Author: editor
ਭਾਰਤੀ ਪੁਰਸ਼ ਫ੍ਰੀਸਟਾਈਲ ਕੁਸ਼ਤੀ ਟੀਮ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ‘ਚ ਚਾਰ ਕਾਂਸੀ ਦੇ ਤਗ਼ਮੇ ਜਿੱਤ ਕੇ ਇੰਡੀਆ ਦਾ ਲੋਹਾ ਮਨਵਾਇਆ। ਅਭਿਸ਼ੇਕ ਢਾਕਾ ਨੇ 57 ਕਿਲੋਗ੍ਰਾਮ ‘ਚ ਕਜ਼ਾਕਿਸਤਾਨ ਦੇ ਮੇਰ ਬਜ਼ਾਰਬਾਯੇਵ ਤੋਂ ਕੁਆਰਟਰ ਫਾਈਨਲ ‘ਚ ਹਾਰਨ ਤੋਂ ਬਾਅਦ ਰੇਪੇਚੇਜ ਦੀ ਰੁਕਾਵਟ ਨੂੰ ਪਾਰ ਕਰਦੇ ਹੋਏ ਕਾਂਸੀ ਦਾ ਤਗ਼ਮਾ ਜਿੱਤਿਆ। ਢਾਕਾ ਨੇ ਰੇਪੇਚੇਜ ਬਾਊਟ ‘ਚ ਯੂਨਾਨ ਦੇ ਆਂਦਰੇਅਸ ਪਾਰੋਸੀਡਿਸ ਨੂੰ ਤਕਨੀਕੀ ਉੱਤਮਤਾ ਦੇ ਆਧਾਰ ‘ਤੇ 12-2 ਨਾਲ ਹਰਾਇਆ, ਜਦਕਿ ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ‘ਚ ਉਨ੍ਹਾਂ ਨੇ ਯੂਕਰੇਨ ਦੇ ਹੇਓਰੀ ਕਜ਼ਾਨਜ਼ੀ ਨੂੰ 8-5 ਨਾਲ ਹਰਾਇਆ। ਪਿਛਲੇ ਮਹੀਨੇ ਟਿਊਨੀਸ਼ੀਆ ‘ਚ ਸੀਨੀਅਰ ਜ਼ੋਹੈਰ ਸ਼ਘਾਇਰ ਰੈਂਕਿੰਗ ਸੀਰੀਜ਼ ‘ਚ ਸੋਨ ਤਗ਼ਮਾ ਜਿੱਤਣ ਵਾਲੇ ਸੁਜੀਤ ਨੇ ਪੁਰਸ਼ਾਂ…
ਆਮ ਆਦਮੀ ਪਾਰਟੀ ਨੂੰ ਸੱਤਾ ‘ਚ ਆਏ ਹਾਲੇ ਛੇ ਮਹੀਨੇ ਪੂਰੇ ਨਹੀਂ ਹੋਏ ਪਰ ਇਸ ਪਾਰਟੀ ਦੇ ਵਿਧਾਇਕ ਤੇ ਮੰਤਰੀ ਆਏ ਦਿਨ ਕਿਸੇ ਨਾ ਕਿਸੇ ਵਿਵਾਦ ‘ਚ ਘਿਰਦੇ ਰਹਿੰਦੇ ਹਨ। ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਕਰਕੇ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਤੋਂ ਇਲਾਵਾ ਹੋਰ ਕਈ ਵਿਧਾਇਕ ਕਿਸੇ ਨਾ ਕਿਸੇ ਵਿਵਾਦ ਕਾਰਨ ਸੁਰਖੀਆਂ ‘ਚ ਰਹੇ। ਤਾਜ਼ਾ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਹੈ। ਪਹਿਲੀ ਪਤਨੀ ਦੇ ਹੁੰਦਿਆਂ ਦੂਜਾ ਵਿਆਹ ਕਰਵਾਉਣ ਵਾਲੇ ਇਸ ਵਿਧਾਇਕ ਦੀ ਇਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ ਜਿਸ ਨੇ ਸਿਆਸੀ ਸਫ਼ਾਂ ਦੇ ਨਾਲ ਨਾਲ ਆਮ ਲੋਕਾਂ ‘ਚ…
ਰੋਡ ਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਇਕ ਹੋਰ ਮਾਮਲੇ ਰਾਹਤ ਮਿਲ ਗਈ ਹੈ। ਚੋਣਾਂ ਸਮੇਂ ਥਾਣੇਦਾਰ ਦੀ ਪੈਂਟ ਗਿੱਲੀ ਕਰਨ ਵਾਲੇ ਬਿਆਨ ਖ਼ਿਲਾਫ਼ ਇਕ ਪੁਲੀਸ ਅਧਿਕਾਰੀ ਨੇ ਅਦਾਲਤ ‘ਚ ਨਵਜੋਤ ਸਿੱਧੂ ਖ਼ਿਲਾਫ਼ ਮੁਕੱਦਮਾ ਠੋਕਿਆ ਸੀ। ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਮਾਣਹਾਨੀ ਦਾ ਕੇਸ ਚੰਡੀਗੜ੍ਹ ਅਦਾਲਤ ਵੱਲੋਂ ਅੱਜ ਰੱਦ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੁਲਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਮਗਰੋਂ ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀ.ਐੱਸ.ਪੀ. ਦਿਲਸ਼ੇਰ ਚੰਦੇਲ ਨੇ ਅਦਾਲਤ ‘ਚ ਦਾਇਰ ਕੀਤਾ ਸੀ। ਦੱਸਣਯੋਗ ਹੈ ਕਿ…
ਡਰੱਗ ਮਾਮਲੇ ‘ਚ ਕਈ ਮਹੀਨੇ ਬਾਅਦ ਜੇਲ੍ਹ ‘ਚੋਂ ਜ਼ਮਾਨਤ ‘ਤੇ ਆਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਸਵੇਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਵਿੱਤਰ ਗੁਰਬਾਣੀ ਸਰਵਣ ਕੀਤੀ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਬਿਕਰਮ ਮਜੀਠੀਆ ਬੀਤੇ ਦਿਨ ਚੰਡੀਗੜ੍ਹ ਤੋਂ ਅੰਮ੍ਰਿਤਸਰ ਪਹੁੰਚੇ ਸਨ। ਵੱਖ-ਵੱਖ ਥਾਵਾਂ ‘ਤੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਗੁਰੂ ਚਰਨਾਂ ‘ਚ…
ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਸੱਤਾ ‘ਚ ਆਇਆਂ ਪੰਜ ਮਹੀਨੇ ਹੋ ਗਏ ਹਨ ਅਤੇ ਇਸ ਦੇ ਪੰਜ ਮਹੀਨੇ ਪੂਰੇ ਹੋਣ ‘ਤੇ 5 ਮੰਤਰੀਆਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਰਿਪੋਰਟ ਕਾਰਡ ਪੇਸ਼ ਕੀਤਾ। ਸਰਕਾਰ ਦੇ ਪੰਜ ਵਜ਼ੀਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੰਜ ਮਹੀਨਿਆਂ ‘ਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਲਈ 9 ਪ੍ਰਮੁੱਖ ਵਿਭਾਗਾਂ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ, ਸਿੱਖਿਆ, ਤਕਨੀਕੀ ਸਿੱਖਿਆ, ਗ੍ਰਹਿ ਮਾਮਲੇ, ਸਹਿਕਾਰਤਾ, ਖੇਤੀਬਾੜੀ ਅਤੇ ਕਿਸਾਨ ਭਲਾਈ…
ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ‘ਚ ਪੁਲੀਸ ਦੇ ਸੀ.ਆਈ.ਏ. ਸਟਾਫ਼ ਦੇ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠੋਂ ਧਮਾਕਾਖੇਜ਼ ਸਮੱਗਰੀ ਮਿਲਣ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਹ ਸਮੱਗਰੀ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਬੋਲੇਰੋ ਜੀਪ ਹੇਠਾਂ ਰੱਖੀ ਮਿਲੀ। ਇਸ ਦਾ ਪਤਾ ਸਭ ਤੋਂ ਪਹਿਲਾਂ ਕਾਰ ਧੋਣ ਵਾਲੇ ਵਿਅਕਤੀਆਂ ਨੂੰ ਲੱਗਿਆ। ਘਟਨਾ ਦੀ ਸੂਚਨਾ ਮਿਲਣ ਮਗਰੋਂ ਬਾਰਡਰ ਰੇਂਜ ਦੇ ਆਈ.ਜੀ. ਮੁਨੀਸ਼ ਚਾਵਲਾ, ਡੀ.ਸੀ.ਪੀ. ਮੁਖਵਿੰਦਰ ਸਿੰਘ ਭੁੱਲਰ ਤੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸਬ-ਇੰਸਪੈਕਟਰ ਨੇ ਉੱਚ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਕਾਰ ਧੋਣ ਵਾਲਿਆਂ ਨੇ ਇਸ ਦੀ ਜਾਣਕਾਰੀ ਉਸ ਨੂੰ ਦਿੱਤੀ ਅਤੇ ਦੱਸਿਆ ਕਿ ਕਾਰ ਦੇ ਹੇਠਾਂ ਕੁਝ…
ਦੁਨੀਆ ਦਾ ਸਭ ਤੋਂ ਮਸ਼ਰੂਫ ਹੀਥਰੋ ਏਅਰਪੋਰਟ ਨੇ ਮੌਜੂਦਾ ਉਡਾਣ ਪਾਬੰਦੀਆਂ ਤੇ ਰੋਜ਼ਾਨਾ ਯਾਤਰੀਆਂ ਦੀ ਵੱਧ ਤੋਂ ਵੱਧ ਗਿਣਤੀ ਦੀ ਸਮਾਂ ਸੀਮਾ 29 ਅਕਤੂਬਰ ਤੱਕ ਵਧਾ ਦਿੱਤੀ ਹੈ। ਫਿਲਹਾਲ ਇਸ ਏਅਰਪੋਰਟ ਤੋਂ ਰੋਜ਼ਾਨਾ ਇਕ ਲੱਖ ਲੋਕਾਂ ਨੂੰ ਹੀ ਸਫ਼ਰ ਕਰਨ ਦੀ ਆਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਏਅਰਪੋਰਟ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀ ਕਮੀ ਤੇ ਸੇਵਾਵਾਂ ਨੂੰ ਲੈ ਕੇ ਦਬਾਅ ਦੇ ਚਲਦੇ ਇਹ ਫ਼ੈਸਲਾ ਕੀਤਾ ਹੈ। ਜੁਲਾਈ ‘ਚ ਏਅਰਪੋਰਟ ਤੋਂ ਸਫ਼ਰ ਕਰਨ ਵਾਲੇ ਲੋਕਾਂ ਦੀ ਰੋਜ਼ਾਨਾ ਸੀਮਾ ਇਕ ਲੱਖ ਮਿੱਥੀ ਗਈ ਸੀ ਤੇ ਇਹ 11 ਸਤੰਬਰ ਨੂੰ ਖ਼ਤਮ ਹੋਣ ਵਾਲੀ ਸੀ। ਏਅਰਪੋਰਟ ਨੇ ਇਸ ਨੂੰ ਹੁਣ ਅਕਤੂਬਰ ਦੇ ਅੰਤ ਤਕ…
ਦੁਨੀਆਂ ਭਰ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਆਮ ਤੌਰ ‘ਤੇ ਗਰਮ ਰਹਿਣ ਵਾਲੇ ਮੁਲਕ ਹੋਰ ਗਰਮੀ ਪੈਣ ਦੇ ਡਰ ਹੇਠ ਹਨ ਜਦਕਿ ਠੰਢੇ ਮੁਲਕਾਂ ‘ਚ ਵੀ ਗਰਮੀ ਵਧ ਰਹੀ ਹੈ। ਇਸੇ ਤਰ੍ਹਾਂ ਆਉਣ ਵਾਲੇ ਸਾਲ ਸੰਯੁਕਤ ਰਾਜ ਅਮਰੀਕਾ ‘ਚ ਬਹੁਤ ਜ਼ਿਆਦਾ ਗਰਮ ਹੋਣਗੇ। ਹੁਣ ਦੀ ਗੱਲ ਕਰੀਏ ਤਾਂ ਤਾਪਮਾਨ ਇਕ ਦਿਨ ‘ਚ 125 ਡਿਗਰੀ ਫਾਰਨਹਾਈਟ ਯਾਨੀ 52 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ। ਇਕ ਰਿਪੋਰਟ ਮੁਤਾਬਕ 2053 ਤੱਕ ਅਮਰੀਕਾ ਦਾ ਅੱਧਾ ਇਲਾਕਾ ਭਿਆਨਕ ਗਰਮੀ ਦੀ ਲਪੇਟ ‘ਚ ਆ ਜਾਵੇਗਾ। ਇਸ ਨਾਲ 10 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਣਗੇ। ਗੈਰ-ਲਾਭਕਾਰੀ ਫਸਟ ਸਟ੍ਰੀਟ ਫਾਊਂਡੇਸ਼ਨ ਦੁਆਰਾ ਇਕ ਖੋਜ ਕੀਤੀ ਗਈ ਹੈ।…
ਮੁੰਬਈ ਐਂਟੀ ਨਾਰਕੋਟਿਕਸ ਸੈੱਲ ਦੀ ਵਰਲੀ ਯੂਨਿਟ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ‘ਚ ਇਕ ਡਰੱਗ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਭਰੂਚ ਦੇ ਅੰਕਲੇਸ਼ਵਰ ਇਲਾਕੇ ਤੋਂ ਲਗਭਗ 513 ਕਿਲੋ ਐੱਮ.ਡੀ. ਡਰੱਗਸ ਬਰਾਮਦ ਕੀਤੀ ਹੈ। ਜ਼ਬਤ ਕੀਤੀ ਗਈ ਡਰੱਗ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 1026 ਕਰੋੜ ਰੁਪਏ ਹੈ। ਇਸ ਮਾਮਲੇ ‘ਚ ਪੁਲੀਸ ਨੇ ਇਕ ਮਹਿਲਾ ਸਮੇਤ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਨ੍ਹਾਂ ‘ਚੋਂ 5 ਲੋਕਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ ਅਤੇ ਦੋ ਦੋਸ਼ੀ ਐਂਟੀ ਨਾਰਕੋਟਿਕਸ ਸੈੱਲ ਦੀ ਹਿਰਾਸਤ ‘ਚ ਹਨ।ਇਸ ਤੋਂ ਪਹਿਲਾਂ ਮੁੰਬਈ ਪੁਲੀਸ ਨੇ ਮਾਰਚ ‘ਚ ਸ਼ਿਵਾਜੀ ਨਗਰ ਤੋਂ ਜੋ ਡਰੱਗ ਦੀ ਖੇਪ ਫੜੀ…
ਈ.ਡੀ. ਕਰਕੇ ਪਹਿਲਾਂ ਹੀ ਕਸੂਤੀ ਫਸੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਇਕ ਵਾਰ ਮੁੜ ਤੋਂ ਵਧ ਗਈਆਂ ਹਨ। 215 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਜੈਕਲੀਨ ਇਕ ਵਾਰ ਫਿਰ ਚਰਚਾ ‘ਚ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਦੋਸ਼ੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਜਲਦੀ ਹੀ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਕਿਸੇ ਵੀ ਸਮੇਂ ਚਾਰਜਸ਼ੀਟ ਦਾਇਰ ਕਰ ਸਕਦਾ ਹੈ। ਈ.ਡੀ. ਦੇ ਸੂਤਰਾਂ ਨੇ ਕਿਹਾ ਹੈ ਕਿ ਜੈਕਲੀਨ ਫਰਨਾਂਡੀਜ਼ ਜ਼ਬਰਦਸਤੀ ਪੈਸੇ ਦੀ ਲਾਭਪਾਤਰੀ ਸੀ। ਇਸ ‘ਚ ਕਿਹਾ ਗਿਆ ਹੈ ਕਿ ਅਦਾਕਾਰਾ ਨੂੰ ਪਤਾ ਸੀ ਕਿ ਸੁਕੇਸ਼ ਚੰਦਰਸ਼ੇਖਰ ਇਕ ਅਪਰਾਧੀ ਹੈ।…