Author: editor

‘ਵਿਕਸ ਸੁਪਰ ਕਲੱਬ’ ਵਿੱਚ ਲੋਕਾਂ ਦਰਮਿਆਨ ਝੜਪ ਹੋ ਗਈ ਅਤੇ ਇਸ ਝੜਪ ਦੌਰਾਨ ਗੋਲੀ ਚੱਲ ਗਈ ਜਿਸ ਕਰਕੇ ਦੋ ਲੋਕਾਂ ਦੀ ਮੌਤ ਹੋ ਗਈ। ਅਮਰੀਕਾ ‘ਚ ਉੱਤਰੀ ਪੂਰਬੀ ਫਲੋਰੀਡਾ ਦੇ ਇਕ ਕਲੱਬ ‘ਚ ਲੋਕਾਂ ਦਰਮਿਆਨ ਹੋਈ ਝੜਪ ਹੋਣ ਮਗਰੋਂ ਫਾਇਰਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਈ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ ਅਤੇ ਕਈ ਅਲਰਟ ਜਾਰੀ ਕੀਤੇ ਗਏ ਹਨ। ਕਈ ਏਅਰ ਮੈਡੀਕਲ ਹੈਲੀਕਾਪਟਰ ਤਾਇਨਾਤ ਕੀਤੇ ਗਏ। ਪਲਾਟਕਾ ਪੁਲੀਸ ਵਿਭਾਗ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ ਅਤੇ ਇਕ ਵਿਅਕਤੀ ‘ਤੇ ਕਿਸੇ ਭਾਰੀ ਵਸਤੂ ਨਾਲ ਹਮਲਾ ਕੀਤਾ ਗਿਆ। ਉਸ ਨੇ ਦੱਸਿਆ ਕਿ ਗੋਲੀਆਂ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ…

Read More

ਇੰਡੀਆ ‘ਚ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕਾਂਗਰਸ ਨੇ ਨਵੀਂ ਦਿੱਲੀ ਦੇ ਰਾਮ ਲੀਲਾ ਮੈਦਾਨ ‘ਚ ਹੱਲਾ ਬੋਲ ਰੈਲੀ ਕੀਤੀ। ਇਸ ‘ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰ ਸਰਕਾਰ, ਭਾਜਪਾ ਅਤੇ ਆਰ.ਐੱਸ.ਐੱਸ. ‘ਤੇ ਹੱਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਆਪਣੇ ਦੋ ਕਾਰੋਬਾਰੀ ਦੋਸਤਾਂ ਅੱਗੇ ਸਭ ਕੁਝ ਲੁਟਾ ਰਹੇ ਹਨ। ਦੇਸ਼ ਦੀ ਜਨਤਾ ਗਰੀਬ ਹੋ ਰਹੀ ਹੈ ਜਦਕਿ ਪ੍ਰਧਾਨ ਮੰਤਰੀ ਦੇ ਇਹ ਦੋਵੇਂ ਦੋਸਤ ਹਰ ਰੋਜ਼ ਅਮੀਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਡਰ ਤੇ ਨਫਰਤ ਦਾ ਪ੍ਰਚਾਰ ਪਾਸਾਰ ਕਰਕੇ ਦੇਸ਼ ਨੂੰ ਕਮਜ਼ੋਰ ਕਰ ਰਹੇ ਹਨ, ਜਿਸ ਦਾ…

Read More

ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵਿਦੇਸ਼ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸਚਿਨ ਥਾਪਨ ਤੇ ਅਨਮੋਲ ਬਿਸ਼ਨੋਈ ਨੂੰ ਪੰਜਾਬ ਪੁਲੀਸ ਨੇ ਵਾਪਸ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਮਾਨਸਾ ਪੁਲੀਸ ਇਸ ਸਬੰਧੀ ਲੋੜੀਂਦੇ ਦਸਤਾਵੇਜ਼ ਮੁਕੰਮਲ ਕਰਨ ‘ਚ ਰੁੱਝ ਗਈ ਹੈ। ਮਾਨਸਾ ਦੇ ਜ਼ਿਲ੍ਹਾ ਪੁਲੀਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਵਿਦੇਸ਼ ਮੰਤਰਾਲੇ ਵੱਲੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ, ਜਿਸ ਤਹਿਤ ਸਚਿਨ ਥਾਪਨ ਨੂੰ ਅਜ਼ਰਬਾਇਜਾਨ ਅਤੇ ਅਨਮੋਲ ਬਿਸ਼ਨੋਈ ਨੂੰ ਕੀਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦਾ ਵਿਦੇਸ਼ ਮੰਤਰਾਲਾ ਲਗਾਤਾਰ ਇਨ੍ਹਾਂ ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਨਾਲ ਸੰਪਰਕ…

Read More

ਮੁਹਾਲੀ ਪੁਲੀਸ ਨੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ‘ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਫੇਜ਼-1 ਥਾਣੇ ‘ਚ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਆਗੂ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਹੈ ਕਿ ਉਕਤ ਕਾਂਗਰਸ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਸਤਖ਼ਤਾਂ ਵਾਲੀ ‘ਝੂਠੀ’ ਤੇ ਗਲਤ ਤੱਥਾਂ ਵਾਲੀ ਸੂਚੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਫੇਜ਼-1 ਦੇ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ…

Read More

ਸ਼੍ਰੀਲੰਕਾ ਨੇ ਗੇਂਦਬਾਜ਼ਾਂ ਦੇ ਆਖਰੀ ਓਵਰਾਂ ‘ਚ ਲਗਾਮ ਕੱਸਣ ਤੋਂ ਬਾਅਦ ਬੱਲੇਬਾਜ਼ਾਂ ਦੀ ਬਦੌਲਤ ਏਸ਼ੀਆ ਕੱਪ ‘ਸੁਪਰ-4’ ਟੀ-20 ਕ੍ਰਿਕਟ ਮੈਚ ‘ਚ ਅਫਗਾਨਿਸਤਾਨ ‘ਤੇ 4 ਵਿਕਟਾਂ ਦੀ ਜਿੱਤ ਨਾਲ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ‘ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ। ਅਫਗਾਨਿਸਤਾਨ ਨੇ ਨੌਜਵਾਨ ਸਲਾਮੀ ਬੱਲੇਬਾਜ਼ ਰਹਿਮਾਨਉੱਲ੍ਹਾ ਗੁਰਬਾਜ਼ ਦੀ 45 ਗੇਂਦਾਂ ‘ਚ 4 ਚੌਕਿਆਂ ਤੇ 6 ਛੱਕਿਆਂ ਨਾਲ ਸਜੀ 84 ਦੌੜਾਂ ਦੀ ਧਮਾਕੇਦਾਰ ਪਾਰੀ ਤੇ ਇਬ੍ਰਾਹਿਮ ਜ਼ਦਰਾਨ (40) ਦੇ ਨਾਲ ਉਸਦੀ ਦੂਜੀ ਵਿਕਟ ਲਈ ਲਈ 93 ਦੌੜਾਂ ਦੀ ਸਾਂਝੇਦਾਰੀ ਨਾਲ 6 ਵਿਕਟਾਂ ‘ਤੇ 175 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ ਸੀ। ਇਸਦੇ ਜਵਾਬ ਵਿਚ ਸ਼੍ਰੀਲੰਕਨ ਟੀਮ ਨੇ ਕੁਸ਼ਾਲ ਮੇਂਡਿਸ 36, ਪਾਥੁਮ…

Read More

ਅਮਰੀਕਾ ਦੇ ਦੋ ਚੋਟੀ ਦੇ ਸੰਸਦ ਮੈਂਬਰਾਂ ਨੇ ਨਿਊਜਰਸੀ ਦੇ ਐਡੀਸਨ ‘ਚ ਪਿਛਲੇ ਮਹੀਨੇ ‘ਇੰਡੀਆ ਡੇਅ ਪਰੇਡ’ ਮੌਕੇ ਬੁਲਡੋਜ਼ਰ ਪ੍ਰਦਰਸ਼ਨ ਦੀ ਨਿੰਦਾ ਕੀਤੀ ਹੈ। ਸੈਨੇਟਰ ਬੌਬ ਮੇਨੇਡੇਜ਼ ਅਤੇ ਕੋਰੀ ਬੁਕਰ ਨੇ ਇਸ ਹਫ਼ਤੇ ਭਾਰਤੀ-ਅਮਰੀਕਨ ਮੁਸਲਿਮ ਕੌਂਸਲ ਦੇ ਇਕ ਵਫ਼ਦ ਅਤੇ ਭਾਈਚਾਰੇ ਦੇ ਕਈ ਸਮੂਹਾਂ ਨਾਲ ਮੁਲਾਕਾਤ ਕੀਤੀ, ਜੋ ਐਡੀਸਨ ਸਿਟੀ ‘ਚ ਪ੍ਰਸਿੱਧ ਇੰਡੀਆ ਡੇਅ ਪਰੇਡ ‘ਚ ਬੁਲਡੋਜ਼ਰ ਚਲਾਉਣ ਦੇ ਵਿਰੁੱਧ ਸਨ। ਮੁਸਲਿਮ ਸਮੂਹਾਂ ਨੇ ਦੋਸ਼ ਲਾਇਆ ਕਿ ਬੁਲਡੋਜ਼ਰ ਨਫ਼ਰਤ ਅਪਰਾਧ ਦਾ ਪ੍ਰਤੀਕ ਬਣ ਗਿਆ ਹੈ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖ਼ਾਸ ਤੌਰ ‘ਤੇ ਕੁਝ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਇਨ੍ਹਾਂ ਮਸ਼ੀਨਾਂ…

Read More

ਸੋਮਾਲੀਆ ‘ਚ ਅਲ-ਸ਼ਬਾਬ ਨਾਂ ਦੇ ਕੱਟੜਪੰਥੀ ਗਰੁੱਪ ਨੇ ਹੀਰਾਨ ਖੇਤਰ ‘ਚ ਘੱਟੋ-ਘੱਟ 20 ਲੋਕਾਂ ਦਾ ਕਤਲ ਕਰ ਦਿੱਤਾ ਅਤੇ 7 ਵਾਹਨਾਂ ਨੂੰ ਅੱਗ ਲਗਾ ਦਿੱਤੀ। ਸੋਮਾਲੀ ਮੀਡੀਆ ਅਤੇ ਨਿਵਾਸੀਆਂ ਨੇ ਇਹ ਜਾਣਕਾਰੀ ਦਿੱਤੀ। ਨਿਵਾਸੀਆਂ ਨੇ ਕਿਹਾ ਕਿ ਹਮਲਾ ਅਲ-ਕਾਇਦਾ ਨਾਲ ਜੁੜੇ ਸਮੂਹ ਦੇ ਖ਼ਿਲਾਫ਼ ਸਥਾਨਕ ਲਾਮਬੰਦੀ ਦੇ ਵਿਰੋਧ ‘ਚ ਕੀਤਾ ਗਿਆ ਹੈ। ਨਿਵਾਸੀ ਹਸਨ ਅਬਦੁਲ ਨੇ ਦੱਸਿਆ ਕਿ ਪੀੜਤ ਡਰਾਈਵਰ ਅਤੇ ਯਾਤਰੀ ਸਨ, ਜੋ ਬੇਲੇਟਵੇਨੇ ਤੋਂ ਮਹਾਸ ਤੱਕ ਖਾਣ-ਪੀਣ ਦੀਆਂ ਵਸਤੂਆਂ ਲਿਜਾ ਰਹੇ ਸਨ ਅਤੇ ਯਾਤਰੀਆਂ ਵੱਲੋਂ ਵਰਤੇ ਜਾਣ ਵਾਲੇ ਭੋਜਨ ਅਤੇ ਵਾਹਨਾਂ ਨੂੰ ਲਿਜਾਣ ਵਾਲੇ ਕੁੱਲ 7 ਟਰੱਕਾਂ ਨੂੰ ਅੱਗ ਲਗਾ ਦਿੱਤੀ ਗਈ। ਅਲ-ਸ਼ਬਾਬ ਨੇ ਹਮਲੇ ਦੀ ਪੁਸ਼ਟੀ ਕੀਤੀ…

Read More

ਉੱਘੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਨੀਂਵੀਂ ਮੱਲ੍ਹੀਆਂ ‘ਚ ਕਬੱਡੀ ਮੈਚ ਦੌਰਾਨ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ‘ਚ ਪੁਲੀਸ ਨੇ ਤਿੰਨ ਹੋਰ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਇਸ ਨਾਲ ਚਰਚਿਤ ਹੱਤਿਆ ਮਾਮਲੇ ‘ਚ ਕਬੱਡੀ ਫੈਡਰੇਸ਼ਨਾਂ ਦੇ ਪ੍ਰਧਾਨਾਂ ਦੀ ਸ਼ਮੂਲੀਅਤ ਉਜਾਗਰ ਹੋਈ ਹੈ। ਸੰਦੀਪ ਦੀ ਪਤਨੀ ਅਤੇ ਭਰਾ ਦੇ ਕਹਿਣ ‘ਤੇ ਨਾਰਥ ਇੰਡੀਅਨ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੂਰਜਨ ਚੱਠਾ, ਨੈਸ਼ਨਲ ਕਬੱਡੀ ਫੈਡਰੇਸ਼ਨ ਆਫ਼ ਓਂਟਾਰੀਓ ਦੇ ਪ੍ਰਧਾਨ ਸੁੱਖਾ ਮਾਨ ਅਤੇ ਰਾਇਲ ਕਿੰਗਸ ਕਲੱਬ ਯੂ.ਐੱਸ.ਏ. ਦੇ ਮਾਲਕ ਸ਼ੱਬਾ ਥਿਆੜਾ ਦੇ ਨਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਬਾ ਥਿਆੜਾ 14 ਮਾਰਚ ਨੂੰ ਪਹਿਲਾਂ ਇੰਡੀਆ ਹੀ ਸੀ…

Read More

ਜ਼ੀਰਾ ਅਦਾਲਤ ‘ਚ ਪੇਸ਼ੀ ਭੁਗਤ ਚੁੱਕੇ ਅਤੇ ਕੋਟਕਪੂਰਾ ਗੋਲੀ ਕਾਂਡ ‘ਚ ਤਲਬ ਕੀਤੇ ਹੋਏ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਹੁਸ਼ਿਆਰਪੁਰ ਅਦਾਲਤ ‘ਚ ਪੇਸ਼ੀ ਭੁਗਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਬਜ਼ੁਰਗ ਆਗੂ ਬਲਵੰਤ ਸਿੰਘ ਖੇੜਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖੇ ਹੋਣ ਨੂੰ ਲੈ ਕੇ ਅਦਾਲਤ ‘ਚ ਕੇਸ ਕੀਤਾ ਹੋਇਆ ਹੈ। ਇਸੇ ਮਾਮਲੇ ‘ਚ ਸੁਖਬੀਰ ਬਾਦਲ ਅੱਜ ਮੁੜ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ੀ ‘ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮਾਮਲਾ ਮਾਣਯੋਗ…

Read More

ਕਾਂਗਰਸ ਤੋਂ ਬਾਅਦ ‘ਬਦਲਾਅ’ ਨਾਅਰੇ ਨਾਲ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੂਬੇ ‘ਚੋਂ ਨਸ਼ਿਆਂ ਦਾ ਖਾਤਮਾ ਕਰਨ ‘ਚ ਨਾਕਾਮ ਹੋਈ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਚੋਣਾਂ ਤੋਂ ਪਹਿਲਾਂ ਨਸ਼ੇ ਦੇ ਮੁੱਦੇ ‘ਤੇ ਕੀਤੀਆਂ ਜਾਂਦੀਆਂ ਗੱਲਾਂ ਤੇ ਦਾਅਵੇ ਵੀ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਹੁੰ ਵਾਂਗ ਝੂਠੇ ਜਾਪਣ ਲੱਗੇ ਹਨ। ਉਂਝ ਤਾਂ ਪੰਜਾਬ ‘ਚ ਰੋਜ਼ਾਨਾ ਕਿਸੇ ਨਾ ਕਿਸੇ ਪਾਸਿਓਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖ਼ਬਰ ਆਉਂਦੀ ਹੈ। ਪਰ ਚੋਹਲਾ ਸਾਹਿਬ ਇਲਾਕੇ ਤੋਂ ਆਈ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਪਰਿਵਾਰ…

Read More