Author: editor
ਆਸਟਰੇਲੀਆ ਦੀ ਸੀਮਤ ਓਵਰ ਟੀਮ ਦੇ ਕਪਤਾਨ ਆਰੋਨ ਫਿੰਚ ਨੇ ਵਨ-ਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟਰੇਲੀਅਨ ਕ੍ਰਿਕਟ ਟੀਮ ਦੇ ਵਨ-ਡੇ ਅਤੇ ਟੀ-20 ਕਪਤਾਨ ਆਰੋਨ ਫਿੰਚ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ। ਉਹ ਐਤਵਾਰ ਨੂੰ ਕੇਨਰਸ ‘ਚ ਨਿਊਜ਼ੀਲੈਂਡ ਦੇ ਖ਼ਿਲਾਫ਼ ਆਪਣਾ 146ਵਾਂ ਤੇ ਆਖ਼ਰੀ ਵਨ-ਡੇ ਇੰਟਰਨੈਸ਼ਨਲ ਮੈਚ ਖੇਡੇ। ਵਨ-ਡੇ ਤੋਂ ਸੰਨਿਆਸ ਲੈਣ ਦੇ ਬਾਵਜੂਦ ਉਹ ਆਪਣੇ ਦੇਸ਼ ਦੀ ਟੀ-20 ਟੀਮ ਦੇ ਕਪਤਾਨ ਬਣੇ ਰਹਿਣਗੇ। ਫਿੰਚ ਦੀ ਕਪਤਾਨੀ ‘ਚ ਆਸਟਰੇਲੀਆ ਨੇ ਪਿਛਲੇ ਸਾਲ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਫਿੰਚ ਨੇ ਆਪਣੇ ਕਰੀਅਰ ‘ਚ ਹੁਣ ਤੱਕ 5 ਟੈਸਟ ਮੈਚ, 145 ਵਨ-ਡੇ ਮੈਚ ਅਤੇ 92 ਟੀ-20…
ਮੈਕਸੀਕੋ ‘ਚ ਇਕ ਤੇਲ ਟੈਂਕਰ ਅਤੇ ਯਾਤਰੀ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਤਾਮਾਉਲਿਪਾਸ ਰਾਜ ਦੇ ਵਕੀਲਾਂ ਨੇ ਦੱਸਿਆ ਕਿ ਟੱਕਰ ‘ਚ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਗਏ। ਪੁਲੀਸ ਵੱਲੋਂ ਜਾਰੀ ਕੀਤੀਆਂ ਤਸਵੀਰਾਂ ‘ਚ ਬੱਸ ਸੜੇ ਹੋਏ ਧਾਤੂ ਦੇ ਢੇਰ ਵਾਂਗ ਨਜ਼ਰ ਆ ਰਹੀ ਹੈ। ਤਾਮਾਉਲਿਪਾਸ ਰਾਜ ਦੀ ਪੁਲੀਸ ਨੇ ਸ਼ੁਰੂ ‘ਚ ਕਿਹਾ ਸੀ ਕਿ ਨੌਂ ਲਾਸ਼ਾਂ ਦੇ ਅਵਸ਼ੇਸ਼ ਮਿਲ ਗਏ ਹਨ। ਉਸਨੇ ਬਾਅਦ ‘ਚ ਕਿਹਾ ਕਿ ਨੌਂ ਹੋਰ ਅਵਸ਼ੇਸ਼ ਮਿਲੇ ਹਨ ਜੋ ਕਿ ਹੁਣ ਤੱਕ 18 ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹਨ। ਉਨ੍ਹਾਂ ਕਿਹਾ ਕਿ ਮਰਨ…
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਪੋਲੀਓ ਟੀਕਾਕਰਨ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ ਜਿਸ ‘ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰ ਰਹੇ ਚਾਰ ਪੁਲੀਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਟੈਂਕ ਜ਼ਿਲ੍ਹੇ ਦੇ ਗੁਲ ਇਮਾਨ ਖੇਤਰ ‘ਚ ਵਾਪਰੀ ਜਿੱਥੇ ਅਣਪਛਾਤੇ ਬੰਦੂਕਧਾਰੀਆਂ ਨੇ ਘਰ-ਘਰ ਪੋਲੀਓ ਟੀਕਾਕਰਨ ਟੀਮ ਨੂੰ ਲਿਜਾ ਰਹੀ ਇਕ ਪੁਲਿਸ ਵੈਨ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ‘ਚ ਜ਼ਖ਼ਮੀ ਹੋਏ ਦੋ ਪੁਲੀਸ ਮੁਲਾਜ਼ਮਾਂ ਨੂੰ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪੁਲੀਸ ਨੇ ਇਲਾਕੇ ‘ਚ ਤਲਾਸ਼ੀ…
ਬਰਤਾਨੀਆ ਦੀ ਨਵੀਂ ਬਣੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਦੇ ਪਿਤਾ ਕ੍ਰਿਸਟੀ ਫਰਨਾਂਡੇਜ਼ ਦੀ ਗੋਆ ‘ਚ ਜੱਦੀ ਜਾਇਦਾਦ ‘ਤੇ ਕਿਸੇ ਨੇ ਕਬਜ਼ਾ ਕਰ ਲਿਆ ਹੈ। ਬ੍ਰੇਵਰਮੈਨ ਦੇ ਪਿਤਾ ਫਰਨਾਂਡੇਜ਼ ਦੀ ਸ਼ਿਕਾਇਤ ‘ਤੇ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਪੀ. (ਕ੍ਰਾਈਮ ਬ੍ਰਾਂਚ) ਨਿਧੀਨ ਵਲਸਾਨ ਦੀ ਅਗਵਾਈ ਹੇਠ ਜੁਲਾਈ ‘ਚ ਵਿਸ਼ੇਸ਼ ਜਾਂਚ ਟੀਮ ਬਣਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ‘ਸਿਟ’ ਬਣਨ ਤੋਂ ਬਾਅਦ ਉਸ ਨੂੰ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਵਲਸਾਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਗੋਆ ਪੁਲੀਸ ਨੂੰ ਕ੍ਰਿਸਟੀ ਫਰਨਾਂਡੇਜ਼ ਤੋਂ ਅਸਾਗੋ ‘ਚ ਜੱਦੀ ਜਾਇਦਾਦ ‘ਤੇ ਕਬਜ਼ੇ ਬਾਰੇ ਸ਼ਿਕਾਇਤ ਮਿਲੀ ਹੈ। ਸੂਤਰਾਂ ਨੇ ਕਿਹਾ ਕਿ…
ਉੱਘੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ 29 ਮਈ ਤੋਂ ਹੀ ਫਰਾਰ ਚੱਲ ਰਹੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੰਡੀ ਦੇ ਨਾਲ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਤੇ ਰਜਿੰਦਰ ਨੂੰ ਵੀ ਕਾਬੂ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਇੰਡੀਆ-ਨੇਪਾਲ ਬਾਰਡਰ ਨੇੜਿਓਂ ਹੋਈਆਂ ਹਨ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੀਪਕ ਮੁੰਡੀ ਤੇ ਦੂਜੇ ਦੋ ਸਾਥੀਆਂ ਨੂੰ ਇੰਡੀਆ-ਨੇਪਾਲ ਸਰਹੱਦ ਨੇੜਿਓਭ ਸਿਲੀਗੁੜੀ ਦੇ ਕੋਲੋਂ ਭਾਨ ਸਾਹਿਬ ਤੋਂ ਫੜਿਆ ਗਿਆ ਹੈ। ਉਨ੍ਹਾਂ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲੀਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ।…
ਭਾਰਤੀ ਮੂਲ ਦੇ ਇਕ 68 ਸਾਲਾ ਵਿਅਕਤੀ ਨੂੰ ਮਿਸੀਸਾਗਾ ‘ਚ ਜਿਣਸੀ ਛੇੜਛਾੜ ਦੇ ਦੋਸ਼ ‘ਚ ਦੂਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਛੇ ਸਾਲ ਪਹਿਲਾਂ ਉਸ ਨੂੰ ਮਾਰਖਮ ‘ਚ ਇਕ ਮੁਟਿਆਰ ਨਾਲ ਇਸੇ ਕਿਸਮ ਦੀ ਹਰਕਤ ਕਰਨ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਵੀ ਉਸ ਨੇ ਬੱਸ ‘ਚ ਜਿਣਸੀ ਛੇੜਖਾਨੀ ਕੀਤੀ ਸੀ ਅਤੇ ਹੁਣ ਵੀ ਉਸ ਨੇ ਬੱਸ ‘ਚ ਹੀ ਅਜਿਹਾ ਕੀਤਾ। ਪੀਲ ਪੁਲਸ ਦੀ 12 ਡਵੀਜ਼ਨ ਦੇ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਵੱਲੋਂ ਵਿਸ਼ਨੂੰ ਰੋਚੇ ਨਾਂ ਦੇ ਵਿਅਕਤੀ ਨੂੰ ਬੱਸ ‘ਚ ਸਫ਼ਰ ਕਰ ਰਹੀ 25 ਸਾਲਾ ਕੁੜੀ ਨਾਲ ਜਿਣਸੀ ਛੇੜਛਾੜ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਅਗਸਤ…
ਸਟੈਟਿਸਟਿਕਸ ਕੈਨੇਡਾ ਦੇ ਨਵੇਂ ਅੰਕੜਿਆਂ ਅਨੁਸਾਰ ਕੈਨੇਡੀਅਨ ਅਰਥਚਾਰੇ ‘ਚ ਅਗਸਤ ਮਹੀਨੇ 40,000 ਨੌਕਰੀਆਂ ਖ਼ਤਮ ਹੋਈਆਂ ਹਨ। ਇਸ ਨਾਲ ਬੇਰੁਜ਼ਗਾਰੀ ਦਰ ਵਧ ਕੇ 5.4 ਫ਼ੀਸਦੀ ਦਰਜ ਹੋਈ ਹੈ। ਪਿਛਲੇ ਤਿੰਨ ਮਹੀਨਿਆ ਦੀ ਗੱਲ ਕਰੀਏ ਤਾਂ ਕੁੱਲ ਮਿਲਾਕੇ 114000 ਨੌਕਰੀਆਂ ਖ਼ਤਮ ਹੋਈਆ ਹਨ। ਜੂਨ ਅਤੇ ਜੁਲਾਈ ‘ਚ ਲਗਾਤਾਰ ਦੋ ਮਹੀਨੇ ਅਰਥਚਾਰੇ ‘ਚੋਂ ਨੌਕਰੀਆਂ ‘ਚ ਕਮੀ ਆਉਣ ਤੋਂ ਬਾਅਦ ਅਰਥ ਸ਼ਾਸਤਰੀਆਂ ਦਾ ਅਨੁਮਾਨ ਸੀ ਕਿ ਅਗਸਤ ‘ਚ ਕਰੀਬ 10,000 ਤੋਂ 15,000 ਨਵੀਆਂ ਨੌਕਰੀਆਂ ਪੈਦਾ ਹੋਣਗੀਆਂ ਪਰ ਅੰਕੜਿਆਂ ਦੀ ਮੰਨੀਏ ਤਾ ਇਸ ਨੇ ਅਨੁਮਾਨਾਂ ਨੂੰ ਉਲਟਾ ਦਿੱਤਾ ਹੈ। ਅਗਸਤ ਦੇ ਅੰਕੜਿਆਂ ਤੋਂ ਬਾਅਦ, ਮਈ ਤੋਂ ਹੁਣ ਤੱਕ ਖ਼ਤਮ ਹੋਈਆਂ ਨੌਕਰੀਆਂ ਦੀ ਕੁਲ ਗਿਣਤੀ 100,000…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਰਜੇ ਦਾ ਨੋਟੀਫਿਕੇਸ਼ਨ ਜਾਰੀ ਕਰਨ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਸੀ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣਾ ਵਾਅਦਾ ਨਿਭਾਉਂਦਿਆਂ ਹੋਇਆ ਇਸ ਸਬੰਧੀ ਜਲਦੀ ਤੋਂ ਜਲਦੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ…
ਪੰਜਾਬ ‘ਚ ਡੇਰੇ ਲਾਉਣ ਵੇਲੇ ਤੋਂ ਹੀ ‘ਆਪ’ ਆਗੂ ਰਾਘਵ ਚੱਢਾ ਚਰਚਾ ‘ਚ ਹਨ। ਜਦੋਂ ਵੀ ਉਹ ਪੰਜਾਬ ਦੀ ਸਿਆਸਤ ਤੇ ਸਰਕਾਰ ‘ਚ ਸਰਗਰਮੀ ਦਿਖਾਉਂਦੇ ਹਨ ਤਾਂ ਇਤਰਾਜ਼ ਤੇ ਵਿਰੋਧ ਉੱਠਣ ਲੱਗਦਾ ਹੈ। ਕੁਝ ਦਿਨ ਦੇ ਵਕਫੇ ਬਾਅਦ ਉਨ੍ਹਾਂ ਮੁੜ ਸਰਗਰਮੀ ਫੜੀ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਨਵੇਂ ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਕੀਤੀ ਜਿਸ ਨੂੰ ਲੈ ਕੇ ਵਿਵਾਦ ਤੇ ਸਵਾਲ ਉੱਠ ਖੜ੍ਹੇ ਹੋਏ ਹਨ। ਹੁਣ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਕਿਸ ਸਮਰੱਥਾ ਤਹਿਤ…
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਦਿੱਲੀ ਦੇ ਮੈਟਰੋ ਸਟੇਸ਼ਨ ‘ਤੇ ਕਿਰਪਾਨ ਪਾ ਕੇ ਸਫ਼ਰ ਕਰਨ ਤੋਂ ਰੋਕਣ ਦਾ ਮਾਮਲਾ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪੁੱਜ ਗਿਆ ਹੈ। ਸਿੱਖ ਜਥੇਬੰਦੀ ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਦੇ ਆਗੂਆਂ ਨੇ ਇਸ ਮਾਮਲੇ ‘ਚ ਜਾਂਚ ਦੀ ਮੰਗ ਕੀਤੀ ਹੈ। ਇਸ ਸਬੰਧੀ ਪੰਥਕ ਤਾਲਮੇਲ ਸੰਗਠਨ ਦੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਪੰਥਕ ਅਸੈਂਬਲੀ ਦੇ ਸੁਖਦੇਵ ਸਿੰਘ ਭੌਰ ਤੇ ਨਵਕਿਰਨ ਸਿੰਘ ਐਡਵੋਕੇਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਇਕ ਸ਼ਿਕਾਇਤ ਭੇਜੀ ਹੈ ਜਿਸ ‘ਚ ਉਨ੍ਹਾਂ ਦੱਸਿਆ ਕਿ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅੱਠ ਸਤੰਬਰ ਦੀ ਸ਼ਾਮ ਦਿੱਲੀ…