Author: editor
ਯੂਕਰੇਨ ਦੀ ਰਾਜਧਾਨੀ ਕੀਵ ਅਤੇ ਆਸਪਾਸ ਦੇ ਖੇਤਰਾਂ ‘ਚ ਰੂਸ ਵੱਲੋਂ 20 ਤੋਂ ਵੱਧ ਕਰੂਜ਼ ਮਿਜ਼ਾਈਲਾਂ ਅਤੇ ਦੋ ਡਰੋਨ ਦਾਗੇ ਗਏ। ਇਸ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ। ਮੱਧ ਯੂਕਰੇਨ ‘ਚ ਇਕ ਰਿਹਾਇਸ਼ੀ ਇਮਾਰਤ ‘ਤੇ ਹੋਏ ਦੋ ਮਿਜ਼ਾਈਲ ਹਮਲਿਆਂ ‘ਚ ਇਨ੍ਹਾਂ ‘ਚੋਂ ਜ਼ਿਆਦਾਤਰ ਲੋਕਾਂ ਦੀ ਮੌਤ ਹੋ ਗਈ। ਕੀਵ ਸ਼ਹਿਰ ਦੇ ਪ੍ਰਸ਼ਾਸਨ ਅਨੁਸਾਰ ਲਗਭਗ ਦੋ ਮਹੀਨਿਆਂ ‘ਚ ਪਹਿਲੀ ਵਾਰ ਰਾਜਧਾਨੀ ਦੇ ਆਲੇ-ਦੁਆਲੇ ਹਵਾਈ ਹਮਲੇ ਦੇ ਸਾਇਰਨ ਵੱਜੇ ਅਤੇ ਯੂਕਰੇਨ ਦੀ ਹਵਾਈ ਸੈਨਾ ਨੇ ਕੀਵ ‘ਤੇ 11 ਕਰੂਜ਼ ਮਿਜ਼ਾਈਲਾਂ ਅਤੇ ਦੋ ਡਰੋਨਾਂ ਨੂੰ ਰੋਕਿਆ। ਕੀਵ ਤੋਂ ਕਰੀਬ 215 ਕਿਲੋਮੀਟਰ ਦੱਖਣ ‘ਚ ਸਥਿਤ ਉਮਾਨ ਸ਼ਹਿਰ ‘ਚ 9 ਮੰਜ਼ਿਲਾ ਰਿਹਾਇਸ਼ੀ ਇਮਾਰਤ…
ਇੰਡੀਆ ਦੀ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਲੀਡ ਬਣਾਉਣ ਤੋਂ ਬਾਅਦ ਕੋਰੀਆ ਦੀ ਦੂਜਾ ਦਰਜਾ ਹਾਸਲ ਆਨ ਸੀ ਯੰਗ ਤੋਂ ਹਾਰ ਕੇ ਏਸ਼ੀਆ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ‘ਚੋਂ ਬਾਹਰ ਹੋ ਗਈ ਹੈ। ਸਿੰਧੂ ਨੇ ਪਹਿਲਾ ਸੈੱਟ 21-18 ਨਾਲ ਜਿੱਤਿਆ ਪਰ ਅਗਲੇ ਦੋ ਸੈੱਟ 5-21 ਤੇ 9-21 ਨਾਲ ਗੁਆ ਦਿੱਤੇ। ਉਧਰ ਅੱਠਵਾਂ ਦਰਜਾ ਖਿਡਾਰੀ ਐੱਚ.ਐੱਸ. ਪ੍ਰਨੋਏ ਪੁਰਸ਼ ਸਿੰਗਲਜ਼ ਕੁਆਰਟਰ ਫਾਈਨਲ ਤੋਂ ਬਾਹਰ ਹੋ ਗਿਆ ਹੈ। ਉਸ ਨੇ ਜਪਾਨ ਦੇ ਕਾਂਤਾ ਸੁਨੇਯਾਮਾ ਖ਼ਿਲਾਫ਼ ਮੁਕਾਬਲਾ ਵਿਚਾਲੇ ਹੀ ਛੱਡ ਦਿੱਤਾ। ਪ੍ਰਨੋਏ ਉਸ ਸਮੇਂ 11-21, 9-21 ਨਾਲ ਪਿੱਛੇ ਸੀ ਜਦੋਂ ਉਸ ਨੂੰ ਸੱਟ ਕਾਰਨ ਕੋਰਟ ਛੱਡਣਾ ਪਿਆ। ਕੁਆਲੀਫਾਇਰ ਰੋਹਨ ਕਪੂਰ ਤੇ ਐੱਨ ਸਿੱਕੀ ਰੈੱਡੀ ਦੀ…
ਪੰਜਾਬ ਕਿੰਗਜ਼ ਨੂੰ ਆਈ.ਪੀ.ਐੱਲ. ਮੈਚ ‘ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਲਖਨਊ ਸੁਪਰ ਜਾਇੰਟਸ ਨੇ ਪੰਜਾਬ ਨੂੰ 56 ਦੌੜਾਂ ਨਾਲ ਹਰਾ ਕੇ ਇਹ ਮੈਚ ਜਿੱਤਿਆ। ਲਖਨਊ ਵੱਲੋਂ ਦਿੱਤੇ 258 ਦੌੜਾਂ ਦੇ ਵੱਡੇ ਟੀਚੇ ਦੇ ਜਵਾਬ ‘ਚ ਪੰਜਾਬ ਕਿੰਗਜ਼ ਦੀ ਟੀਮ ਨਿਰਧਾਰਿਤ 20 ਓਵਰ ਵੀ ਪੂਰੇ ਨਹੀਂ ਖੇਡ ਸਕੀ ਤੇ ਇਕ ਗੇਂਦ ਪਹਿਲਾਂ ਹੀ 201 ਦੌੜਾਂ ‘ਤੇ ਆਲ ਆਊਟ ਹੋ ਗਏ। ਕਾਇਲ ਮਾਇਰਸ ਤੇ ਮਾਰਕਸ ਸਟੋਇਨਿਸ ਦੀਆਂ ਹਮਲਾਵਰ ਪਾਰੀਆਂ ਦੇ ਦਮ ‘ਤੇ ਲਖਨਊ ਸੁਪਰ ਜਾਇੰਟਸ ਨੇ ਆਈ.ਪੀ.ਐੱਲ. ਦੇ ਇਤਿਹਾਸ ਦਾ ਦੂਜਾ ਸਭ ਤੋਂ ਵੱਡਾ ਸਕੋਰ ਬਣਾਉਣ ਤੋਂ ਬਾਅਦ ਪੰਜਾਬ ਕਿੰਗਜ਼ ਨੂੰ ਟੀ-20 ਮੈਚ ‘ਚ 56 ਦੌੜਾਂ ਨਾਲ ਹਰਾ ਦਿਤਾ। ਮਾਇਰਸ…
ਰੂਸ ਦੀ 15 ਸਾਲਾ ਮੀਰਾ ਆਂਦਰੀਵਾ ਨੇ ਮੈਡਰਿਡ ਓਪਨ ਟੈਨਿਸ ਟੂਰਨਾਮੈਂਟ ‘ਚ ਇਕ ਹੋਰ ਜਿੱਤ ਦੇ ਨਾਲ ਆਪਣੀ ਫਾਰਮ ਦਾ ਸਿਲਸਿਲਾ ਜਾਰੀ ਰੱਖਿਆ ਜਦਕਿ ਵਿਸ਼ਵ ਦੇ ਸਾਬਕਾ ਨੰਬਰ ਇਕ ਖਿਡਾਰੀ ਐਂਡੀ ਮਰੇ ਨੂੰ ਪੁਰਸ਼ ਸਿੰਗਲਜ਼ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਯੂ.ਐੱਸ. ਓਪਨ ‘ਚ 2021 ਦੀ ਫਾਈਨਲਿਸਟ ਲੀਲਾ ਫਰਨਾਂਡੀਜ਼ ਨੂੰ ਹਰਾਉਣ ਤੋਂ ਇਕ ਦਿਨ ਬਾਅਦ ਆਂਦਰੀਵਾ ਨੇ 14ਵੀਂ ਰੈਂਕਿੰਗ ਦੀ ਬੀਟਰੀਜ਼ ਹਦਾਦ ਮੀਆ ਨੂੰ 7-6 (6), 6-3 ਨਾਲ ਹਰਾ ਕੇ ਤੀਜੇ ਦੌਰ ‘ਚ ਪ੍ਰਵੇਸ਼ ਕੀਤਾ। ਆਂਦਰੀਵਾ ਦਾ ਅਗਲਾ ਮੁਕਾਬਲਾ 19ਵੀਂ ਰੈਂਕਿੰਗ ਦੀ ਮੈਗਡਾ ਲਿਨੇਟ ਨਾਲ ਹੋਵੇਗਾ ਜਿਸ ਨੇ ਮਾਰਕਾ ਵੋਂਡਰੋਸੋਵਾ ਨੂੰ 7-6 (1), 4-6, 6-4 ਨਾਲ ਹਰਾਇਆ। ਇਸ ਦੌਰਾਨ ਪੁਰਸ਼…
ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ, ਭਾਜਪਾ ਆਗੂ ਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਤਹਿਤ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਹੌਂਸਲਾ ਦੇਣ ਪੁੱਜੀ। ਪਹਿਲਵਾਨਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦਾ ਸਮਰਥਨ ਜ਼ਾਹਰ ਕਰਦੇ ਹੋਏ ਪ੍ਰਿਯੰਕਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤਾਕਤਵਰ ਤੇ ਮਾਫੀਆ ਅੱਗੇ ਗੋਡੇ ਟੇਕ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾਅ ਰਹੀ ਹੈ। ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਬ੍ਰਿਜ ਭੂਸ਼ਣ ਪਹਿਲਾਂ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।…
ਪੰਜਾਬੀ ਸੰਗੀਤ ਜਗਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿਉਂਕਿ ਏ.ਜੀ.ਟੀ.ਐੱਫ. ਨੇ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾਂ, ਗੈਂਗਸਟਰਾਂ ਅਤੇ ਟਰੈਵਲ ਏਜੰਟਾਂ ਦਾ ਗਠਜੋੜ ਹੋਣ ਬਾਰੇ ਵੀ ਖੁਲਾਸਾ ਕੀਤਾ ਗਿਆ ਹੈ। ਤਿੰਨ ਗੈਂਗਸਟਰਾਂ ਨੂੰ ਟਰੈਵਲ ਏਜੰਟਾਂ ਵੱਲੋਂ ਫਰਜ਼ੀ ਪਾਸਪੋਰਟਾਂ ਜ਼ਰੀਏ ਵਿਦੇਸ਼ਾਂ ‘ਚ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸ਼ਾਰਪੀ ਘੁੰਮਣ ਦੀ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ। ਕੁਝ ਹਫ਼ਤੇ ਪਹਿਲਾਂ ਹੀ ਗਾਇਕ ਕਰਨ ਔਜਲਾ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ ਸੀ ਜਿਸ ‘ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ…
ਚੰਡੀਗੜ੍ਹ ਤੋਂ ਰੱਦ ਕਰਕੇ ਲੁਧਿਆਣਾ ਦੇ ਸਰਕਟ ਹਾਊਸ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ‘ਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਬਾਹਰ ਲੁਧਿਆਣਾ ‘ਚ ਇਹ ਕੈਬਨਿਟ ਦੀ ਪਹਿਲੀ ਮੀਟਿੰਗ ਕੀਤੀ ਗਈ ਹੈ। ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਅਗਾਮੀ ਮੀਟਿੰਗ ਮੋਗਾ, ਮੁਕਤਸਰ ,ਹੁਸ਼ਿਆਰਪੁਰ ਅਤੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਸਮੇਤ ਕਈ ਪਿੰਡਾਂ ‘ਚ ਕੀਤੀਆਂ ਜਾਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਆਖਿਆ ਕਿ ਉਹ ਪੰਜਾਬ ਦੀ ਜਨਤਾ ਦੇ ਹੱਕ ‘ਚ ਫ਼ੈਸਲੇ ਲੈਂਦੇ ਹਨ। ਅੱਜ ਦੀ ਮੀਟਿੰਗ…
ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ ਦਿੱਤੀ ਹੈ। ਸਰਵਉੱਚ ਅਦਾਲਤ ਨੇ ਹੁਸ਼ਿਆਰਪੁਰ ਦੀ ਅਦਾਲਤ ‘ਚ ਚੱਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ‘ਚ ਚੱਲ ਰਹੇ ਦੋਹਰੇ ਸੰਵਿਧਾਨ ਦੇ ਮੁਕੱਦਮੇ ਨੂੰ ਰੱਦ ਕਰਨ ਦੇ ਹੁਕਮ ਸੁਣਾਏ ਹਨ। ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਅਦਾਲਤ ‘ਚ ਮੁਕੱਦਮਾ ਦਾਇਰ ਕਰਕੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ…
ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਪਹਿਲਵਾਨਾਂ ਦੀ ਜਿਨਸੀ ਸੋਸ਼ਣ ਦੀ ਸ਼ਿਕਾਇਤ ‘ਤੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐੱਫ.ਆਈ.ਆਰ. ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। ਇਸ ਭਰੋਸੇ ਦੇ ਬਾਵਜੂਦ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਪੁਲੀਸ ‘ਤੇ ਭਰੋਸਾ ਨਹੀਂ ਕਰ ਸਕਦੇ। ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰੀ ਤੱਕ ਉਨ੍ਹਾਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਉਨ੍ਹਾਂ ਪੀ.ਟੀ. ਊਸ਼ਾ ਦੇ ਬਿਆਨ ‘ਤੇ…
ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਆਈ.ਪੀ.ਐੱਲ. ਦਾ 37ਵਾਂ ਮੈਚ ਖੇਡਿਆ ਗਿਆ ਜਿਸ ‘ਚ ਰਾਜਸਥਾਨ ਦੀ ਟੀਮ ਚੇਨਈ ਨੂੰ 32 ਦੌੜਾਂ ਨਾਲ ਹਰਾ ਜੇਤੂ ਰਹੀ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਜਸਥਾਨ ਨੇ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 202 ਦੌੜਾਂ ਬਣਾਈਆਂ। ਇਸ ਤਰ੍ਹਾਂ ਰਾਜਸਥਾਨ ਨੇ ਚੇਨਈ ਨੂੰ ਜਿੱਤ ਲਈ 203 ਦੌੜਾਂ ਦਾ ਟੀਚਾ ਦਿੱਤਾ। 203 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੇਨਈ ਸੁਪਰ ਕਿੰਗਜ਼ 20 ਓਵਰਾਂ 6 ਵਿਕਟਾਂ ਦੇ ਨੁਕਸਾਨ ‘ਤੇ 170 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਰਾਜਸਥਾਨ ਰਾਇਲਜ਼ ਨੇ 32 ਦੌੜਾਂ ਨਾਲ ਮੈਚ ਜਿੱਤ ਲਿਆ।