Author: editor
ਲੁਧਿਆਣਾ ‘ਚ ਦੇਰ ਰਾਤ ਚੰਡੀਗਡ਼੍ਹ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਜਿਸ ‘ਚ ਤਿੰਨ ਬੱਚਿਆਂ ਸਣੇ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਨੂੰ ਤਿੰਨ ਵਜੇ ਦੇ ਕਰੀਬ ਤੇਜ਼ ਰਫ਼ਤਾਰ ਕਾਰ ਦੀ ਖੰਬੇ ਨਾਲ ਟੱਕਰ ਹੋਣ ਕਾਰਨ ਵਾਪਰਿਆ। ਹਾਦਸੇ ‘ਚ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋਈ ਹੈ ਜਿਸਨੂੰ ਸੀ.ਐੱਮ.ਸੀ. ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5 ਸਾਲ), ਖੁਸ਼ੀ (3 ਸਾਲ), ਸੰਜਨਾ (30 ਸਾਲ) ਤੇ ਜੈਸਮੀਨ ਵੱਜੋਂ ਹੋਈ ਹੈ। ਮ੍ਰਿਤਕ ਵਿਅਕਤੀ ਰਾਜੇਸ਼ ਦੀ ਪਤਨੀ ਪ੍ਰਿਆ ਨੂੰ ਸੀ.ਐੱਮ.ਸੀ. ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਸਾਰਾ ਪਰਿਵਾਰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ…
ਪੁਲੀਸ ਨੇ ਡੇਰਾ ਰਾਧਾ ਸੁਆਮੀ ਸੁਰੱਖਿਆ ਅਧਿਕਾਰੀ ਤੇ ਸੈਕਟਰੀ ਸਮੇਤ ਦੋਵਾਂ ਧਿਰਾਂ ਦੇ ਸੈਂਕੜੇ ਸਮਰਥਕਾਂ ਤੇ ਇਰਾਦਾ ਕਤਲ ਅਤੇ ਹੋਰ ਧਰਾਵਾਂ ਤਹਿਤ ਮੁਕੱਦਮਾ ਦਰਜ ਲਿਆ ਹੈ। ਮੁੱਖ ਮਾਰਗ ਰੋਡ ਬਿਆਸ ‘ਤੇ ਗਾਵਾਂ ਨੂੰ ਲੈ ਕੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਤਰਨਾ ਦਲ ਦੇ ਨਿਹੰਗਾਂ ‘ਚ ਹੋਈ ਝੜਪ ਸਬੰਧੀ ਪੁਲੀਸ ਬਿਆਸ ਪੁਲੀਸ ਥਾਣੇ ‘ਚ ਡੇਰਾ ਰਾਧਾ ਸੁਆਮੀ ਦੇ ਸੁਰੱਖਿਆ ਅਧਿਕਾਰੀ ਤੇ ਸੈਕਟਰੀ ਤੋ ਇਲਾਵਾ ਤਰਨਾ ਦਲ ਦੇ ਨਿਹੰਗਾਂ ਸਮੇਤ ਸੈਂਕੜੇ ਸਮਰਥਕਾਂ ਤੇ ਇਰਾਦਾ ਕਤਲ ਅਤੇ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ। ਪੁਲੀਸ ਸੂਤਰਾਂ ਤੋ ਪ੍ਰਾਪਤ ਹੋਈ ਮੁੱਢਲੀ ਜਾਂਚ ਰਿਪੋਰਟ…
ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਇਕ ਸ਼ਿਕਾਇਤ ਮਾਮਲੇ ‘ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਗਵਾਹ ਵੱਜੋਂ ਤਲਬ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸਿੱਧੂ ਨੇ ਸੈਸ਼ਨ ਕੋਰਟ ‘ਚ ਲਗਾਈ ਅਪੀਲ ‘ਚ ਉਨ੍ਹਾਂ ਦਾ ਨਾਂ ਗਵਾਹ ਵੱਜੋਂ ਹਟਾਉਣ ਜਾਂ ਫਿਰ ਵੀਡੀਓ ਕਾਨਫਰੰਸਿੰਗ ਜ਼ਰੀਏ ਉਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਅਪੀਲ ਕੀਤੀ ਹੈ। ਸਿੱਧੂ ਦੀ ਪਟੀਸ਼ਨ ਦਾ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ਅਦਾਲਤ ਨੇ ਨੋਟਿਸ ਲੈਂਦੇ ਹੋਏ ਹੇਠਲੀ ਅਦਾਲਤ ਨੂੰ ਸੈਸ਼ਨ ਅਦਾਲਤ ਦੇ ਸਾਹਮਣੇ ਨਿਰਧਾਰਿਤ ਸੁਣਵਾਈ ਦੀ ਅਗਲੀ ਤਾਰੀਖ਼ 7…
ਬੀ.ਐੱਸ.ਐੱਫ. ਦੇ ਜਵਾਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨ ਕਰਕੇ ਵਾਪਸ ਪਰਤੇ ਇਕ ਭਾਰਤੀ ਨਾਗਰਿਕ ਕੋਲੋਂ ਇਕ ਲੱਖ ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਇਹ ਸਾਰੇ ਨੋਟ 1000 ਰੁਪਏ ਪਾਕਿਸਤਾਨੀ ਕਰੰਸੀ ਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਿਹੜੇ ਲੋਕ ਸਵੇਰੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਲਾਂਘੇ ਰਾਹੀਂ ਸ੍ਰੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ, ਸ਼ਾਮ ਨੂੰ ਜਦੋਂ ਉਹ ਵਾਪਸ ਭਾਰਤ ਸਰਹੱਦ ਅੰਦਰ ਦਾਖਲ ਹੋਏ ਤਾਂ ਰੁਟੀਨ ‘ਚ ਉਨ੍ਹਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਇਕ ਭਾਰਤੀ ਨਾਗਰਿਕ ਪਵਨ ਕੁਮਾਰ ਪੁੱਤਰ ਤਰਸੇਮ ਕੁਮਾਰ ਵਾਸੀ ਜੰਡੀ…
ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਣੀ ਸੋਢੀ ਨੇ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਆਲ ਇੰਡੀਆ ਮਹਿਲਾ ਕਾਂਗਰਸ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਨੀਟਾ ਡਿਸੂਜ਼ਾ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਪਰਿਵਾਰਕ ਰੁਝੇਵਿਆਂ ਕਾਰਨ ਦਿੱਤਾ ਗਿਆ ਹੈ। ਇਸ ਦੌਰਾਨ ਫਗਵਾੜਾ ‘ਚ ਬਲਬੀਰ ਰਾਣੀ ਸੋਢੀ ਵੱਲੋਂ ਜਿਸ ਅੰਦਾਜ਼ ‘ਚ ਅਸਤੀਫ਼ਾ ਦਿੱਤਾ ਗਿਆ ਹੈ ਉਸ ਤੋਂ ਬਾਅਦ ਰਾਜਸੀ ਪੱਧਰ ‘ਤੇ ਮਾਮਲਾ ਵੱਖ-ਵੱਖ ਸਿਆਸੀ ਪਾਰਟੀਆਂ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਸਿਆਸੀ ਆਗੂਆਂ ਵੱਲੋਂ ਕਈ ਤਰ੍ਹਾਂ ਦੇ…
ਇੰਡੀਆ ਦੀ ਕ੍ਰਿਕਟ ਟੀਮ ‘ਚ ਬੱਲੇਬਾਜ਼ ਰਹੇ ਸੁਰੇਸ਼ ਰੈਨਾ ਨੇ ਮੰਗਲਵਾਰ ਨੂੰ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 15 ਅਗਸਤ 2020 ਨੂੰ ਰੈਨਾ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਰੈਨਾ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ‘ਚ 2011 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਹਿੱਸਾ ਸਨ। ਰੈਨਾ ਆਉਣ ਵਾਲੇ ਘਰੇਲੂ ਸੈਸ਼ਨ ‘ਚ ਉੱਤਰ ਪ੍ਰਦੇਸ਼ ਲਈ ਨਹੀਂ ਖੇਡਣਗੇ। ਰੈਨਾ ਨੇ ਆਪਣੇ ਸੰਨਿਆਸ ਦਾ ਐਲਾਨ ਕਰਨ ਲਈ ਟਵਿੱਟਰ ‘ਤੇ ਇਕ ਟਵੀਟ ਕਰਦੇ ਹੋਏ ਲਿਖਿਆ, ‘ਆਪਣੇ ਦੇਸ਼ ਅਤੇ ਰਾਜ ਯੂ.ਪੀ. ਦੀ ਨੁਮਾਇੰਦਗੀ ਕਰਨਾ ਇਕ ਪੂਰਨ ਸਨਮਾਨ ਦੀ ਗੱਲ ਹੈ। ਮੈਂ ਕ੍ਰਿਕਟ ਦੇ…
22ਵੇਂ ਡੁਬਈ ਓਪਨ ਇੰਟਰਨੈਸ਼ਨਲ ਗ੍ਰੈਂਡ ਮਾਸਟਰ ਸ਼ਤਰੰਜ ਟੂਰਨਾਮੈਂਟ ਦੇ ਆਖਰੀ ਦੋ ਰਾਊਂਡ ਵੱਡੇ ਉਲਟਫੇਰ ਵਾਲੇ ਰਹੇ ਤੇ ਟੂਰਨਾਮੈਂਟ ‘ਚ ਪੂਰੇ ਸਮੇਂ ਅੱਗੇ ਚਲ ਰਹੇ ਇੰਡੀਆ ਦੇ ਅਰਜੁਨ ਐਰਿਗਾਸੀ, ਆਰ. ਪ੍ਰਗਿਆਨੰਦਾ ਅਤੇ ਰੂਸ ਦੇ ਅਲੈਗਜ਼ੈਂਡਰ ਪ੍ਰੇਡਕੇ ਨੂੰ ਪਿੱਛੇ ਛੱਡਦੇ ਹੋਏ ਇੰਡੀਆ ਦੇ ਦੋ ਵਾਰ ਦੇ ਰਾਸ਼ਟਰੀ ਚੈਂਪੀਅਨ ਅਰਵਿੰਦ ਚਿਤਾਂਬਰਮ ਨੇ ਖਿਤਾਬ ਜਿੱਤਿਆ। ਅਰਵਿੰਦ ਡੁਬਈ ਓਪਨ ਦਾ ਖਿਤਾਬ ਜਿੱਤਣ ਵਾਲੇ ਇੰਡੀਆ ਦੇ ਦੂਜੇ ਖਿਡਾਰੀ ਬਣ ਗਏ ਹਨ, ਉਨ੍ਹਾਂ ਤੋਂ ਪਹਿਲਾਂ ਇੰਡੀਆ ਦੇ ਅਭਿਜੀਤ ਗੁਪਤਾ ਇਹ ਕਮਾਲ ਕਰ ਚੁੱਕੇ ਹਨ। ਅਰਵਿੰਦ ਨੇ ਪਹਿਲਾਂ ਕਿੰਗਜ਼ ਇੰਡੀਅਨ ਓਪਨ ‘ਚ ਇੰਡੀਆ ਦੇ ਨੰਬਰ 2 ਸ਼ਤਰੰਜ ਖਿਡਾਰੀ ਅਰਜੁਨ ਅਰਿਗਾਸੀ ਨੂੰ ਕਾਲੇ ਮੋਹਰਾਂ ਨਾਲ ਹਰਾਇਆ ਅਤੇ ਫਿਰ ਫਾਈਨਲ…
ਅਮਰੀਕਾ ਦੀ 18 ਸਾਲਾ ਕੋਕੋ ਗੌਫ ਨੇ ਚੀਨ ਦੀ ਝਾਂਗ ਸ਼ੁਆਈ ਨੂੰ 7-5, 7-5 ਨਾਲ ਹਰਾ ਕੇ ਪਹਿਲੀ ਵਾਰ ਅਮਰੀਕੀ ਓਪਨ ਦੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕੀਤਾ। ਫ੍ਰੈਂਚ ਓਪਨ ਦੀ ਉਪ ਜੇਤੂ ਕੋਕੋ ਗੌਫ ਮੇਲਾਨੀ ਓਡਿਨ ਤੋਂ ਬਾਅਦ ਯੂ.ਐਸ. ਓਪਨ ਦੇ ਆਖਰੀ ਅੱਠ ‘ਚ ਪਹੁੰਚਣ ਵਾਲੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਬਣ ਗਈ। ਓਡਿਨ 2009 ‘ਚ 17 ਸਾਲ ਦੀ ਉਮਰ ‘ਚ ਇਥੇ ਪਹੁੰਚੀ ਸੀ। ਪੁਰਸ਼ ਵਰਗ ‘ਚ 23ਵੇਂ ਸਥਾਨ ‘ਤੇ ਕਾਬਜ਼ ਨਿਕ ਕਿਰਗਿਓਸ ਨੇ ਪਿਛਲੇ ਚੈਂਪੀਅਨ ਅਤੇ ਵਿਸ਼ਵ ਦੇ ਨੰਬਰ ਇਕ ਖਿਡਾਰੀ ਦਾਨਿਲ ਮੇਦਵੇਦੇਵ ਨੂੰ 7-6, 3-6, 6-3, 6-2 ਨਾਲ ਹਰਾਇਆ ਸੀ। ਹੁਣ ਉਸਦਾ ਸਾਹਮਣਾ 27ਵਾਂ ਦਰਜਾ ਪ੍ਰਾਪਤ ਕਾਰੇਨ…
ਚੀਨ ‘ਚ ਆਏ ਭਿਆਨਕ ਭੂਚਾਲ ‘ਚ ਹੁਣ ਤਕ ਪੰਜਾਹ ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਇਲਾਕਿਆਂ ‘ਚ ਭਾਰੀ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਭੂਚਾਲ ਕਾਰਨ ਸਭ ਤੋਂ ਜ਼ਿਆਦਾ ਨੁਕਸਾਨ ਸਿਚੁਆਨ ਸੂਬੇ ‘ਚ ਹੋਇਆ ਹੈ। ਸਿਚੁਆਨ ਸੂਬੇ ‘ਚ 6.8 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਵੱਡੀਆਂ ਇਮਾਰਤਾਂ ਵੀ ਇਸ ਦੇ ਝਟਕਿਆਂ ਨੂੰ ਝੱਲ ਨਹੀਂ ਸਕੀਆਂ। ਇਸ ਕਾਰਨ ਕਈ ਇਮਾਰਤਾਂ ਮਲਬੇ ‘ਚ ਤਬਦੀਲ ਹੋ ਗਈਆਂ ਜਿਸ ਦੇ ਹੇਠਾਂ ਕਈ ਲੋਕ ਦੱਬ ਗਏ। ਇਹ ਜਾਣਕਾਰੀ ਦਿੰਦਿਆਂ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਲੁਡਿੰਗ ਕਾਉਂਟੀ ਸੀ ਅਤੇ ਇਹ 10 ਕਿਲੋਮੀਟਰ…
ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਪਛਾੜ ਕੇ ਵਿਦੇਸ਼ ਮੰਤਰੀ ਲਿਜ਼ ਟਰਸ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਵਜੋਂ ਚੁਣ ਲਈ ਗਈ ਹੈ। ਉਹ ਬੋਰਿਸ ਜਾਨਸਨ ਦੀ ਜਗ੍ਹਾ ਲਵੇਗੀ। ਲਿਜ਼ ਟਰਸ ਨੂੰ ਬ੍ਰਿਟੇਨ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦਾ ਨੇਤਾ ਚੁਣ ਲਿਆ ਗਿਆ। ਪਾਰਟੀ ਨੇਤਾ ਚੁਣੇ ਜਾਣ ਮਗਰੋਂ ਲਿਜ਼ ਟਰਸ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਲਿਜ਼ ਟਰਸ ਥੈਰੇਸਾ ਮੇਅ ਅਤੇ ਮਾਰਗਰੇਟ ਥੈਚਰ ਤੋਂ ਬਾਅਦ ਬ੍ਰਿਟੇਨ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੀ ਹੈ। ਬੋਰਿਸ ਜਾਨਸਨ ਦੇ ਉਤਰਾਧਿਕਾਰੀ ਦੇ ਰੂਪ ‘ਚ ਪਾਰਟੀ ਮੈਂਬਰਾਂ ਨੂੰ ਸਾਬਕਾ ਚਾਂਸਲਰ ਰਿਸ਼ੀ ਸੂਨਕ ਅਤੇ ਵਿਦੇਸ਼ ਮੰਤਰੀ ਲਿਜ਼ ਟਰਸ ਵਿਚੋਂ ਕਿਸੇ ਇਕ ਨੂੰ ਚੁਣਨਾ ਸੀ। 42 ਸਾਲ ਦੇ ਸੂਨਕ…