Author: editor
ਇੰਡੀਆ ਦੇ ਖ਼ਬਰਾਂ ਦੇਣ ਵਾਲੇ ਬਹੁਗਿਣਤੀ ਟੀ.ਵੀ. ਚੈਨਲ ਜੋ ਏਜੰਡਾ ਚਲਾ ਰਹੇ ਹਨ ਉਸ ਕਰਕੇ ਉਨ੍ਹਾਂ ਦੀ ‘ਗੋਦੀ ਮੀਡੀਆ’ ਕਹਿ ਕੇ ਪਹਿਲਾਂ ਹੀ ਆਲੋਚਨਾ ਹੋ ਰਹੀ ਹੈ, ਹੁਣ ਸੁਪਰੀਮ ਕੋਰਟ ਨੇ ਵੀ ਟੀ.ਵੀ. ਐਂਕਰਾਂ ਦੀ ਭੂਮਿਕਾ ਸਮੇਤ ਵਿਜ਼ੁਅਲ ਮੀਡੀਆ ਰਾਹੀਂ ਫੈਲਾਏ ਜਾਂਦੇ ਨਫ਼ਰਤੀ ਭਾਸ਼ਣਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਅਜਿਹੇ ਭਾਸ਼ਣ ਸਮਾਜਿਕ ਤਾਣੇ-ਬਾਣੇ ‘ਚ ਜ਼ਹਿਰ ਘੋਲਦੇ ਹਨ। ਜਸਟਿਸ ਕੇ.ਐੱਮ. ਜੋਸਫ਼ ਅਤੇ ਰਿਸ਼ੀਕੇਸ਼ ਰੌਏ ‘ਤੇ ਆਧਾਰਤ ਬੈਂਚ ਨੇ ਸਰਕਾਰ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ਅਜਿਹੇ ਭਾਸ਼ਣਾਂ ‘ਤੇ ਰੋਕ ਲਾਉਣ ‘ਚ ਮੋਹਰੀ ਭੂਮਿਕਾ ਨਿਭਾਉਣ ਦੀ ਬਜਾਏ ਮੂਕ ਦਰਸ਼ਕ ਬਣੀ ਹੋਈ ਹੈ। ਬੈਂਚ ਨੇ ਕਿਹਾ ਕਿ…
ਆਲਮੀ ਪੱਧਰ ‘ਤੇ ਕੋਵਿਡ-19 ਦੇ ਮਾਮਲੇ ਘੱਟ ਰਹੇ ਹਨ। ਅਜਿਹੇ ‘ਚ ਕਰੋਨਾ ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇਕ ਸਰਕਾਰੀ ਸੂਤਰ ਨੇ ਕਿਹਾ ਕਿ ਕੈਨੇਡਾ ‘ਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖ਼ਤਮ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਸਰਕਾਰ ਸਤੰਬਰ ਦੇ ਅਖੀਰ ਤੱਕ ਦੇਸ਼ ‘ਚ ਦਾਖ਼ਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖ਼ਤਮ ਕਰ ਸਕਦੀ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਨ੍ਹਾਂ ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ…
ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਕਾਂਗਰਸੀ ਆਗੂਆਂ ਲਈ ਔਖਾ ਸਮਾਂ ਚੱਲ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਜਿੱਥੇ ਵਿਧਾਨ ਸਭਾ ਦੇ ਸਪੀਕਰ ਰਹੇ ਰਾਣਾ ਕੇ.ਪੀ. ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ, ਉਥੇ ਹੀ ਅੱਜ ਬੁੱਧਵਾਰ ਨੂੰ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਚੱਲ-ਅਚੱਲ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਸੀ ਜਿਸ ਸਬੰਧੀ ਉਨ੍ਹਾਂ ਦੱਸ ਦਿੱਤਾ ਕਿ ਚੋਣਾਂ ਲੜਨ ਸਮੇਂ ਦਿੱਤੇ ਗਏ ਐਫੀਡੇਵਿਟ ‘ਚ…
ਕੈਪਟਨ ਅਮਰਿੰਦਰ ਸਿੰਘ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਜਦੋਂ ਭਾਰਤੀ ਜਨਤਾ ਪਾਰਟੀ ‘ਚ ਨਵੀਂ ਦਿੱਲੀ ਵਿਖੇ ਰਲੇਵਾਂ ਕਰਕੇ ਖੁਦ ਵੀ ਭਾਜਪਾ ‘ਚ ਸ਼ਾਮਲ ਹੋਏ ਤਾਂ ਉਸ ਵੇਲੇ ਪੰਜਾਬ ਕਾਂਗਰਸ ਦੇ ਚਾਰ ਵੱਡੇ ਕਾਂਗਰਸੀ ਆਗੂਆਂ, ਜਿਨ੍ਹਾਂ ‘ਚ ਸਾਬਕਾ ਕੈਬਨਿਟ ਮੰਤਰੀ ਸ਼ਾਮਲ ਸਨ, ਦੀ ਭਾਜਪਾ ‘ਚ ਸ਼ਮੂਲੀਅਤ ਰੁਕ ਗਈ। ਇਨ੍ਹਾਂ ‘ਚੋਂ ਇਕ ਆਗੂ ਤਾਂ ਉਸ ਵੇਲੇ ਦਿੱਲੀ ‘ਚ ਕੈਪਟਨ ਦੇ ਨਾਲ ਵੀ ਮੌਜੂਦ ਸੀ ਪਰ ਉਸ ਨੂੰ ਭਾਜਪਾ ਨੇ ਸ਼ਾਮਲ ਕਰਨ ਤੋਂ ਨਾਂਹ ਕਰ ਦਿੱਤੀ ਜਿਸ ਕਰਕੇ ਇਸ ਆਗੂ ਨੂੰ ਪੰਜਾਬ ਪਰਤਣਾ ਪਿਆ। ਇਸ ਆਗੂ ਦਾ ਨਾਂ ਰਾਣਾ ਕੇ.ਪੀ. ਸਿੰਘ ਹੈ ਜੋ ਵਿਧਾਨ ਸਭਾ ‘ਚ ਸਪੀਕਰ ਰਹੇ ਹਨ। ਇਸੇ ਤਰ੍ਹਾਂ ਤਿੰਨ…
ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਦੀ ਲੰਬੀ ਜੱਦੋ-ਜਹਿਦ ਤੇ ਕਈ ਸਾਲਾਂ ਦੀ ਕਾਨੂੰਨੀ ਲੜਾਈ ਲੜਨ ਕਰਕੇ ਦੋ ਸੰਵਿਧਾਨ ਰੱਖਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਕਸੂਤਾ ਫਸਿਆ ਨਜ਼ਰ ਆ ਰਿਹਾ ਹੈ। ਇਸੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਕੱਤਰ ਜਨਰਲ ਦਲਜੀਤ ਸਿੰਘ ਚੀਮਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦੋ ਸੰਵਿਧਾਨ ਰੱਖਣ ਦੇ ਮਾਮਲੇ ‘ਚ ਉਕਤ ਤਿੰਨਾਂ ਪ੍ਰਮੁੱਖ ਅਕਾਲੀ ਆਗੂਆਂ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਕਾਲੀ ਆਗੂਆਂ ਨੇ ਸੁਪਰੀਮ ਕੋਰਟ ‘ਚ…
ਸਿੱਖ ਸਿਆਸਤ ‘ਚ ਸੁਪਰੀਮ ਕੋਰਟ ਦੇ ਇਕ ਫ਼ੈਸਲੇ ਨਾਲ ਭੂਚਾਲ ਆ ਗਿਆ ਹੈ ਅਤੇ ਅਗਲੇ ਦਿਨ ‘ਚ ਇਹ ਮੁੱਦਾ ਭਖ਼ਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਸਲ ‘ਚ ਇੰਡੀਆ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ 2014 ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਬਰਕਰਾਰ ਰੱਖਿਆ ਹੈ। ਇਸੇ ਐਕਟ ਤਹਿਤ ਹਰਿਆਣਾ ‘ਚ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਸਟਿਸ ਹੇਮੰਤ ਗੁਪਤਾ ਤੇ ਜਸਟਿਸ ਵਿਕਰਮ ਨਾਥ ਦੇ ਬੈਂਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਐਕਟ ਨੂੰ ਰੱਦ ਕਰਨ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ। ਹਰਿਆਣਾ ਵਾਸੀ…
ਪੰਜਾਬ ਦੇ ਅੰਮ੍ਰਿਤਸਰ ਤੇ ਜਲੰਧਰ ‘ਚ ਪਹੁੰਚੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਖੁਦ ਨੂੰ ਇਮਾਨਦਾਰ ਦੱਸਣ ਵਾਲੇ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸ ਚੁੱਕੇ ਹਨ। ਉਨ੍ਹਾਂ ਦਿੱਲੀ ਦੀ ਵਿਵਾਦਤ ਆਬਕਾਰੀ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਥਿਤ ਘਪਲੇ ਦੇ ਤਾਰ ਪੰਜਾਬ ਨਾਲ ਜੁੜੇ ਹੋਏ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 52ਵੇਂ ਖੇਡ ਇਨਾਮ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕੌਮੀ, ਕੌਮਾਂਤਰੀ ਅਤੇ ਆਲ ਇੰਡੀਆ ਅੰਤਰ-‘ਵਰਸਿਟੀ ਪੱਧਰ ‘ਤੇ ਵੱਖ-ਵੱਖ ਖੇਡਾਂ ‘ਚ ਮੱਲਾਂ ਮਾਰਨ ਵਾਲੇ 268 ਖਿਡਾਰੀਆਂ ਤੇ ਕਾਲਜਾਂ ਨੂੰ…
ਪੰਜਾਬ ਨੂੰ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਤੇ ਜਨਤਕ ਸੇਵਾਵਾਂ ਤੱਕ ਪਹੁੰਚ ਬਿਹਤਰ ਬਣਾਉਣ ਲਈ ਵਰਲਡ ਬੈਂਕ ਦੇ ਬੋਰਡ ਆਫ ਡਾਇਰੈਕਟਰਾਂ ਨੇ 150 ਮਿਲੀਅਨ ਅਮਰੀਕਨ ਡਾਲਰ ਦਾ ਕਰਜ਼ਾ ਮਨਜ਼ੂਰ ਕੀਤਾ ਹੈ। ਵਰਲਡ ਬੈਂਕ ਨੇ ਬਿਆਨ ‘ਚ ਕਿਹਾ ਕਿ ਕਰਜ਼ੇ ਦੀ ਮਿਆਦ 15 ਸਾਲ ਹੋਵੇਗੀ ਤੇ ਛੇ ਮਹੀਨਿਆਂ ਦਾ ਗਰੇਸ ਪੀਰੀਅਡ ਹੋਵੇਗਾ। ਕੌਮਾਂਤਰੀ ਵਿੱਤੀ ਸੰਸਥਾ ਨੇ ਇਕ ਬਿਆਨ ‘ਚ ਕਿਹਾ ਕਿ ਬੈਂਕ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਸੰਸਥਾਗਤ ਸਮਰੱਥਾ ਨੂੰ ਮਜ਼ਬੂਤ ਕਰਨ ‘ਚ ਰਾਜ ਵੱਲੋਂ ਕੀਤੇ ਜਾ ਰਹੇ ਯਤਨਾਂ ‘ਚ ਸਹਾਈ ਹੋਵੇਗੀ। ਇਸ ਤੋਂ ਇਲਾਵਾ ਵਿੱਤੀ ਜੋਖ਼ਮਾਂ ਨਾਲ ਨਜਿੱਠਣ ਤੇ ਸੋਚ-ਵਿਚਾਰ ਕੇ ਨੀਤੀਆਂ ਦੀ ਚੋਣ ਵਿਚ ਵੀ ਮਦਦ ਕਰੇਗੀ ਤਾਂ ਕਿ ਟਿਕਾਊ…
ਇੰਡੀਆ ਤੇ ਆਸਟਰੇਲੀਆ ‘ਚ ਟੀ-20 ਮੈਚ ਮੁਹਾਲੀ ਦੇ ਕ੍ਰਿਕਟ ਸਟੇਡੀਅਮ ‘ਚ ਹੋਇਆ ਜਿਸ ‘ਚ ਆਸਟਰੇਲੀਆ ਚਾਰ ਵਿਕਟਾਂ ਨਾਲ ਜੇਤੂ ਰਿਹਾ। ਆਸਟਰੇਲੀਆ ਨੇ ਕੈਮਰਨ ਗ੍ਰੀਨ (61) ਦੇ ਧਮਾਕੇਦਾਰ ਅਰਧ ਸੈਂਕੜੇ ਤੇ ਮੈਥਿਊ ਵੇਡ (ਅਜੇਤੂ 46) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਇਹ ਜਿੱਤ ਦਰਜ ਕੀਤੀ। ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 208 ਦੌੜਾਂ ਬਣਾਈਆਂ ਸਨ ਜਿਸ ਨੂੰ ਆਸਟਰੇਲੀਆ ਨੇ 4 ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ। 209 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਕੈਮਰਨ ਗ੍ਰੀਨ ਨੇ ਆਸਟਰੇਲੀਆ ਨੂੰ ਧਮਾਕੇਦਾਰ ਸ਼ੁਰੂਆਤ ਦਿਵਾਈ। ਵਿਚਾਲੇ ਦੇ ਓਵਰਾਂ ‘ਚ ਗਲੇਨ ਮੈਕਸਵੈੱਲ (1) ਤੇ ਜੋਸ਼ ਇੰਗਲਿਸ (17) ਦੀਆਂ ਵਿਕਟਾਂ ਜਲਦ ਡਿੱਗਣ ਤੋਂ ਬਾਅਦ ਇੰਡੀਆ…
ਟੀ-20 ਵਰਲਡ ਕੱਪ 2022 ਲਈ ਨਿਊਜ਼ੀਲੈਂਡ ਨੇ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੂਰਨਾਮੈਂਟ ‘ਚ ਟੀਮ ਦੀ ਕਮਾਨ ਕੇਨ ਵਿਲੀਅਮਸਨ ਦੇ ਹੱਥਾਂ ‘ਚ ਹੋਵੇਗੀ ਜਦਕਿ 35 ਸਾਲਾ ਮਾਰਟਿਨ ਗੁਪਟਿਲ ਨੂੰ ਵੀ ਇਸ ਟੀਮ ਦਾ ਹਿੱਸਾ ਬਣਾਇਆ ਗਿਆ ਹੈ ਜੋ ਆਪਣਾ 7ਵਾਂ ਟੀ-20 ਵਰਲਡ ਕੱਪ ਖੇਡੇਗਾ। ਕੀਵੀ ਟੀਮ ‘ਚ ਨਵੇਂ ਚਿਹਰਿਆਂ ‘ਚ ਫਿਨ ਐਲਨ ਅਤੇ ਮਾਈਕਲ ਬ੍ਰੇਸਵੈੱਲ ਸ਼ਾਮਲ ਹਨ। ਨਿਊਜ਼ੀਲੈਂਡ ਦੀ ਟੀਮ ਨੇ ਪਿਛਲੇ ਵਰਲਡ ਕੱਪ ‘ਚ ਫਾਈਨਲ ‘ਚ ਥਾਂ ਬਣਾਈ ਸੀ ਪਰ ਟੀਮ ਆਸਟਰੇਲੀਆ ਹੱਥੋਂ ਹਾਰ ਗਈ ਸੀ। ਐਡਮ ਮਿਲਨੇ ਟੀਮ ‘ਚ ਆਪਣੀ ਜਗ੍ਹਾ ਬਣਾਉਣ ‘ਚ ਕਾਮਯਾਬ ਰਹੇ ਹਨ ਜਦਕਿ ਨਿਊਜ਼ੀਲੈਂਡ ਨੇ ਡੇਵੋਨ ਕਾਨਵੇ ‘ਤੇ ਫਿਰ…