Author: editor
ਆਸਟਰੇਲੀਆ ‘ਚ ਵੀਰਵਾਰ ਨੂੰ ਭਾਰੀ ਮੀਂਹ ਪੈਣ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ ਹੋ ਗਈ ਅਤੇ ਇਕ ਵਿਅਕਤੀ ਲਾਪਤਾ ਹੋ ਗਿਆ। ਇਸ ਮਗਰੋਂ ਵਿਭਾਗ ਵੱਲੋਂ ਹੜ੍ਹ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ। ਭਾਰੀ ਮੀਂਹ ਕਾਰਨ ਆਸਟਰੇਲੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਰਾਜਾਂ ਨਿਊ ਸਾਊਥ ਵੇਲਜ਼, ਵਿਕਟੋਰੀਆ ਅਤੇ ਟਾਪੂ ਰਾਜ ਤਸਮਾਨੀਆ ‘ਚ ਨਦੀਆਂ ਖਤਰਨਾਕ ਢੰਗ ਨਾਲ ਵੱਧ ਰਹੀਆਂ ਸਨ। ਸਿਡਨੀ ਦੇ ਪੱਛਮ ‘ਚ ਸਥਿਤ ਨਿਊ ਸਾਊਥ ਵੇਲਜ਼ ਸ਼ਹਿਰ ਫੋਰਬਸ ‘ਚ ਸੈਂਕੜੇ ਲੋਕਾਂ ਨੂੰ ਵੱਡੇ ਹੜ੍ਹ ਤੋਂ ਪਹਿਲਾਂ ਵੀਰਵਾਰ ਰਾਤ ਤੱਕ ਆਪਣੇ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਸਨ। ਸਟੇਟ ਐਮਰਜੈਂਸੀ ਸੇਵਾ ਨੇ ਸ਼ੁੱਕਰਵਾਰ ਤੱਕ 10.6 ਮੀਟਰ (34 ਫੁੱਟ, 9…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਚਨਚੇਤ ਲਾਗੂ ਕੀਤੀ ਨੋਟਬੰਦੀ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਘੋਖ ਕਰੇਗੀ। ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਲਏ ਨੀਤੀਗਤ ਫ਼ੈਸਲਿਆਂ ਦੀ ਨਿਆਂਇਕ ਸਮੀਖਿਆ ਬਾਰੇ ਉਸ ਨੂੰ ਆਪਣੀ ‘ਲਛਮਣ ਰੇਖਾ’ ਪਤਾ ਹੈ, ਪਰ ਇਸ ਸਿੱਟੇ ‘ਤੇ ਪੁੱਜਣ ਲਈ ਕਿ ਕੀ ਇਹ ਮੁੱਦਾ ਸਿਰਫ਼ ‘ਅਕਾਦਮਿਕ’ ਬਣ ਕੇ ਰਹਿ ਗਿਆ ਹੈ, ਸਾਲ 2016 ‘ਚ ਲਏ ਨੋਟਬੰਦੀ ਦੇ ਫ਼ੈਸਲੇ ਦੀ ਘੋਖ ਕਰਨੀ ਹੋਵੇਗੀ। ਜਸਟਿਸ ਐੱਸ.ਏ. ਨਜ਼ੀਰ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਕਿਹਾ ਕਿ ਜਦੋਂ ਕਦੇ ਸੰਵਿਧਾਨਕ ਬੈਂਚ ਅੱਗੇ ਕੋਈ ਮੁੱਦਾ ਆਉਂਦਾ ਹੈ ਤਾਂ ਇਹ ਬੈਂਚ ਦਾ ਫ਼ਰਜ਼ ਬਣਦਾ ਹੈ ਕਿ ਉਹ ਜਵਾਬ ਦੇਵੇ। ਬੈਂਚ ਨੇ…
ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਨਸਾਫ਼ ਨਾ ਦੇਣ ਅਤੇ ਵਾਰ-ਵਾਰ ਕੀਤੇ ਵਾਅਦਿਆਂ ਦੇ ਬਾਵਜੂਦ ਕਾਰਵਾਈ ਅੱਗੇ ਨਾ ਵਧਾਉਣ ਦੇ ਰੋਸ ਤੇ ਵਿਰੋਧ ‘ਚ 14 ਅਕਤੂਬਰ ਨੂੰ ਵੱਡਾ ਇਕੱਠ ਸੱਦ ਲਿਆ ਗਿਆ ਹੈ। ਵੱਖ-ਵੱਖ ਪੰਥਕ ਧਿਰਾਂ ਸਮੇਤ ਵੱਡੀ ਗਿਣਤੀ ਲੋਕਾਂ ਦੇ ਇਸ ‘ਚ ਸ਼ਮੂਲੀਅਤ ਦੀ ਉਮੀਦ ਹੈ। ਇਸ ਸਮੇਂ ਕੋਈ ਵੱਡਾ ਐਲਾਨ ਕੀਤੇ ਜਾਣ ਦੇ ਆਸਾਰ ਹਨ ਜਿਸ ਨਾਲ ‘ਆਪ’ ਸਰਕਾਰ ਲਈ ਸਿਰਦਰਦੀ ਪੈਦਾ ਹੋ ਸਕਦੀ ਹੈ। ਇਸੇ ਤੋਂ ਡਰੀ ਭਗਵੰਤ ਮਾਨ ਸਰਕਾਰ ਨੇ ਉਕਤ ਮਾਮਲਿਆਂ ‘ਚ ਹਿਲਜੁਲ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਕ ਪਾਸੇ ਜਿੱਥੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਜੋ…
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਨਾਮਜ਼ਦ ‘ਚ ਸੀ.ਆਈ.ਏ. ਇੰਚਾਰਜ ਮਾਨਸਾ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਬਾਰੇ ਤਾਜ਼ਾ ਅਪਡੇਟ ਆਈ ਹੈ। ਉਸਦੇ ਅਫਰੀਕਾ ‘ਚ ਮੌਜੂਦ ਹੋਣ ਦੀ ਸੂਚਨਾ ਹੈ। ਕਿਹਾ ਜਾ ਰਿਹਾ ਹੈ ਕਿ ਉਹ ਮਰੀਸ਼ਸ ਹੋ ਕੇ ਅਫਰੀਕਾ ਪਹੁੰਚ ਗਿਆ ਹੈ। ਉਸ ਨੂੰ ਭੱਜਣ ‘ਚ ਮੱਦਦ ਕਰਨ ਵਾਲੇ ਤਿੰਨ ਜਣੇ ਲੁਧਿਆਣਾ ‘ਚ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ ‘ਚ ਇਕ ਜਿਮ ਦਾ ਮਾਲਕ ਵੀ ਸ਼ਾਮਲ ਹੈ ਜਿਸ ‘ਤੇ ਡਰੱਗ ਤਸਕਰੀ ਦਾ ਵੀ ਦੋਸ਼ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤੀ ਗਈ ਇਕ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.…
ਆਮ ਆਦਮੀ ਪਾਰਟੀ ਦੇ ਥੋਕ ‘ਚ ਜਿੱਤੇ ਵਿਧਾਇਕਾਂ ‘ਚੋਂ ਦਰਜਨਾਂ ਦੀ ਚਰਚਾ ਕਿਸੇ ਨਾ ਕਿਸੇ ਵਿਵਾਦ ਕਾਰਨ ਹੁੰਦੀ ਰਹਿੰਦੀ ਹੈ। ਹੁਣ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਦਿੱਤੀ ਗਈ ਹੈ। ਵਿਧਾਇਕ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਨਸਾਫ਼ ਲਈ ਟੇਕ ਲਗਾਈ ਹੈ। ਉਨ੍ਹਾਂ ਵਿਧਾਇਕ ਪਠਾਨਮਾਜਰਾ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਦਾ ਆਪਣੇ ਵਿਧਾਇਕ ਪਤੀ ਨਾਲ ਪਿਛਲੇ ਦੋ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਹੈ। ਹਰਮੀਤ ਸਿੰਘ ਪਠਾਨਮਾਜਰਾ ਦਾ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਹੋਇਆ ਸੀ ਪਰ ਵਿਆਹ ਦੇ ਦੋ…
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਕੀਤੀਆਂ ਟਿੱਪਣੀਆਂ ਮਾਮਲੇ ‘ਚ ਦਿੱਲੀ ਰਹਿੰਦੇ ਕਵੀ ਕੁਮਾਰ ਵਿਸ਼ਵਾਸ ਤੇ ਦਿੱਲੀ ਦੇ ਹੀ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਖ਼ਿਲਾਫ਼ ਦਰਜ ਐੱਫ.ਆਈ.ਆਰ. ਰੱਦ ਕਰ ਦਿੱਤੀ ਹੈ। ਦਰਅਸਲ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਪੰਜਾਬ ਸਰਕਾਰ ਲਈ ਹਾਈ ਕੋਰਟ ਦਾ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਹ ਜਾਣਕਾਰੀ ਕੁਮਾਰ ਵਿਸ਼ਵਾਸ ਦੇ ਵਕੀਲ ਨੇ ਦਿੱਤੀ ਹੈ। ਹਾਈ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੇ ਕਿਹਾ- ਸੱਚਾਈ ਦੀ ਜਿੱਤ ਹੋਈ ਹੈ। ਜ਼ਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ…
ਹਰਿਆਣਾ ਦੇ ਆਦਮਪੁਰ ਦੀ ਜ਼ਿਮਨੀ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਜੇਲ੍ਹ ‘ਚ ਬੰਦ ਡੇਰਾ ਸੱਦਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਵੇਗਾ। ਡੇਰਾ ਮੁਖੀ ਦੇ ਪਰਿਵਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਲਈ ਹਰਿਆਣਾ ਸਰਕਾਰ ਨੂੰ ਅਰਜ਼ੀ ਦਿੱਤੀ ਹੈ। ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਇਸ ਮਾਮਲੇ ‘ਚ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਪੈਰੋਲ ਨੂੰ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਯਾਦ ਰਹੇ ਕਿ ਇਸ ਸਮੇਂ ਡੇਰਾ ਮੁਖੀ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹੈ। ਉਹ ਸਾਧਵੀ ਜਿਨਸੀ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ…
ਬਲਾਕ ਸਿੱਧਵਾਂ ਬੇਟ ‘ਚ ਹੋਏ ਸਟਰੀਟ ਲਾਈਟ ਘਪਲੇ ‘ਚ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਰਹੇ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਵਧੀਕ ਸੈਸ਼ਨ ਜੱਜ ਡਾ. ਅਜੀਤ ਅੱਤਰੀ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਹ ਘਪਲਾ ਸਾਹਮਣੇ ਆਉਣ ਤੋਂ ਬਾਅਦ ਹੀ ਕਿਆਸੇ ਲਾਏ ਜਾ ਰਹੇ ਸਨ ਕਿ ਕੈਪਟਨ ਸੰਦੀਪ ਸੰਧੂ ਨੂੰ ਵੀ ਵਿਜੀਲੈਂਸ ਇਸ ਮਾਮਲੇ ‘ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਸਕਦੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਟੀਮ ਇਸ ਮਾਮਲੇ ‘ਚ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ…
ਵਨ ਡੇ ਸੀਰੀਜ਼ ਦਾ ਤੀਜਾ ਤੇ ਆਖਰੀ ਮੈਚ ਦਿੱਲੀ ‘ਚ ਖੇਡਿਆ ਗਿਆ ਜਿਸ ‘ਚ ਇੰਡੀਆ ਦੀ ਟੀਮ ਸਾਊਥ ਅਫਰੀਕਾ ਨੂੰ ਹਰਾ ਕੇ ਜੇਤੂ ਰਹੀ। ਇਸ ਤਰ੍ਹਾਂ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ 2-1 ਆਪਣੇ ਨਾ ਕਰ ਲਈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾਂ ਬੱਲੇਬਾਜ਼ੀ ਕਰਨ ਆਈ ਸਾਊਥ ਅਫਰੀਕਾ ਨੂੰ 27 ਓਵਰਾਂ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 99 ਦੌੜਾਂ ‘ਤੇ ਰੋਕ ਦਿੱਤਾ। ਇਸ ਤਰ੍ਹਾਂ ਸਾਊਥ ਅਫਰੀਕਾ ਨੇ ਇੰਡੀਆ ਨੂੰ ਜਿੱਤ ਲਈ 100 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਡੀਆ ਨੇ 19 ਓਵਰਾਂ…
ਇੰਡੀਆ ਨੇ ਆਪਣੀ ਫੀਫਾ ਮਹਿਲਾ ਅੰਡਰ-17 ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਹਾਰ ਨਾਲ ਕੀਤੀ। ਅਮਰੀਕਨ ਟੀਮ ਨੇ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ‘ਚ ਇੰਡੀਆ ਨੂੰ 8-0 ਨਾਲ ਹਰਾ ਦਿੱਤਾ। ਇੰਡੀਆ ਮੇਜ਼ਬਾਨ ਵਜੋਂ ਵਿਸ਼ਵ ਕੱਪ ‘ਚ ਖੇਡ ਰਿਹਾ ਹੈ। ਮੈਚ 8.02 ਵਜੇ ਸ਼ੁਰੂ ਹੋਇਆ। 9ਵੇਂ ਮਿੰਟ ‘ਚ ਅਮਰੀਕਾ ਦੀ ਮੇਲਿਨਾ ਰੇਬੀਮਸ ਨੇ ਗੋਲ ਕਰਕੇ 1-0 ਦੀ ਬੜ੍ਹਤ ਬਣਾ ਲਈ। 9 ਮਿੰਟ ਬਾਅਦ ਸ਼ਾਰਲੋਟ ਕੋਹਲਰ ਨੇ ਸ਼ਾਨਦਾਰ ਕਿੱਕ ਨਾਲ ਅਮਰੀਕਾ ਲਈ ਦੂਜਾ ਗੋਲ ਕੀਤਾ। ਖੇਡ ਦੇ ਪਹਿਲੇ 15 ਮਿੰਟਾਂ ‘ਚ ਭਾਰਤੀ ਕੁੜੀਆਂ ਅਮਰੀਕਨ ਖਿਡਾਰਨਾਂ ਤੋਂ ਗੇਂਦ ਖੋਹਣ ਲਈ ਸੰਘਰਸ਼ ਕਰਦੀਆਂ ਨਜ਼ਰ ਆਈਆਂ। ਅਮਰੀਕਾ ਦੀ ਬੜ੍ਹਤ ਮੈਚ ਦੇ 25ਵੇਂ ਮਿੰਟ ‘ਚ 3-0 ਹੋ ਗਈ…