Author: editor
ਨਸ਼ਿਆਂ ਨੇ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ੍ਹਾਂ ਗ੍ਰਿਫਤ ‘ਚ ਲਿਆ ਹੋਇਆ ਹੈ ਅਤੇ ਹੁਣ ਤਾਂ ਕੁੜੀਆਂ ਵੀ ਵੱਡੀ ਗਿਣਤੀ ‘ਚ ਡਰੱਗ ‘ਚ ਗ੍ਰਸਤ ਹੋਣ ਲੱਗੀਆਂ ਹਨ। ਛੇ ਮਹੀਨੇ ਪਹਿਲਾਂ ਬਣੀ ਆਮ ਆਦਮੀ ਪਾਰਟੀ ‘ਤੇ ਨਸ਼ਿਆਂ ਨੂੰ ਠੱਲ੍ਹ ਨਾ ਪੈਣ ਕਰਕੇ ਭਾਰੀ ਦਬਾਅ ਹੈ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ‘ਤੇ ਪੰਜਾਬ ਭਰ ‘ਚ ਪੁਲੀਸ ਨੇ ਵੱਡੀ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ੀਲੇ ਪਦਾਰਥ, ਡਰੱਗ ਮਨੀ, ਨਾਜਾਇਜ਼ ਸ਼ਰਾਬ ਤੇ ਹਥਿਆਰ ਬਰਾਮਦ ਕੀਤੇ ਹਨ। ਸੂਤਰਾਂ ਮੁਤਾਬਕ ਇਸ ਮੁਹਿੰਮ ਦੌਰਾਨ ਕਈ ਜ਼ਿਲ੍ਹਿਆਂ ‘ਚ ਪੁਲੀਸ ਨੇ ਕਈ ਮਸ਼ਕੂਕ ਵੀ ਹਿਰਾਸਤ ‘ਚ ਲਏ। ਸਰਚ ਆਪਰੇਸ਼ਨ ‘ਕਾਸਕੋ’ ਤਹਿਤ ਪੁਲੀਸ ਨੇ ਲਗਭਗ ਸਾਰੇ…
ਚੀਨ ਦੇ ਦੱਖਣ-ਪੱਛਮੀ ਹਿੱਸੇ ‘ਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਚੀਨ ਦੇ ਸੈਂਡੂ ਕਾਉਂਟੀ ‘ਚ ਇਕ ਐਕਸਪ੍ਰੈਸਵੇਅ ਉੱਤੇ ਇਕ ਬੱਸ ਉਲਟ ਗਈ। ਇਸ ਭਿਆਨਕ ਸੜਕ ਹਾਦਸੇ ‘ਚ ਬੱਸ ‘ਚ ਸਵਾਰ 27 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲੀਸ ਨੇ ਦੱਸਿਆ ਕਿ ਬੱਸ ‘ਚ 47 ਲੋਕ ਸਵਾਰ ਸਨ। ਇਹ ਹਾਦਸਾ ਦੱਖਣੀ-ਪੱਛਮੀ ਚੀਨ ‘ਚ ਐਤਵਾਰ ਨੂੰ ਇਕ ਐਕਸਪ੍ਰੈਸ ਵੇਅ ‘ਤੇ ਬੱਸ ਦੇ ਪਲਟਣ ਕਾਰਨ ਵਾਪਰਿਆ। ਪੁਲੀਸ ਨੇ ਦੱਸਿਆ ਕਿ ਹਾਦਸਾ ਸਵੇਰੇ ਸਵਖਤੇ ਗੁਈਝੋ ਸੂਬੇ ਦੀ ਰਾਜਧਾਨੀ ਗੁਆਯਾਂਗ ਸ਼ਹਿਰ ਦੇ ਦੱਖਣ-ਪੂਰਬ ‘ਚ ਸਥਿਤ ਸੈਂਡੂ ਕਾਉਂਟੀ ‘ਚ…
ਬ੍ਰਿਟੇਨ ਦੀ ਕੁਈਨ ਐਲਿਜ਼ਾਬੈੱਥ ਦੋਇਮ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਇੰਡੀਆ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਲੰਡਨ ਪਹੁੰਚ ਗਏ ਹਨ। ਕੁਈਨ ਐਲਿਜ਼ਾਬੈੱਥ ਦੋਇਮ ਦਾ ਸਸਕਾਰ 19 ਸਤੰਬਰ ਦਿਨ ਸੋਮਵਾਰ ਨੂੰ ਲੰਡਨ ਦੇ ਵੈਸਟਮਿੰਸਟਰ ਐਬੇ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਬ੍ਰਿਟੇਨ ਦੀ ਸਾਬਕਾ ਰਾਜ ਅਤੇ ਰਾਸ਼ਟਰਮੰਡਲ ਦੀ ਮੁਖੀ ਮਹਾਰਾਣੀ ਐਲਿਜ਼ਾਬੇਥ ਦੋਇਮ ਦਾ 8 ਸਤੰਬਰ ਨੂੰ 96 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। 11 ਸਤੰਬਰ ਨੂੰ ਮਹਾਰਾਣੀ ਦੀ ਮੌਤ ‘ਤੇ ਇੰਡੀਆ ‘ਚ ਰਾਸ਼ਟਰੀ ਸੋਗ ਦਾ ਦਿਨ ਐਲਾਨਿਆ ਗਿਆ ਸੀ।ਓਧਰ ਵੈਸਟਮਿੰਸਟਰ ਹਾਲ ‘ਚ ਅੰਤਿਮ ਦਰਸ਼ਨਾਂ ਲਈ ਰੱਖੇ ਗਏ ਮਰਹੂਮ ਮਹਾਰਾਣੀ ਐਲਿਜ਼ਾਬੈੱਥ ਦੀ ਦੇਹ ਵਾਲੇ ਤਾਬੂਤ ਵੱਲ ਇਕ ਵਿਅਕਤੀ ਨੇ…
ਇੰਡੀਆ ਦੇ ਤੇਜ਼ ਤੇ ਤਜ਼ਰਬੇਕਾਰ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਕਰੋਨਾ ਪਾਜ਼ੇਟਿਵ ਆਉਣ ਕਾਰਨ ਅਗਾਮੀ ਇੰਡੀਆ-ਆਸਟਰੇਲੀਆ ਟੀ-20 ਸੀਰੀਜ਼ ‘ਚੋਂ ਬਾਹਰ ਕਰ ਦਿੱਤਾ ਗਿਆ ਹੈ। ਸਿੱਟੇ ਵਜੋਂ ਉਹ ਮੁਹਾਲੀ ‘ਚ 20 ਸਤੰਬਰ ਨੂੰ ਹੋਣ ਵਾਲੇ ਮੈਚ ‘ਚ ਖੇਡਣ ਲਈ ਵੀ ਨਹੀਂ ਪਹੁੰਚ ਸਕਿਆ। ਇਸ ਸਬੰਧੀ ਸੂਚਨਾ ਬੀ.ਸੀ.ਸੀ.ਆਈ. ਤੇ ਟੀਮ ਪ੍ਰਬੰਧਨ ਦੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚ ਗਈ ਹੈ। ਆਸਟਰੇਲੀਆ ਦੀ ਟੀਮ ਵੀ ਪੰਜਾਬ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਸੀਰੀਜ਼ ਦਾ ਦੂਜਾ ਮੁਕਾਬਲਾ 23 ਸਤੰਬਰ ਨੂੰ ਨਾਗਪੁਰ ‘ਚ ਤੇ ਤੀਜਾ 25 ਸਤੰਬਰ ਨੂੰ ਹੈਦਰਾਬਾਦ ‘ਚ ਹੋਵੇਗਾ। ਸ਼ੰਮੀ ਦੱਖਣੀ ਅਫਰੀਕਾ ਖ਼ਿਲਾਫ਼ 3 ਮੈਚਾਂ ਦੀ ਟੀ-20 ਸੀਰੀਜ਼ ‘ਚ ਹਿੱਸਾ ਲਵੇਗਾ ਜਾਂ ਨਹੀਂ, ਇਹ ਵੀ ਕੋਵਿਡ…
ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਕ ਸਿਆਸੀ ਲੀਡਰ ਦੀ ਭਾਈਵਾਲੀ ਵੀ ਸਾਹਮਣੇ ਆ ਰਹੀ ਹੈ ਅਤੇ ਜਲਦ ਇਸ ਨੇਤਾ ਬਾਰੇ ਖੁਲਾਸਾ ਹੋਣ ਦੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਲੀਡਰ ਦੇ ਗੈਂਗਸਟਰਾਂ ਨਾਲ ਸਬੰਧਤ ਸਨ ਅਤੇ ਸਿੱਧੂ ਮੂਸੇਵਾਲਾ ਨੂੰ ਮਰਵਾਉਣ ‘ਚ ਇਸ ਲੀਡਰ ਦੀ ਵੀ ਭੂਮਿਕਾ ਰਹੀ। ਇਸ ਗੱਲ ਦਾ ਖੁਲਾਸਾ ਵੀ ਹੋਇਆ ਹੈ ਕਿ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਦੋ ਟੀਮਾਂ ਬਣਾਈਆਂ ਗਈਆਂ ਸਨ। ਇਕ ਟੀਮ ਨੇ ਫਰਵਰੀ ‘ਚ ਰੇਕੀ ਕਰਕੇ ਕਤਲ ਕਰਨ ਦੀ ਪੂਰੀ ਤਿਆਰੀ ਕੀਤੀ ਸੀ ਪਰ ਉਦੋਂ ਵਾਰਦਾਤ ਨੂੰ ਅੰਜਾਮ ਨਹੀਂ ਦਿੱਤਾ ਜਾ…
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਤੇ ਗੋਲੀ ਕਾਂਡ ਦੇ ਇਨਸਾਫ਼ ਲਈ ਸ਼ਹੀਦਾਂ ਦੇ ਵਾਰਸਾਂ ਵੱਲੋਂ ਬਹਿਬਲ ਕਲਾਂ ਵਿਖੇ ਲਗਾਏ ਗਏ ਇਨਸਾਫ਼ ਮੋਰਚੇ ‘ਚ ਸਿੱਖ ਜੱਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਨੂੰ 14 ਅਕਤੂਬਰ ਤਕ ਇਨਸਾਫ ਨਾ ਮਿਲਣ ਦੀ ਸੂਰਤ ਵਿਚ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ। ਮੋਰਚੇ ਦੌਰਾਨ ਸੁਖਰਾਜ ਸਿੰਘ ਨਿਆਮੀਵਾਲਾ, ਸਾਧੂ ਸਿੰਘ ਸਰਾਵਾਂ, ਐਡਵੋਕੇਟ ਹਰਪਾਲ ਸਿੰਘ ਖਾਰਾ, ਅੰਮ੍ਰਿਤਪਾਲ ਸਿੰਘ, ਬਾਬਾ ਰਾਜਾ ਰਾਜ ਸਿੰਘ, ਲਖਵੀਰ ਸਿੰਘ ਮਹਾਲਮ ਸਮੇਤ ਆਗੂਆਂ ਨੇ ਰੋਸ ਪ੍ਰਗਟਾਇਆ ਕਿ ਦੋ ਸਿੱਖ ਨੌਜਵਾਨਾਂ ਕਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਤੇ ਗੁਰਜੀਤ ਸਿੰਘ ਨੂੰ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਇਆਂ ਨੂੰ ਪੂਰੇ 7 ਸਾਲ ਹੋ ਜਾਣਗੇ, ਪੀੜਤ ਪਰਿਵਾਰਾਂ ਵੱਲੋਂ…
ਕਈ ਮਹੀਨੇ ਤੋਂ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਰਾਜਾ ਵੜਿੰਗ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਜੇਲ੍ਹ ‘ਚ ਮਿਲੇ। ਇਸ ਸਬੰਧੀ ਅਧਿਕਾਰਤ ਤੌਰ ‘ਤੇ ਵੜਿੰਗ ਜਾਂ ਕਿਸੇ ਹੋਰ ਕਾਂਗਰਸੀ ਆਗੂ ਨੇ ਕੁਝ ਨਹੀਂ ਕਿਹਾ। ਸੂਤਰਾਂ ਮੁਤਾਬਕ ਵੜਿੰਗ ਨੇ ਆਸ਼ੂ ਨਾਲ ਕਰੀਬ ਸਵਾ ਘੰਟਾ ਮੁਲਾਕਾਤ ਕੀਤੀ। ਜਦਕਿ ਇਸੇ ਜੇਲ੍ਹ ‘ਚ ਬੰਦ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਨੂੰ ਉਹ ਕੇਵਲ ਦਸ ਕੁ ਮਿੰਟ ਹੀ ਮਿਲੇ। ਰਾਜਾ ਵੜਿੰਗ ਜਦੋਂ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਲਈ ਜੇਲ੍ਹ ਵਿਚਲੀ ਡਿਊਢੀ ‘ਚ ਗਏ ਤਾਂ ਉਥੇ ਨਵਜੋਤ…
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਵਾਰ-ਵਾਰ ਕਿਰਕਿਰੀ ਹੋ ਰਹੀ ਹੈ ਕਿਉਂਕਿ ਸਰਕਾਰ ਜੋ ਵੀ ਫ਼ੈਸਲਾ ਲੈਂਦੀ ਹੈ ਜਾਂ ਨੀਤੀ ਬਣਾਉਂਦੀ ਹੈ ਉਹੀ ਪੁੱਠੀ ਪੈ ਜਾਂਦੀ ਹੈ। ਇਨ੍ਹਾਂ ‘ਚ ਕਈਆਂ ਨੂੰ ਹਾਈ ਕੋਰਟ ‘ਚ ਚੈਲੰਜ ਕੀਤੇ ਜਾਣ ਕਰਕੇ ਰੋਕ ਵੀ ਲੱਗ ਚੁੱਕੀ ਹੈ। ਆਬਕਾਰੀ ਨੀਤੀ ਤੇ ਮਾਈਨਿੰਗ ਨੀਤੀ ‘ਤੇ ਰੋਕ ਲੱਗਣ ਤੋਂ ਬਾਅਦ ਹੁਣ ਹਾਈ ਕੋਰਟ ‘ਚ ਪੰਜਾਬ ਦੇ ਅੱਧੀ ਦਰਜਨ ਸਾਬਕਾ ਵਿਧਾਇਕਾਂ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਨੀਤੀ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ। ‘ਇਕ ਵਿਧਾਇਕ-ਇਕ ਪੈਨਸ਼ਨ’ ਨੂੰ ਚੁਣੌਤੀ ਦੇਣ ਵਾਲਿਆਂ ‘ਚ ਸਾਬਕਾ ਵਿਧਾਇਕ…
ਮੰਡੀਆਂ ‘ਚੋਂ ਢੋਆ ਢੁਆਈ ਦੇ ਬਹੁਕਰੋੜੀ ਘਪਲੇ ‘ਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਂਗਰਸੀ ਰਾਜ ਦੌਰਾਨ ਹੋਏ ਫਰਜ਼ੀ ਖ਼ਰੀਦ ਘੁਟਾਲਾੇ ‘ਚ ਵੀ ਘਿਰਦੇ ਨਜ਼ਰ ਆ ਰਹੇ ਹਨ ਜਿਸ ਨੇ ਜੇਲ੍ਹ ‘ਚ ਬੰਦ ਆਸ਼ੂ ਲਈ ਨਵੀਂ ਸਿਰਦਰਦੀ ਪੈਦਾ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਪੰਜਾਬ ਨੇ ਪਹਿਲਾਂ ਹੀ ਟੈਂਡਰ ਅਲਾਟਮੈਂਟ ਘੁਟਾਲੇ ‘ਚ ਸਾਬਕਾ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ। ਕਾਂਗਰਸੀ ਹਕੂਮਤ ਦੌਰਾਨ ਪੰਜਾਬ ‘ਚ ਝੋਨੇ ਦੀ ਪੈਦਾਵਾਰ ਅਤੇ ਖ਼ਰੀਦ ‘ਚ ਵੱਡਾ ਫਰਕ ਸਾਹਮਣੇ ਆਇਆ ਹੈ ਜਿਸ ‘ਚ ਨਵੇਂ ਘਪਲੇ ਦਾ ਧੂੰਆਂ ਉੱਠਣ ਲੱਗਾ ਹੈ। ਲੰਘੇ ਦਿਨੀਂ ਟੈਂਡਰ ਘੁਟਾਲੇ ‘ਚ ਵਿਜੀਲੈਂਸ ਨੇ ਕ੍ਰਿਸ਼ਨ ਲਾਲ ਧੋਤੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਸੀ।…
ਇਕ ਵਾਰ ਫਿਰ ਰਾਸ਼ਟਰਪਤੀ ਦੀ ਚੋਣ ਲੜ ਦੀ ਤਿਆਰੀ ਕਰ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨਵੰਬਰ ‘ਚ ਹੋਣ ਵਾਲੀਆਂ ਮੱਧਕਾਲੀ ਚੋਣਾਂ ਦੇ ਮੱਦੇਨਜ਼ਰ ਭਾਰਤੀ-ਅਮਰੀਕੀ ਭਾਈਚਾਰੇ ਨੂੰ ਖਿੱਚਣ ਦਾ ਯਤਨ ਕਰ ਰਹੇ ਹਨ। ਇਸ ਲਈ ਉਹ ਹਿੰਦੀ ‘ਚ ਨਾਅਰਿਆਂ ਦਾ ਅਭਿਆਸ ਕਰ ਰਹੇ ਹਨ। ‘ਰਿਪਬਲਿਕਨ ਹਿੰਦੂ ਕੋਏਲਿਸ਼ਨ’ ਵੱਲੋਂ ਜਾਰੀ ਇਕ ਵੀਡੀਓ ‘ਚ ਟਰੰਪ ‘ਭਾਰਤ ਤੇ ਅਮਰੀਕਾ ਸਭ ਤੋਂ ਅੱਛੇ ਦੋਸਤ’ ਨਾਅਰੇ ਦਾ ਅਭਿਆਸ ਕਰਦੇ ਹੋਏ ਨਜ਼ਰ ਆ ਰਹੇ ਹਨ। 30 ਸਕਿੰਟ ਦੀ ਵੀਡੀਓ ‘ਚ ਟਰੰਪ ਸ਼ਿਕਾਗੋ ਦੇ ਆਪਣੇ ਸਮਰਥਕ ਕਾਰੋਬਾਰੀ ਸ਼ਲਭ ਕੁਮਾਰ ਨਾਲ ਬੈਠੇ ਹਨ। ਇਹ ਨਵਾਂ ਨਾਅਰਾ ਟਰੰਪ ਦੇ 2016 ਦੇ ਨਾਅਰੇ ‘ਅਬਕੀ ਬਾਰ ਟਰੰਪ ਸਰਕਾਰ’ ਦੀ ਸਫ਼ਲਤਾ…