Author: editor
ਪਾਕਿਸਤਾਨ ਦੇ ਬਲੋਚਿਸਤਾਨ ‘ਚ ਹਾਈ ਕੋਰਟ ਅਤੇ ਫੈਡਰਲ ਸ਼ਰੀਅਤ ਅਦਾਲਤ ਦੇ ਸਾਬਕਾ ਚੀਫ ਜਸਟਿਸ ਮੁਹੰਮਦ ਨੂਰ ਮਸਕਾਨਜ਼ਈ ਦੀ ਹੱਤਿਆ ਕਰ ਦਿੱਤੀ ਗਈ ਹੈ। ਜਸਟਿਸ ਮੁਹੰਮਦ ਨੂਰ ਦੀ ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਖਾਰਨ ‘ਚ ਅਣਪਛਾਤੇ ਬੰਦੂਕਧਾਰੀਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਨਮਾਜ਼ ਅਦਾ ਕਰ ਰਹੇ ਸਨ। ਰੁਖਸ਼ਾਨ ਡਿਵੀਜ਼ਨ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲੀਸ ਨਜ਼ੀਰ ਅਹਿਮਦ ਕੁਰਦ ਨੇ ਦੱਸਿਆ ਕਿ ਹਮਲੇ ‘ਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਇਕ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੌਸ ਬਿਜੇਂਜੋ ਨੇ ਹਮਲੇ ਦੀ ਨਿੰਦਾ ਕੀਤੀ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਊਨਾ ਵਿਖੇ ਨਵੀਂ ਦਿੱਲੀ ਲਈ ਚੱਲਣ ਵਾਲੀ ਬੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਸਮੇਤ ਕਈ ਹੋਰ ਵੱਡੇ ਪ੍ਰਾਜੈਕਟਾਂ ਦੇ ਐਲਾਨ ਤੇ ਉਦਘਾਟਨ ਤੋਂ ਇਕ ਦਿਨ ਬਾਅਦ ਇੰਡੀਆ ਦੇ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਦੂਜੇ ਪਾਸੇ ਗੁਜਰਾਤ ‘ਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਚੋਣ ਕਮਿਸ਼ਨ ਨੇ ਉਥੇ ਚੋਣਾਂ ਦਾ ਪ੍ਰੋਗਰਾਮ ਨਹੀਂ ਐਲਾਨਿਆ। ਇਸ ਨੂੰ ਲੈ ਕੇ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਅਗਲੇ ਦਿਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਜਾ ਕੇ…
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਦੇ ਪੀੜਤ 7 ਸਾਲ ਬਾਅਦ ਵੀ ਇਨਸਾਫ਼ ਲੈਣ ਲਈ ਸੜਕਾਂ ‘ਤੇ ਬੈਠੇ ਹਨ ਅਤੇ ਵਰ੍ਹੇਗੰਢ ਮੌਕੇ ਅੱਜ ਵੱਡਾ ਇਕੱਠ ਜੁੜਿਆ। ਇਸ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਹਾਕਮ ਧਿਰ ਆਮ ਆਦਮੀ ਪਾਰਟੀ ਵੱਲੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਾਬਕਾ ਪੁਲੀਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸਮੇਤ ਕਈ ਸਿੱਖ ਆਗੂ ਵੀ ਧਰਨੇ ‘ਚ ਮੌਜੂਦ ਸਨ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਹ ਕਹਿੰਦਿਆਂ ਆਪਣਾ ਭਾਸ਼ਣ ਸਮਾਪਤ ਕੀਤਾ ਕਿ ਉਨ੍ਹਾਂ ਦੀ ਅਰਜ਼ੀ ਹੁਣ…
ਬਠਿੰਡਾ ਦੀਆਂ ਕੰਧਾਂ ‘ਤੇ ਉਥੋਂ ਦੇ ਹੀ ਇਕ ਹੋਟਲ ‘ਚ ਸੁੰਦਰਤਾ ਮੁਕਾਬਲਾ ਕਰਵਾਉਣ ਸਬੰਧੀ ਇਸ਼ਤਿਹਾਰ ਲਾਉਣ ਵਾਲੇ ਕਸੂਤੇ ਫਸ ਗਏ ਹਨ। ਇਸ ਇਸ਼ਤਿਹਾਰ ‘ਚ ਭਾਗ ਲੈਣ ਲਈ ‘ਜਨਰਲ ਕਾਸਟ’ ਦੀਆਂ ਕੁੜੀਆਂ ਨੂੰ ਸੱਦਾ ਦਿੱਤਾ ਗਿਆ ਸੀ। ਇਹ ਮੁਕਾਬਲਾ 23 ਅਕਤੂਬਰ ਨੂੰ ਰੱਖਿਆ ਗਿਆ ਸੀ ਅਤੇ ਇਸ ਦੇ ਇਸ਼ਤਿਹਾਰ ਦਸ ਦਿਨ ਪਹਿਲਾਂ ਹੀ ਬਠਿੰਡਾ ਦੇ ਵੱਖ-ਵੱਖ ਬਾਜ਼ਾਰਾਂ ‘ਚ ਲਗਾ ਦਿੱਤੇ ਗਏ ਸਨ। ਇਸ਼ਤਿਹਾਰ ਮੁਤਾਬਕ ਮੁਕਾਬਲਾ ਜਿੱਤਣ ਵਾਲੀ ਮੁਟਿਆਰ ਨੂੰ ਕੈਨੇਡਾ ਦੇ ਪੀ.ਆਰ. ‘ਜਨਰਲ ਕਾਸਟ’ ਦੇ ਮੁੰਡੇ ਨਾਲ ਵਿਆਹ ਦੀ ਆਫਰ ਦਿੱਤੀ ਜਾਵੇਗੀ। ਇਹ ਪੋਸਟਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਏ ਅਤੇ ਸੁੰਦਰ ਕੁੜੀਆਂ ਦੇ ਮੁਕਾਬਲੇ ਵਾਲੇ ਪੋਸਟਰ ‘ਤੇ ਬਠਿੰਡਾ…
ਮੂਲ ਰੂਪ ‘ਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ‘ਚ ਇਕ 8 ਮਹੀਨੇ ਦੀ ਬੱਚੀ ਸ਼ਾਮਲ ਸੀ, ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਮੁਲਜ਼ਮ ਨੇ ਗੁਨਾਹ ਕਬੂਲ ਨਹੀਂ ਕੀਤਾ ਹੈ। ਯਾਦ ਰਹੇ ਕਿ ਇਸ ਮਹੀਨੇ ਦੇ ਸ਼ੁਰੂ ‘ਚ ਅੱਠ ਮਹੀਨੇ ਦੀ ਅਰੂਹੀ ਢੇਰੀ, ਉਸਦੇ ਮਾਤਾ-ਪਿਤਾ ਅਤੇ ਪਿਤਾ ਦੇ ਭਰਾ ਨੂੰ ਜੀਸਸ ਸਾਲਗਾਡੋ ਨਾਂ ਦੇ ਮੁਲਜ਼ਮ ਨੇ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਸੀ। ਅਧਿਕਾਰੀਆਂ ਦਾ ਦੋਸ਼ ਹੈ ਕਿ ਸਾਲਗਾਡੋ, ਜੋ ਕਿ ਸਾਲ ਪਹਿਲਾਂ ਇਸ ਸਿੱਖ ਪਰਿਵਾਰ ਦੀ ਟਰੱਕ ਕੰਪਨੀ ‘ਚ ਕੰਮ ਕਰਦਾ ਸੀ, ਨੇ ਅਗਵਾ ਹੋਣ ਦੇ…
ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਹਰਿਆਨਾ ਦੇ ਰੋਹਤਕ ‘ਚ ਸੁਨਾਰੀਆ ਜੇਲ੍ਹ ਅੰਦਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ 40 ਦਿਨ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ‘ਚ ਲਿਜਾਇਆ ਜਾ ਸਕਦਾ ਹੈ। ਰਾਮ ਰਹੀਮ ਨੂੰ ਪਹਿਲਾਂ ਵੀ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅਗਸਤ 2017 ‘ਚ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਪੰਚਕੂਲਾ ‘ਚ ਹਿੰਸਾ ਭੜਕ ਗਈ ਸੀ। ਸੁਰੱਖਿਆ ਕਾਰਨਾਂ ਦੇ ਚਲਦੇ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਰੋਹਤਕ ਦੀ ਸੁਨਾਰੀਆ…
ਅਮਰੀਕਾ ਦੇ ਸੂਬੇ ਉੱਤਰੀ ਕੈਰੋਲੀਨਾ ‘ਚ ਹਫ਼ਤੇ ਅੰਦਰ ਫਾਇਰਿੰਗ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਰੇਲੇ ਸ਼ਹਿਰ ‘ਚ ਇਕ ਸ਼ੂਟਰ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਜਿਸ ‘ਚ ਪੁਲੀਸ ਅਧਿਕਾਰੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਗੋਲੀਬਾਰੀ ਮਗਰੋਂ ਇਕ ਘੰਟੇ ਤੱਕ ਚੱਲੀ ਤਲਾਸ਼ੀ ਦੌਰਾਨ ਆਸਪਾਸ ਦੇ ਕਈ ਵਸਨੀਕਾਂ ਨੂੰ ਆਪਣੇ ਘਰਾਂ ‘ਚ ਸ਼ਰਨ ਲੈਣ ਲਈ ਮਜਬੂਰ ਹੋਣਾ ਪਿਆ। ਉੱਤਰੀ ਕੈਰੋਲੀਨਾ ਦੀ ਪੁਲੀਸ ਨੇ ਦੱਸਿਆ ਕਿ ਸ਼ੱਕੀ ਇਕ ਸਫੈਦ ਨਾਬਾਲਗ ਪੁਰਸ਼ ਹੈ ਅਤੇ ਉਸਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰੇਲੇ ਦੀ ਮੇਅਰ ਮੈਰੀ-ਐਨ ਬਾਲਡਵਿਨ ਨੇ ਕਿਹਾ ਕਿ ਮਰਨ ਵਾਲਿਆਂ ‘ਚ ਇਕ ਆਫ-ਡਿਊਟੀ ਪੁਲੀਸ ਅਧਿਕਾਰੀ ਵੀ ਸ਼ਾਮਲ ਹੈ। ਰਾਲੇ…
ਆਸਟਰੇਲੀਆ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ‘ਚ ਪੜ੍ਹਦਾ ਇਕ ਭਾਰਤੀ ਵਿਦਿਆਰਥੀ ਨਸਲੀ ਹਿੰਸਾ ਦਾ ਸ਼ਿਕਾਰ ਹੋ ਗਿਆ। ਇਸ ਹਮਲੇ ‘ਚ ਉਸ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ। ਹਮਲਾਵਰ ਨੇ ਵਿਦਿਆਰਥੀ ‘ਤੇ ਚਾਕੂ ਨਾਲ 11 ਵਾਰ ਕੀਤੇ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। 28 ਸਾਲਾ ਸ਼ੁਭਮ ਗਰਗ ਮਕੈਨੀਕਲ ਇੰਜਨੀਅਰਿੰਗ ‘ਚ ਪੀਐੱਚ.ਡੀ ਦਾ ਵਿਦਿਆਰਥੀ ਹੈ। ਫਿਲਹਾਲ ਉਹ ਹਸਪਤਾਲ ‘ਚ ਦਾਖਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨੂੰ ਨਸਲੀ ਹਮਲਾ ਕਰਾਰ ਦਿੰਦਿਆਂ ਆਗਰਾ ‘ਚ ਰਹਿੰਦੇ ਉਸ ਦੇ ਮਾਤਾ-ਪਿਤਾ ਨੇ ਕਿਹਾ ਕਿ ਉਹ ਪਿਛਲੇ ਸੱਤ ਦਿਨਾਂ ਤੋਂ ਆਸਟਰੇਲੀਆ ਦਾ ਵੀਜ਼ਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਜੇ…
ਥਾਈਲੈਂਡ ਨੂੰ 74 ਦੌੜਾਂ ਨਾਲ ਹਰਾ ਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚ ਗਈ ਹੈ। ਸੈਮੀਫਾਈਨਲ ਮੈਚ ‘ਚ ਥਾਈਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਮਹਿਲਾ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 148 ਦੌੜਾਂ ਬਣਾਈਆਂ ਅਤੇ ਥਾਈਲੈਂਡ ਨੂੰ ਜਿੱਤ ਲਈ 149 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਦੇ ਹੋਏ ਥਾਈਲੈਂਡ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 74 ਦੌੜਾਂ ਬਣਾਈਆਂ ਤੇ ਇੰਡੀਆ ਨੇ 74 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਨਾਲ ਹੀ ਭਾਰਤੀ ਮਹਿਲਾ ਟੀਮ…
ਇੰਡੀਆ ਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਹਰੇਕ ਮੈਚ ਪ੍ਰਤੀ ਲੋਕਾਂ ‘ਚ ਭਾਰੀ ਖਿੱਚ ਰਹਿੰਦੀ ਹੈ ਅਤੇ ਜੇਕਰ ਇਹ ਮੈਚ ਵਰਲਡ ਕੱਪ ਦਾ ਹੋਵੇ ਤਾਂ ਇਹ ਹੋਰ ਵੀ ਵਧ ਜਾਂਦੀ ਹੈ। ਟੀ-20 ਵਰਲਡ ਕੱਪ ‘ਚ ਇੰਡੀਆ ਬਨਾਮ ਪਾਕਿਸਤਾਨ ਮੈਚ ਦੇ ਨੇੜੇ ਆਉਂਦੇ ਹੀ ਟਿਕਟਾਂ ਨੂੰ ਲੈ ਕੇ ਮਾਰਾਮਾਰੀ ਸ਼ੁਰੂ ਹੋ ਗਈ ਹੈ। ਭਾਰਤੀ ਟੀਮ ਨੇ ਐੱਮ.ਸੀ.ਜੀ. ‘ਚ ਪਾਕਿਸਤਾਨ ਵਿਰੁੱਧ ਵਰਲਡ ਕੱਪ-2022 ਦਾ ਆਪਣਾ ਪਹਿਲਾ ਮੁਕਾਬਲਾ ਖੇਡਣਾ ਹੈ। ਇਸ ਮੈਚ ਦੀਆਂ ਟਿਕਟਾਂ 50 ਗੁਣਾ ਵੱਧ ਕੀਮਤ ‘ਤੇ ਵਿਕ ਰਹੀਆਂ ਹਨ। ਆਈ.ਸੀ.ਸੀ. ਪਹਿਲਾਂ ਹੀ ਟੀ-20 ਵਰਲਡ ਕੱਪ ਦੇ ਸਾਰੇ ਮੈਚਾਂ ਲਈ 5 ਲੱਖ ਟਿਕਟਾਂ ਵੇਚ ਚੁੱਕਾ ਹੈ ਪਰ ਹੋਰ ਕਿਸੇ ਵੀ ਮੈਚ ਲਈ…