Author: editor

ਹੜ੍ਹਾਂ ਕਾਰਨ ਨੁਕਸਾਨੇ ਗਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਪਾਕਿਸਤਾਨ ਪੁੱਜੇ ਹੋਏ ਹਨ। ਪਾਕਿਸਤਾਨ ਦੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਨੇ ਇਸਲਾਮਾਬਾਦ ਦੇ ਏਅਰਪੋਰਟ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰੱਖਿਆ ਤੇ ਗ੍ਰਹਿ ਵਿਭਾਗ ਨਾਲ ਇਸਲਾਮਾਬਾਦ ਵਿਖੇ ਮੀਟਿੰਗ ਕਰਨ ਉਪਰੰਤ ਹਰਜੀਤ ਸਿੰਘ ਸੱਜਣ ਨੇ ਸੂਬਾ ਸਿੰਧ ਬਲੋਚਿਸਤਾਨ ਤੇ ਪੰਜਾਬ ਦੇ ਇਲਾਕਿਆਂ ‘ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦਾ ਜਾਇਜ਼ਾ ਲਿਆ। ਉਨ੍ਹਾਂ ਕੈਨੇਡਾ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੈਨੇਡੀਅਨ ਮੰਤਰੀ ਸੱਜਣ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ‘ਚ ਆਏ…

Read More

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੱਲ੍ਹ ਘਰ-ਘਰ ਜਾ ਕੇ ਆਟਾ ਵੰਡਣ ‘ਤੇ ਰੋਕ ਲਾ ਕੇ ਝਟਕਾ ਦਿੱਤਾ ਜਿਸ ਤੋਂ ਕੁਝ ਘੰਟੇ ਬਾਅਦ ਅੱਜ ਬੁੱਧਵਾਰ ਨੂੰ ਪਹਿਲਾਂ ਜੇਲ੍ਹਾਂ ਸਬੰਧੀ ਅਤੇ ਉਸ ਮਗਰੋਂ ਪੰਜਾਬ ‘ਚ ਚੱਲਦੀ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ਇਕ ਹੋਰ ਝਟਕਾ ਦਿੱਤਾ। ਹਾਈ ਕੋਰਟ ਦੀ ਝਾੜ ਕਾਰਨ ਪੰਜਾਬ ਸਰਕਾਰ ਲਈ ਸਥਿਤੀ ਨਮੋਸ਼ੀ ਵਾਲੀ ਬਣ ਗਈ। ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ ‘ਚ ਹਾਈ ਕੋਰਟ ਵੱਲੋਂ ਵੱਡਾ ਝਟਕਾ ਦਿੰਦਿਆਂ ਸਰਕਾਰ ਦੀ ਮਾਈਨਿੰਗ ਨੂੰ ਲੈ ਕੇ ਨਵੀਂ ਯੋਜਨਾ ‘ਤੇ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਡਿਸਟ੍ਰਿਕ ਸਰਵੇ…

Read More

ਉੱਘੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ‘ਚ ਬੰਬੀਹਾ ਗੈਂਗ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਚੈਲੰਜ ਕੀਤਾ ਹੈ। ਬੰਬੀਹਾ ਗਰੁੱਪ ਨੇ ਫੇਸਬੁੱਕ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਗੋਲਡੀ ਬਰਾੜ ਨੂੰ ਪੰਜਾਬ ਆ ਕੇ ਗੱਲ ਕਰਨ ਦਾ ਚੈਲੰਜ ਕੀਤਾ ਗਿਆ ਹੈ। ਕਿਹਾ ਗਿਆ ਹੈ ਕਿ ਜੇਕਰ ਗੋਲਡੀ ਬਰਾੜ ‘ਚ ਦਮ ਹੈ ਤਾਂ ਉਹ ਪੰਜਾਬ ਆ ਕੇ ਗੱਲ ਕਰੇ ਵਿਦੇਸ਼ ਬੈਠ ਕੇ ਗੱਲਾਂ ਨਾ ਕਰੇ। ਬੰਬੀਹਾ ਗਰੁੱਪ ਨੇ ਕਿਹਾ ਕਿ ਹੈ ਕਿ ਅਸੀਂ ਮੂਸੇਵਾਲਾ ਦੇ ਕਤਲ ਦਾ ਬਦਲਾ ਲਵਾਂਗੇ। ਮੂਸੇਵਾਲਾ ਦਾ ਸਾਡੇ ਨਾਲ ਕੋਈ ਲਿੰਕ ਨਹੀਂ ਸੀ ਪਰ ਬੇਕਸੂਰ ਮੂਸੇਵਾਲਾ ਨੂੰ ਮਾਰ ਕੇ ਉਸ ਨੂੰ ਬੰਬੀਹਾ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਇੰਡੀਆ ਗੇਟ ਅਤੇ ਆਲੇ-ਦੁਆਲੇ ਨੂੰ ਨਵਾਂ ਰੂਪ ਦਿੱਤਾ ਹੈ ਜਿਸ ਦੇ ਉਦਘਾਟਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ‘ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ ਤਾਂ ਜੋ ਉਨ੍ਹਾਂ ਦੇ ਸਰਵਉੱਚ ਬਲੀਦਾਨ ਅਤੇ ਆਜ਼ਾਦੀ ਦੀ ਭਾਵਨਾ ਦੀ ਚੰਗਿਆੜੀ ਲਾਉਣ ‘ਚ ਉਨ੍ਹਾਂ ਦੀ ਭੂਮਿਕਾ ਨੂੰ ਚੇਤੇ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ…

Read More

ਅਮਰੀਕਾ ਦੇ ਯੂਬਾ ਸਿਟੀ ‘ਚ ਰਹਿੰਦੇ ਅਤੇ ਉੱਘੇ ਕਾਰੋਬਾਰੀ ਧਨਾਢ ਸਿੱਖ ਦੀਦਾਰ ਸਿੰਘ ਬੈਂਸ ਦਾ 84 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਨਾਮਵਰ ਸਿੱਖ ਆਗੂ ਦੀਦਾਰ ਸਿੰਘ ਬੈਂਸ ਧਾਰਮਿਕ ਕੰਮਾਂ, ਖਾਸ ਕਰਕੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਲਈ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਸਨ। ਉਹ ਪਿਛਲੇ ਕਈ ਦਹਾਕਿਆਂ ਤੋਂ ਯੂਬਾ ਸ਼ਹਿਰ ‘ਚ ਰਹਿ ਰਹੇ ਸਨ ਅਤੇ ਨਗਰ ਕੀਰਤਨਾਂ ਦੇ ਸਮਾਗਮਾਂ ਦੇ ਨਾਲ-ਨਾਲ ਟਇਏਰਾ ਬੁਏਨਾ ਗੁਰਦੁਆਰਾ ਸਾਹਿਬ ਦੇ ਕੰਮਾਂ ‘ਚ ਵੀ ਸਰਗਰਮ ਸਨ। 1938 ਨੂੰ ਮਾਹਿਲਪੁਰ ਨੇੜਲੇ ਪਿੰਡ ਛੋਟੇ ਨੰਗਲ ‘ਚ ਗੁਰਪਾਲ ਸਿੰਘ ਦੇ ਘਰ ਜਨਮੇ ਦੀਦਾਰ ਸਿੰਘ ਬੈਂਸ ਕਈ ਦਹਾਕੇ ਪਹਿਲਾਂ ਅਮਰੀਕਾ ਦੀ ਧਰਤੀ ‘ਤੇ ਆਏ ਸਨ। ਉਨ੍ਹਾਂ ਦੇ…

Read More

ਗੁਜਰਾਤ ਅੱਤਵਾਦ ਵਿਰੋਧੀ ਦਸਤੇ ਨੇ ਭਾਰਤੀ ਤੱਟ ਰੱਖਿਅਕ ਫ਼ੋਰਸ ਨਾਲ ਸਾਂਝੀ ਮੁਹਿੰਮ ‘ਚ ਬੁੱਧਵਾਰ ਨੂੰ ਗੁਜਰਾਤ ਤੱਟ ਕੋਲ ਅਰਬ ਸਾਗਰ ‘ਚ ਇਕ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ‘ਚੋਂ 200 ਕਰੋੜ ਰੁਪਏ ਮੁੱਲ ਦੀ 40 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ। ਏ.ਟੀ.ਐੱਸ. ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸ਼ਤੀ ‘ਚ ਸਵਾਰ 6 ਪਾਕਿਸਤਾਨੀ ਚਾਲਕ ਦਲ ਦੇ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਡਰੱਗ ਲਿਜਾ ਰਹੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੱਛ ਜ਼ਿਲ੍ਹੇ ਦੇ ਜਖਾਊ ਬੰਦਰਗਾਹ ਕੋਲ ਤੱਟ ਰੱਖਿਅਕ ਫ਼ੋਰਸ ਅਤੇ ਏ.ਟੀ.ਐੱਸ. ਦੀ ਇਕ ਸਾਂਝੀ ਟੀਮ ਨੇ ਸਮੁੰਦਰ ‘ਚ ਰੋਕਿਆ। ਹੈਰੋਇਨ ਗੁਜਰਾਤ ਤੱਟ ‘ਤੇ…

Read More

ਤਿੰਨ ਮੈਚਾਂ ਦੀ ਲੜੀ ਦੇ ਦੂਜੇ ਟੀ-20 ਮੈਚ ‘ਚ ਇੰਡੀਆ ਦੀ ਮਹਿਲਾ ਕ੍ਰਿਕਟ ਟੀਮ 8 ਵਿਕਟਾਂ ਨਾਲ ਜੇਤੂ ਰਹੀ। ਉਸ ਨੇ ਮੇਜ਼ਬਾਨ ਇੰਗਲੈਂਡ ਨੂੰ ਹਰਾ ਕੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ ਅਤੇ ਹੁਣ ਤੀਜੇ ਤੇ ਆਖਰੀ ਮੈਚ ‘ਚ ਲੜੀ ਜਿੱਤਣ ਦਾ ਫ਼ੈਸਲਾ ਹੋਵੇਗਾ। ਭਾਰਤੀ ਮਹਿਲਾ ਟੀਮ ਨੂੰ ਪਹਿਲੇ ਮੈਚ ‘ਚ 9 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੂਜੇ ਮੈਚ ‘ਚ ਸ਼ਾਨਦਾਰ ਜਿੱਤ ‘ਚ ਸਮ੍ਰਿਤੀ ਮੰਧਾਨਾ (ਅਜੇਤੂ 79) ਅਤੇ ਸਨੇਹ ਰਾਣਾ (3 ਵਿਕਟਾਂ) ਦਾ ਵੱਡਾ ਯੋਗਦਾਨ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 142 ਦੌੜਾਂ ਦਾ ਚੁਣੌਤੀਪੂਰਨ ਸਕੋਰ…

Read More

ਮੰਗੋਲੀਆ ‘ਚ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਕੁਆਲੀਫਿਕੇਸ਼ਨ ਦੌਰ ‘ਚ ਭਾਰਤੀ ਪਹਿਲਵਾਨਾਂ ਨੇ ਨਿਰਾਸ਼ ਕੀਤਾ ਜਿਨ੍ਹਾਂ ‘ਚ ਤਿੰਨ ਵਾਰ ਦੀ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਵਿਨੇਸ਼ ਫੋਗਾਟ ਵੀ ਸ਼ਾਮਲ ਹੈ। ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਕੁਆਲੀਫਿਕੇਸ਼ਨ ਦੌਰ ‘ਚ ਮੰਗੋਲੀਆ ਦੀ ਖੁਲਾਨ ਬਟਖੁਆਗ ਨੂੰ ਚੁਣੌਤੀ ਦੇਣ ‘ਚ ਵਿਨੇਸ਼ ਨਾਕਾਮ ਰਹੀ ਅਤੇ ਉਸ ਨੂੰ 0-7 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਇੰਡੀਆ ਦੇ 12 ਤਗ਼ਮੇ ਜਿੱਤਣ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਸੋਨ ਤਮਗ਼ਾ ਆਪਣੇ ਨਾਂ ਕਰਨ ਵਾਲੀ 10ਵਾਂ ਦਰਜਾ ਪ੍ਰਾਪਤ ਵਿਨੇਸ਼ ਇਸ ਮੁਕਾਬਲੇ ‘ਚ ਥੱਕੀ ਹੋਈ ਨਜ਼ਰ ਆਈ। ਏਸ਼ੀਆਈ ਚੈਂਪੀਅਨਸ਼ਿਪ ਦੀ ਚਾਂਦੀ ਦਾ ਤਗ਼ਮਾ ਜੇਤੂ ਵਿਨੇਸ਼ ਮਹਿਲਾਵਾਂ ਦੇ ਫ੍ਰੀਸਟਾਈਲ 53 ਕਿਲੋਗ੍ਰਾਮ ਵਰਗ…

Read More

ਸੁਪਰੀਮ ਕੋਰਟ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਕੰਮਕਾਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਦਾਲਤ ਨੇ ਕਿਹਾ ਕਿ ਬੀ.ਸੀ.ਸੀ.ਆਈ. ਇਕ ਖੁਦਮੁਖਤਿਆਰੀ ਸੰਸਥਾ ਹੈ ਅਤੇ ਇਸ ਦੇ ਕੰਮਕਾਜ ਨੂੰ ਮਾਈਕ੍ਰੋ-ਮੈਨੇਜ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਦੇਸ਼ ਦੀ ਚੋਟੀ ਦੀ ਕ੍ਰਿਕਟ ਸੰਸਥਾ ਨੂੰ ਪੁੱਛਿਆ ਕਿ ਕੀ ਉਹ ਆਈ.ਸੀ.ਸੀ. ‘ਚ ਦੇਸ਼ ਦੀ ਪ੍ਰਤੀਨਿਧਤਾ ਕਰਨ ਲਈ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਕਿਉਂ ਰੱਖਣਾ ਚਾਹੁੰਦਾ ਹਾਂ? ਸਿਖਰਲੀ ਅਦਾਲਤ ਨੇ ਇਹ ਟਿੱਪਣੀ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਕੱਤਰ ਜੈ ਸ਼ਾਹ ਸਮੇਤ ਆਪਣੇ ਅਹੁਦੇਦਾਰਾਂ ਦੇ ਕਾਰਜਕਾਲ ਦੇ ਸਬੰਧ ‘ਚ ਸੰਵਿਧਾਨ ‘ਚ…

Read More

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਬੁੱਧਵਾਰ ਨੂੰ ਇਕ ਮਿਨੀ ਬੱਸ ਡੂੰਘੀ ਖੱਡ ‘ਚ ਡਿੱਗ ਗਈ ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ‘ਚ 36 ਯਾਤਰੀ ਸਫਰ ਕਰ ਰਹੇ ਸਨ। ਬੱਸ ਗਲੀ ਮੈਦਾਨ ਤੋਂ ਪੁਣਛ ਵੱਲ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਸਵਜੀਯਾਨ ਦੇ ਸਰਹੱਦੀ ਇਲਾਕੇ ‘ਚ ਬਚਾਅ ਕਾਰਜ ਜਾਰੀ ਹੈ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਪੁਲੀਸ ਅਤੇ…

Read More