Author: editor
ਆਪਣੇ ਓ.ਐੱਸ.ਡੀ. ਨਾਲ ਗਲਤ ਤਰੀਕੇ ਨਾਲ ਰੁਪਏ ਲੈਣ ਦੀ ਗੱਬਲਾਤ ਵਾਲੀ ਆਡੀਓ ਵਾਇਰਲ ਹੋਣ ਕਰਕੇ ਵਿਵਾਦਾਂ ‘ਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਜ਼ਾਰਤ ‘ਚੋਂ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਭਰ ‘ਚ ਸਾਰੇ ਜ਼ਿਲ੍ਹਿਆਂ ‘ਚ ਧਰਨੇ ਦਿੱਤੇ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਵਿਖੇ ਧਰਨੇ ਦੀ ਅਗਵਾਈ ਕੀਤੀ ਜਦਕਿ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਵਾਲੇ ਧਰਨੇ ‘ਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਬਾਕੀ ਜ਼ਿਲ੍ਹਿਆਂ ‘ਚ ਵੀ ਇਹ ਧਰਨੇ ਲੱਗੇ ਜਿੱਥੇ ਸਥਾਨਕ ਕਾਂਗਰਸੀ ਆਗੂਆਂ ਤੇ ਸਾਬਕਾ ਮੰਤਰੀਆਂ ਨੇ ਹਿੱਸਾ ਲਿਆ। ਪਟਿਆਲਾ ਦੇ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਆਚੀ ਸਿਆਸੀ ਜ਼ਮੀਨ ਤਲਾਸ਼ਣ ਲਈ ਇਕ ਕਦਮ ਅੱਗੇ ਪੁੱਟਦੇ ਹਨ ਤਾਂ ਨਾਲ ਹੀ ਕੋਈ ਅਜਿਹਾ ਘਟਨਾਕ੍ਰਮ ਹੋ ਜਾਂਦਾ ਹੈ ਕਿ ਅਕਾਲੀ ਦਲ ਮੁੜ ਬੈਕਫੁੱਟ ‘ਤੇ ਚਲਾ ਜਾਂਦਾ। ਹਾਲੇ ਇਕ ਦਿਨ ਪਹਿਲਾਂ ਹੀ ਉਨ੍ਹਾਂ ਦਿੱਲੀ ‘ਚ ਸਰਨਾ ਭਰਾਵਾਂ ਦੇ ਅਕਾਲੀ ਦਲ (ਦਿੱਲੀ) ਨਾਲ ‘ਪੰਥਕ ਏਕਤਾ’ ਦਾ ਐਲਾਨ ਕਰਕੇ ਰਲੇਵਾਂ ਕੀਤਾ ਸੀ। ਦੂਜੇ ਪਾਸੇ ਹੁਣ ਅਕਾਲੀ ਦਲ ‘ਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਮਸਲਾ ਖੜ੍ਹਾ ਹੋਇਆ ਹੈ। ਸਾਬਕਾ ਮੈਂਬਰ ਪਾਰਲੀਮੈਂਟ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ…
ਮੋਗਾ ਨਾਲ ਸਬੰਧਤ ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਨਾਂ ਹੁਣ ਤੱਕ ਕਈ ਰਿਕਾਰਡ ਦਰਜ ਹੋ ਗਏ ਹਨ। ਹੁਣ ਉਸਨੇ ਇਕ ਅਹਿਮ ਪ੍ਰਾਪਤੀ ਹਾਸਲ ਕੀਤੀ ਹੈ। ਹਰਮਨਪ੍ਰੀਤ ਕੌਰ ਨੂੰ ਇੰਗਲੈਂਡ ਦੇ ਖ਼ਿਲਾਫ਼ ਵਨਡੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਕਾਰਨ ਸਤੰਬਰ ਮਹੀਨੇ ਦੀ ਮਹਿਲਾ ਪਲੇਅਰ ਆਫ ਦਿ ਮੰਥ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੇ ਇਹ ਜਾਣਕਾਰੀ ਦਿੱਤੀ। ਹਰਮਨਪ੍ਰੀਤ ਇਹ ਐਵਾਰਡ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਹੈ। ਉਸ ਨੇ ਆਪਣੀ ਹਮਵਤਨ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਬੰਗਲਾਦੇਸ਼ ਦੀ ਕਪਤਾਨ ਨਿਗਾਰ ਸੁਲਤਾਨਾ ਨੂੰ ਹਰਾ ਕੇ ਇਹ ਖ਼ਿਤਾਬ ਜਿੱਤਿਆ। ਹਰਮਨਪ੍ਰੀਤ ਨੇ ਪੁਰਸਕਾਰ ਪ੍ਰਾਪਤ ਕਰਨ ‘ਤੇ…
ਮਹਿਲਾ ਏਸ਼ੀਆ ਕੱਪ ਦੇ ਇਕਪਾਸੜ ਮੈਚ ‘ਚ ਇੰਡੀਆ ਨੇ ਥਾਈਲੈਂਡ ਨੂੰ 9 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਥਾਈਲੈਂਡ ਨੂੰ 15.1 ਓਵਰਾਂ ‘ਚ 37 ਦੌੜਾਂ ‘ਤੇ ਆਊਟ ਕਰ ਦਿੱਤਾ। ਜਵਾਬ ‘ਚ ਇੰਡੀਆ ਨੇ ਸਿਰਫ 6 ਓਵਰਾਂ ‘ਚ ਹੀ ਟੀਚਾ ਹਾਸਲ ਕਰਕੇ ਜਿੱਤ ਦਰਜ ਕਰ ਲਈ। ਭਾਰਤੀ ਗੇਂਦਬਾਜ਼ਾਂ ਸਾਹਮਣੇ ਥਾਈਲੈਂਡ ਦੀਆਂ ਬੱਲੇਬਾਜ਼ ਟਿਕ ਨਹੀਂ ਸਕੀਆਂ। ਉਸ ਦੀ ਟੀਮ ਦੀ ਸਿਰਫ ਇਕ ਬੱਲੇਬਾਜ਼ ਨਾਨਪਟ ਕੋਂਚਨਰੀਓਨਕਾਈ (12) ਦੋਹਰੇ ਅੰਕੜੇ ਤੱਕ ਪਹੁੰਚੀ। ਇੰਡੀਆ ਲਈ ਸਨੇਹ ਰਾਣਾ ਨੇ ਤਿੰਨ ਜਦਕਿ ਰਾਜੇਸ਼ਵਰੀ ਗਾਇਕਵਾੜ ਅਤੇ ਦੀਪਤੀ ਸ਼ਰਮਾ ਨੇ ਦੋ-ਦੋ ਵਿਕਟਾਂ ਲਈਆਂ। ਮੇਘਨਾ ਸਿੰਘ ਨੂੰ ਇਕ ਵਿਕਟ…
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਮ੍ਰਿਤੀ ਮੰਧਾਨਾ ਨੇ ਥਾਈਲੈਂਡ ਖ਼ਿਲਾਫ਼ ਖੇਡੇ ਗਏ ਮਹਿਲਾ ਟੀ-20 ਏਸ਼ੀਆ ਕੱਪ ਮੈਚ ‘ਚ ਇਕ ਹੋਰ ਉਪਲੱਬਧੀ ਹਾਸਲ ਕਰ ਲਈ ਹੈ। ਇਸ ਮੈਚ ‘ਚ ਸਟਾਰ ਭਾਰਤੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਟੀ-20 ਕ੍ਰਿਕਟ ‘ਚ 100 ਮੈਚ ਖੇਡਣ ਦਾ ਰਿਕਾਰਡ ਬਣਾਇਆ ਹੈ। ਅਜਿਹਾ ਕਰਨ ਵਾਲੀ ਉਹ ਦੂਜੀ ਭਾਰਤੀ ਖਿਡਾਰਨ ਬਣ ਗਈ ਹੈ। ਉਸ ਤੋਂ ਇਲਾਵਾ ਕਪਤਾਨ ਹਰਮਨਪ੍ਰੀਤ ਕੌਰ ਭਾਰਤ ਦੀ ਇਕਲੌਤੀ ਖਿਡਾਰਨ ਹੈ ਜਿਸ ਨੇ 100 ਜਾਂ ਇਸ ਤੋਂ ਵੱਧ ਟੀ-20 ਮੈਚ ਖੇਡੇ ਹਨ। ਹਰਮਨਪ੍ਰੀਤ ਨੇ ਭਾਰਤ ਲਈ 135 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਿਸ ‘ਚ 27.28 ਦੀ ਔਸਤ ਨਾਲ 2647 ਦੌੜਾਂ ਬਣਾਈਆਂ ਹਨ। ਉਸ ਨੇ ਸਭ ਤੋਂ…
ਅਮਰੀਕਾ ਦੇ ਉੱਤਰੀ ਦੱਖਣੀ ਕੈਰੋਲੀਨਾ ‘ਚ ਐਤਵਾਰ ਰਾਤ ਨੂੰ ਇਕ ਘਰ ‘ਚ ਗੋਲੀਆਂ ਚੱਲਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਪਾਰਟਨਬਰਗ ਕਾਊਂਟੀ ਦੇ ਕੋਰੋਨਰ ਰਸਟੀ ਕਲੇਵੇਂਜਰ ਨੇ ਇਕ ਬਿਆਨ ‘ਚ ਕਿਹਾ ਕਿ ਸਪਾਰਟਨਬਰਗ ਕਾਊਂਟੀ ਦੇ ਡਿਪਟੀ ਅਤੇ ਐਮਰਜੈਂਸੀ ਕਰਮਚਾਰੀਆਂ ਨੂੰ ਇਨਮਾਨ ‘ਚ ਇਕ ਘਰ ‘ਚ ਜ਼ਖ਼ਮੀ ਪਾਇਆ ਗਿਆ ਜਿਨ੍ਹਾਂ ਨੂੰ ਗੋਲੀ ਲੱਗੀ ਹੋਈ ਸੀ। ਇਨਮਾਨ ਦੱਖਣੀ ਕੈਰੋਲੀਨਾ ਦੇ ਕੋਲੰਬੀਆ ਤੋਂ ਤਕਰੀਬਨ 160 ਕਿਲੋਮੀਟਰ ਉੱਤਰ-ਪੱਛਮ ‘ਚ ਹੈ। ਅਧਿਕਾਰੀਆਂ ਨੇ ਦੱਸਿਆ ਕਿ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪੰਜਵੇਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਦਮ ਤੋੜ ਦਿੱਤਾ। ਸਪਾਰਟਨਬਰਗ ਕਾਊਂਟੀ ਦੇ ਨੁਮਾਇੰਦਿਆਂ…
ਯੂਕਰੇਨ ‘ਤੇ ਰੂਸ ਦੇ ਹਮਲੇ ਮਗਰੋਂ ਚੱਲਦੇ ਯੁੱਧ ਨੂੰ ਕਈ ਮਹੀਨੇ ਬੀਤੇ ਗਏ ਹਨ ਅਤੇ ਇਸ ਦੌਰਾਨ ਰੂਸ ਵੱਲੋਂ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ ਹੈ। ਕੀਵ ਸਮੇਤ ਹੋਰਨਾਂ ਕਈ ਸ਼ਹਿਰਾਂ ‘ਤੇ 83 ਮਿਜ਼ਾਈਲ ਮਿਜ਼ਾਈਲ ਹਮਲਿਆਂ ‘ਚ ਘੱਟੋ-ਘੱਟ 11 ਵਿਅਕਤੀ ਹਲਾਕ ਹੋ ਗਏ। ਰੂਸ ਨੇ ਉਪਰੋਥੱਲੀ ਮਿਜ਼ਾਈਲਾਂ ਦਾਗ਼ ਕੇ ਕੀਵ ਦੇ ਕੇਂਦਰੀ ਇਲਾਕੇ ਸਣੇ ਆਮ ਵਸੋਂ ਵਾਲੇ ਹੋਰਨਾਂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਹਮਲਿਆਂ ਨੇ ਸੜ ਚੁੱਕੀਆਂ ਕਾਰਾਂ ਤੇ ਤਬਾਹ ਹੋਈਆਂ ਇਮਾਰਤਾਂ ਦੇ ਮੰਜ਼ਰ ਨੂੰ ਮੁੜ ਤਾਜ਼ਾ ਕਰ ਦਿੱਤਾ। ਉਧਰ ਯੂਕਰੇਨੀ ਪੁਲੀਸ ਨੇ ਮਿਜ਼ਾਈਲ ਹਮਲੇ ਵਿੱਚ ਘੱਟੋ-ਘੱਟ ਦਸ ਵਿਅਕਤੀਆਂ ਦੇ ਹਲਾਕ ਹੋਣ ਤੇ 64…
ਦੋ ਧੜਿਆਂ ‘ਚ ਵੰਡੇ ਜਾਣ ਤੋਂ ਬਾਅਦ ਚੋਣ ਕਮਿਸ਼ਨ ਨੇ ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਨੂੰ ‘ਮਸ਼ਾਲ’ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਕਮਿਸ਼ਨ ਨੇ ਧਾਰਮਿਕ ਭਾਵ ਅਰਥ ਦੇ ਹਵਾਲੇ ਨਾਲ ਦੋਵਾਂ ਧੜਿਆਂ ਨੂੰ ਤ੍ਰਿਸ਼ੂਲ ਤੇ ਗੁਰਜ ਚੋਣ ਨਿਸ਼ਾਨ ਦੇਣ ਤੋਂ ਨਾਂਹ ਕਰ ਦਿੱਤੀ। ਠਾਕਰੇ ਧੜੇ ਨੇ ਚੋਣ ਕਮਿਸ਼ਨ ਤੋਂ ਮਸ਼ਾਲ, ਤ੍ਰਿਸ਼ੂਲ ਤੇ ਚੜ੍ਹਦਾ ਸੂਰਜ ਜਦੋਂਕਿ ਸ਼ਿੰਦੇ ਧੜੇ ਨੇ ‘ਗਦਾ’ (ਗੁਰਜ), ਤਲਵਾਰ ਤੇ ਬਿਗਲ ਚੋਣ ਨਿਸ਼ਾਨਾਂ ‘ਚੋਂ ਕੋਈ ਇਕ ਅਲਾਟ ਕੀਤੇ ਜਾਣ ਦੀ ਮੰਗ ਕੀਤੀ ਸੀ। ਅਸਲ ਸ਼ਿਵ ਸੈਨਾ ਬਾਰੇ ਦਾਅਵਿਆਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਚੋਣ ਕਮਿਸ਼ਨ ਨੇ ਅੰਧੇਰੀ (ਪੂਰਬੀ) ਹਲਕੇ ਦੀ ਜ਼ਿਮਨੀ ਚੋਣ ਲਈ ਠਾਕਰੇ…
ਖਾਲਿਸਤਾਨੀ ਰਾਇਸ਼ੁਮਾਰੀ ਨੂੰ ਲੈ ਕੇ ਇੰਡੀਆ ਦੀ ਨਰਿੰਦਰ ਮੋਦੀ ਸਰਕਾਰ ਨੇ ਕੈਨੇਡਾ ਦੀ ਜਸਟਿਨ ਟਰੂਡੋ ਨੂੰ ਪੱਤਰ ਲਿਖ ਕੇ ਆਪਣਾ ਇਤਰਾਜ਼ ਜਤਾਇਆ ਹੈ। ਇਸ ‘ਚ ਕੈਨੇਡਾ ਅੰਦਰ 6 ਨਵੰਬਰ ਨੂੰ ਹੋਣ ਵਾਲੀ ਇਸ ਰਾਇਸ਼ੁਮਾਰੀ ਨੂੰ ਰੋਕਣ ਲਈ ਕਿਹਾ ਗਿਆ ਹੈ। ਇੰਡੀਆ ਸਰਕਾਰ ਨੇ ਕੈਨੇਡਾ ਸਰਕਾਰ ਨੂੰ ਕਿਹਾ ਹੈ ਕਿ ਇਹ ਰਾਇਸ਼ੁਮਾਰੀ ਇੰਡੀਆ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਚੁਣੌਤੀ ਦਿੰਦੀ ਹੈ। ਇੰਡੀਆ ਵੱਲੋਂ ਸਿੱਖ ਕੱਟੜਪੰਥੀ ਗੁਰਪਤਵੰਤ ਸਿੰਘ ਪਨੂੰਵੱਲੋਂ ਚਲਾਏ ਜਾ ਰਹੇ ਸਿੱਖਜ਼ ਫਾਰ ਜਸਟਿਸ ਦਾ ਮੁੱਦਾ ਕੈਨੇਡੀਅਨ ਸਰਕਾਰ ਅਤੇ ਰਾਸ਼ਟਰੀ ਸੁਰੱਖਿਆ ਏਜੰਸੀਆਂ ਕੋਲ ਉਠਾਉਣ ਦੇ ਬਾਵਜੂਦ ਟਰੂਡੋ ਸਰਕਾਰ ਨੇ ਇਕ ਮਿਆਰੀ ਲਾਈਨ ਤਿਆਰ ਕੀਤੀ ਹੈ ਕਿ ਉਨ੍ਹਾਂ ਦੇ ਦੇਸ਼ ‘ਚ ਵਿਅਕਤੀਆਂ…
ਅਜਿਹੀ ਖ਼ਬਰਾਂ ਆ ਰਹੀਆਂ ਹਨ ਫਰਾਰ ਗੈਂਗਸਟਰ ਦੀਪਕ ਟੀਨੂ ਵਿਦੇਸ਼ ਭੱਜਣ ‘ਚ ਸਫ਼ਲ ਹੋ ਗਿਆ ਹੈ। ਇਹ ਚਰਚਾ ਉਸਦੀ ਪ੍ਰੇਮਿਕਾ ਦੇ ਮੁੰਬਈ ‘ਚ ਗ੍ਰਿਫ਼ਤਾਰ ਹੋਣ ਮਗਰੋਂ ਸ਼ੁਰੂ ਹੋਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰ ਦੀਪਕ ਟੀਨੂ ਦੀ ਪ੍ਰੇਮਿਕਾ ਨੂੰ ਪੁਲੀਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 14 ਅਕਤੂਬਰ ਤਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਪੁਲੀਸ ਵੱਲੋਂ ਕਾਬੂ ਕੀਤੀ ਉਕਤ ਲੜਕੀ ਦਾ ਨਾਂ ਜਸਪ੍ਰੀਤ ਕੌਰ ਉਰਫ਼ ਜੋਤੀ ਹੈ ਜੋ ਲੁਧਿਆਣਾ ਜ਼ਿਲ੍ਹੇ ਦੇ ਇਕ ਪਿੰਡ ਦੀ ਰਹਿਣ ਵਾਲੀ ਹੈ। ਦੱਸਿਆ ਜਾ ਰਿਹਾ ਹੈ…