Author: editor
ਕ੍ਰਿਸਟੀਆਨੋ ਰੋਨਾਲਡੋ ਆਖਰਕਾਰ ਇੰਗਲਿਸ਼ ਪ੍ਰੀਮੀਅਰ ਲੀਗ ਦੇ ਇਸ ਸੀਜ਼ਨ ‘ਚ ਆਪਣਾ ਪਹਿਲਾ ਗੋਲ ਕਰਨ ‘ਚ ਕਾਮਯਾਬ ਰਿਹਾ, ਜੋ ਕਲੱਬ ਫੁੱਟਬਾਲ ‘ਚ ਉਸਦਾ 700ਵਾਂ ਗੋਲ ਹੈ। ਪੁਰਤਗਾਲ ਦੇ ਇਸ ਸਟਾਰ ਸਟ੍ਰਾਈਕਰ ਦੇ ਗੋਲ ਦੀ ਮਦਦ ਨਾਲ ਮਾਨਚੈਸਟਰ ਯੂਨਾਈਟਿਡ ਨੇ ਐਵਰਟਨ ਨੂੰ 2-1 ਨਾਲ ਹਰਾਇਆ। ਰੋਨਾਲਡੋ ਖੇਡ ਦੇ 29ਵੇਂ ਮਿੰਟ ‘ਚ ਜ਼ਖਮੀ ਐਂਥਨੀ ਮਾਰਸ਼ਲ ਦੇ ਬਦਲ ਵਜੋਂ ਮੈਦਾਨ ‘ਤੇ ਉਤਾਰਿਆ ਅਤੇ 15 ਮਿੰਟ ਬਾਅਦ ਗੋਲ ਕਰ ਦਿੱਤਾ। ਮਾਨਚੈਸਟਰ ਯੂਨਾਈਟਿਡ ਲਈ ਇਹ ਉਸਦਾ 144ਵਾਂ ਗੋਲ ਸੀ। ਉਸ ਨੇ ਰੀਅਲ ਮੈਡਰਿਡ ਲਈ 450 ਗੋਲ ਕੀਤੇ ਹਨ ਜਦੋਂ ਕਿ ਉਸ ਨੇ ਜੁਵੇਂਟਸ ਲਈ ਖੇਡਦੇ ਹੋਏ 101 ਗੋਲ ਕੀਤੇ ਹਨ। ਰੋਨਾਲਡੋ ਨੇ ਸਪੋਰਟਿੰਗ ਲਈ ਪੰਜ ਗੋਲ…
ਸਰਬੀਆ ਦੇ ਸ਼ਤਰੰਜ ਕਲੱਬ ਨੋਵੀ ਬੋਰ ਨੇ 37ਵੀਂ ਯੂਰਪੀਅਨ ਕਲੱਬ ਸ਼ਤਰੰਜ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ ਹੈ। ਨੋਵੀ ਬੋਰ ਦੀ ਇਸ ਜਿੱਤ ‘ਚ ਇੰਡੀਆ ਦਾ ਵੱਡਾ ਯੋਗਦਾਨ ਰਿਹਾ ਕਿਉਂਕਿ ਕਲੱਬ ਤੋਂ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ‘ਚ ਸਭ ਤੋਂ ਅੱਗੇ ਇੰਡੀਆ ਦੇ ਵਿਦਿਤ ਗੁਜਰਾਤੀ ਤੇ ਪੇਂਟਾਲਾ ਹਰਿਕ੍ਰਿਸ਼ਣਾ ਰਹੇ। ਆਖਰੀ ਸੱਤਵੇਂ ਰਾਊਂਡ ‘ਚ ਟੀਮ ਨੇ ਫਰਾਂਸ ਦੇ ਆਸਨੀਰਸ ਲੇ ਗਰਾਊਂਡ ਕਲੱਬ ਨੂੰ 3।5-1.5 ਨਾਲ ਹਰਾਉਂਦੇ ਹੋਏ ਲਗਾਤਾਰ ਸੱਤਵੀਂ ਵਾਰ ਜਿੱਤ ਨਾਲ ਖਿਤਾਬ ਆਪਣੇ ਨਾਂ ਕੀਤਾ। ਪਹਿਲੇ ਬੋਰਡ ‘ਤੇ ਖੇਡਦੇ ਹੋਏ ਪੇਂਟਾਲਾ ਹਰਿਕ੍ਰਿਸ਼ਣਾ ਨੇ 2765 ਰੇਟਿੰਗ ਦਾ ਪ੍ਰਦਰਸ਼ਨ ਕੀਤਾ ਤੇ ਇਸ ਦੌਰਾਨ ਖੇਡੇ 7 ਰਾਊਂਡਾਂ ਵਿੱਚੋਂ 3 ਜਿੱਤਾਂ ਤੇ 3…
ਬ੍ਰਿਟੇਨ ਦੀ ਸਿੱਖ ਮੈਂਬਰ ਪਾਰਲੀਮੈਂਟ ਪ੍ਰੀਤ ਕੌਰ ਗਿੱਲ ਨੇ ਦੇਸ਼ ਦੇ ਮੰਤਰੀਆਂ ਨੂੰ ਪੱਤਰ ਲਿਖ ਕੇ ਸਿੱਖ ਵਿਰੋਧੀ ਨਫਰਤੀ ਅਪਰਾਧਾਂ ‘ਚ ਵਾਧੇ ‘ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬ੍ਰਿਟਿਸ਼ ਸਿੱਖਾਂ ਨਾਲ ਸਬੰਧਤ ਆਲ-ਪਾਰਟੀ ਪਾਰਲੀਮੈਂਟਰੀ ਗਰੁੱਪ ਆਨ ਬ੍ਰਿਟਿਸ਼ ਸਿੱਖਸ ਦੀ ਚੇਅਰਪਰਸਨ ਅਤੇ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਪ੍ਰੀਤ ਗਿੱਲ ਨੇ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਅਤੇ ਕਮਿਊਨਿਟੀ ਅਫੇਅਰਜ਼ ਮੰਤਰੀ ਸਾਈਮਨ ਕਲਾਰਕ ਨੂੰ ਪੱਤਰ ਲਿਖ ਕੇ ਮਾਰਚ 2022 ਨੂੰ ਖ਼ਤਮ ਹੋਏ ਸਾਲ ਦੌਰਾਨ ਨਫਰਤੀ ਅਪਰਾਧਾਂ ‘ਤੇ ਗ੍ਰਹਿ ਦਫਤਰ ਦੇ ਅੰਕੜਿਆਂ ਦਾ ਹਵਾਲਾ ਦਿੱਤਾ ਹੈ। ਉਸਨੇ ਟਵਿੱਟਰ ‘ਤੇ ਆਪਣਾ ਪੱਤਰ ਪੋਸਟ ਕੀਤਾ ਜਿਸ ‘ਚ ਲਿਖਿਆ ਕਿ ਮੈਂ ਇਨ੍ਹਾਂ…
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੱਡੀ ਕਾਰਵਾਈ ਕਰਦਿਆਂ ਮਾਰਕ ਜ਼ੁਕਰਬਰਗ ਦੀ ਕੰਪਨੀ ‘ਮੇਟਾ’ ਨੂੰ ਅੱਤਵਾਦੀ ਅਤੇ ਕੱਟੜਪੰਥੀ ਜਥੇਬੰਦੀ ਦੇ ਰੂਪ ‘ਚ ਸੂਚੀਬੱਧ ਕੀਤਾ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਅਨੁਸਾਰ ਰੂਸ ਨੇ ਮੇਟਾ ਨੂੰ ਅੱਤਵਾਦੀ ਅਤੇ ਕੱਟੜਪੰਥੀ ਜਥੇਬੰਦੀ ਦੀ ਸੂਚੀ ‘ਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਮਾਰਚ ‘ਚ ਰੂਸ ਸਰਕਾਰ ਨੇ ਫੇਸਬੁੱਕ, ਇੰਸਟਾਗ੍ਰਾਮ ਤੇ ਟਵਿੱਟਰ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਬਲਾਕ ਕਰ ਦਿੱਤਾ ਸੀ। ਇੰਨਾ ਹੀ ਨਹੀਂ ਮਾਸਕੋ ਦੀ ਇਕ ਅਦਾਲਤ ਨੇ ਮਾਰਕ ਜ਼ੁਕਰਬਰਗ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀ ਕੱਟੜਪੰਥੀ ਗਤੀਵਿਧੀਆਂ ਦਾ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਇਹ ਯੂਕਰੇਨ ‘ਚ ਸੋਸ਼ਲ…
ਹਰਿਆਣਾ ਦੇ ਰੋਹਤਕ ਦੀ ਏਕਤਾ ਕਾਲੋਨੀ ‘ਚ ਗੈਸ ਗੀਜ਼ਰ ਸਿਲੰਡਰ ਫਟ ਗਿਆ। ਬੁੱਧਵਾਰ ਸਵੇਰੇ ਕਰੀਬ 6 ਵਜੇ ਹੋਏ ਜ਼ੋਰਦਾਰ ਧਮਾਕੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਕਾਲੋਨੀ ਦੇ ਇਕ ਘਰ ‘ਚ ਗੈਸ ਗੀਜ਼ਰ ਨਾਲ ਫਿੱਟ ਕੀਤੇ ਸਿਲੰਡਰ ‘ਚ ਧਮਾਕਾ ਹੋਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਗਰਮ ਪਾਣੀ ਲਈ ਗੀਜ਼ਰ ਚਾਲੂ ਕੀਤਾ ਤਾਂ ਸਿਲੰਡਰ ਫਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਘਰ ਦੀ ਛੱਤ ਅਤੇ ਕੰਧਾਂ ਉੱਡ ਗਈਆਂ। ਹਾਦਸੇ ‘ਚ ਪਰਿਵਾਰ ਦੇ ਸੱਤ ਮੈਂਬਰ ਜ਼ਖ਼ਮੀ ਹੋ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਗੁਆਂਢੀ ਬਾਹਰ ਭੱਜੇ ਤਾਂ ਰੌਲਾ ਪੈ ਗਿਆ। ਕਿਸੇ ਤਰ੍ਹਾਂ ਗੁਆਂਢੀਆਂ ਨੇ ਜ਼ਖਮੀਆਂ ਨੂੰ ਮਲਬੇ ‘ਚੋਂ ਕੱਢ ਕੇ ਤੁਰੰਤ ਪੀ.ਜੀ.ਆਈ.…
ਡੀ.ਵਾਈ. ਚੰਦਰਚੂੜ ਦੇ ਨਾਂ ਦੀ ਇੰਡੀਆ ਦੇ ਅਗਲੇ ਚੀਫ ਜਸਟਿਸ ਵਜੋਂ ਸਿਫਾਰਸ਼ ਕੀਤੀ ਗਈ। ਇਹ ਸਿਫਾਰਸ਼ ਵਰਤਮਾਨ ਚੀਫ ਜਸਟਿਸ ਉਦੈ ਉਮੇਸ਼ ਲਲਿਤ ਨੇ ਕੇਂਦਰ ਸਰਕਾਰ ਨੂੰ ਆਪਣੇ ਜਾਨਸ਼ੀਨ ਵਜੋਂ ਕੀਤੀ ਹੈ। ਜਸਟਿਸ ਚੰਦਰਚੂੜ ਨੇ ਆਪਣੀ ਐੱਲ.ਐੱਲ.ਬੀ. ਕੈਂਪਸ ਲਾਅ ਸੈਂਟਰ ਦਿੱਲੀ ਯੂਨੀਵਰਸਿਟੀ ਤੋਂ ਕੀਤੀ ਸੀ। ਐੱਲ.ਐੱਲ.ਐੱਮ. ਦੀ ਡਿਗਰੀ ਤੇ ਜੁਡੀਸ਼ਲ ਸਾਇੰਸ ‘ਚ ਡਾਕਟਰੇਟ ਅਮਰੀਕਾ ਦੇ ਹਾਰਵਰਡ ਲਾਅ ਸਕੂਲ ਤੋਂ ਕੀਤੀ। ਉਹ ਕਈ ਸੰਵਿਧਾਨਕ ਬੈਂਚਾਂ ਅਤੇ ਸਿਖਰਲੀ ਕੋਰਟ ਦੇ ਕਈ ਇਤਿਹਾਸਕ ਫੈਸਲਿਆਂ, ਜਿਨ੍ਹਾਂ ‘ਚ ਅਯੁੱਧਿਆ ਜ਼ਮੀਨ ਵਿਵਾਦ, ਨਿੱਜਤਾ ਦਾ ਅਧਿਕਾਰ ਤੇ ਨਜਾਇਜ਼ ਸਬੰਧ ਆਦਿ ਸ਼ਾਮਲ ਹਨ, ਦਾ ਹਿੱਸਾ ਰਹੇ ਹਨ। ਜਸਟਿਸ ਲਲਿਤ ਨੇ ਸਿਫਾਰਸ਼ ਵਾਲਾ ਪੱਤਰ ਜਸਟਿਸ ਚੰਦਰਚੂੜ ਨੂੰ ਸੌਂਪ ਦਿੱਤਾ। ਸਰਕਾਰ…
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ ‘ਤੇ ਅੰਤਿਮ ਨਿਪਟਾਰੇ ਲਈ ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਸੁਣਵਾਈ ਕਰੇਗੀ। ਚੀਫ ਜਸਟਿਸ ਯੂ.ਯੂ. ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ‘ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। ਕੇਂਦਰ ਨੇ ਸਿਖਰਲੀ ਅਦਾਲਤ ਨੂੰ ਕਿਹਾ ਕਿ ਮੌਜੂਦਾ ਸਥਿਤੀ ‘ਚ ਉਸ ਦੀ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨਾ ਮੁਸ਼ਕਲ ਹੈ। ਰਾਜੋਆਣਾ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ ਜਿਸ ਦੌਰਾਨ ਰਾਜੋਆਣਾ ਦੇ ਵਕੀਲ ਨੇ ਕਿਹਾ…
ਪੰਜਾਬ ਦੇ ਹੁਸ਼ਿਆਪੁਰ ਜ਼ਿਲ੍ਹੇ ਨਾਲ ਸਬੰਧਤ ਹਰਸੀਪਿੰਡ ਤੋਂ ਉੱਠ ਕੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਮਰਸਿਡ ਕਾਊਂਟੀ ‘ਚ ਟਰੱਕਿੰਗ ਦਾ ਕਰੋਬਾਰ ਖੜ੍ਹਾ ਕਰਨ ਵਾਲੇ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜੀਸਸ ਸਲਗਾਡੋ ‘ਤੇ ਕਤਲ ਦੇ ਚਾਰ ਦੋਸ਼ ਲਾਏ ਗਏ ਹਨ। ਕਤਲ ਕੀਤੇ ਗਏ ਚਾਰ ਜਣਿਆਂ ‘ਚ ਇਕ ਔਰਤ, ਉਸਦਾ ਪਤੀ, ਪਤੀ ਦਾ ਭਰਾ ਅਤੇ ਉਨ੍ਹਾਂ ਦੀ ਇਕ ਅੱਠ ਮਹੀਨੇ ਦੀ ਬੱਚੀ ਸ਼ਾਮਲ ਸੀ। ਮੁਲਜ਼ਮ ਜੀਸਸ ਸਲਗਾਡੋ ਕਈ ਸਾਲ ਪਹਿਲਾਂ ਪਰਿਵਾਰ ਦੀ ਮਾਲਕੀ ਵਾਲੀ ਟਰੱਕ ਕੰਪਨੀ ‘ਚ ਕਰਦਾ ਸੀ। ਮੁਲਜ਼ਮ ਨੇ ਅੱਠ ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੀ ਮਾਂ 27 ਸਾਲਾ…
ਇੰਡੀਆ ਸਰਕਾਰ ਦਾ ਮੰਨਣਾ ਹੈ ਕਿ ਪਿਛਲੇ ਕੁਝ ਹਫਤਿਆਂ ਦੌਰਾਨ ਕੈਨੇਡਾ ‘ਚ ਇੰਡੀਆ ਵਿਰੋਧੀ ਗਤੀਵਿਧੀਆਂ ਵਧੀਆਂ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਸਟਰੇਲੀਆ ‘ਚ ਹਮਰੁਤਬਾ ਪੈਨੀ ਵੌਂਗ ਨਾਲ ਸਾਂਝੀ ਮੀਡੀਆ ਕਾਨਫਰੰਸ ਦੌਰਾਨ ਕਿਹਾ ਕਿ ਕੈਨੇਡਾ ‘ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਇੰਡੀਆ ਨੇ ਉਥੋਂ ਦੀ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਇੰਡੀਆ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ ਕਿ ਲੋਕਤੰਤਰਿਕ ਸਮਾਜ ‘ਚ ਮਿਲੀਆਂ ਆਜ਼ਾਦੀਆਂ ਦੀ ਉਨ੍ਹਾਂ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ ਜੋ ਅਸਲ ਵਿਚ ‘ਹਿੰਸਾ’ ਤੇ ‘ਕੱਟੜਵਾਦ’ ਦੀ ਹਾਮੀ ਭਰਦੀਆਂ ਹਨ। ਜੈਸ਼ੰਕਰ ਨੇ ਕਿਹਾ, ‘ਸਮੇਂ-ਸਮੇਂ ਅਸੀਂ ਕੈਨੇਡਾ ਦੀ ਸਰਕਾਰ ਨਾਲ ਰਾਬਤਾ ਕੀਤਾ ਹੈ।…
ਝੂਠੇ ਪੁਲੀਸ ਮੁਕਾਬਲੇ ‘ਚ ਭਰਾਵਾਂ ਨੂੰ ਮਾਰਨ ਦੇ ਮਾਮਲੇ ‘ਚ ਦੋ ਪੁਲੀਸ ਮੁਲਾਜ਼ਮਾਂ ਤੇ ਅਕਾਲੀ ਆਗੂ ਨੂੰ ਉਮਰ ਕੈਦ
ਅੱਠ ਸਾਲ ਪੁਰਾਣੇ 2014 ਦੇ ਝੂਠੇ ਪੁਲੀਸ ਮੁਕਾਬਲੇ ‘ਚ ਦੋ ਸਕੇ ਭਰਾਵਾਂ ਨੂੰ ਮਾਰਨ ਦੇ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਨੇ ਦੋ ਪੁਲੀਸ ਮੁਲਾਜ਼ਮਾਂ ਸਣੇ ਇਕ ਅਕਾਲੀ ਆਗੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ‘ਚ ਦੋ ਸਕੇ ਭਰਾਵਾਂ ਨੂੰ ਝੂਠੇ ਪੁਲੀਸ ਮੁਕਾਬਲੇ ਮਾਰ ਦਿੱਤਾ ਗਿਆ ਸੀ ਜਿਸ ‘ਚ ਐਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਅਕਾਲੀ ਆਗੂ ਗੁਰਜੀਤ ਸਿੰਘ, ਸਿਪਾਹੀ ਯਾਦਵਿੰਦਰ ਅਤੇ ਹੋਮਗਾਰਡ ਦੇ ਜਵਾਨ ਅਜੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਤਿੰਨੇ ਦੋਸ਼ੀਆਂ ਨੂੰ ਇਕ-ਇਕ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਇਸ ਮਾਮਲੇ ‘ਚ ਅਦਾਲਤ…