Author: editor
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਰਾਜਸਥਾਨ ‘ਚੋਂ ਗ੍ਰਿਫ਼ਤਾਰ
ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬਲਕੌਰ ਸਿੰਘ ਸਿੱਧੂ ਨੂੰ ਈਮੇਲ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਜਿਨ੍ਹਾਂ ਖ਼ਿਲਾਫ਼ ਪੁਲੀਸ ਨੇ ਤੁਰੰਤ ਐਕਸ਼ਨ ਲਿਆ। ਤਾਜ਼ਾ ਖ਼ਬਰ ਹੈ ਕਿ ਪੁਲੀਸ ਨੇ ਧਮਕੀ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਬਲਕੌਰ ਸਿੱਧੂ ਆਪਣੀ ਪਤਨੀ ਚਰਨ ਕੌਰ ਨਾਲ ਕੁਝ ਦਿਨ ਲਈ ਵਿਦੇਸ਼ ਗਏ ਸਨ। ਵਿਦੇਸ਼ ਤੋਂ ਵਾਪਸ ਆ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਧਮਕੀਆਂ ਆਉਣ ਦੀ ਸ਼ਿਕਾਇਤ ਦਿੱਤੀ ਸੀ ਅਤੇ ਮਾਨਸਾ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ…
ਲੰਬੇ ਅਰਸੇ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਵੱਡਾ ਰਿਹਾ ਹੈ ਅਤੇ ਹੁਣ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਐੱਸ.ਵਾਈ.ਐੱਲ. ਨਹਿਰ ਦੇ ਮਸਲੇ ਦਾ ਦੋਸਤਾਨਾ ਢੰਗ ਨਾਲ ਹੱਲ ਕੱਢਣ ਲਈ ਮਿਲ-ਬੈਠ ਕੇ ਗੱਲਬਾਤ ਕਰਨ ਲਈ ਕਿਹਾ ਹੈ। ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਚਾਰ ਮਹੀਨੇ ਅੰਦਰ ਪ੍ਰਗਤੀ ਰਿਪੋਰਟ ਮੰਗੀ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ 2023 ਨੂੰ ਰੱਖ ਦਿੱਤੀ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਪਾਣੀ ਇਕ ਕੁਦਰਤੀ ਸਰੋਤ…
ਇੰਡੀਆ ਹਵਾਈ ਜਹਾਜ਼ ਨੂੰ ਅਗਵਾ ਕਰਕੇ ਪਾਕਿਸਤਾਨ ਲਿਜਾਣ ਵਾਲੇ ਅਤੇ ਕਈ ਸਾਲਾਂ ਤੋਂ ਉਥੇ ਹੀ ਜਲਾਵਤਨੀ ਹੰਢਾ ਰਹੇ ਦਲ ਖ਼ਖਾਲਸਾ ਦੇ ਸਹਿ ਬਾਨੀ ਭਾਈ ਗਜਿੰਦਰ ਸਿੰਘ ਇਸ ਵੇਲੇ ਪਾਕਿਸਤਾਨ ‘ਚ ਹਨ। ਇਹ ਖੁਲਾਸਾ ਉਨ੍ਹਾਂ ਦੀ ਇਕ ਤਸਵੀਰ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ‘ਚ ਸਾਹਮਣੇ ਆਉਣ ਤੋਂ ਬਾਅਦ ਹੋਇਆ ਹੈ। ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ ‘ਤੇ ਅਪਲੋਡ ਕੀਤੀ ਹੈ ਜਿਸ ਦੇ ਹੇਠਾਂ ਉਨ੍ਹਾਂ ਦੀ ਇਕ ਕਵਿਤਾ ‘ਜ਼ਿੰਦਗੀ ਦੀ ਕਿਤਾਬ’ ਵੀ ਦਰਜ ਹੈ। ਗਜਿੰਦਰ ਸਿੰਘ ਭਾਰਤ ਸਰਕਾਰ ਦੀ ਜਨਵਰੀ 2002 ‘ਚ ਜਾਰੀ ਕੀਤੀ ਗਈ ਮੋਸਟ ਵਾਂਟੇਡ ਦੀ ਲਿਸਟ ‘ਚ ਸ਼ਾਮਲ ਸੀ। ਉਨ੍ਹਾਂ ਆਪਣੇ ਸਾਥੀਆਂ ਸਮੇਤ…
ਏਸ਼ੀਆ ਕੱਪ ਦਾ ਸਾਬਕਾ ਚੈਂਪੀਅਨ ਇੰਡੀਆ ਟੀ-20 ਟੂਰਨਾਮੈਂਟ ਦੇ ਸੁਪਰ-4 ਗੇੜ ਦੇ ਬੇਹੱਦ ਮਹੱਤਵਪੂਰਨ ਮੈਚ ‘ਚ ਸ਼੍ਰੀਲੰਕਾ ਹੱਥੋਂ 6 ਵਿਕਟਾਂ ਨਾਲ ਹਰਾ ਕੇ ਬਾਹਰ ਹੋਣ ਦੇ ਕੰਢੇ ਪਹੁੰਚ ਗਿਆ ਹੈ। ਹੁਣ ਭਾਰਤੀ ਟੀਮ ਨੂੰ ਫਾਈਨਲ ‘ਚ ਪਹੁੰਚਣ ਲਈ ਦੂਜੀ ਆਂਟੀਮਾਂ ਦੇ ਨਤੀਜਿਆਂ ‘ਤੇ ਨਿਰਭਰ ਰਹਿਣਾ ਪਵੇਗਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ 41 ਗੇਂਦਾਂ ‘ਚ 72 ਦੌੜਾਂ ਦੀ ਪਾਰੀ ਬੇਕਾਰ ਹੋ ਗਈ ਤੇ ਸ਼੍ਰੀਲੰਕਾ ਨੇ 174 ਦੌੜਾਂ ਦਾ ਟੀਚਾ 1 ਗੇਂਦ ਬਾਕੀ ਰਹਿੰਦਿਆਂ ਹਾਸਲ ਕਰ ਲਿਆ। ਸ਼੍ਰੀਲੰਕਾ ਨੂੰ ਆਖਰੀ ਦੋ ਓਵਰਾਂ ‘ਚ 21 ਦੌੜਾਂ ਦੀ ਲੋੜ ਸੀ ਪਰ ਭੁਵਨੇਸ਼ਵਰ ਕੁਮਾਰ ਨੇ 19ਵੇਂ ਓਵਰ ‘ਚ 14 ਦੌੜਾਂ ਦੇ ਕੇ ਮੈਚ ਇੰਡੀਆ ਦੇ…
ਸਵਿਟਜ਼ਰਲੈਂਡ ਦੀ ਪੁਲੀਸ ਨੇ ਹਾਈਵੇਅ ‘ਤੇ ਟ੍ਰੈਫਿਕ ਚੈਕਿੰਗ ਦੌਰਾਨ ਇਕ ਡਿਲੀਵਰੀ ਵੈਨ ‘ਚ ਲਿਜਾਏ ਜਾ ਰਹੇ 23 ਪ੍ਰਵਾਸੀ ਫੜੇ ਹਨ ਜਿਨ੍ਹਾਂ ‘ਚ ਕਈ ਭਾਰਤੀ ਵੀ ਹਨ। ਪੁਲੀਸ ਨੇ ਦੱਸਿਆ ਕਿ ਪ੍ਰਵਾਸੀਆਂ ਦੀ ਉਮਰ 20 ਤੋਂ 50 ਸਾਲ ਦੇ ਵਿਚਕਾਰ ਹੈ ਅਤੇ ਉਹ ਅਫਗਾਨਿਸਤਾਨ, ਇੰਡੀਆ, ਸੀਰੀਆ ਅਤੇ ਬੰਗਲਾਦੇਸ਼ ਤੋਂ ਹਨ। ਨਿਡਵਾਲਡੇਨ ਕੈਂਟਨ ਦੀ ਪੁਲੀਸ ਨੇ ਕਿਹਾ ਕਿ ਇਤਾਲਵੀ ਰਜਿਸਟ੍ਰੇਸ਼ਨ ਨੰਬਰ ਵਾਲੇ ਇਕ ਵਾਹਨ ਨੂੰ ਸਵੇਰੇ ਕੇਂਦਰੀ ਸ਼ਹਿਰ ਲੂਸਰਨ ਦੇ ਨੇੜੇ ਬੁਓਚਸ ‘ਚ ਏ 2 ਹਾਈਵੇਅ ‘ਤੇ ਉੱਤਰ ਵੱਲ ਜਾਂਦੇ ਸਮੇਂ ਰੋਕਿਆ ਗਿਆ। ਅਧਿਕਾਰੀਆਂ ਨੇ ਦੇਖਿਆ ਕਿ ਵੈਨ ‘ਚ ਮਾਲ ਰੱਖਣ ਵਾਲੀ ਜਗ੍ਹਾ ‘ਚ ਪ੍ਰਵਾਸੀਆਂ ਨੂੰ ਖੜ੍ਹੇ ਕੀਤਾ ਹੋਇਆ ਸੀ ਅਤੇ ਕੋਈ…
ਕੁਈਨ ਐਲਿਜ਼ਬੈੱਥ ਦੋਇਮ ਵੱਲੋਂ ਸਰਕਾਰ ਬਣਾਉਣ ਲਈ ਮਿਲੇ ਰਸਮੀ ਸੱਦੇ ਮਗਰੋਂ ਕੰਜ਼ਰਵੇਟਿਵ ਪਾਰਟੀ ਦੀ ਨਵੀਂ ਆਗੂ ਲਿਜ਼ ਟਰੱਸ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ। ਟਰੱਸ ਨੇ ਬਾਲਮੋਰਲ ਕੈਸਲ ਵਿੱਚ ਮਹਾਰਾਣੀ ਨਾਲ ਮੁਲਾਕਾਤ ਕੀਤੀ ਜਿੱਥੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਬਰਤਾਨੀਆ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਗਿਆ। ਟਰੱਸ, ਮਾਰਗਰੇਟ ਥੈੱਚਰ ਤੇ ਟੈਰੇਜ਼ਾ ਮੇਅ ਤੋਂ ਬਾਅਦ ਬਰਤਾਨੀਆ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਹਨ। ਇਸ ਤੋਂ ਪਹਿਲਾਂ ਬੋਰਿਸ ਜੌਹਨਸਨ ਨੇ ਵੀ ਮਹਾਰਾਣੀ ਨੂੰ ਆਪਣਾ ਰਸਮੀ ਅਸਤੀਫ਼ਾ ਸੌਂਪ ਦਿੱਤਾ। ਟਰੱਸ 15ਵੀਂ ਪ੍ਰਧਾਨ ਮੰਤਰੀ ਹਨ, ਜੋ ਮਹਾਰਾਣੀ ਐਲਿਜ਼ਬੈੱਥ ਦੋਇਮ ਦੇ ਰਾਜਪਾਟ ‘ਚ ਸਰਕਾਰ ਚਲਾਉਣਗੇ। ਇਸ ਸੂਚੀ ‘ਚ ਵਿੰਸਟਨ ਚਰਚਿਲ ਪਹਿਲੇ ਪ੍ਰਧਾਨ ਮੰਤਰੀ…
ਐਨ.ਡੀ.ਏ. ਨੂੰ ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ‘ਚ ਚੁਣੌਤੀ ਦੇਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਜ਼ ਕੁਮਾਰ ਸਰਗਰਮ ਹੋ ਗਏ ਹਨ। ਸਾਰੇ ਵਿਰੋਧੀਆਂ ਨੂੰ ਇਕ ਮੁਹਾਜ਼ ‘ਤੇ ਇਕੱਠਾ ਕਰਨ ਦੇ ਮਕਸਦ ਨਾਲ ਉਨ੍ਹਾਂ ਨਵੀਂ ਦਿੱਲੀ ‘ਚ ਵੱਖ-ਵੱਖ ਆਗੂਆਂ ਨਾਲ ਮੀਟਿੰਗ ਕੀਤੀ। ਇਨ੍ਹਾਂ ‘ਚ ਖੱਬੇ ਪੱਖੀ ਧਿਰਾਂ ਦੇ ਨੇਤਾ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹਨ। ਨਿਤੀਸ਼ ਨੇ ਕਿਹਾ ਕਿ ਉਹ ਨਾ ਤਾਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਹਨ ਤੇ ਨਾ ਹੀ ਇਸ ਦੇ ਇਛੁੱਕ ਹਨ। ਸੀ.ਪੀ.ਐਮ. ਦੇ ਦਫ਼ਤਰ ‘ਚ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਤੇ ਸੀ.ਪੀ.ਆਈ. ਦੇ ਜਨਰਲ…
2015 ਦੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਅੱਜ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਦਾ ਭਟਕਾਉਣ ਲਈ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਐੱਸ.ਆਈ.ਟੀ. ਨੇ ਉਨ੍ਹਾਂ ਕੋਲੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਾਂਚ ‘ਚ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ‘ਤੇ ਸਿਆਸਤ ਹੋ ਰਹੀ ਹੈ। ਸੁਖਬੀਰ…
ਸਸਕੈਚਵਨ ‘ਚ ਐਤਵਾਰ ਰਾਤ ਨੂੰ ਚਾਕੂ ਨਾਲ ਕਈ ਲੋਕਾਂ ‘ਤੇ ਹਮਲਾ ਕਰਕੇ 10 ਜਣਿਆਂ ਨੂੰ ਮਾਰਨ ਅਤੇ 18 ਹੋਰਨਾਂ ਨੂੰ ਜ਼ਖਮੀ ਕਰਨ ਦੇ ਮਾਮਲੇ ‘ਚ ਸ਼ੱਕੀਆਂ ਦੀ ਪਛਾਣ ਡੈਮੀਅਨ ਸੈਂਡਰਸਨ ਅਤੇ ਮਾਈਲਸ ਸੈਂਡਰਸਨ ਵਜੋਂ ਹੋਈ ਕੀਤੀ ਗਈ ਸੀ। ਪੁਲੀਸ ਨੇ ਮੀਡੀਆ ਨੂੰ ਇਨ੍ਹਾਂ ਹਮਲਾਵਰ ਦੀ ਪਛਾਣ ਜਨਤਕ ਕਰਦਿਆਂ ਤਸਵੀਰਾਂ ਵੀ ਜਾਰੀ ਕੀਤੀਆਂ ਸਨ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ‘ਚੋਂ ਇਕ ਸ਼ੱਕੀ ਦੀ ਮੌਤ ਹੋ ਗਈ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ। ਸਸਕੈਚਵਨ ਸੂਬੇ ਦੀ ਰਾਜਧਾਨੀ ਰੇਜੀਨਾ ‘ਚ ਪੁਲਿਸ ਮੁਖੀ ਇਵਾਨ ਬ੍ਰੇ ਨੇ ਦੱਸਿਆ ਕਿ 31 ਸਾਲਾ ਡੈਮਿਅਨ ਸੈਂਡਰਸਨ ਘਟਨਾ ਸਥਾਨ ਦੇ ਨੇੜੇ ਮ੍ਰਿਤਕ ਪਾਇਆ ਗਿਆ ਹੈ। ਪੁਲੀਸ ਦਾ ਮੰਨਣਾ…
ਕੌਮੀ ਜਾਂਚ ਏਜੰਸੀ ਐੱਨ.ਆਈ.ਏ. ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਮਾਮਲੇ ਨੂੰ ਕੌਮਾਂਤਰੀ ਸਾਜਿਸ਼ ਕਰਾਰ ਦੇਣ ਤੋਂ ਬਾਅਦ ਹੁਣ ਇਸ ਮਾਮਲੇ ‘ਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਹੈਪੀ ਮਲੇਸ਼ੀਆ ਦੇ ਸਿਰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਏਜੰਸੀ ਨੇ ਪਿੰਡ ਮੰਡੀ ਕਲਾਂ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਅਤੇ ਇਸ ਦੇ ਨਾਲ ਹੀ ਉਸ ਦੇ ਸਿਰ ‘ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਇਸ ਸਾਲ ਮਈ ‘ਚ ਐੱਨ.ਆਈ.ਏ. ਅਤੇ ਲੁਧਿਆਣਾ ਪੁਲੀਸ ਨੇ ਵੱਖ-ਵੱਖ ਅਪਰੇਸ਼ਨਾਂ ‘ਚ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਚ ਨਾਬਾਲਗ ਵੀ ਸ਼ਾਮਲ…