Author: editor

ਅਰਜੁਨ ਪੁਰਸਕਾਰ ਨਾਲ ਸਨਮਾਨਿਤ ਇੰਡੀਆ ਦੀ ਸੀਨੀਅਰ ਕੁਆਰਟਰ ਮਿਲਰ ਅਤੇ ਏਸ਼ੀਅਨ ਗੇਮਜ਼ ਦੀ ਤਗ਼ਮਾ ਜੇਤੂ ਐੱਮ.ਆਰ. ਪੂਵੰਮਾ ‘ਤੇ ਪਿਛਲੇ ਸਾਲ ਡੋਪਿੰਗ ਟੈਸਟ ‘ਚ ਅਸਫ਼ਲ ਰਹਿਣ ਤੋਂ ਬਾਅਦ ਦੋ ਸਾਲ ਦੀ ਪਾਬੰਦੀ ਲਗਾਈ ਗਈ ਹੈ। ਐੱਨ.ਏ.ਡੀ.ਏ. ਦੇ ਡੋਪਿੰਗ ਰੋਕੂ ਅਪੀਲ ਪੈਨਲ (ਏ.ਡੀ.ਏ.ਪੀ.) ਨੇ ਅਨੁਸ਼ਾਸਨੀ ਪੈਨਲ ਦੀ ਤਿੰਨ ਮਹੀਨਿਆਂ ਦੀ ਮੁਅੱਤਲੀ ਨੂੰ ਪਲਟ ਦਿੱਤਾ ਹੈ। 32 ਸਾਲਾ ਪੂਵੰਮਾ ਦਾ ਡੋਪ ਸੈਂਪਲ ਪਿਛਲੇ ਸਾਲ 18 ਫਰਵਰੀ ਨੂੰ ਪਟਿਆਲਾ ‘ਚ ਇੰਡੀਅਨ ਗ੍ਰਾਂ ਪ੍ਰੀ ਇਕ ਦੌਰਾਨ ਲਿਆ ਗਿਆ ਸੀ, ਜਿਸ ‘ਚ ਉਹ ਪਾਬੰਦੀਸ਼ੁਦਾ ਪਦਾਰਥ ਮਿਥਾਈਲਹੈਕਸਾਨਾਮਾਈਨ ਲਈ ਪਾਜ਼ੇਟਿਵ ਪਾਈ ਗਈ ਸੀ। ਇਹ ਵਰਲਡ ਐਂਟੀ ਡੋਪਿੰਗ ਏਜੰਸੀ ਕੋਡ ਦੇ ਤਹਿਤ ਪਾਬੰਦੀਸ਼ੁਦਾ ਪਦਾਰਥ ਹੈ। ਡੋਪਿੰਗ ਰੋਕੂ ਅਨੁਸ਼ਾਸਨੀ ਪੈਨਲ…

Read More

ਰਿਚਮੰਡ ਇੰਡੀਅਨਾ ਵਿਖੇ ਪਿਛਲੇ ਮਹੀਨੇ ਡਿਊਟੀ ਦੌਰਾਨ ਸਿਰ ‘ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਈ ਮਹਿਲਾ ਪੁਲੀਸ ਅਧਿਕਾਰੀ 28 ਸਾਲਾ ਸੀਰਾ ਬਰਟਨ ਦੀ ਮੌਤ ਹੋ ਗਈ ਹੈ। ਸੀਰਾ ਬਰਟਨ ਟ੍ਰੈਫਿਕ ਸਟਾਪ ਦੌਰਾਨ ਸਿਰ ‘ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਈ ਸੀ ਅਤੇ ਉਦੋਂ ਤੋਂ ਹੀ ਉਹ ਓਹੀਓ ਦੇ ਇਕ ਹਸਪਤਾਲ ‘ਚ ਇਲਾਜ ਅਧੀਨ ਸੀ। ਰਿਚਮੰਡ ਪੁਲੀਸ ਵਿਭਾਗ ਨੇ ਫੇਸਬੁੱਕ ‘ਤੇ ਇਕ ਬਿਆਨ ਪੋਸਟ ਕਰਕੇ ਕਿਹਾ ਕਿ ਅਸੀਂ ਰਿਚਮੰਡ ਕਮਿਊਨਿਟੀ ਅਤੇ ਸੀਰਾ ਬਰਟਨ ਦੇ ਪਰਿਵਾਰ ਨੂੰ ਸਮਰਥਨ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦੇ ਹਾਂ ਪਰ ਇਕ ਨੇਕ ਪੁਲੀਸ ਅਧਿਕਾਰੀ ਦਾ ਛੋਟੀ ਉਮਰ ‘ਚ ਚਲੇ ਜਾਣਾ ਵਿਭਾਗ ਨੂੰ ਅਤੇ ਪਰਿਵਾਰ ਨੂੰ ਕਦੇ ਵੀ ਨਾ…

Read More

ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨੇ ਅਮਰੀਕਾ ‘ਚ ਇੰਡੀਆ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਟੈੱਕ ਜਾਇੰਟ ਦੀਆਂ ਇੰਡੀਆ ‘ਚ ਭਵਿੱਖੀ ਸਰਗਰਮੀਆਂ ‘ਤੇ ਚਰਚਾ ਕੀਤੀ ਹੈ। ਪਿਚਾਈ ਪਹਿਲੇ ਸਿਖਰਲੇ ਇੰਡੀਆ-ਅਮਰੀਕਨ ਟੈੱਕ ਕਾਰੋਬਾਰੀ ਆਗੂ ਹਨ, ਜਿਨ੍ਹਾਂ ਭਾਰਤੀ ਅੰਬੈਸੀ ਦਾ ਦੌਰਾ ਕੀਤਾ ਹੈ। ਕਾਬਿਲੇਗੌਰ ਹੈ ਕਿ ਇਹ ਮੀਟਿੰਗ ਪਿਛਲੇ ਹਫ਼ਤੇ ਵਾਸ਼ਿੰਗਟਨ ਡੀ.ਸੀ. ‘ਚ ਹੋਈ ਸੀ ਤੇ ਪਿਚਾਈ ਨੇ ਇਕ ਟਵੀਟ ਕਰਕੇ ਰਾਜਦੂਤ ਸੰਧੂ ਦਾ ‘ਧੰਨਵਾਦ’ ਕੀਤਾ ਸੀ। ਪਿਚਾਈ, ਜਿਨ੍ਹਾਂ ਨੂੰ ਇਸ ਸਾਲ ਜਨਵਰੀ ‘ਚ 17 ਹੋਰਨਾਂ ਨਾਲ ਪਦਮ ਭੂਸ਼ਨ ਲਈ ਨਾਮਜ਼ਦ ਕੀਤਾ ਗਿਆ ਸੀ, ਨੇ ਕਿਹਾ, ‘ਗੂਗਲ ਦੀ ਭਾਰਤ ਪ੍ਰਤੀ ਵਚਨਬੱਧਤਾ ‘ਤੇ ਚਰਚਾ ਲਈ ਦਿੱਤੇ ਮੌਕੇ ਦੀ ਸ਼ਲਾਘਾ ਕਰਦਾ ਹਾਂ…

Read More

ਪਿਛਲੇ 42 ਦਿਨਾਂ ਤੋਂ ਦਿੱਲੀ ਦੇ ਏਮਜ਼ ‘ਚ ਜ਼ੇਰੇ ਇਲਾਜ 58 ਸਾਲਾ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬੁੱਧਵਾਰ ਨੂੰ ਦਮ ਤੋੜ ਗਏ। ਉੱਘੇ ਕਾਮਰੇਡੀਅਨ ਦੇ ਪਰਿਵਾਰ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਯਾਦ ਰਹੇ ਕਿ ਦਸ ਅਗਸਤ ਤੋਂ ਲਗਾਤਾਰ ਬੇਹੋਸ਼ ਪਏ ਰਾਜੂ ਸ਼੍ਰੀਵਾਸਤਵ ਨੂੰ ਇਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਇਸ ਨਾਲ ਡਾਕਟਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਲਈ ਵੀ ਚਿੰਤਾ ਵਧ ਰਹੀ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ 10 ਅਗਸਤ ਤੋਂ ਏਮਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ‘ਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ…

Read More

ਖਿਡਾਰੀ ਜੀਅ-ਜਾਨ ਨਾਲ ਮਿਹਨਤ ਕਰਕੇ ਉੱਭਰਦੇ ਹਨ ਪਰ ਸਰਕਾਰਾਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੰਦੀਆਂ। ਅਜਿਹਾ ਹੀ ਇਕ ਮਾਮਲਾ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਸਾਹਮਣੇ ਆਇਆ ਹੈ। ਇਥੇ ਰਾਜ ਪੱਧਰੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀਆਂ ਨੂੰ ਪਖਾਨੇ ‘ਚ ਰੱਖਿਆ ਭੋਜਨ ਪਰੋਸਿਆ ਗਿਆ। ਘਟਨਾ ਦੀ ਵੀਡੀਧ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਅਥਾਰਿਟੀਜ਼ ਨੇ ਅਣਗਹਿਲੀ ਵਰਤਣ ਵਾਲੇ ਜ਼ਿਲ੍ਹਾ ਖੇਡ ਅਧਿਕਾਰੀ ਨੂੰ ਮੁਅੱਤਲ ਕਰਕੇ ਸਬੰਧਤ ਕੇਟਰਰ ਨੂੰ ਬਲੈਕਲਿਸਟ ਕਰ ਦਿੱਤਾ ਹੈ। ਜਾਂਚ ਦਾ ਜ਼ਿੰਮਾ ਸਹਾਰਨਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਸੌਂਪਦਿਆਂ ਤਿੰਨ ਦਿਨਾਂ ‘ਚ ਰਿਪੋਰਟ ਮੰਗ ਲਈ ਗਈ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਠੇਕੇਦਾਰ ਤੇ ਅਧਿਕਾਰੀਆਂ…

Read More

ਮਿਸੀਸਾਗਾ ਦੇ ਕੈਨੇਡੀਅਨ ਟਾਇਰ ਸਟੋਰ ਦੇ ਅੰਦਰ ਇਕ ਵਿਅਕਤੀ ਨੇ ਔਰਤ ਦੇ ਚਾਕੂ ਮਾਰ ਦਿੱਤਾ ਜਿਸ ਕਰਕੇ ਮੌਕੇ ‘ਤੇ ਪੁਲੀਸ ਨੂੰ ਸੱਦਣਾ ਪਿਆ। ਪੁਲੀਸ ਬੁਲਾਏ ਜਾਣ ਤੋਂ ਬਾਅਦ ਪੀੜਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਹੈ ਅਤੇ ਇਸ ਸਬੰਧੀ ਇਕ ਵਿਅਕਤੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਪੀਲ ਰੀਜਨਲ ਪੁਲੀਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸ਼ਾਮ 6 ਵਜੇ ਦੇ ਕਰੀਬ ਬੇਵਿਸ ਤੇ ਬ੍ਰਿਟਾਨੀਆ ਰੋਡ ਦੇ ਨੇੜੇ ਇਕ ਰਿਟੇਲ ਸਟੋਰ ‘ਚ ਬੁਲਾਇਆ ਗਿਆ। ਕਈ ਰਿਪੋਰਟਾਂ ਮਿਲਣ ਤੋਂ ਬਾਅਦ ਕਿ ਇਕ ਮਰਦ ਅਤੇ ਔਰਤ ਚਾਕੂ ਨਾਲ ਜ਼ਖਮੀ ਹੋ ਗਏ ਸਨ। ਕਾਂਸਟੇਬਲ ਫਿਲਿਪ ਯੇਕ ਨੇ ਦੱਸਿਆ ਕਿ ਪੁਲੀਸ ਸੂਚਨਾ ਮਿਲਣ ‘ਤੇ ਕੈਨੇਡੀਅਨ ਟਾਇਰ ਸਟੋਰ…

Read More

ਬਰਨਾਲਾ ਦੇ ਕਚਹਿਰੀ ਚੌਕ ‘ਚ ਬੇਰੁਜ਼ਗਾਰ ਅਧਿਆਪਕਾਂ ਤੇ ਹੋਰਨਾਂ ਨੇ ਪ੍ਰਦਰਸ਼ਨ ਕੀਤਾ। ਸਰਕਾਰੀ ਕਾਲਜਾਂ ‘ਚ ਕੀਤੀ ਗਈ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਗਪਗ ਦੋ ਸੌ ਲਾਇਬ੍ਰੇਰੀਅਨਾਂ ਦੀ ਭਰਤੀ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੇ ਜਾਣ ਮਗਰੋਂ ਉਕਤ ਭਰਤੀ ਦੇ ਉਮੀਦਵਾਰ ਵੀ ਪੱਕੀ ਨੌਕਰੀ ਦੀ ਮੰਗ ਲਈ ਪ੍ਰਦਰਸ਼ਨ ‘ਚ ਸ਼ਾਮਲ ਹੋਏ। ਇਹ ਪ੍ਰਦਰਸ਼ਨਕਾਰੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦੇ ਜਿਵੇਂ ਹੀ ਉਨ੍ਹਾਂ ਦੀ ਕੋਠੀ ਵੱਲ ਬੈਰੀਕੇਡ ਤੋੜ ਕੇ ਵਧਣ ਲੱਗੇ ਤਾਂ ਪੁਲੀਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕਰ ਦਿੱਤਾ। ਪੁਲੀਸ ਦੀਆਂ ਡਾਂਗਾਂ ਅੱਗੇ ਵੀ ਧਰਨਾਕਾਰੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਆਖ਼ਰ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ…

Read More

ਪਟਿਆਲਾ ਜੇਲ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਵਲੋਂ ਉਸ ਸਮੇਂ ਝਟਕਾ ਲੱਗਾ ਜਦੋਂ ਉਨ੍ਹਾਂ ਵਲੋਂ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਗਈ। ਪਟੀਸ਼ਨ ਖਾਰਜ ਕਰਦਿਆਂ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਕਿਹਾ ਕਿ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨੂੰ ਗਵਾਹ ਵਜੋਂ ਹੇਠਲੀ ਅਦਾਲਤ ‘ਚ ਪੇਸ਼ ਹੋਣਾ ਪਵੇਗਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਸ਼ਨ ਜੱਜ ਦੀ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ। ਨਵਜੋਤ ਸਿੱਧੂ ਨੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸੁਰੱਖਿਆ ਕਾਰਨਾਂ ਕਰਕੇ ਦਾਇਰ ਸ਼ਿਕਾਇਤ ਦੇ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦਾ ਰਵੱਈਆ ਸਿੱਖ ਕੌਮ ਵਿਰੋਧੀ ਹੈ ਅਤੇ ਇਸ ਸਰਕਾਰ ਤੋਂ ਸਿੱਖਾਂ ਨੂੰ ਆਪਣੇ ਮਸਲੇ ਹੱਲ ਹੋਣ ਦੀ ਕੋਈ ਉਮੀਦ ਨਹੀਂ ਹੈ। ਗੜ੍ਹਦੀਵਾਲਾ ਦੇ ਖਾਲਸਾ ਕਾਲਜ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀ ਮਾਮਲਿਆਂ ‘ਚ ਸਰਕਰ ਬਣਨ ‘ਤੇ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਦਾਅਵਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਛੇ ਮਹੀਨਿਆਂ ਬਾਅਦ ਵੀ ਸਿਰਫ਼ ਵਿਰੋਧੀ ਆਗੂਆਂ ‘ਤੇ ਦੂਸ਼ਣਬਾਜ਼ੀ ਤੋਂ ਅੱਗੇ ਨਹੀਂ ਵਧ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਬੇਅਦਬੀ ਮਾਮਲਿਆਂ…

Read More

ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਫਰੈਂਕਫਰਟ ਦੇ ਹਵਾਈ ਅੱਡੇ ‘ਤੇ ਇਸ ਕਰਕੇ ਜਹਾਜ਼ ‘ਚ ਨਹੀਂ ਚੜ੍ਹਨ ਦਿੱਤਾ ਗਿਆ ਕਿਉਂਕਿ ਉਹ ਹਵਾਈ ਸਫ਼ਰ ਕਰਨ ਦੀ ਹਾਲਤ ‘ਚ ਨਹੀਂ ਸਨ। ਜਲੰਧਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ  ਬਾਜਵਾ ਨੇ ਦਾਅਵਾ ਕੀਤਾ ਕਿ ਫਰੈਂਕਫਰਟ ਤੋਂ ਆਈ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਅਪੀਲ ਕਰਨਗੇ ਕਿ ਉਹ ਲੁਫਥਾਂਸਾ ਏਅਰਲਾਈਨ ਤੋਂ ਪੁੱਛ-ਪੜਤਾਲ ਕਰਨ ਤੇ ਸੱਚ ਬਾਹਰ…

Read More