Author: editor
ਕੈਨੇਡਾ ‘ਚ ਪੁਲੀਸ ਨੇ 70 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਬਰਾਮਦ ਕਰਕੇ 20 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ‘ਚ 3 ਪੰਜਾਬੀ ਸ਼ਾਮਲ ਹਨ। ਇਹ ਪੰਜਾਬੀ ਮੂਲ ਦੇ ਕੈਨੇਡੀਅਨ ਬਰੈਂਪਟਨ ਨਾਲ ਸਬੰਧਤ ਦੱਸੇ ਗਏ ਹਨ। ਨਾਇਗਰਾ ਰੀਜਨਲ ਪੁਲੀਸ, ਪੁਲੀਸ ਪੁਲੀਸ ਅਤੇ ਹੈਮਿਲਟਰਨ-ਨਾਇਗਰਾ ਡੀਟੈਚਮੈਂਰ ਆਫ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਵੱਲੋਂ ਪ੍ਰਾਜੈਕਟ ਗੇਟਵੇਅ ਤਹਿਤ ਸਾਂਝੀ ਮੁਹਿੰਮ ‘ਚ 70 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਬਰਾਮਦ ਹੋਏ ਹਨ। ਇਸ ਮਾਮਲੇ ‘ਚ ਪੁਲੀਸ ਨੇ 10 ਮਹੀਨੇ ਚੱਲੀ ਜਾਂਚ ਤੇ ਮੁਹਿੰਮ ਤੋਂ ਬਾਅਦ ਕੁੱਲ 20 ਜਣਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ‘ਚ ਵੱਡੀ ਪੱਧਰ ‘ਤੇ ਕੋਕੀਨ, ਗੈਰਕਾਨੂੰਨੀ ਭੰਗ, ਹਥਿਆਰ, ਚੋਰੀ ਦੀਆਂ ਗੱਡੀਆਂ ਅਤੇ ਨਗਦੀ…
ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਰੱਖੀ ਮੀਟਿੰਗ ‘ਚ ਲੁਧਿਆਣਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਉਦੋਂ ਕਸੂਤੀ ਸਥਿਤੀ ਬਣ ਗਈ ਜਦੋਂ ਟਕਸਾਲੀ ਅਕਾਲੀ ਪਰਿਵਾਰਾਂ ਨੇ ਉਨ੍ਹਾਂ ਨੂੰ ਖਰੀਆਂ-ਖਰੀਆਂ ਸੁਣਾਈਆਂ। ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਅਕਾਲੀ ਦਲ ‘ਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਜਿਸ ਕਰਕੇ ਸੁਖਬੀਰ ਬਾਦਲ ਦੀ ਵੀ ਪਾਰਟੀ ਅੰਦਰ ਸੁਣਵਾਈ ਨਹੀਂ ਹੋ ਰਹੀ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਵੱਲੋਂ ਟਕਸਾਲੀ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਕਾਲੀ ਦਲ ‘ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਦਲ ਨੇ ਪੰਜਾਬ ਵਿੱਚ ਲੰਮਾ ਸਮਾਂ…
ਰੁਪਿਆਂ ਦੇ ਲੈਣ-ਦੇਣ ਵਾਲੀ ‘ਵਾਇਰਲ ਆਡੀਓ’ ਕਾਰਨ ਵਿਵਾਦਾਂ ‘ਚ ਘਿਰੇ ਹੋਏ ਪੰਜਾਬ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਕੇ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ ਹੋਇਆ। ਇਸ ਜ਼ੋਰਦਾਰ ਹੰਗਾਮੇ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ। ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਫਰ ਕਾਲ ਦਾ ਐਲਾਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਦਾ ਮੌਕਾ ਦਿੱਤਾ ਤਾਂ ਉਨ੍ਹਾਂ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਕੇ ਕੇਸ ਦਰਜ ਕਰਨ ਦੀ…
ਗੈਂਗਸਟਰ ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਅਤੇ ਚੰਡੀਗੜ੍ਹ ਦੇ ਸੁਰਜੀਤ ਬਾਊਂਸਰ ਦੇ ਕਤਲ ‘ਚ ਲੋੜੀਂਦੇ ਗੈਂਗਸਟਰ ਨੀਰਜ ਚਸਕਾ ਨੂੰ ਪੰਜਾਬ ਐਂਟੀ ਗੈਂਗ ਟਾਸਕ ਫੋਰਸ ਨੇ ਜੰਮੂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚਸਕਾ ਦਵਿੰਦਰ ਬੰਬੀਹਾ ਗਰੋਹ ਦਾ ਮੈਂਬਰ ਹੈ। ਗੋਲਡੀ ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਪੁਲੀਸ ਨੇ ਉਸ ਦੇ ਚਚੇਰੇ ਭਰਾ ਦੇ ਕਾਤਲਾਂ ਨੂੰ ਛੱਡ ਦਿੱਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਚਸਕਾ ਦੇ ਕਬਜ਼ੇ ਵਿੱਚੋਂ ਦੋ ਵਿਦੇਸ਼ੀ ਪਸਤੌਲਾਂ ਅਤੇ 17 ਕਾਰਤੂਸ ਬਰਾਮਦ ਕੀਤੇ ਹਨ।…
ਪਾਕਿਸਤਾਨ ਨੇ ਇੰਗਲੈਂਡ ਨੂੰ ਹਰਾ ਕੇ ਟੀ-20 ਮੈਚ ਜਿੱਤ ਲਿਆ ਹੈ ਅਤੇ ਇੰਗਲੈਂਡ ਦੇ ਕਪਤਾਨ ਮੋਈਨ ਅਲੀ ਦਾ ਨਾਬਾਦ ਅਰਧ ਸੈਂਕੜਾ ਕਿਸੇ ਕੰਮ ਨਾ ਆਇਆ। ਪਾਕਿਸਤਾਨ ਨੇ ਪੰਜਵੇਂ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ‘ਚ ਆਪਣੇ ਘੱਟ ਸਕੋਰ ਦਾ ਬਚਾਅ ਕਰਦੇ ਹੋਏ 6 ਦੌੜਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਇੰਗਲੈਂਡ ਦੇ ਸਾਹਮਣੇ 146 ਦੌੜਾਂ ਦਾ ਟੀਚਾ ਸੀ ਅਤੇ ਆਖਰੀ ਓਵਰ ‘ਚ ਉਸ ਨੂੰ 15 ਦੌੜਾਂ ਦੀ ਲੋੜ ਸੀ। ਮੋਈਨ ਨੇ ਆਪਣਾ ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ ਖੇਡ ਰਹੇ ਤੇਜ਼ ਗੇਂਦਬਾਜ਼ ਆਮਿਰ ਜਮਾਲ ‘ਤੇ ਛੱਕਾ ਜੜ ਕੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਹ ਆਪਣੀ ਟੀਮ ਨੂੰ ਸੱਤ ਵਿਕਟਾਂ ‘ਤੇ 139 ਦੌੜਾਂ ਤੱਕ ਹੀ ਲੈ…
ਭਾਰਤੀ ਕ੍ਰਿਕਟ ਟੀਮ ਦਾ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਦੇ ਦਰਦ ਕਾਰਨ ਆਗਾਮੀ ਟੀ-20 ਵਰਲਡ ਕੱਪ ਤੋਂ ਬਾਹਰ ਹੋ ਗਿਆ ਹੈ। ਬੀ.ਸੀ.ਸੀ.ਆਈ. ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਬੁਮਰਾਹ ਦੀ ਥਾਂ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਦੱਖਣੀ ਅਫ਼ਰੀਕਾ ਖ਼ਿਲਾਫ਼ ਬਾਕੀ ਦੋ ਟੀ-20 ਮੈਚਾਂ ਲਈ ਉਨ੍ਹਾਂ ਦੇ ਬਦਲ ਵਜੋਂ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਬੀ.ਸੀ.ਸੀ.ਆਈ. ਵੱਲੋਂ ਵਰਲਡ ਕੱਪ ‘ਚ ਉਸ ਦੀ ਥਾਂ ਲੈਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਬੁਮਰਾਹ ਪਿੱਠ ਦੀ ਸੱਟ ਕਾਰਨ ਆਉਣ ਵਾਲੇ ਟੀ-20 ਵਰਲਡ ਕੱਪ ਤੋਂ ਬਾਹਰ ਹੋ ਗਿਆ ਹੈ। ਏਸ਼ੀਆ ਕੱਪ ਤੋਂ ਬਾਅਦ ਬੁਮਰਾਹ ਨੇ ਆਸਟਰੇਲੀਆ ਖ਼ਿਲਾਫ਼ ਟੀ-20 ਸੀਰੀਜ਼ ‘ਚ ਵਾਪਸੀ ਕੀਤੀ ਪਰ ਦੱਖਣੀ…
ਸਿਖਰਲਾ ਦਰਜਾ ਪ੍ਰਾਪਤ ਮਾਰੀਆ ਸਕਕਾਰੀ ਨੇ ਵਿਰੋਧੀ ਅਰਾਂਤਸਾ ਰਾਸ ਨੂੰ ਤਿੰਨ ਸੈੱਟਾਂ ਤੱਕ ਚੱਲੇ ਮੈਚ ‘ਚ 3-6, 6-2, 6-3 ਨਾਲ ਹਰਾ ਕੇ ਪਾਰਮਾ ਲੇਡੀਜ਼ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਸਕਕਾਰੀ ਅਮਰੀਕੀ ਓਪਨ ਦੇ ਦੂਜੇ ਦੌਰ ‘ਚ ਹਾਰਨ ਤੋਂ ਬਾਅਦ ਪਹਿਲੀ ਵਾਰ ਕਿਸੇ ਟੂਰਨਾਮੈਂਟ ‘ਚ ਹਿੱਸਾ ਲੈ ਰਹੀ ਹੈ। ਇਸ ਯੂਨਾਨੀ ਖਿਡਾਰਨ ਦਾ ਅਗਲਾ ਮੁਕਾਬਲਾ ਬੈਲਜੀਅਮ ਦੀ ਮੈਰੀਨਾ ਜਾਨੇਵਸਕਾ ਨਾਲ ਹੋਵੇਗਾ ਜਿਸ ਨੇ ਡਾਲਮਾ ਗਲਫੀ ਨੂੰ 6-1, 6-3 ਨਾਲ ਹਰਾਇਆ। ਅਮਰੀਕਾ ਦੀ ਚੌਥਾ ਦਰਜਾ ਪ੍ਰਾਪਤ ਅਤੇ 2017 ਦੀ ਯੂ.ਐੱਸ. ਓਪਨ ਚੈਂਪੀਅਨ ਸਲੋਏਨ ਸਟੀਫੇਂਸ ਨੂੰ ਡੰਕਾ ਕੋਵਿਨਿਚ ਤੋਂ 7-5, 2-6, 7-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।…
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੀਆ ਇਲਾਕੇ ਵਿਚਲੇ ਐਜੂਕੇਸ਼ਨ ਸੈਂਟਰ ਅੰਦਰ ਹੋਏ ਆਤਮਘਾਤੀ ਬੰਬ ਧਮਾਕੇ ‘ਚ 19 ਲੋਕ ਮਾਰੇ ਗਏ ਅਤੇ 27 ਜ਼ਖਮੀ ਹੋ ਗਏ। ਕਾਬੁਲ ਪੁਲੀਸ ਮੁਖੀ ਦੇ ਤਾਲਿਬਾਨ ਵੱਲੋਂ ਨਿਯੁਕਤ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਕਾਬੁਲ ਦੇ ਦਸ਼ਤੀ ਬਰਚੀ ਇਲਾਕੇ ‘ਚ ਸ਼ੁੱਕਰਵਾਰ ਸਵੇਰੇ ਧਮਾਕਾ ਹੋਇਆ। ਇਹ ਖੇਤਰ ਜ਼ਿਆਦਾਤਰ ਅਫਗਾਨਿਸਤਾਨ ਦੇ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ ਮੈਂਬਰਾਂ ਦੁਆਰਾ ਆਬਾਦੀ ਵਾਲਾ ਹੈ। ਹਮਲੇ ਦੀ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਇਸਲਾਮਿਕ ਸਟੇਟ ਸਮੂਹ ਅਗਸਤ 2021 ‘ਚ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਦਾ ਮੁੱਖ ਵਿਰੋਧੀ ਹੈ, ਨੇ ਅਤੀਤ ‘ਚ ਹਜ਼ਾਰਾ ਭਾਈਚਾਰੇ ਨੂੰ…
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਮੀਤ ਪ੍ਰਧਾਨ ਮਰੀਅਮ ਨਵਾਜ਼ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚੋਂ ਬਰੀ ਕਰ ਦਿੱਤਾ ਹੈ। ਇਸ ਨੂੰ ਹਾਕਮ ਪੀ.ਐੱਮ.ਐੱਲ.-ਐੱਨ. ਲਈ ਇਕ ਵੱਡੀ ਕਾਨੂੰਨੀ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ। ਹਾਈ ਕੋਰਟ ਨੇ ਮਰੀਅਮ ਦੇ ਉਸ ਦੇ ਪਤੀ ਮੁਹੰਮਦ ਸਫਦਰ ਦੀ ਉਹ ਅਪੀਲ ਸਵੀਕਾਰ ਕਰ ਲਈ ਜਿਸ ‘ਚ ਜੁਲਾਈ 2018 ‘ਚ ਐਵੇਨਫੀਲਡ ਜਾਇਦਾਦ ਕੇਸ ‘ਚ ਭ੍ਰਿਸ਼ਟਾਚਾਰ ਰੋਕੂ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਸੀ। ਜਸਟਿਸ ਆਮੇਰ ਫਾਰੂਕ ਤੇ ਜਸਟਿਸ ਮੋਹਸਿਨ ਅਖ਼ਤਰ ਕਯਾਨੀ ‘ਤੇ ਆਧਾਰਿਤ ਬੈਂਚ ਨੇ ਕਿਹਾ ਕਿ ਜਾਂਚ ਅਧਿਕਾਰੀ ਦੀ…
ਗਰਭਪਾਤ ਬਾਰੇ ਸੁਪਰੀਮ ਕੋਰਟ ਨੇ ਇਤਿਹਾਸਕ ਫ਼ੈਸਲੇ ‘ਚ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਤੇ ਸਬੰਧਤ ਨੇਮਾਂ ਦੇ ਘੇਰੇ ਨੂੰ ਮੋਕਲਾ ਕਰਦੇ ਹੋਏ 20-24 ਹਫ਼ਤਿਆਂ ਦੀਆਂ ਗਰਭਵਤੀ ਅਣਵਿਆਹੀਆਂ ਮਹਿਲਾਵਾਂ ਨੂੰ ਇਸ ‘ਚ ਸ਼ਾਮਲ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਐਕਟ ਵਿਚਲੀਆਂ ਵਿਵਸਥਾਵਾਂ ਨੂੰ ਸਿਰਫ਼ ਵਿਆਹੁਤਾ ਮਹਿਲਾਵਾਂ ਤੱਕ ਸੀਮਤ ਰੱਖਣਾ ਪੱਖਪਾਤੀ ਤੇ ਸੰਵਿਧਾਨ ਦੀ ਧਾਰਾ 14 ਦਾ ਉਲੰਘਣ ਹੋਵੇਗਾ। ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਏ.ਐੱਸ. ਬੋਪੰਨਾ ਤੇ ਜਸਟਿਸ ਜੇ.ਬੀ. ਪਾਰਦੀਵਾਲਾ ‘ਤੇ ਆਧਾਰਿਤ ਬੈਂਚ ਨੇ ਕਿਹਾ ਕਿ ਐੱਮ.ਟੀ.ਪੀ. ਐਕਟ ਦੇ ਨਿਯਮਾਂ ਤਹਿਤ ‘ਜਿਨਸੀ ਹਮਲੇ’ ਜਾਂ ‘ਬਲਾਤਕਾਰ’ ਸ਼ਬਦਾਂ ਦੇ ਅਰਥ ‘ਚ ਪਤੀ ਵੱਲੋਂ ਆਪਣੀ ਪਤਨੀ ‘ਤੇ ਕੀਤਾ ਗਿਆ ਜਿਨਸੀ ਹਮਲਾ…