Author: editor
ਜੰਮੂ-ਕਸ਼ਮੀਰ ਦੇ ਊਧਮਪੁਰ ਸ਼ਹਿਰ ‘ਚ ਬੱਸ ਸਟੈਂਡ ‘ਤੇ ਖੜ੍ਹੀ ਇਕ ਬੱਸ ‘ਚ ਵੀਰਵਾਰ ਸਵੇਰੇ ਧਮਾਕਾ ਹੋ ਗਿਆ। ਸੂਤਰਾਂ ਮੁਤਾਬਕ ਕੁਝ ਘੰਟਿਆਂ ਦੇ ਵਕਫ਼ੇ ਮਗਰੋਂ ਸ਼ਹਿਰ ‘ਚ ਦੋ ਧਮਾਕੇ ਹੋਣ ਮਗਰੋਂ ਸੁਰੱਖਿਆ ਏਜੰਸੀਆਂ ਨੇ ‘ਹਾਈ ਅਲਰਟ’ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ 5 ਵਜ ਕੇ 40 ਮਿੰਟ ‘ਤੇ ਇਹ ਧਮਾਕਾ ਹੋਇਆ। ਚੰਗੀ ਗੱਲ ਇਹ ਹੈ ਕਿ ਇਸ ਘਟਨਾ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਧਮਾਕੇ ‘ਚ ਬੱਸ ਦੀ ਛੱਤ ਅਤੇ ਪਿੱਛੇ ਦਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਊਧਮਪੁਰ ਸ਼ਹਿਰ ‘ਚ ਕਰੀਬ 8 ਘੰਟਿਆਂ ਦੇ ਅੰਦਰ ਇਹ ਦੂਜਾ ਧਮਾਕਾ ਹੈ। ਦੋਮੇਲ ਚੌਕ ‘ਤੇ ਇਕ ਪੈਟਰੋਲ ਪੰਪ…
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰੱਖੇ ਸਮਾਗਮ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਪੁੱਜੇ। ਉਨ੍ਹਾਂ ਵੱਲੋਂ ਚੰਡੀਗੜ੍ਹ ਏਅਰਪੋਰਟ ਦੇ ਨਵੇਂ ਨਾਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਇਸ ਮੌਕੇ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਛੋਟੀ ਜਿਹੀ ਉਮਰ ‘ਚ ਹੀ ਫਾਂਸੀ ਦਾ ਰੱਸਾ ਚੁੰਮ ਲਿਆ…
ਨਾਰਥ ਯਾਰਕ ‘ਚ ਹੋਈ ਫਾਇਰਿੰਗ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਵਿਅਕਤੀ ਨੂੰ ਇਲਾਜਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਗੋਲੀਬਾਰੀ ਦੀ ਇਹ ਘਟਨਾ ਸਟੀਲਜ਼ ਐਵੇਨਿਊ ਵੈਸਟ ਅਤੇ ਵੈਸਟਨ ਰੋਡ ਦੇ ਨੇੜੇ ਸਿਗਨੇਟ ਡਰਾਈਵ ‘ਤੇ ਫਲੋਰਿੰਗ ਤੇ ਮੁਰੰਮਤ ਦੇ ਕਾਰੋਬਾਰ ਦੇ ਬਾਹਰ ਦੁਪਹਿਰ ਦੋ ਵਜੇ ਤੋਂ ਥੋੜ੍ਹੀ ਦੇਰ ਬਾਅਦ ਵਾਪਰੀ। ਪੁਲੀਸ ਦਾ ਕਹਿਣਾ ਹੈ ਕਿ ਪੀੜਤ ਦੇ ਸਰੀਰ ਦੇ ਉਪਰਲੇ ਹਿੱਸੇ ‘ਚ ਕਈ ਵਾਰ ਗੋਲੀ ਮਾਰੀ ਗਈ ਸੀ ਅਤੇ ਉਸ ਨੂੰ ਐਮਰਜੈਂਸੀ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ। ਟੋਰਾਂਟੋ ਪੁਲੀਸ ਸਰਵਿਸ ਦੇ ਡਿਊਟੀ ਇੰਸਪੈਕਟਰ ਸਲੀਮ ਹੁਸੈਨ ਨੇ ਦੱਸਿਆ ਕਿ ਗੋਲੀਬਾਰੀ ਨਿਸ਼ਾਨਾ ਬਣਾ ਕੇ ਕੀਤੀ ਗਈ ਜਾਪਦੀ ਹੈ। ਹੁਸੈਨ ਨੇ ਘਟਨਾ ਸਥਾਨ…
ਇੰਡੀਆ ਵੱਲੋਂ ਤੇਈ ਸਤੰਬਰ ਨੂੰ ਕੈਨੇਡਾ ‘ਚ ਰਹਿੰਦੇ ਆਪਣੇ ਨਾਗਰਿਕਾਂ ਤੇ ਵਿਦਿਆਰਥੀ ਨੂੰ ਜਾਰੀ ਕੀਤੀ ਐਡਵਾਇਜ਼ਰੀ ਮਗਰੋਂ ਹੁਣ ਕੈਨੇਡਾ ਨੇ ਵੀ ਇਕ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਗੁਜਰਾਤ, ਪੰਜਾਬ ਅਤੇ ਰਾਜਸਥਾਨ ਰਾਜਾਂ ਦੇ ਸਾਰੇ ਖੇਤਰਾਂ ‘ਚ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ, ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝਾ ਕਰਦੇ ਹਨ। ਇਸ ਐਡਵਾਇਜ਼ਰੀ ‘ਚ ਕਿਹਾ ਗਿਆ ਹੈ ਕਿ ਅਣਕਿਆਸੀ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਗੈਰ-ਵਿਸਫੋਟਕ ਹਥਿਆਰਾਂ ਦੀ ਮੌਜੂਦਗੀ ਦੇ ਕਾਰਨ ਗੁਜਰਾਤ, ਪੰਜਾਬ ਅਤੇ ਰਾਜਸਥਾਨ ਰਾਜਾਂ ‘ਚ ਸਾਰੇ ਨਾਗਰਿਕਾਂ ਨੂੰ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਦੇ ਖੇਤਰਾਂ ‘ਚ ਯਾਤਰਾ ਕਰਨ…
ਸੈਰ ਸਪਾਟਾ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੈਯੰਤੀ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ, ਸ੍ਰੀ ਗੁਰੂ ਤੇਗ ਬਹਾਦੁਰ ਮਿਊਜੀਅਮ ਅਤੇ ਪੰਜ ਪਿਆਰਾ ਪਾਰਕ ਨੂੰ ਬਹੁਤ ਹੀ ਸੁੰਦਰ ਤੇ ਮਨਮੋਹਕ ਢੰਗ ਨਾਲ ਰੁਸ਼ਨਾਇਆ ਗਿਆ। ਵਿਸ਼ਵ ਟੂਰਿਜਮ ਦਿਹਾੜੇ ਮੌਕੇ ਇੱਥੇ ਆਉਣ ਵਾਲੇ ਸੈਲਾਨੀਆਂ ਦਾ ਸਟਾਫ ਵੱਲੋ ਭਰਵਾ ਸਵਾਗਤ ਕੀਤਾ ਗਿਆ ਅਤੇ ਆਡੀਟਾਰੀਅਮ ‘ਚ ਪ੍ਰਭਾਵਸਾ਼ਲੀ ਸੱਭਿਆਚਾਰਕ ਸਮਾਰੋਹ ਕਰਵਾਇਆ ਗਿਆ। ਵਿਰਾਸਤ-ਏ-ਖਾਲਸਾ ਤੇ ਦਾਸਤਾਨ-ਏ-ਸ਼ਹਾਦਤ ਵੇਖਣ ਲਈ ਆਉਣ ਵਾਲੇ ਸੈਲਾਨੀਆਂ ਦੀ ਚਿਰਕੋਣੀ ਮੰਗ ਵੀ ਪੂਰੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਸੈਲਾਨੀਆਂ ਦੀ ਮੰਗ ਉਤੇ ਮਿਊਜੀਅਮ ਦੇਖਣ ਲਈ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਲੋਕਾਂ ਦੀ ਸਹੂਲਤ ਲਈ ਆਨਲਾਈਨ ਬੂਕਿੰਗ ਦੀ ਸੁਰੂਆਤ ਕਰ ਦਿੱਤੀ ਗਈ ਹੈ ਜੋ ਇੱਕ ਵੱਡੀ ਸੌਗਾਤ…
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਬੰਬੀਹਾ ਅਤੇ ਬਿਸ਼ਨੋਈ ਗੈਂਗ ਵੱਲੋਂ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨੂੰ ਧਮਕੀਆਂ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਜ਼ਿਲਾ ਪੁਲੀਸ ਨੇ ਬੰਬੀਹਾ ਗੈਂਗ ਦੀ ‘ਜਾਅਲੀ’ ਭਰਤੀ ਮੁਹਿੰਮ ਚਲਾਉਣ ਦੇ ਦੋਸ਼ ‘ਚ ਮਾਨਸਾ ਜ਼ਿਲ੍ਹੇ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਨਸਾ ਦੇ ਐੱਸ.ਪੀ. (ਜਾਂਚ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਬੰਬੀਹਾ ਗਰੋਹ ਵੱਲੋਂ ਭਰਤੀ ਲਈ ਸੋਸ਼ਲ ਮੀਡੀਆ ‘ਤੇ ਵਟਸਐਪ ਨੰਬਰ ਪਾਉਣ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਖਜੀਤ ਸਿੰਘ ਨੂੰ ਟਰੇਸ ਕੀਤਾ ਗਿਆ ਤੇ ਉਸ ਵੱਲੋਂ ਵਰਤਿਆ ਗਿਆ ਫ਼ੋਨ ਵੀ ਬਰਾਮਦ ਕਰ ਲਿਆ ਗਿਆ। ਜਾਂਚ ਦੇ ਅਨੁਸਾਰ, ਉਸਦਾ ਕਿਸੇ…
ਇੰਡੀਆ ਦੇ ਅਰਜੁਨ ਐਰਿਗਾਸੀ ਨੂੰ ਜੂਲੀਅਸ ਬੇਅਰ ਜਨਰੇਸ਼ਨ ਕੱਪ ਸ਼ਤਰੰਜ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਦੇ ਦੂਜੇ ਦਿਨ ਵੀ ਵਿਸ਼ਵ ਚੈਂਪੀਅਨ ਨਾਰਵੇ ਦੇ ਮੈਗਨਸ ਕਾਰਲਸਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਦੇ ਨਾਲ ਹੀ ਕਾਰਲਸਨ ਜੇਤੂ ਬਣ ਗਿਆ ਹੈ। ਬੈਸਟ-ਆਫ-2 ਫਾਈਨਲ ਦੇ ਪਹਿਲੇ ਦਿਨ ਜ਼ੋਰਦਾਰ ਲੈਅ ‘ਚ ਨਜ਼ਰ ਆ ਰਹੇ ਕਾਰਲਸਨ ਨੇ ਅਰਜੁਨ ਨੂੰ 2.5-0.5 ਨਾਲ ਹਰਾ ਕੇ 1-0 ਦੀ ਬੜ੍ਹਤ ਬਣਾ ਲਈ ਅਤੇ ਦੂਜੇ ਦਿਨ ਜਿੱਤ ਲਈ ਲੋੜੀਂਦੇ 2 ਅੰਕ ਕਾਰਲਸਨ ਨੇ ਪਹਿਲੇ ਦੋ ਮੁਕਾਬਲਿਆਂ ‘ਚ ਹੀ ਹਾਸਲ ਕਰਕੇ ਖਿਤਾਬ ਜਿੱਤਿਆ। ਦੂਜੇ ਦਿਨ ਸਫੇਦ ਮੋਹਰਿਆਂ ਨਾਲ ਖੇਡ ਰਹੇ ਅਰਜੁਨ ਨੇ ਪਹਿਲੇ ਮੁਕਾਬਲੇ ਦੀ ਸ਼ੁਰੂਆਤ ‘ਚ ਪਿਰਕ ਓਪਨਿੰਗ ‘ਚ…
ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਤੇ ਪੰਜਾਬ ਦੇ ਮੋਗਾ ਦੀ ਰਹਿਣ ਵਾਲੀ ਹਰਮਨਪ੍ਰੀਤ ਕੌਰ ਰੈਂਕਿੰਗ ‘ਚ ਸੁਧਾਰ ਕਰਦੇ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਇੰਗਲੈਂਡ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਹਰਮਨਪ੍ਰੀਤ ਕੌਰ ਆਈ.ਸੀ.ਸੀ. ਮਹਿਲਾ ਵਨਡੇ ਖਿਡਾਰੀਆਂ ਦੀ ਰੈਂਕਿੰਗ ‘ਚ ਪੰਜਵੇਂ ਸਥਾਨ ‘ਤੇ ਹੈ। ਇੰਗਲੈਂਡ ਨੂੰ 3-0 ਨਾਲ ਹਰਾਉਣ ਤੋਂ ਬਾਅਦ ਭਾਰਤੀ ਖਿਡਾਰੀਆਂ ਦੀ ਰੈਂਕਿੰਗ ‘ਚ ਕਾਫੀ ਸੁਧਾਰ ਹੋਇਆ ਹੈ। ਹਰਮਨਪ੍ਰੀਤ ਨੇ ਦੂਜੇ ਮੈਚ ‘ਚ 111 ਗੇਂਦਾਂ ‘ਚ ਅਜੇਤੂ 143 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਦੀਪਤੀ ਸ਼ਰਮਾ ਦੀ ਰੈਂਕਿੰਗ ‘ਚ ਵੀ ਸੁਧਾਰ ਹੋਇਆ ਹੈ। ਮੰਧਾਨਾ ਇਕ ਸਥਾਨ ਚੜ੍ਹ ਕੇ ਛੇਵੇਂ ਅਤੇ ਸ਼ਰਮਾ ਅੱਠ ਸਥਾਨ ਚੜ੍ਹ ਕੇ 24ਵੇਂ…
ਕਾਊਂਟੀ ਚੈਂਪੀਅਨਸ਼ਿਪ ਡਿਵੀਜ਼ਨ-2 2022 ‘ਚ ਗਲੈਮਰਗਨ ਲਈ ਖੇਡ ਰਹੇ ਭਾਰਤੀ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸਸੇਕਸ ਖਿਲਾਫ ਮੈਚ ‘ਚ ਸੈਂਕੜਾ ਲਗਾਇਆ ਹੈ। ਸ਼ੁਭਮਨ ਇਸ ਤੋਂ ਪਹਿਲਾਂ ਵੀ ਸੈਂਕੜੇ ਦੇ ਕਰੀਬ ਪਹੁੰਚ ਗਿਆ ਸੀ ਪਰ ਉਹ ਟੈਸਟ ਮੈਚ ਦੀ ਤਰ੍ਹਾਂ ਕਾਊਂਟੀ ‘ਚ ਵੀ ਨਰਵਸ-90 ਦਾ ਸ਼ਿਕਾਰ ਹੋਇਆ। ਪਰ ਇਸ ਵਾਰ ਸ਼ੁਭਮਨ ਦੀ ਕਿਸਮਤ ਨੇ ਉਸ ਦਾ ਸਾਥ ਦਿੱਤਾ। ਉਸ ਨੇ 139 ਗੇਂਦਾਂ ‘ਚ 16 ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 119 ਦੌੜਾਂ ਬਣਾ ਕੇ ਆਪਣੀ ਟੀਮ ਨੂੰ 300 ਦੌੜਾਂ ਦੇ ਨੇੜੇ ਪਹੁੰਚਾਇਆ। ਹੋਵ ਗਰਾਊਂਡ ‘ਤੇ ਖੇਡੇ ਜਾ ਰਹੇ ਮੈਚ ‘ਚ ਮੀਂਹ ਕਾਰਨ ਪਹਿਲੇ ਦਿਨ ਸਿਰਫ 41 ਓਵਰ ਹੀ ਖੇਡੇ ਜਾ…
ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਸਾਲ 2023 ਦੇ ਬਜਟ ਲਈ ਸ਼ਰਨਾਰਥੀਆਂ ਦੀ ਗਿਣਤੀ 1,25,000 ਤੱਕ ਸੀਮਤ ਰੱਖਣ ਦਾ ਬੁੱਧਵਾਰ ਨੂੰ ਟੀਚਾ ਰੱਖਿਆ ਜਦੋਂ ਕਿ ਸ਼ਰਨਾਰਥੀਆਂ ਦੀ ਹਮਾਇਤ ਕਰਨ ਵਾਲੇ ਲਗਾਤਾਰ ਰਾਸ਼ਟਰਪਤੀ ‘ਤੇ ਇਸ ਸੰਖਿਆ ਨੂੰ ਵਧਾਉਣ ਲਈ ਦਬਾਅ ਪਾ ਰਹੇ ਹਨ। ਸ਼ਰਨਾਰਥੀਆਂ ਦੇ ਹਿਮਾਇਤੀ ‘ਯੂ.ਐੱਸ. ਰਿਫਿਊਜ਼ੀ ਐਡਮਿਸ਼ਨ ਪ੍ਰੋਗਰਾਮ’ ਨੂੰ ਬਹਾਰ ਕਰਨ ਲਈ ਬਾਇਡਨ ਪ੍ਰਸ਼ਾਸਨ ‘ਤੇ ਹੋਰ ਕਦਮ ਚੁੱਕਣ ਦਾ ਦਬਾਅ ਪਾ ਰਹੇ ਹਨ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇਸ ਪ੍ਰੋਗਰਾਮ ਦੇ ਤਹਿਤ ਭਾਰੀ ਕਟੌਤੀ ਕੀਤੀ ਸੀ, ਜਿਸ ਨਾਲ ਦੇਸ਼ ‘ਚ ਆਉਣ ਵਾਲੇ ਸ਼ਰਨਾਰਥੀਆਂ ਦੀ ਗਿਣਤੀ ਘੱਟ ਗਈ ਸੀ। ਅਗਸਤ ‘ਚ ਹਾਲੀਆ ਗਿਣਤੀ ਅਨੁਸਾਰ ਬਾਇਡਨ ਨੇ ਇਸ ਸਾਲ…