Author: editor
ਮਹਿਲਾ ਕ੍ਰਿਕਟਰ ਜੇਮਿਮਾ ਰੌਡਰਿਗਜ਼ ਹੱਥ ਦੀ ਸੱਟ ਕਾਰਨ ਦਿ ਹੰਡਰਡ ‘ਚ ਸਿਰਫ਼ ਦੋ ਮੈਚ ਖੇਡਣ ਤੋਂ ਬਾਅਦ ਬਾਕੀ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਜੇਮਿਮਾ ਨਾਰਦਰਨ ਸੁਪਰਚਾਰਜਰਜ਼ ਟੀਮ ਦਾ ਹਿੱਸਾ ਸੀ। ਇਸ ਭਾਰਤੀ ਬੱਲੇਬਾਜ਼ ਦੀ ਜਗ੍ਹਾ ਆਇਰਲੈਂਡ ਦੇ ਗੈਬੀ ਲੁਈਸ ਨੂੰ ਟੀਮ ‘ਚ ਰੱਖਿਆ ਗਿਆ ਹੈ। ਜੇਮਿਮਾ ਨੇ ਸੁਪਰਚਾਰਜਰਜ਼ ਦੇ ਪਹਿਲੇ ਮੈਚ ‘ਚ ਓਵਲ ਇਨਵੀਨਸੀਬਲਜ਼ ਖ਼ਿਲਾਫ਼ 32 ਗੇਂਦਾਂ ‘ਚ 51 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ ਉਸ ਦੀ ਟੀਮ ਮੈਚ ਹਾਰ ਗਈ। ਇਸ ਤੋਂ ਬਾਅਦ ਉਸ ਨੇ ਲੰਡਨ ਸਪਿਰਿਟ ਵਿਰੁੱਧ ਦੋ ਦੌੜਾਂ ਬਣਾਈਆਂ। ਉਸ ਦੀ ਟੀਮ ਨੇ ਇਹ ਮੈਚ ਪੰਜ ਦੌੜਾਂ ਨਾਲ ਜਿੱਤ ਲਿਆ। ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ…
ਬਾਡੀ ਬਿਲਡਰ ਅਤੇ ਇੰਸਟਾਗ੍ਰਾਮ ਇੰਫਲੂਐਂਸਰ ਬੌਬੀ ਕਟਾਰੀਆ ਵਿਰੁੱਧ ਦੇਹਰਾਦੂਨ ਦੀ ਇਕ ਅਦਾਲਤ ਨੇ ਸੜਕ ਦੇ ਵਿਚਕਾਰ ਕੁਰਸੀ ਰੱਖ ਕੇ ਜਨਤਕ ਤੌਰ ‘ਤੇ ਸ਼ਰਾਬ ਪੀਣ ਦੇ ਦੋਸ਼ ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਕੈਂਟ ਥਾਣੇ ਦੇ ਇੰਸਪੈਕਟਰ ਰਾਜੇਸ਼ ਸਿੰਘ ਰਾਵਤ ਨੇ ਕਿਹਾ, ‘ਸਾਨੂੰ ਕਟਾਰੀਆ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਮਿਲ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਟੀਮ ਹਰਿਆਣਾ ਭੇਜੀ ਜਾ ਰਹੀ ਹੈ।’ ਹਾਲ ਹੀ ‘ਚ ਕਟਾਰੀਆ ਦੀ ਇਕ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਉਹ ਸੜਕ ਦੇ ਵਿਚਕਾਰ ਕੁਰਸੀ ਰੱਖ ਕੇ ਸ਼ਰਾਬ ਪੀਂਦੇ ਨਜ਼ਰ ਆ ਰਹੇ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਵੀਡੀਓ ਦੇਹਰਾਦੂਨ-ਮਸੂਰੀ ਰੋਡ ਦੀ ਹੈ, ਜਿਸ…
ਕੁਝ ਦਿਨ ਪਹਿਲਾਂ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ ਕਰਨ ਤੋਂ ਬਾਅਦ ਇਕ ਵਾਰ ਫਿਰ ਨਿਊਯਾਰਕ ‘ਚ ਇਕ ਮੰਦਰ ਦੇ ਸਾਹਮਣੇ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜ ਦਿੱਤਾ ਗਿਆ। ਮਹੀਨੇ ‘ਚ ਦੂਜੀ ਵਾਰ ਹੋਏ ਇਸ ਹਮਲੇ ਤੋਂ ਬਾਅਦ ਇਕ ਸਥਾਨਕ ਵਾਲੰਟੀਅਰ ਵਾਚ ਗਰੁੱਪ ਨੇ ਇਸ ਮਾਮਲੇ ‘ਚ ਇਸਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਮੁਤਾਬਕ ਛੇ ਲੋਕਾਂ ਨੇ ਸ਼੍ਰੀ ਤੁਲਸੀ ਮੰਦਰ ‘ਚ ਮੂਰਤੀ ਨੂੰ ਹਥੌੜੇ ਨਾਲ ਨਸ਼ਟ ਕਰ ਦਿੱਤਾ ਅਤੇ ਇਸ ਦੇ ਆਲੇ-ਦੁਆਲੇ ਅਤੇ ਸੜਕ ‘ਤੇ ਨਫਰਤ ਭਰੇ ਸ਼ਬਦ ਲਿਖੇ। ਕੁਈਨਜ਼ ਡੇਲੀ ਈਗਲ ਅਨੁਸਾਰ ਮੂਰਤੀ ਨੂੰ ਸਭ ਤੋਂ ਪਹਿਲਾਂ 3 ਅਗਸਤ ਨੂੰ ਢਾਹਿਆ ਗਿਆ…
ਕੈਲੀਫੋਰਨੀਆ ‘ਚ ਇਕ ਏਅਰਪੋਰਟ ‘ਤੇ ਉੱਤਰਨ ਦੀ ਕੋਸ਼ਿਸ਼ ਦੌਰਾਨ ਦੋ ਜਹਾਜ਼ ਆਪਸ ‘ਚ ਟਕਰਾ ਗਏ। ਇਸ ‘ਚ ਕੁਝ ਲੋਕਾਂ ਦੀ ਮੌਤ ਹੋ ਗਈ। ਇਹ ਟੱਕਰ ਵਾਟਸਨਵਿਲੇ ਮਿਊਂਸੀਪਲ ਏਅਰਪੋਰਟ ‘ਤੇ ਹੋਈ। ਹਾਦਸੇ ਦੌਰਾਨ ਦੋ-ਇੰਜਣ ਵਾਲੇ ਸੇਸਨਾ 340 ‘ਚ 2 ਲੋਕ ਸਵਾਰ ਸਨ ਅਤੇ ਸਿੰਗਲ ਇੰਜਣ ਵਾਲਾ ਸੇਸਨਾ 152 ਇਕਲੌਤਾ ਪਾਇਲਟ ਸੀ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਅਤੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਕੋਲ ਤੁਰੰਤ ਵਾਧੂ ਜਾਣਕਾਰੀ ਨਹੀਂ ਸੀ। ਉਹ ਹਾਦਸੇ ਦੀ ਜਾਂਚ ਕਰ ਰਿਹਾ ਹੈ। ਜ਼ਮੀਨ ‘ਤੇ ਕੋਈ ਵੀ ਜ਼ਖਮੀ ਨਹੀਂ ਹੋਇਆ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਤਸਵੀਰਾਂ ਅਤੇ ਵੀਡੀਓਜ਼ ‘ਚ ਹਵਾਈ ਅੱਡੇ ਦੇ ਨੇੜੇ ਜ਼ਮੀਨ ‘ਚ ਛੋਟੇ ਜਹਾਜ਼ ਦਾ ਮਲਬਾ ਦੇਖਿਆ ਜਾ ਸਕਦਾ…
ਲਖੀਮਪੁਰ ਖੀਰੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਦੇ ਚੱਲ ਰਹੇ ਤਿੰਨ ਰੋਜ਼ਾ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਦੇਸ਼ਵਿਆਪੀ ਪ੍ਰਦਰਸ਼ਨ ਲਈ ਤਿਆਰ ਰਹਿਣ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਥੇ ਕਿਸਾਨਾਂ ਵੱਲੋਂ ਤਿੰਨ ਰੋਜ਼ਾ ਧਰਨਾ ਦਿੱਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਮੰਗਾਂ ਲਈ ਕਿਸਾਨ ਧਰਨੇ ‘ਤੇ ਡਟੇ ਰਹੇ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਆਖਦਿਆਂ ਕਿਹਾ ਕਿ ਦੇਸ਼ਵਿਆਪੀ ਪ੍ਰਦਰਸ਼ਨ ਦੇ ਸਮੇਂ, ਥਾਂ ਅਤੇ…
ਵਿਵਾਦਾਂ ‘ਚ ਫਸੀ ਦਿੱਲੀ ਆਬਕਾਰੀ ਨੀਤੀ ‘ਚ ਸੀ.ਬੀ.ਆਈ. ਨੇ ਐੱਫ.ਆਈ.ਆਰ. ਦਰਜ ਕਰਨ ਮਗਰੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਣੇ 30 ਹੋਰਨਾਂ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕੇਂਦਰੀ ਜਾਂਚ ਏਜੰਸੀ ਨੇ ਆਈ.ਏ.ਐੱਸ. ਅਧਿਕਾਰੀ ਤੇ ਸਾਬਕਾ ਐਕਸਾਈਜ਼ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਦੇ ਘਰ ਦੀ ਵੀ ਫਰੋਲਾ-ਫਰਾਲੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸੀ.ਬੀ.ਆਈ. ਨੇ ਦਿੱਲੀ, ਗੁੜਗਓਂ, ਚੰਡੀਗੜ੍ਹ, ਮੁੰਬਈ, ਹੈਦਰਾਬਾਦ, ਲਖਨਊ ਤੇ ਬੰਗਲੂਰੂ ਸਣੇ 31 ਵੱਖ ਵੱਖ ਟਿਕਾਣਿਆਂ ‘ਤੇ ਛਾਪੇ ਮਾਰੇ। ਏਜੰਸੀ ਨੇ ਇਸ ਪੂਰੇ ਅਮਲ ਦੌਰਾਨ ਕਈ ਦਸਤਾਵੇਜ਼, ਆਰਟੀਕਲਜ਼, ਡਿਜੀਟਲ ਰਿਕਾਰਡ ਆਦਿ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਮੁਤਾਬਕ ਸੀ.ਬੀ.ਆਈ. ਦੀ ਟੀਮ ਸਿਸੋਦੀਆ ਦੇ ਘਰ 14 ਘੰਟੇ ਦੇ ਕਰੀਬ…
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਦਾਖ਼ਲ ਚਾਰਜਸ਼ੀਟ ‘ਚ ਇਸ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਸਮੇਤ 15 ਲੋਕਾਂ ਦੇ ਨਾਂ ਸ਼ਾਮਲ ਹਨ। ਪੁਲੀਸ ਵੱਲੋਂ 40 ਲੋਕਾਂ ਨੂੰ ਗਵਾਹ ਬਣਾਇਆ ਗਿਆ ਹੈ। ਪੁਲੀਸ ਨੇ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨਾ ਕੋਲੋਂ ਬਰਾਮਦ ਕੀਤੇ ਹਥਿਆਰ ਅਤੇ ਸੀ.ਸੀ.ਟੀ.ਵੀ. ਫੁਟੇਜ਼ ਨੂੰ ਸਬੂਤ ਵਜੋਂ ਰੱਖਿਆ ਹੈ। ਅਧਿਕਾਰੀਆਂ ਮੁਤਾਬਕ ਲਾਰੈਂਸ ਤੋਂ ਇਲਾਵਾ ਚਾਰਜਸ਼ੀਟ ‘ਚ ਜੱਗੂ ਭਗਵਾਨਪੁਰੀਆ, ਮਨਮੋਹਨ ਮੋਹਨਾ, ਸੰਦੀਪ ਕੇਕੜਾ, ਦੀਪਕ ਟੀਨੂੰ, ਸਚਿਨ ਭਿਵਾਨੀ, ਕੇਸ਼ਵ, ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਮੁਕਾਬਲੇ ‘ਚ ਮਾਰੇ ਗਏ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨਾ ਦੇ ਨਾਂ ਵੀ ਸ਼ਾਮਲ ਹਨ। ਗੌਰਤਲਬ ਹੈ ਕਿ 6 ਗੈਂਗਸਟਰਾਂ ਵਿੱਚੋਂ ਪੁਲੀਸ ਨੇ…
ਚੀਨ ਨੇ ਚੀਨੀ ਮੂਲ ਦੇ ਕੈਨੇਡੀਅਨ ਨੂੰ 13 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਹਾਂਗਕਾਂਗ ਤੋਂ 2017 ‘ਚ ਲਾਪਤਾ ਹੋਏ ਚੀਨੀ ਮੂਲ ਦੇ ਕੈਨੇਡੀਅਨ ਟਾਈਕੂਨ ਮਤਲਬ ਕਾਰੋਬਾਰੀ ਨੂੰ ਅਰਬਾਂ ਡਾਲਰ ਦੇ ਵਿੱਤੀ ਅਪਰਾਧਾਂ ਲਈ ਸ਼ੁੱਕਰਵਾਰ ਨੂੰ 13 ਸਾਲ ਦੀ ਸਜ਼ਾ ਸੁਣਾਈ ਗਈ ਅਤੇ ਉਸ ਦੀ ਕੰਪਨੀ ‘ਤੇ 8.1 ਬਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ ਗਿਆ। ਸ਼ੰਘਾਈ ਨੰਬਰ 1 ਇੰਟਰਮੀਡੀਏਟ ਪੀਪਲਜ਼ ਕੋਰਟ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਕਿਹਾ ਕਿ ਜ਼ਿਆਓ ਜਿਆਨਹੁਆ ਨੂੰ ਉਸ ਦੇ ਟੂਮੋਰੋ ਗਰੁੱਪ ਦੁਆਰਾ ਨਿਯੰਤਰਿਤ ਬੈਂਕਾਂ ਅਤੇ ਬੀਮਾ ਕੰਪਨੀਆਂ ਤੋਂ ਅਰਬਾਂ ਡਾਲਰ ਦੀ ਜਮ੍ਹਾ ਰਾਸ਼ੀ ਦੀ ਦੁਰਵਰਤੋਂ ਕਰਨ ਅਤੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦਾ ਦੋਸ਼ੀ ਠਹਿਰਾਇਆ ਗਿਆ ਸੀ।…
ਡਾ. ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਟਵੀਟ ਕਰਕੇ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਾ. ਸਤਬੀਰ ਸਿੰਘ ਗੋਸਲ ਜ਼ਿਲ੍ਹਾ ਮੋਹਾਲੀ ਦੇ ਪਿੰਡ ਮਜਾਤੜੀ ਦੇ ਜੰਮਪਲ ਹਨ। ਉਨ੍ਹਾਂ ਦੇ ਪਿਤਾ ਮਾਸਟਰ ਸੇਵਾ ਸਿੰਘ ਬਤੌਰ ਅਧਿਆਪਕ ਲੰਬਾ ਸਮਾਂ ਇਲਾਕੇ ‘ਚ ਬੱਚਿਆਂ ਨੂੰ ਵਿੱਦਿਆ ਦਾਨ ਦਿੰਦੇ ਰਹੇ ਹਨ। ਪੂਰੇ ਇਲਾਕੇ ‘ਚ ਮਾਸਟਰ ਸੇਵਾ ਸਿੰਘ ਜੀ ਦੇ ਪਰਿਵਾਰ ਨੂੰ ਪੜ੍ਹਿਆਂ-ਲਿਖਿਆਂ ਦਾ ਪਰਿਵਾਰ ਮੰਨਿਆ ਜਾਂਦਾ ਰਿਹਾ ਹੈ। ਡਾ.…
ਬ੍ਰਿਟੇਨ ‘ਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਖ਼ਿਲਾਫ਼ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਬ੍ਰਿਟੇਨ ਨੇ ਪਾਕਿਸਤਾਨ ਨਾਲ ਨਵਾਂ ਸਮਝੌਤਾ ਕੀਤਾ ਹੈ ਜਿਸ ਨੂੰ ਇਤਿਹਾਸਕ ਕਰਾਰ ਦਿੱਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਉਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਹਟਾਉਣਾ ਹੈ, ਜਿਨ੍ਹਾਂ ਨੂੰ ਯੂ.ਕੇ. ਵਿੱਚ ਰਹਿਣ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ਵਾਪਸੀ ਸਮਝੌਤੇ ‘ਤੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਅਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਯੂਸਫ ਨਸੀਮ ਖੋਖਰ ਅਤੇ ਬ੍ਰਿਟੇਨ ‘ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਮੋਅਜ਼ਮ ਅਹਿਮਦ ਖਾਨ ਨੇ ਲੰਡਨ ‘ਚ ਦਸਤਖ਼ਤ ਕੀਤੇ। ਪਟੇਲ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਸਾਡੇ ਪਾਕਿਸਤਾਨੀ ਦੋਸਤਾਂ ਨਾਲ ਵਿਦੇਸ਼ੀ ਅਪਰਾਧੀਆਂ ਅਤੇ ਇਮੀਗ੍ਰੇਸ਼ਨ ਦੀ ਉਲੰਘਣਾ ਕਰਨ…