Author: editor
ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ ਕਿਉੀਂਕ ਅਮਰੀਕਨ ਪੱਤਰਕਾਰ, ਲੇਖਿਕਾ ਅਤੇ ਕਾਲਮਨਵੀਸ ਜੀਨ ਕੈਰੋਲ ਨੇ ਉਨ੍ਹਾਂ ਖ਼ਿਲਾਫ਼ ਅਦਾਲਤ ‘ਚ ਸੁਣਵਾਈ ਦੌਰਾਨ ਦੋਸ਼ ਲਾਇਆ ਹੈ ਕਿ ਸਾਬਕਾ ਰਾਸ਼ਟਰਪਤੀ ਨੇ ਲਗਜ਼ਰੀ ਡਿਪਾਰਟਮੈਂਟ ਸਟੋਰ ‘ਚ ਉਸ ਨਾਲ ਬਲਾਤਕਾਰ ਕੀਤਾ। ਕੈਰੋਲ ਨੇ ਜੱਜਾਂ ਨੂੰ ਕਿਹਾ, ‘ਮੈਂ ਇਥੇ ਹਾਂ ਕਿਉਂਕਿ ਡੋਨਾਲਡ ਟਰੰਪ ਨੇ ਮੇਰੇ ਨਾਲ ਬਲਾਤਕਾਰ ਕੀਤਾ ਅਤੇ ਜਦੋਂ ਮੈਂ ਇਸ ਬਾਰੇ ਲਿਖਿਆ ਤਾਂ ਉਸ ਨੇ ਇਸ ਤੋਂ ਇਨਕਾਰ ਕੀਤਾ।’ ਜਦੋਂ ਕੈਰੋਲ 1996 ‘ਿਚ ਆਪਣੇ ਕਥਿਤ ਬਲਾਤਕਾਰ ਬਾਰੇ ਅਦਾਲਤ ‘ਚ ਗਵਾਹੀ ਦੇ ਰਹੀ ਸੀ ਤਾਂ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇਸ ਕੇਸ ਨੂੰ ‘ਫਰਜ਼ੀ ਅਤੇ…
ਕੈਲੀਫੋਰਨੀਆ ਦੀ ਸੈਨੇਟ ਜੁਡੀਸ਼ਰੀ ਕਮੇਟੀ ਨੇ ਉਸ ਬਿੱਲ ਉਤੇ ਸਰਬਸੰਮਤੀ ਨਾਲ ਸਹੀ ਪਾ ਦਿੱਤੀ ਹੈ ਜਿਸ ‘ਚ ਜਾਤੀ ਆਧਾਰਤ ਪੱਖਪਾਤ ‘ਤੇ ਪਾਬੰਦੀ ਲਾਉਣ ਅਤੇ ਇਸ ਨੂੰ ਗੈਰਕਾਨੂੰਨੀ ਐਲਾਨਣ ਦੀ ਤਜਵੀਜ਼ ਰੱਖੀ ਗਈ ਹੈ। ਹਾਲਾਂਕਿ ਇਸ ਦਾ ਭਾਰਤੀ-ਅਮਰੀਕਨ ਕਾਰੋਬਾਰੀ ਤੇ ਮੰਦਰ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਕਮੇਟੀ ਨੇ ਸਰਬਸੰਮਤੀ ਨਾਲ ਜਾਤੀ ਪੱਖਪਾਤ ਵਿਰੋਧੀ ਬਿੱਲ ਨੂੰ ਪਾਸ ਕਰ ਕੇ ਇਸ ਨੂੰ ਸੈਨੇਟ ਕੋਲ ਮਨਜ਼ੂਰੀ ਲਈ ਭੇਜ ਦਿੱਤਾ। ਇਹ ਪਹਿਲੀ ਵਾਰ ਹੋਵੇਗਾ ਕਿ ਅਮਰੀਕਾ ਦੀ ਸੂਬਾਈ ਵਿਧਾਨਪਾਲਿਕਾ ਜਾਤੀ ਬਾਰੇ ਕਿਸੇ ਕਾਨੂੰਨ ‘ਤੇ ਵਿਚਾਰ ਕਰੇਗੀ। ਜੇ ਇਹ ਬਿੱਲ ਪਾਸ ਹੁੰਦਾ ਹੈ ਤਾਂ ਅਮਰੀਕਾ ਦੇ ਇਸ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਚ…
ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਘਰ ਜਾ ਕੇ ਅੱਜ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕੀਤਾ ਜਿਨ੍ਹਾਂ ‘ਚ ਹਵਲਦਾਰ ਮਨਦੀਪ ਸਿੰਘ ਪਿੰਡ ਚਣਕੋਈਆਂ ਕਾਕਨ ਜ਼ਿਲ੍ਹਾ ਲੁਧਿਆਣਾ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿੱਕ ਜ਼ਿਲ੍ਹਾ ਮੋਗਾ, ਸਿਪਾਹੀ ਹਰਕ੍ਰਿਸ਼ਨ ਸਿੰਘ ਪਿੰਡ ਤਲਵੰਡੀ ਭਰਥ ਜ਼ਿਲ੍ਹਾ ਗੁਰਦਾਸਪੁਰ ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ। ਆਪਣੀ ਇਸ ਫੇਰੀ ਦੌਰਾਨ ਭਗਵੰਤ ਮਾਨ ਨੇ ਇਨ੍ਹਾਂ ਪਰਿਵਾਰਾਂ ਦੇ…
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ‘ਚ ਰੱਖਿਆ ਗਿਆ। ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। ਬਾਦਲ ਦੇ ਮੰਗਲਵਾਰ ਨੂੰ ਹੋਏ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਲਈ ਇਹ ਨਿੱਜੀ ਘਾਟਾ ਹੈ। ਪ੍ਰਧਾਨ…
ਗੁਰੂ ਨਾਨਕ ਦੇਵ ਜੀ ਦਾ ਅਵਤਾਰ ਅਤੇ ਸਿੱਖਾਂ ਦਾ 12ਵਾਂ ਗੁਰੂ ਹੋਣ ਦਾ ਦਾਅਵਾ ਕਰਨ ਦੇ ਮੁਲਜ਼ਮ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਬਾਰੇ ਧਾਰਮਿਕ ਤੇ ਕਾਨੂੰਨੀ ਪਹਿਲੂਆਂ ‘ਤੇ ਸਹਿਯੋਗ ਲਈ ਹਾਈ ਕੋਰਟ ਨੇ ਕੋਰਟ ਮਿੱਤਰ ਨਿਯੁਕਤ ਕਰਨ ਦਾ ਫ਼ੈਸਲਾ ਵੀ ਲਿਆ ਹੈ। ਪਟੀਸ਼ਨ ਦਾਖ਼ਲ ਕਰਦਿਆਂ ਸੰਜੇ ਰਾਏ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸਦੇ ਖ਼ਿਲਾਫ਼ 23 ਦਸੰਬਰ 2022 ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਅੰਮ੍ਰਿਤਸਰ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ ਮੁਤਾਬਕ ਪਟੀਸ਼ਨਕਰਤਾ ਨੇ ਖ਼ੁਦ ਨੂੰ ਸਿੱਖਾਂ ਦਾ 12ਵਾਂ ਗੁਰੂ ਕਰਾਰ ਦਿੱਤਾ…
ਕੋਟਕਪੂਰਾ ਗੋਲੀ ਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ 2400 ਤੋਂ ਵਧੇਰੇ ਸਫਿਆਂ ਦੀ ਇਕ ਹੋਰ ਚਾਰਜਸ਼ੀਟ ਫਰੀਦਕੋਟ ਅਦਾਲਤ ‘ਚ ਪੇਸ਼ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਗ੍ਰਹਿ ਵਿਭਾਗ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਸਾਬਕਾ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ, ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ…
ਨਸ਼ਾ ਤਸਕਰੀ ਲਈ ਕਈ ਦੇਸ਼ਾਂ ‘ਚ ਸਖ਼ਤ ਕਾਨੂੰਨ ਹਨ ਅਤੇ ਇਸੇ ਤਰ੍ਹਾਂ ਸਿੰਗਾਪੁਰ ‘ਚ ਹੈ। ਉਥੇ ਇਕ ਭਾਰਤੀ ਮੂਲ ਦੇ ਵਿਅਕਤੀ ਨੂੰ ਭੰਗ ਤਸਕਰੀ ਦੇ ਦੋਸ਼ ‘ਚ ਫਾਂਸੀ ਦਿੱਤੀ ਗਈ ਹੈ। ਸਿੰਗਾਪੁਰ ‘ਚ ਇਸ ਵਿਅਕਤੀ ਨੂੰ ਸਿਰਫ ਇਸ ਲਈ ਮੌਤ ਦੀ ਸਜ਼ਾ ਸੁਣਾਈ ਗਈ ਕਿਉਂਕਿ ਉਸ ਨੇ ਗਾਂਜੇ ਦੀ ਤਸਕਰੀ ਦੀ ਸਾਜ਼ਿਸ਼ ਰਚੀ ਸੀ। ਇਸ 46 ਸਾਲਾ ਤੰਗਰਾਜੂ ਸੁਪਈਆ ਦੇ ਪਰਿਵਾਰ ਨੇ ਰਾਸ਼ਟਰਪਤੀ ਨੂੰ ਫਾਂਸੀ ਨਾ ਦੇਣ ਦੀ ਅਪੀਲ ਕੀਤੀ ਸੀ ਪਰ ਰਾਸ਼ਟਰਪਤੀ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਤਾਂਗਾਰਾਜੂ ਸੁਪਈਆ ਨੂੰ 2014 ‘ਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਅਤੇ ਤਸਕਰੀ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਤੰਗਰਾਜੂ…
ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਗ਼ਮਾ ਜੇਤੂ ਸ਼ਰਤ ਕਮਲ ਅਤੇ ਮਨਿਕਾ ਬੱਤਰਾ 20 ਤੋਂ 28 ਮਈ ਤੱਕ ਡਰਬਨ ‘ਚ ਹੋਣ ਵਾਲੀ 2023 ਵਰਲਡ ਟੇਬਲ ਟੈਨਿਸ ਚੈਂਪੀਅਨਸ਼ਿਪ ‘ਚ 11 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰਨਗੇ। ਟੀਮ ‘ਚ ਪੰਜ ਪੁਰਸ਼ ਅਤੇ ਛੇ ਮਹਿਲਾ ਖਿਡਾਰੀ ਸ਼ਾਮਲ ਹਨ। 1939 ‘ਚ ਮਿਸਰ ਤੋਂ ਬਾਅਦ ਪਹਿਲੀ ਵਾਰ ਕੋਈ ਅਫਰੀਕਨ ਦੇਸ਼ ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਟੇਬਲ ਟੈਨਿਸ ਫੈਡਰੇਸ਼ਨ ਆਫ ਇੰਡੀਆ ਦੀ ਚੋਣ ਕਮੇਟੀ ਵੱਲੋਂ ਐਲਾਨੀ ਗਈ ਪੁਰਸ਼ ਟੀਮ ‘ਚ ਜੀ. ਸਾਥੀਅਨ, ਏ. ਸ਼ਰਤ ਕਮਲ, ਮਾਨੁਸ਼ ਸ਼ਾਹ, ਹਰਮੀਤ ਦੇਸਾਈ ਅਤੇ ਮਾਨਵ ਠੱਕਰ ਸ਼ਾਮਲ ਹਨ। ਮਹਿਲਾ ਟੀਮ ‘ਚ ਮਨਿਕਾ ਬੱਤਰਾ, ਸ਼੍ਰਿਜਾ ਅਕੁਲਾ, ਸੁਤਿਰਥਾ ਮੁਖਰਜੀ, ਰੀਥ, ਅਰਚਨਾ…
ਆਈ.ਪੀ.ਐੱਲ. ਦੇ ਇਕ ਮੈਚ ‘ਚ ਗੁਜਰਾਤ ਨਾਈਟਨਸ ਨੇ ਮੁੰਬਈ ਇੰਡੀਅਨਜ਼ ਨੂੰ 55 ਦੌੜਾਂ ਨਾਲ ਮਾਤ ਦਿੱਤੀ। ਅਭਿਨਵ ਮਨੋਹਰ ਤੇ ਡੇਵਿਡ ਮਿਲਰ ਵਿਚਾਲੇ 35 ਗੇਂਦਾਂ ‘ਚ 71 ਦੌੜਾਂ ਦੀ ਸਾਂਝੇਦਾਰੀ ਦੇ ਦਮ ‘ਤੇ ਵੱਡਾ ਸਕੋਰ ਖੜ੍ਹਾ ਕਰਨ ਤੋਂ ਬਾਅਦ ਅਫਗਾਨੀ ਸਪਿਨਰਾਂ ਨੂਰ ਅਹਿਮਦ ਤੇ ਰਾਸ਼ਿਦ ਖਾਨ ਦੀ ਅਗਵਾਈ ‘ਚ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੂੰ ਇਹ ਸ਼ਾਨਦਾਰ ਜਿੱਤ ਨਸੀਬ ਹੋਈ। ਦੌੜਾਂ ਦੇ ਲਿਹਾਜ ਨਾਲ ਮੁੰਬਈ ਦੀ ਪਿਛਲੇ 7 ਸਾਲਾਂ ‘ਚ ਇਹ ਸਭ ਤੋਂ ਵੱਡੀ ਹਾਰ ਹੈ। ਮੈਨ ਆਫ ਦਿ ਮੈਚ ਮਨੋਹਰ ਨੇ 21 ਗੇਂਦਾਂ ‘ਚ 42 ਦੌੜਾਂ ਦੀ ਪਾਰੀ ‘ਚ 3 ਚੌਕੇ ਤੇ 3 ਛੱਕਾ ਲਗਾਏ ਜਦਕਿ ਮਿਲਰ ਨੇ 22…
ਯੂਕਰੇਨ ਦੇ ਸ਼ਹਿਰ ਵਿਚਲੇ ਮਿਊਜ਼ੀਅਮ ‘ਤੇ ਰੂਸ ਦੀ ਫੌਜ ਵੱਲੋਂ ਕੀਤੇ ਮਿਜ਼ਾਈਲ ਹਮਲੇ ‘ਚ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਦਸ ਹੋਰ ਜ਼ਖਮੀ ਹੋ ਗਏ ਹਨ। ਰੂਸ ਦੀ ਸੈਨਾ ਨੇ ਖਾਰਕੀਵ ਖੇਤਰ ਦੇ ਕੋਪਿਆਂਸਕ ਸ਼ਹਿਰ ਦੇ ਅਜਾਇਬਘਰ ‘ਤੇ ਹਮਲਾ ਕਰਨ ਲਈ ਐੱਸ-300 ਮਿਜ਼ਾਈਲ ਦੀ ਵਰਤੋਂ ਕੀਤੀ। ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਘਟਨਾ ਸਥਾਨ ਤੋਂ ਇਕ ਵੀਡੀਓ ਸਾਂਝੀ ਕੀਤੀ ਜਿਸ ‘ਚ ਬਚਾਅ ਕਰਮੀ ਨੁਕਸਾਲ ਦਾ ਪਤਾ ਲਾਉਂਦੇ ਅਤੇ ਨੁਕਸਾਨੀ ਹੋਈ ਇਮਾਰਤ ਦਿਖਾਈ ਦੇ ਰਹੀ ਹੈ। ਜ਼ੈਲੇਂਸਕੀ ਨੇ ਕਿਹਾ, ‘ਦਹਿਸ਼ਤਗਰਦ ਮੁਲਕ ਸਾਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਸਾਡੇ ਇਤਿਹਾਸ, ਸਾਡੇ ਸੱਭਿਆਚਾਰ, ਸਾਡੇ ਲੋਕਾਂ ‘ਤੇ…