Author: editor
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯੂਕਰੇਨ ‘ਚ ਸਹਾਇਤਾ ਲੋੜਾਂ ਬਾਰੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨਾਲ ਗੱਲਬਾਤ ਕੀਤੀ। ਇਸ ‘ਚ ਕਲਿੰਟਨ ਨੇ ਇਕ ਸਾਬਕਾ ਵਿਸ਼ਵ ਨੇਤਾ ਵਜੋਂ ਸਮਝ ਸਾਂਝੀ ਕੀਤੀ। ਟਰੂਡੋ ਨੇ ਖੁਦ ਨੂੰ ਇਸ ਗੱਲਬਾਤ ਸਬੰਧੀ ਜਾਣਕਾਰੀ ਦਿੱਤੀ। ਸੋਸ਼ਲ ਮੀਡੀਆ ਜ਼ਰੀਏ ਟਰੂਡੋ ਨੇ ਕਿਹਾ ਕਿ ਬਿਲ ਕਲਿੰਟਨ ਅਤੇ ਮੈਂ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਮਹੱਤਵ ਬਾਰੇ ਗੱਲ ਕੀਤੀ। ਟਰੂਡੋ ਮੁਤਾਬਕ ਗੱਲਬਾਤ ਇਹ ਯਕੀਨੀ ਬਣਾਉਣ ਲਈ ਕੀਤੀ ਗਈ ਕਿ ਯੂਕਰੇਨ ਨੂੰ ਲੋਕਾਂ ਦਾ ਸਮਰਥਨ ਕਰਨ ਅਤੇ ਵਧ ਰਹੀ ਲਚਕੀਲੀ ਅਰਥ ਵਿਵਸਥਾਵਾਂ ਲਈ ਲੋੜੀਂਦੀ ਸਹਾਇਤਾ ਦੀ ਲੋੜ ਹੈ। ਰਾਸ਼ਟਰਪਤੀ ਦਾ ਆਪਣੀਆਂ ਸੂਝਾਂ ਸਾਂਝੀਆਂ ਕਰਨ ਅਤੇ ਚਰਚਾ ਲਈ ਧੰਨਵਾਦ।…
ਪਾਕਿਸਤਾਨ ‘ਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ ਅਤੇ ਸੈਂਕੜੇ ਲੋਕਾਂ ਦੀ ਹੜ੍ਹਾਂ ਕਰਕੇ ਮੌਤ ਵੀ ਹੋਈ ਹੈ। ਇਸ ਮਾੜੇ ਸਮੇਂ ‘ਚ ਕੈਨੇਡਾ ਸਰਕਾਰ ਪਾਕਿਸਤਾਨ ਦੀ ਮਦਦ ਲਈ ਅੱਗੇ ਆਈ ਹੈ। ਇਸ ਦੇ ਚਲਦਿਆਂ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਨੇ ਪਾਕਿਸਤਾਨ ਨੂੰ 5 ਮਿਲੀਅਨ ਡਾਲਰ ਵਿੱਤੀ ਮਦਦ ਵਜੋਂ ਦੇਣ ਦਾ ਐਲਾਨ ਕੀਤਾ। ਪਾਕਿਸਤਾਨ ‘ਚ ਜੂਨ ਮਹੀਨੇ ਤੋਂ ਲੈ ਕੇ ਹੁਣ ਤਕ ਭਾਰੀ ਮੀਂਹ ਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਲਗਭਗ ਇਕ ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਤੇ ਦੇਸ਼ ਭਰ ‘ਚ 33 ਮਿਲੀਅਨ ਲੋਕਾਂ ਦਾ ਜੀਵਨ ਤਹਿਸ-ਨਹਿਸ ਹੋ ਗਿਆ। ਹਰਜੀਤ ਸਿੰਘ ਸੱਜਣ ਨੇ…
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ‘ਚ ਦਿੱਲੀ ਪੁਲੀਸ ਨੇ ਗੈਂਗਸਟਰਾਂ ਸਮੇਤ ਕਈ ਹੋਰਨਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਆਮ ਤੌਰ ‘ਤੇ ਅੱਤਵਾਦੀ ਕਾਰਵਾਈਆਂ ਕਰਨ ‘ਤੇ ਦਰਜ ਕੀਤਾ ਜਾਂਦਾ ਹੈ। ਇਸ ਸੂਚੀ ‘ਚ ਦਿੱਲੀ ਦੇ ਗੈਂਗਸਟਰ ਵੀ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਇਹ ਕਦਮ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ, ਜੋ ਕਈ ਅੱਤਵਾਦੀ ਸੰਗਠਨਾਂ ਦੇ ਸੰਪਰਕ ‘ਚ ਹਨ। ਪਤਾ ਲੱਗਾ ਹੈ ਕਿ ਦਿੱਲੀ ਪੁਲੀਸ ਨੇ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਵਿਕਰਮ…
ਕੈਲੀਫੋਰਨੀਆ ‘ਚ ਇਕ ਭਾਰਤੀ ਮੂਲ ਦੇ ਅਮਰੀਕਨ ਨਾਗਰਿਕ ਨੂੰ ਆਪਣੇ ਹੀ ਦੇਸ਼ ਵਾਸੀ ਵੱਲੋਂ ਨਸਲੀ ਸ਼ੋਸ਼ਣ ਦਾ ਸਾਹਮਣਾ ਕਰਨਾ ਪਿਆ। ਦੋਸ਼ੀ ਨੇ ਆਪਣੇ ਹਮਵਤਨ ‘ਤੇ ਨਸਲੀ ਟਿੱਪਣੀਆਂ ਅਤੇ ਹਿੰਦੂ ਵਿਰੋਧੀ ਟਿੱਪਣੀਆਂ ਕੀਤੀਆਂ। ਕੈਲੀਫੋਰਨੀਆ ਦੇ ਤਜਿੰਦਰ ਸਿੰਘ ਨੇ ਫ੍ਰੇਮਾਂਟ ਦੇ ਟੈਕੋ ਬੇਲ ਵਿਖੇ ਕ੍ਰਿਸ਼ਨਨ ਜੈਰਮਨ ਨਾਲ ਬਦਸਲੂਕੀ ਕੀਤੀ ਅਤੇ ਗਾਲ੍ਹਾਂ ਕੱਢੀਆਂ। ਫ੍ਰੀਮਾਂਟ ਪੁਲੀਸ ਵਿਭਾਗ ਨੇ ਕਿਹਾ ਕਿ ਯੂਨੀਅਨ ਸਿਟੀ ਦੇ ਵਸਨੀਕ ਤੇਜਿੰਦਰ ‘ਤੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ, ਹਮਲਾ ਅਤੇ ਸ਼ਾਂਤੀ ਭੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਜੈਰਮਨ ਨੇ 8 ਮਿੰਟ ਤੋਂ ਵੱਧ ਸਮੇਂ ਤੱਕ ਚੱਲੀ ਇਸ ਘਟਨਾ ਨੂੰ ਆਪਣੇ ਫ਼ੋਨ ‘ਤੇ ਰਿਕਾਰਡ ਕੀਤਾ ਸੀ। ਵੀਡੀਓ ਰਿਕਾਰਡਿੰਗ ‘ਚ ਤੇਜਿੰਦਰ, ਜੈਰਮਨ ‘ਤੇ…
ਇਕ ਗਰਭਵਤੀ ਭਾਰਤੀ ਸੈਲਾਨੀ ਦੀ ਜਣੇਪਾ ਵਾਰਡ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਮੌਤ ਹੋਣ ਦੀ ਰਿਪੋਰਟ ਆਉਣ ਤੋਂ ਕੁਝ ਘੰਟਿਆਂ ਬਾਅਦ ਪੁਰਤਗਾਲ ਦੀ ਸਿਹਤ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਿਪੋਰਟ ‘ਚ ਦੱਸਿਆ ਗਿਆ ਕਿ ਇਕ 34 ਸਾਲਾ ਭਾਰਤੀ ਔਰਤ ਨੂੰ ਲਿਸਬਨ ‘ਚ ਹਸਪਤਾਲਾਂ ‘ਚ ਤਬਦੀਲ ਕੀਤੇ ਜਾਣ ਦੌਰਾਨ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪਿਆ। ਉਥੇ ਹੀ ਸਥਾਨਕ ਮੀਡੀਆ ਨੇ ਦੱਸਿਆ ਕਿ ਲਿਸਬਨ ਦੇ ਸਭ ਤੋਂ ਵੱਡੇ ਸਾਂਤਾ ਮਾਰੀਆ ਹਸਪਤਾਲ ਤੋਂ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਐਮਰਜੈਂਸੀ ਸੀਜੇਰੀਅਨ ਸੈਕਸ਼ਨ ਤੋਂ ਬਾਅਦ ਉਸ ਦੇ ਬੱਚੇ ਨੂੰ ਚੰਗੇ ਸਿਹਤ ਕੇਂਦਰ ‘ਚ ਪਹੁੰਚਾਇਆ…
ਸੂਰਯਕੁਮਾਰ ਯਾਦਵ ਦੀਆਂ 26 ਗੇਂਦਾਂ ‘ਤੇ 68 ਦੌੜਾਂ ਦੀ ਹਮਲਾਵਰ ਪਾਰੀ ਤੇ ਵਿਰਾਟ ਕੋਹਲੀ (ਅਜੇਤੂ 59) ਦੇ ਸ਼ਾਨਦਾਰ ਅਰਧ ਸੈਂਕੜੇ ਦੀ ਬਦੌਲਤ ਇੰਡੀਆ ਨੇ ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ‘ਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਗਰੁੱਪ-ਏ ਤੋਂ ਸੁਪਰ-4 ‘ਚ ਪ੍ਰਵੇਸ਼ ਕਰ ਲਿਆ। ਇੰਡੀਆ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਉਸ ਨੇ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ‘ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਗਰੁੱਪ-ਬੀ ਤੋਂ ਅਫਗਾਨਿਸਤਾਨ ਸੁਪਰ-4 ‘ਚ ਪਹੁੰਚ ਚੁੱਕੀ ਹੈ। ਇੰਡੀਆ ਨੇ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ ਦੋ ਵਿਕਟਾਂ ‘ਤੇ 192 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ, ਜਿਸ ਤੋਂ ਬਾਅਦ ਹਾਂਗਕਾਂਗ ਦੀ ਟੀਮ ਨੇ ਪੂਰੇ ਓਵਰ…
ਹਰਫਨਮੌਲਾ ਖਿਡਾਰੀ ਹਾਰਦਿਕ ਪਾਂਡਿਆ ਏਸ਼ੀਆ ਕੱਪ ‘ਚ ਪਾਕਿਸਤਾਨ ਖ਼ਿਲਾਫ਼ ਬਿਹਤਰੀਨ ਪ੍ਰਦਰਸ਼ਨ ਬਾਅਦ ਕੌਮਾਂਤਰੀ ਕ੍ਰਿਕਟ ਕੌਂਸਲ ਦੀ ਟੀ-20 ਕੌਮਾਂਤਰੀ ਹਰਫਨਮੌਲਾ ਰੈਂਕਿੰਗ ‘ਚ ਅੱਠ ਸਥਾਨ ਉੱਪਰ ਚੜ੍ਹ ਕੇ ਪੰਜਵੇਂ ਨੰਬਰ ‘ਤੇ ਪੁੱਜ ਗਿਆ ਹੈ। ਇਹ ਉਸ ਦੇ ਕਰੀਅਰ ਦੀ ਸਭ ਤੋਂ ਬਿਹਤਰੀਨ ਰੈਂਕਿੰਗ ਹੈ। ਹਾਰਦਿਕ ਨੇ 25 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਅਤੇ ਮਹਿਜ਼ 17 ਗੇਂਦਾਂ ‘ਤੇ ਨਾਬਾਦ 33 ਦੌੜਾਂ ਬਣਾਈਆਂ ਅਤੇ ਇੰਡੀਆ ਦੀ ਜਿੱਤ ‘ਚ ਅਹਿਮ ਯੋਗਦਾਨ ਪਾਇਆ। ਉਸ ਦਾ ਬਿਹਤਰੀਨ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਆਸਟਰੇਲੀਆ ‘ਚ ਆਗਾਮੀ ਟੀ-20 ਵਿਸ਼ਵ ਕੱਪ ‘ਚ ਭਾਰਤੀ ਮੁਹਿੰਮ ‘ਚ ਉਸ ਦੀ ਭੂਮਿਕਾ ਕਿੰਨੀ ਅਹਿਮ ਹੋਵੇਗੀ। ਹਰਫਨਮੌਲਾ ਖਿਡਾਰੀਆਂ ਦੀ ਸੂਚੀ ‘ਚ ਰਵਿੰਦਰ ਜੇਡਜਾ ਸਿਖਰ ‘ਤੇ…
ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਬੁੱਧਵਾਰ ਨੂੰ 2022 ਏਸ਼ੀਆ ਕੱਪ ‘ਚ ਹਾਂਗਕਾਂਗ ਖ਼ਿਲਾਫ਼ ਅਰਧ ਸੈਂਕੜਾ ਲਗਾ ਕੇ ਟੀ-20 ਅੰਤਰਰਾਸ਼ਟਰੀ ਮੈਚਾਂ ‘ਚ ਸਭ ਤੋਂ ਵੱਧ ਅਰਧ ਸੈਂਕੜਾ ਬਣਾਉਣ ਦੇ ਮਾਮਲੇ ‘ਚ ਰੋਹਿਤ ਸ਼ਰਮਾ ਦੀ ਬਰਾਬਰੀ ਕਰ ਲਈ ਹੈ। ਵਿਰਾਟ ਨੇ ਹਾਂਗਕਾਂਗ ਖ਼ਿਲਾਫ਼ 44 ਗੇਂਦਾਂ ‘ਤੇ ਇਕ ਚੌਕੇ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 59 ਦੌੜਾਂ ਦੀ ਅਜੇਤੂ ਪਾਰੀ ਖੇਡੀ। ਟੀ-20 ਅੰਤਰਰਾਸ਼ਟਰੀ ਮੈਚਾਂ ‘ਚ ਵਿਰਾਟ ਦਾ ਇਹ 31ਵਾਂ ਅਰਧ ਸੈਂਕੜਾ ਸੀ ਜਦਕਿ ਰੋਹਿਤ ਨੇ ਇਸ ਫਾਰਮੈਟ ‘ਚ 27 ਅਰਧ ਸੈਂਕੜੇ ਅਤੇ 4 ਸੈਂਕੜੇ ਲਗਾਏ ਹਨ। ਰੋਹਿਤ ਅਤੇ ਕੋਹਲੀ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਟੀ-20 ਅੰਤਰਰਾਸ਼ਟਰੀ ਮੈਚਾਂ ‘ਚ 30 ਵਾਰ 50…
ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੇ ਪਾਣੀ ‘ਚ ਡੁੱਬਣ ਨਾਲ ਅਤੇ ਟਰੱਕ ਹਾਦਸਿਆਂ ‘ਚ ਮਰਨ ਦਾ ਸਿਲਸਿਲਾ ਜਾਰੀ ਹੈ। ਹੁਣ ਦੋ ਹੋਰ ਪੰਜਾਬੀਆਂ ਦੀ ਇਸੇ ਕਾਰਨ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਅਲਬਰਟਾ ਦੇ ਸ਼ਹਿਰ ਕੈਲਗਰੀ ਨਾਲ ਸਬੰਧਤ ਇਕ 37 ਸਾਲਾ ਨੌਜਵਾਨ ਮਨਦੀਪ ਸਿੰਘ ਉੱਪਲ ਉਰਫ ਰਵੀ ਦੀ ਡੂੰਘੇ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਆਪਣੇ ਸਾਥੀਆਂ ਦੇ ਨਾਲ ਬੌ ਰਿਵਰ ਵਿਖੇ ਘੁੰਮਣ ਗਿਆ ਸੀ, ਜਿਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨਾਲ ਸੀ। ਜ਼ਿਕਰਯੋਗ ਹੈ ਕਿ ਪਾਣੀ ‘ਚ ਡੁੱਬਣ ਨਾਲ ਹੁੰਦੀਆਂ ਮੌਤਾਂ ਦਾ ਸਿਲਸਿਲਾ ਕੈਨੇਡਾ ‘ਚ ਲਗਾਤਾਰ…
ਗੋਲੀਆਂ ਮਾਰ ਕੇ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਦਾ ਮਾਮਲਾ ਹਾਲੇ ਕਿਸੇ ਸਿਰੇ ਨਹੀਂ ਲੱਗਾ ਪਰ ਉਸ ਤੋਂ ਪਹਿਲਾਂ ਹੀ ਇਸ ਕੇਸ ਦੀ ਜਾਂਚ ਕਰ ਰਹੇ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕਤਲ ਦੀ ਜਾਂਚ ਕਰ ਰਹੇ ਆਈ.ਓ. ਅੰਗਰੇਜ਼ ਸਿੰਘ ਨੂੰ ਅਚਾਨਕ ਮਾਨਸਾ ਦੇ ਸੀਨੀਅਰ ਪੁਲੀਸ ਕਪਤਾਨ ਗੌਰਵ ਤੂਰਾ ਵਲੋਂ ਬਦਲ ਦਿੱਤਾ ਗਿਆ ਹੈ। ਪਹਿਲਾਂ ਥਾਣਾ ਸਿਟੀ-1 ਦੇ ਮੁਖੀ ਅੰਗਰੇਜ਼ ਸਿੰਘ ਇਸ ਕਤਲ ਕਾਂਡ ਦੀ ਜਾਂਚ ਕਰ ਰਹੇ ਸਨ, ਹੁਣ ਉਨ੍ਹਾਂ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਗਿਆ ਹੈ। ਅੰਗਰੇਜ਼ ਸਿੰਘ ਥਾਣਾ ਸਿਟੀ-1 ਮਾਨਸਾ ਦੇ ਮੁਖੀ ਸਨ। ਮੂਸੇਵਾਲੇ ਦਾ ਕਤਲ ਇਸੇ ਥਾਣਾ…