਸਥਾਨਕ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਧਮਾਕਾ ਸ਼ਾਮ ਪੌਣੇ ਸੱਤ ਵਜੇ ਕਾਲੇ ਸਾਗਰ ਤੱਟੀ ਸੂਬੇ ਬਾਰਟਿਨ ਦੇ ਅਮਾਸਰਾ ਕਸਬੇ ‘ਚ ਸਰਕਾਰੀ-ਸੰਚਾਲਿਤ ਟੀਟੀਕੇ ਅਮਾਸਰਾ ਮਯੁਸਸੇਸੇ ਮੁਦੁਰਲੁਗੂ ਖਾਨ ‘ਚ ਹੋਇਆ। ਊਰਜਾ ਮੰਤਰੀ ਫਾਤੇਹ ਡੋਨਮੇਜ਼ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਧਮਾਕਾ ਕੋਲੇ ਦੀਆਂ ਖਾਣਾਂ ‘ਚ ਮੌਜੂਦ ਜਲਣਸ਼ੀਲ ਗੈਸਾਂ ਕਾਰਨ ਹੋਇਆ। ਇਸ ਦੇ ਨਾਲ ਹੀ…