Author: editor
ਮਾਨਸਾ ਦੀ ਇਕ ਅਦਾਲਤ ਨੇ ਮਾਨਸਾ ਪੁਲੀਸ ਦੀ ਇਸ ਲਈ ਖਿਚਾਈ ਕੀਤੀ ਕਿ ਉਨ੍ਹਾਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਤਿੰਨ ਘੰਟੇ ਦੀ ਦੇਰੀ ਨਾਲ ਪੇਸ਼ ਕੀਤਾ। ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮੁਲਜ਼ਮਾਂ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਮਗਰੋਂ ਪੁਲੀਸ ਨੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨਾ ਸੀ। ਪੇਸ਼ ਕਰਨ ‘ਚ ਤਿੰਨ ਘੰਟੇ ਤੋਂ ਵੱਧ ਦੇਰੀ ਲਈ ਅਦਾਲਤ ਨੇ ਜ਼ਿਲ੍ਹਾ ਪੁਲੀਸ ਦੀ ਖਿਚਾਈ ਕੀਤੀ। ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਤੇ ਰਜਿੰਦਰ ਉਰਫ ਜੋਕਰ ਦਾ ਰਿਮਾਂਡ ਖਤਮ ਹੋਣ ਮਗਰੋਂ ਉਨ੍ਹਾਂ ਨੂੰ ਦੁਪਹਿਰ ਦੋ ਵਜੇ ਤੱਕ ਅਦਾਲਤ ‘ਚ ਪੇਸ਼…
ਕੈਨੇਡਾ ‘ਚ ਰਹਿੰਦੇ ਲਖਬੀਰ ਸਿੰਘ ਲੰਡਾ ਅਤੇ ਅਰਸ਼ ਡੱਲਾ ਦਾ ਨਾਂ ਇਕ ਵਾਰ ਫਿਰ ਉੱਭਰ ਕੇ ਸਾਹਮਣੇ ਆਇਆ ਹੈ। ਪੰਜਾਬ ਪੁਲੀਸ ਨੇ ਆਈ.ਐੱਸ.ਆਈ. ਦੀ ਹਮਾਇਤ ਪ੍ਰਾਪਤ ਜਿਸ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ ਉਸ ‘ਚ ਇਨ੍ਹਾਂ ਦੋਹਾਂ ਦਾ ਨਾਂ ਹੈ। ਉਂਝ ਪੁਲੀਸ ਨੇ ਇਸ ਮਾਮਲੇ ‘ਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਡਿਊਲ ਨੂੰ ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਤੇ ਪਾਕਿਸਤਾਨ ਅਧਾਰਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਸਾਂਝੇ ਤੌਰ ‘ਤੇ ਚਲਾ ਰਹੇ ਸਨ। ਪੰਜਾਬ ਪੁਲੀਸ ਨੇ ਕਿਹਾ ਕਿ ਲਖਬੀਰ ਸਿੰਘ ਨੂੰ ਹਰਵਿੰਦਰ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਨ੍ਹਾਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ…
ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ ਅਤੇ ਹੁਣ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਯੂਰੋਪ ਜਾਣ ਦੀ ਆਗਿਆ ਨਾ ਦੇ ਕੇ ਇਹ ‘ਪੇਚਾ’ ਵਧ ਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਦੇਸ਼ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕੇਂਦਰ ਦੀ ਭਾਜਪਾ ਹਕੂਮਤ ਅਤੇ ‘ਆਪ’ ਸਰਕਾਰ ਦਰਮਿਆਨ ‘ਅਪਰੇਸ਼ਨ ਲੋਟਸ’ ਨੂੰ ਲੈ ਕੇ ਪਹਿਲਾਂ ਹੀ ਟਕਰਾਅ ਚੱਲ ਰਿਹਾ ਹੈ ਅਤੇ ਹੁਣ ਸਿਆਸੀ ਤਲਖੀ ਹੋਰ ਵਧਣ ਦੇ ਆਸਾਰ ਹਨ। ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ 24 ਸਤੰਬਰ ਤੋਂ 2 ਅਕਤੂਬਰ ਤੱਕ ਜਰਮਨੀ, ਬੈਲਜੀਅਮ…
ਹਾਈ ਕੋਰਟ ‘ਚੋਂ ਲਗਾਤਾਰ ਕਈ ਝਟਕੇ ਝੱਲਣ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਹੁਣ ਨੈਸ਼ਂਲ ਗ੍ਰੀਨ ਟ੍ਰਿਬਿਊਨਲ ਨੇ ਵੱਡਾ ਝਟਕਾ ਦਿੱਤਾ ਹੈ। ਠੋਸ ਤੇ ਤਰਲ ਕੂੜੇ (ਰਹਿੰਦ-ਖੂੰਹਦ) ਦੇ ਪ੍ਰਬੰਧਨ ‘ਚ ਨਾਕਾਮ ਰਹਿਣ ‘ਤੇ ਟ੍ਰਿਬਿਊਨਲ ਨੇ 2000 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਟ੍ਰਿਬਿਊਨਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ਕਰਕੇ ਕੂੜੇ ਦੀ ਪੈਦਾਵਾਰ ਤੇ ਪ੍ਰਬੰਧਨ ‘ਚ ਵੱਡਾ ਖੱਪਾ ਬਣ ਗਿਆ ਹੈ। ਐੱਨ.ਜੀ.ਟੀ. ਚੇਅਰਪਰਸਨ ਜਸਟਿਸ ਏ.ਕੇ. ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਹੀ ਕਦਮ ਪੁੱਟਣ ਲਈ ਅਣਮਿੱਥੀ ਉਡੀਕ ਨਹੀਂ ਕੀਤੀ ਜਾ ਸਕਦੀ ਅਤੇ ਨਾ ਹੀ ਸਿਹਤ ਨਾਲ ਜੁੜੇ ਮਸਲਿਆਂ ਨੂੰ ਲਮਕਾਇਆ ਜਾ ਸਕਦਾ ਹੈ।…
ਕਪਤਾਨ ਰੋਹਿਤ ਸ਼ਰਮਾ (ਅਜੇਤੂ 46) ਦੀ ਧਮਾਕੇਦਾਰ ਪਾਰੀ ਦੀ ਬਦੌਲਤ ਆਸਟਰੇਲੀਆ ਨੂੰ ਮੀਂਹ ਪ੍ਰਭਾਵਿਤ ਦੂਜੇ ਟੀ-20 ਮੈਚ ‘ਚ ਇੰਡੀਆ ਨੇ 6 ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਮੇਜ਼ਬਾਨ ਇੰਡੀਆ ਦੇ ਸਾਹਮਣੇ 8 ਓਵਰਾਂ ਵਿਚ 91 ਦੌੜਾਂ ਦਾ ਟੀਚਾ ਰੱਖਿਆ ਸੀ ਜਿਸ ਨੂੰ ਰੋਹਿਤ ਦੀ ਟੀਮ ਨੇ 7.2 ਓਵਰਾਂ ‘ਚ ਹਾਸਲ ਕਰ ਲਿਆ। ਜਦੋਂ ਲੋਕੇਸ਼ ਰਾਹੁਲ (10), ਵਿਰਾਟ ਕੋਹਲੀ (10), ਸੂਰਯਕੁਮਾਰ ਯਾਦਵ (0) ਤੇ ਹਾਰਦਿਕ ਪਾਂਡਿਆ (9) ਵੱਡਾ ਯੋਗਦਾਨ ਦੇਣ ‘ਚ ਅਸਫਲ ਰਹੇ ਤਦ ਰੋਹਿਤ ਨੇ ਕਦਮ ਅੱਗੇ ਵਧਾਏ ਤੇ 20 ਗੇਂਦਾਂ ‘ਚ 4 ਚੌਕਿਆਂ ਤੇ 4 ਛੱਕਿਆਂ ਦੇ ਨਾਲ 46 ਦੌੜਾਂ ਦੀ ਕਪਤਾਨੀ ਪਾਰੀ ਖੇਡੀ। ਇੰਡੀਆ ਨੂੰ ਆਖਰੀ ਓਵਰ ‘ਚ…
ਗਰੈਂਡਮਾਸਟਰ ਅਰਜੁਨ ਏਰੀਗੈਸੀ ਨੇ ਕ੍ਰਿਸਟੋਫਰ ਯੂ ਨੂੰ ਟਾਈਬ੍ਰੇਕਰ ‘ਚ ਹਰਾ ਕੇ ਜੂਲੀਅਸ ਬੇਅਰ ਜੈਨਰੇਸ਼ਨ ਕੱਪ ਆਨਲਾਈਨ ਰੈਪਿਡ ਸ਼ਤਰੰਜ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਦੂਜੇ ਪਾਸੇ ਇੰਡੀਆ ਦਾ ਹੀ ਇਕ ਹੋਰ ਗਰੈਂਡਮਾਸਟਰ ਆਰ. ਪ੍ਰਗਨਾਨੰਦਾ ਜਰਮਨੀ ਦੇ ਵਿਨਸੇਂਟ ਕੀਮਰ ਤੋਂ 1-3 ਨਾਲ ਹਾਰ ਕੇ ਟੂਰਨਾਮੈਂਟ ‘ਚੋ ਬਾਹਰ ਹੋ ਗਿਆ। ਕੁਆਰਟਰ ਫਾਈਨਲ ‘ਚ ਅਮਰੀਕਾ ਦੇ ਲੇਵੋਨ ਆਰੋਨੀਅਨ ਨੂੰ ਹਰਾਉਣ ਵਾਲਾ ਵਿਸ਼ਵ ਚੈਂਪੀਅਨ ਮੈਗਨਸ ਕਾਰਲਸਨ ਸੈਮੀਫਾਈਨਲ ‘ਚ ਕੀਮਰ ਦਾ ਸਾਹਮਣਾ ਕਰੇਗਾ ਜਦਕਿ ਦੂਜਾ ਸੈਮੀਫਾਈਨਲ ਵਿਅਤਨਾਮ ਦੇ ਲਿਮ ਕਵਾਂਗ ਲੇ ਅਤੇ ਏਰੀਗੈਸੀ ਵਿਚਾਲੇ ਖੇਡਿਆ ਜਾਵੇਗਾ। 19 ਸਾਲਾ ਏਰੀਗੈਸੀ ਤੇ 15 ਸਾਲਾ ਯੂ ਚਾਰ ਰੈਪਿਡ ਬਾਜ਼ੀਆਂ ਮਗਰੋਂ 2-2 ਨਾਲ ਬਰਾਬਰੀ ‘ਤੇ ਰਹੇ। ਇਸ…
ਇੰਡੀਆ ਦੀ ਹਾਕੀ ਕਪਤਾਨ ਦੇ ਸਾਬਕਾ ਕਪਤਾਨ ਅਤੇ 1998 ਦੀਆਂ ਏਸ਼ੀਅਨ ਗੇਮਜ਼ ‘ਚ ਸੋਨ ਤਗ਼ਮਾ ਜੇਤੂ ਟੀਮ ਦੇ ਮੈਂਬਰ ਦਲੀਪ ਟਿਰਕੀ ਨੂੰ ਹਾਕੀ ਇੰਡੀਆ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਬਾਕੀ ਦੋ ਉਮੀਦਵਾਰਾਂ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੇ ਕਾਗਜ਼ ਵਾਪਸ ਲੈ ਲਏ। ਉਂਝ ਹਾਕੀ ਇੰਡੀਆ ਦੀਆਂ ਚੋਣਾਂ ਦੀ ਪ੍ਰਕਿਰਿਆ 9 ਅਕਤੂਬਰ ਤੱਕ ਪੂਰੀ ਕੀਤੀ ਜਾਣੀ ਸੀ। ਟਿਰਕੀ ਦੇ ਪ੍ਰਧਾਨ ਚੁਣੇ ਜਾਣ ਤੋਂ ਪਹਿਲਾਂ ਹਾਕੀ ਇੰਡੀਆ ‘ਨੈਸ਼ਨਲ ਸਪੋਰਟਸ ਕੋਡ’ ਦੀ ਕਥਿਤ ਉਲੰਘਣਾ ਕਾਰਨ ਦਿੱਲੀ ਹਾਈ ਕੋਰਟ ਦੇ ਹੁਕਮਾਂ ‘ਤੇ ਪ੍ਰਸ਼ਾਸਕ ਕਮੇਟੀ ਦੇ ਅਧਿਕਾਰ ਖੇਤਰ ਅਧੀਨ ਸੀ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਟਿਰਕੀ ਨੇ ਸੀ.ਏ.ਓ.…
ਇਹ ਗੱਲ ਹੁਣ ਤੈਅ ਹੋ ਗਈ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਦਾ ਅਗਲਾ ਪ੍ਰਧਾਨ ‘ਗ਼ੈਰ-ਗਾਂਧੀ’ ਹੀ ਬਣੇਗਾ। ਇਸ ਸਮੇਂ ਸੋਨੀਆ ਗਾਂਧੀ ਇਸ ਅਹੁਦੇ ‘ਤੇ ਬਿਰਾਜਮਾਨ ਹਨ ਜਦਕਿ ਰਾਹੁਲ ਗਾਂਧੀ ਵੀ ਪਹਿਲਾਂ ਪ੍ਰਧਾਨ ਰਹਿ ਚੁੱਕੇ ਹਨ। ਰਾਹੁਲ ਨੂੰ ਮੁੜ ਤੋਂ ਪ੍ਰਧਾਨ ਬਣਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਸਨ ਪਰ ਖੁਦ ਰਾਹੁਲ ਗਾਂਧੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਦਾ ਅਗਲਾ ਪ੍ਰਧਾਨ ਗਾਂਧੀ ਪਰਿਵਾਰ ‘ਚੋਂ ਨਹੀਂ ਹੋਵੇਗਾ। ਇਸ ਨਾਲ ਹੁਣ ਢਾਈ ਦਹਾਕੇ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲੇ ਕਾਂਗਰਸੀ ਆਗੂ ਦਾ ਪਾਰਟੀ ਪ੍ਰਧਾਨ ਬਣਨਾ ਤੈਅ ਹੋ ਗਿਆ ਹੈ। ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ…
ਇੰਡੀਆ ਸਰਕਾਰ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ‘ਚ ਵਧ ਰਹੇ ਅਪਰਾਧਾਂ ਅਤੇ ਇੰਡੀਆ ਵਿਰੋਧੀ ਗਤੀਵਿਧੀਆਂ ਦੀਆਂ ਤਾਜ਼ਾ ਘਟਨਾਵਾਂ ਦਰਮਿਆਨ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ ‘ਚ ਵਾਧਾ ਹੋਇਆ ਹੈ। ਇੰਡੀਆ ਨੇ ਸ਼ੁੱਕਰਵਾਰ ਨੂੰ ਕੈਨੇਡਾ ‘ਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇੰਡੀਆ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ…
ਮਿਸੀਸਾਗਾ ਵਿਚਲੇ ਕੈਨੇਡੀਅਨ ਟਾਇਰ ਨਾਮਕ ਸਟੋਰ ਅੰਦਰ ਬੀਤੇ ਸੋਮਵਾਰ ਨੂੰ ਚਾਕੂ ਮਾਰ ਕੇ ਇਕ ਔਰਤ ਦੇ ਕਤਲ ਹੋਇਆ ਸੀ ਅਤੇ ਪੁਲੀਸ ਜਾਂਚ ‘ਚ ਇਹ ਮਾਮਲਾ ਪੰਜਾਬ ਤੇ ਪੰਜਾਬੀਆਂ ਨਾਲ ਜੁੜਿਆ ਨਿਕਲਿਆ ਹੈ। ਪੀਲ ਪੁਲੀਸ ਨੇ ਔਰਤ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ‘ਚ ਪੰਜਾਬ ਦੇ ਗੁਰੂਸਰ ਸੁਧਾਰ ਨਾਲ ਸਬੰਧਤ 26 ਸਾਲਾ ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਪਹਿਲੀ ਡਿਗਰੀ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਸ਼ਾਮ 6 ਵਜੇ ਵਾਪਰੀ ਦਰਦਨਾਕ ਘਟਨਾ ਸਮੇਂ ਸਟੋਰ ਅੰਦਰ ਹਫੜਾ-ਦਫੜਾ ਮਚ ਗਈ ਸੀ। ਪੀਲ ਰੀਜਨਲ ਪੁਲੀਸ ਨੂੰ ਦੱਸਿਆ ਕਿ ਘਟਨਾ ਮਗਰੋਂ ਅਧਿਕਾਰੀਆਂ ਨੂੰ ਮੇਵਿਸ ਅਤੇ ਬ੍ਰਿਟਾਨੀਆ ਦੇ ਇਲਾਕੇ ‘ਚ ਬੁਲਾਇਆ…