Author: editor
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਰਾਖਵਾਂਕਰਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਜਨਰਲ ਦਫ਼ਤਰ ਵਿਚਲੀਆਂ ਮੌਜੂਦਾ ਪੋਸਟਾਂ ਤੋਂ ਇਲਾਵਾ 58 ਪੋਸਟਾਂ ਅਨੁਸੂਚਿਤ ਜਾਤੀਆਂ ਲਈ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੇਸ ਲੜਨ ਅਤੇ ਅਦਾਲਤਾਂ ‘ਚ ਪੰਜਾਬ…
ਅਕਾਲੀ ਦਲਾਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸਟੂਡੈਂਟਸ਼ ਫੈਡਰੇਸ਼ਨਾਂ ਨੂੰ ਇਕਜੁੱਟ ਹੋਣ ਦਾ ਸੱਦਾ
ਵੱਖ-ਵੱਖ ਅਕਾਲੀ ਦਲਾਂ ਨੂੰ ਇਕਜੁੱਟ ਹੋਣ ਦਾ ਸੱਦਾ ਦੇ ਚੁੱਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੁਣ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ-ਵੱਖ ਧੜਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਕਸ਼ਮੀਰ ਦੇ ਪਹਿਲਗਾਮ ‘ਚ ਲਾਏ ਗਏ ਗੁਰਮਤਿ ਸਿਖਲਾਈ ਕੈਂਪ ਦੇ ਸਮਾਪਤੀ ਸਮਾਗਮ ‘ਚ ਪੁੱਜੇ ਜਿੱਥੇ ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਫੈਡਰੇਸ਼ਨ ਦੇ ਸਮੂਹ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਇਕ ਮੰਚ ‘ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਿੱਖ ਰਾਜਨੀਤੀ ਲਈ ਚੰਗੇ ਕਿਰਦਾਰ ਵਾਲੇ ਸਿੱਖ ਆਗੂ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਿਖਲਾਈ…
ਯੂਕਰੇਨ ਦੇ ਮੁੱਕੇਬਾਜ਼ ਅਲੈਗਜ਼ੈਂਡਰ ਉਸਿਕ ਨੇ ਕਿੰਗ ਅਬਦੁੱਲਾ ਸਪੋਰਟਸ ਸਿਟੀ ‘ਚ ਰੋਮਾਂਚਕ ਮੁਕਾਬਲੇ ‘ਚ ਐਂਥਨੀ ਜੋਸ਼ੂਆ ‘ਤੇ ਵੰਡ ਦੇ ਫ਼ੈਸਲੇ ਨਾਲ ਜਿੱਤ ਦਰਜ ਕਰਕੇ ਆਪਣਾ ਵਿਸ਼ਵ ਹੈਵੀਵੇਟ ਖ਼ਿਤਾਬ ਬਰਕਰਾਰ ਰੱਖਿਆ। ਇਸ ਮੈਚ ‘ਚ ਜਦੋਂ ਜੱਜ ਆਪਣਾ ਫ਼ੈਸਲਾ ਸੁਣਾ ਰਹੇ ਸਨ ਤਾਂ ਦੋਵਾਂ ਮੁੱਕੇਬਾਜ਼ਾਂ ਨੇ ਯੂਕਰੇਨ ਦਾ ਝੰਡਾ ਚੁੱਕਿਆ ਹੋਇਆ ਸੀ। ਜਦੋਂ ਉਸਿਕ ਨੂੰ ਜੇਤੂ ਐਲਾਨਿਆ ਗਿਆ ਤਾਂ ਉਸ ਨੇ ਝੰਡੇ ਨਾਲ ਆਪਣਾ ਮੂੰਹ ਢਕ ਲਿਆ। 35 ਸਾਲਾ ਉਸਿਕ ਨੇ ਰੂਸ ਦੇ ਹਮਲੇ ਖ਼ਿਲਾਫ਼ ਯੂਕਰੇਨੀ ਫੌਜ ‘ਚ ਸੇਵਾ ਕਰਨ ਤੋਂ ਛੇ ਮਹੀਨੇ ਬਾਅਦ ਡਬਲਿਊ.ਬੀ.ਏ., ਡਬਲਿਊ.ਬੀ.ਓ. ਅਤੇ ਆਈ.ਬੀ.ਐੱਫ. ਖ਼ਿਤਾਬ ਜਿੱਤੇ। ਯੂਕਰੇਨ ਦੇ ਰਾਸ਼ਟਰਪਤੀ ਨੇ ਵੀ ਮੈਚ ਤੋਂ ਪਹਿਲਾਂ ਉਸ ਨੂੰ ਸੰਦੇਸ਼ ਭੇਜਿਆ…
ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏ.ਆਈ.ਐੱਫ.ਐੱਫ.) ‘ਤੇ ਲੱਗੀ ਫੁੱਟਬਾਲ ਦੀ ਵਿਸ਼ਵ ਸੰਚਾਲਨ ਸੰਸਥਾ ਫੀਫਾ ਦੀਆਂ ਸਾਰੀਆਂ ਸ਼ਰਤਾਂ ਨੂੰ ਮੋਦੀ ਸਰਕਾਰ ਨੇ ਮੰਨ ਲਿਆ ਹੈ। ਇਸ ਬਾਬਤ ਇਕ ਅਰਜ਼ੀ ਵੀ ਸੁਪਰੀਮ ਕੋਰਟ ‘ਚ ਦਾਖ਼ਲ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਫੀਫਾ ਦੀ ਪਾਬੰਦੀ ਨੂੰ ਹਟਾਉਣ ਦੀ ਕਵਾਇਦ ਦੇ ਤਹਿਤ ਸੁਪਰੀਮ ਕੋਰਟ ‘ਚ ਅਰਜ਼ੀ ਦਾਖਲ ਕਰਕੇ ਅਧਿਕਾਰੀਆਂ ਦੀ ਕਮੇਟੀ ਨੂੰ ਹਟਾਉਣ ਦੀ ਅਪੀਲ ਕੀਤੀ, ਜਿਵੇਂ ਫੀਫਾ ਨੇ ਮੰਗ ਕੀਤੀ ਹੈ। ਚੋਟੀ ਦੀ ਅਦਾਲਤ ‘ਚ ਅਹਿਮ ਸੁਣਵਾਈ ਤੋਂ ਇਕ ਦਿਨ ਪਹਿਲਾਂ ਖੇਡ ਮੰਤਰਾਲਾ ਦੇ ਇਸ ਕਦਮ ਨੂੰ ਅਕਤੂਬਰ ‘ਚ ਹੋਣ ਵਾਲੇ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਨੂੰ ਬਚਾਉਣ ਦੀ ਕੋਸ਼ਿਸ਼ ਦੇ ਤੌਰ…
ਬੀ.ਡਬਲਿਊ.ਐੱਫ. ਵਰਲਡ ਚੈਂਪੀਅਨਸ਼ਿਪ ਸੋਮਵਾਰ ਨੂੰ ਸ਼ੁਰੂ ਹੋ ਗਈ ਅਤੇ ਇੰਡੀਆ ਦੀ ਸਟਾਰ ਸ਼ਟਲਰ ਪੀ.ਵੀ. ਸਿੰਧੂ ਸੱਟ ਕਾਰਨ ਪਿਛਲੇ ਇਕ ਦਹਾਕੇ ‘ਚ ਪਹਿਲੀ ਵਾਰ ਇਸ ਚੈਂਪੀਅਨਸ਼ਿਪ ‘ਚ ਹਿੱਸਾ ਨਹੀਂ ਲੈ ਰਹੀ। ਅਜਿਹੇ ‘ਚ ਉਸ ਦੀ ਗੈਰਮੌਜੂਦਗੀ ‘ਚ ਇੰਡੀਆ ਦੀਆਂ ਉਮੀਦਾਂ ਲਕਸ਼ੈ ਸੇਨ ਅਤੇ ਐੱਚ.ਐੱਸ. ਪ੍ਰਣਯ ‘ਤੇ ਹੋਣਗੀਆਂ। ਰਾਸ਼ਟਰਮੰਡਲ ਖੇਡਾਂ ‘ਚ ਆਪਣੀ ਖਿਤਾਬੀ ਮੁਹਿੰਮ ਦੌਰਾਨ ਸਿੰਧੂ ਦੇ ਸੱਟ ਲੱਗ ਗਈ ਸੀ ਜਿਸ ਕਾਰਨ ਉਸ ਨੂੰ ਚੈਂਪੀਅਨਸ਼ਿਪ ਤੋਂ ਹਟਣਾ ਪਿਆ। ਅਜਿਹੇ ‘ਚ ਸੋਮਵਾਰ ਨੂੰ ਸ਼ੁਰੂ ਹੋ ਹੋਏ ਇਸ ਟੂਰਨਾਮੈਂਟ ‘ਚ ਇੰਡੀਆ ਦੇ ਚੰਗੇ ਪ੍ਰਦਰਸ਼ਨ ਨੂੰ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਲਕਸ਼ੈ ਤੋਂ ਇਲਾਵਾ ਤਜਰਬੇਕਾਰ ਪ੍ਰਣਯ ਅਤੇ ਕਿਦਾਂਬੀ ਸ੍ਰੀਕਾਂਤ ‘ਤੇ ਆ ਗਈ ਹੈ। ਇੰਡੀਆ ਨੇ…
ਬ੍ਰਿਟੇਨ ‘ਚ ਕੰਜ਼ਰਵੇਟਿਵ ਪਾਰਟੀ ਲੀਡਰਸ਼ਿਪ ਚੋਣ ਲਈ ਵੋਟਿੰਗ ਤੋਂ ਸਿਰਫ ਦੋ ਹਫਤੇ ਰਹਿ ਜਾਣ ਦਰਮਿਆਨ ਰਿਸ਼ੀ ਸੁਨਕ ਦੀ ਟੀਮ ਬੋਰਿਸ ਜਾਨਸਨ ਦੇ ਉੱਤਰਾਧਿਕਾਰੀ ਦੀ ਦੌੜ ‘ਚ ਵਿਰੋਧੀ ਲਿਜ਼ ਟ੍ਰਸ ਦੀ ਬੜ੍ਹਤ ਦੇ ਮੱਦੇਨਜ਼ਰ ‘ਅੰਡਰਡਾਗ’ ਦੇ ਦਰਜੇ ਨੂੰ ਬਣਾਉਣ ‘ਚ ਜੁੱਟੀ ਹੈ ਅਤੇ ਇਸ ਸਬੰਧ ‘ਚ ਇਕ ਵੀਡੀਓ ਵੀ ਜਾਰੀ ਕੀਤੀ ਹੈ। ਮੈਨਚੈਸਟਰ ‘ਚ ਇਸ ਵੀਡੀਓ ਦਾ ਪਹਿਲੀ ਵਾਰ ਇਸਤੇਮਾਲ ਕੀਤਾ ਗਿਆ ਜਿਸ ‘ਚ ਉਹ ਵੱਖ-ਵੱਖ ਪ੍ਰਚਾਰ ਪ੍ਰੋਗਰਾਮਾਂ ‘ਚ ਅਤੇ ਪਾਰਟੀ ਮੈਂਬਰਾਂ ਨੂੰ ਸੰਬੋਧਿਤ ਕਰਦੇ ਨਜ਼ਰ ਆ ਰਹੇ ਹਨ। ਪਾਰਟੀ ਮੈਂਬਰ ਜਿਸ ਨੂੰ ਵੀ ਨੇਤਾ ਚੁਣਨਗੇ ਉਹ ਪੰਜ ਸਤੰਬਰ ਨੂੰ ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲੇਗਾ। ਸੁਨਕ ਨੇ ਇਸ ਵੀਡੀਓ ਨਾਲ…
ਨਿਊਜ਼ੀਲੈਂਡ ਆਪਣੇ ਇਮੀਗਰੇਸ਼ਨ ਨਿਯਮਾਂ ‘ਚ ਅਸਥਾਈ ਤੌਰ ‘ਤੇ ਤਬਦੀਲੀ ਕਰੇਗਾ ਜਿਸ ਦਾ ਉਦੇਸ਼ ਅਗਲੇ ਸਾਲ 12 ਹਜ਼ਾਰ ਵਰਕਰਾਂ ਨੂੰ ਆਕਰਸ਼ਿਤ ਕਰਨਾ ਹੈ ਅਤੇ ਇਸ ਲਈ ਵਰਕਿੰਗ ਹੋਲੀਡੇਅ ਸਕੀਮ ਤਿਆਰ ਕੀਤੀ ਗਈ ਹੈ। ਕੁਝ ਸਮੁੰਦਰੀ ਕਿਨਾਰੇ ਵਰਕਿੰਗ ਹੋਲੀਡੇ ਮੇਕਰਸ ਦੇ ਵੀਜ਼ੇ ਵੀ ਛੇ ਮਹੀਨਿਆਂ ਲਈ ਵਧਾ ਦਿੱਤੇ ਜਾਣਗੇ ਕਿਉਂਕਿ ਕਾਰੋਬਾਰ ਸਟਾਫ਼ ਦੀ ਕਮੀ ਨਾਲ ਜੂਝ ਰਹੇ ਹਨ। ਕਾਮਿਆਂ ਦੀ ਕਮੀ ਇਕ ਵਿਸ਼ਵਵਿਆਪੀ ਰੁਝਾਨ ਦਾ ਹਿੱਸਾ ਹੈ ਜਿਸ ਨੇ ਨਿਊਜ਼ੀਲੈਂਡ ‘ਚ ਮਜ਼ਦੂਰੀ ਵਧਾਉਣ ‘ਚ ਮਦਦ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰੀ ਬੈਂਕ ਦੁਆਰਾ ਮਹਿੰਗਾਈ ‘ਤੇ ਲੜਾਈ ਲਈ ਇਕ ਚੁਣੌਤੀ ਪੇਸ਼ ਕੀਤੀ ਹੈ ਜਿਸ ਨੇ ਪਿਛਲੇ ਹਫ਼ਤੇ ਸਤੰਬਰ 2015 ਤੋਂ ਬਾਅਦ ਸਭ…
ਪੰਜਾਬ ਦੇ ਮੁਹਾਲੀ ‘ਚ 307 ਏਕੜ ਜ਼ਮੀਨ ‘ਤੇ ਤਿਆਰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਕੇਂਦਰ, ਪੰਜਾਬ ਤੇ ਹਰਿਆਣਾ ਦਾ ਅਧਿਕਾਰ ਹੈ। ਹੁਣ ਪੰਜਾਬ ਤੇ ਹਰਿਆਣਾ ਵਿਚਾਲੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤੀ ਬਣ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨਾਲ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਚਰਚਾ ਹੋਈ। ਦੋਵਾਂ ਵਿਚਕਾਰ ਲੰਬਾ ਸਮਾਂ ਮੀਟਿੰਗ ਚੱਲਣ ਉਪਰੰਤ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤੀ ਦਿੱਤੀ ਗਈ। ਹੁਣ ਪੰਜਾਬ ਅਤੇ ਹਰਿਆਣਾ ਦੀਆਂ…
ਫਰੀਦਕੋਟ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜਿੰਨਾ ਚਿਰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਹੋ ਕੇ ਚਲਾਨ ਅਦਾਲਤ ‘ਚ ਪੇਸ਼ ਨਹੀਂ ਹੁੰਦਾ ਓਨਾ ਚਿਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਅੱਗੇ ਨਹੀਂ ਤੁਰੇਗੀ। ਦੱਸਣਯੋਗ ਹੈ ਕਿ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਨੇ ਚਾਰਜਸ਼ੀਟ ਰੱਦ ਕਰਵਾਉਣ ਲਈ ਹਾਈ ਕੋਰਟ ‘ਚ ਰਿੱਟ ਦਾਇਰ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਰਿੱਟ ਦਾ ਨਿਪਟਾਰਾ ਕਰਦਿਆਂ ਮੁਲਜ਼ਮਾਂ ਨੂੰ ਫਰੀਦਕੋਟ ਅਦਾਲਤ ‘ਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਕਿਹਾ ਸੀ ਅਤੇ ਇਸ ਦੇ ਨਾਲ ਹੀ ਫ਼ਰੀਦਕੋਟ ਦੀ ਅਦਾਲਤ ਨੇ ਆਦੇਸ਼ ਦਿੱਤੇ ਸਨ ਕਿ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇੱਕੋ ਦਿਨ ਕੀਤੀ…
ਉੱਘੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਨੇ ਮੁਹਾਲੀ ‘ਚ ਵੱਖ-ਵੱਖ ਧਾਰਾਵਾਂ ਤਹਿਤ ਨਵਾਂ ਅਪਰਾਧਿਕ ਕੇਸ ਦਰਜ ਕੀਤਾ ਹੈ। ਲਾਰੈਂਸ ‘ਤੇ ਆਪਣੇ ਦੋ ਭਰਾਵਾਂ ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦਾ ਦੋਸ਼ ਹੈ। ਪੁਲੀਸ ਨੇ ਇਸ ਮਾਮਲੇ ‘ਚ ਗੈਂਗਸਟਰ ਦੇ ਦੋਵੇਂ ਭਰਾਵਾਂ ਅਤੇ ਉਨ੍ਹਾਂ ਨੂੰ ਜਾਅਲੀ ਪਾਸਪੋਰਟ ਰਾਹੀਂ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੂੰ ਵੀ ਨਾਮਜ਼ਦ ਕੀਤਾ ਹੈ। ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ…