Author: editor
ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸਹੂਲਤ ਰੈਗੂਲੇਸ਼ਨ) ਸੋਧ ਐਕਟ 2022 ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ 25 ਮਾਰਚ ਨੂੰ ਸੂਬੇ ਦੇ ਵਿਧਾਇਕਾਂ ਨੂੰ ਪੈਨਸ਼ਨੀ ਗੱਫਿਆਂ ਦੀ ਥਾਂ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ‘ਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ। ਇਹ ਬਿੱਲ…
ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ ਕੁਝ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਇਸ ਨੂੰ ਇਤਿਹਾਸਕ ਸੈਰ-ਸਪਾਟੇ ਵਾਲੀ ਥਾਂ ‘ਚ ਤਬਦੀਲ ਕੀਤੇ ਜਾਣ ਲਈ ਸੁਰੱਖਿਅਤ ਕਰਾਰ ਦਿੱਤਾ ਸੀ। ਹਵੇਲੀ ਨੂੰ ਸੈਲਾਨੀਆਂ, ਖਾਸ ਕਰ ਕੇ ਇੰਡੀਆ ਦੇ ਸਿੱਖਾਂ ਲਈ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ। ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਇਸ ਘਰ ‘ਚ 13 ਨਵੰਬਰ 1780 ਨੂੰ ਹੋਇਆ ਸੀ। ਇਹ ਹਵੇਲੀ ਦੁਨੀਆ ਭਰ ਦੇ ਸਿੱਖਾਂ ‘ਚ ਵਿਸ਼ੇਸ਼…
ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਪੌਪ ਗਾਇਕ ਦਲੇਰ ਮਹਿੰਦੀ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹੈ ਜਿਸ ਦੀ ਇਕ ਅੱਖ ਦਾ ਅਪਰੇਸ਼ਨ ਹੋ ਗਿਆ ਹੈ ਜਦਕਿ ਦੂਸਰੀ ਅੱਖ ਦਾ ਅਪਰੇਸ਼ਨ ਹੋਣ ਦੀ ਸੰਭਾਵਨਾ ਹੈ। ਦਲੇਰ ਮਹਿੰਦੀ ਨੇ ਜੇਲ੍ਹ ਡਾਕਟਰ ਕੋਲ ਅੱਖਾਂ ‘ਚ ਧੁੰਦਲੇਪਣ ਦੀ ਸ਼ਿਕਾਇਤ ਕੀਤੀ ਸੀ ਜਿਸ ਮਗਰੋਂ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਇਆ ਗਿਆ, ਜਿਸ ਦੀ ਸਿਫ਼ਾਰਿਸ਼ ‘ਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਹ ਪਤਾ ਲੱਗਾ ਹੈ ਕਿ ਦਲੇਰ ਮਹਿੰਦੀ ਨੂੰ ਪੰਜ ਦਿਨ ਪਹਿਲਾਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਇਸ ਦੀ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ। ਇਸ ਤੋਂ ਪਹਿਲਾਂ ਦੀਆਂ ਰਿਪੋਰਟਾਂ ‘ਚ ਦੱਸਿਆ ਗਿਆ ਕਿ…
ਕਾਮਨਵੈਲਥ ਗੇਮਜ਼ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪ੍ਰਭਾਵਿਤ ਕਰਨ ਵਾਲੇ ਨੌਜਵਾਨ ਫਾਰਵਰਡ ਅਭਿਸ਼ੇਕ ਨੇ ਕਿਹਾ ਕਿ ਭਾਰਤੀ ਟੀਮ ਦਾ ਟੀਚਾ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਆਪਣੀ ਸਰਵਸ੍ਰੇਸ਼ਠ ਫਾਰਮ ਬਰਕਰਾਰ ਰੱਖਣਾ ਹੈ। ਬਰਮਿੰਘਮ ‘ਚ 6 ਮੈਚਾਂ ‘ਚ 2 ਗੋਲ ਕਰਨ ਵਾਲੇ ਅਭਿਸ਼ੇਕ ਨੇ ਕਿਹਾ ਕਿ ਅਸੀਂ ਸਾਰੇ ਅਸਲ ‘ਚ ਅਭਿਆਸ ‘ਚ ਵਾਪਸੀ ਕਰਨ ਅਤੇ ਆਗਾਮੀ ਪ੍ਰਤੀਯੋਗਿਤਾਵਾਂ ਲਈ ਖੁਦ ਨੂੰ ਤਿਆਰ ਕਰਨ ਲਈ ਉਤਸ਼ਾਹਿਤ ਹਾਂ। ਉਸ ਨੇ ਕਿਹਾ, ‘ਅਸੀਂ ਸਾਰੇ ਇਕ ਟੀਮ ਦੇ ਰੂਪ ਵਿਚ ਸੁਧਾਰ ਕਰਨਾ ਚਾਹੁੰਦੇ ਹਾਂ।’ ਰਾਸ਼ਟਰਮੰਡਲ ਖੇਡਾਂ ‘ਚ ਇਹ 22 ਸਾਲਾ ਖਿਡਾਰੀ ਸਾਰੇ ਛੇ ਮੈਚਾਂ ‘ਚ ਖੇਡਿਆ ਸੀ ਤੇ ਉਸ ਨੇ ਭਾਰਤ ਨੂੰ ਚਾਂਦੀ ਤਮਗਾ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਭਾਰਤੀ ਦਲ ਅਤੇ ਤਗ਼ਮਾ ਜੇਤੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਸਮਾਂ ਹੁਣ ਦਰਾਂ ‘ਤੇ ਦਸਤਕ ਦੇ ਰਿਹਾ ਹੈ। ਉਨ੍ਹਾਂ ਭਾਰਤੀ ਦਲ ਦੇ ਰਾਸ਼ਟਰਮੰਡਲ ਖੇਡਾਂ ਵਿਚਲੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਭਾਰਤੀ ਅਥਲੀਟਾਂ ਨੇ ਬਰਮਿੰਘਮ ‘ਚ 61 ਤਗ਼ਮੇ ਹਾਸਲ ਕੀਤੇ ਹਨ ਜਿਨ੍ਹਾਂ ‘ਚ 22 ਸੋਨੇ ਦੇ, 16 ਚਾਂਦੀ ਦੇ ਤੇ 23 ਕਾਂਸੀ ਦੇ ਤਗ਼ਮੇ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇਸ ਮੌਕੇ ਕਿਹਾ ਕਿ ‘ਇਸ ਕਾਰਗੁਜ਼ਾਰੀ ਦਾ ਅਸਲ ਮੁਲਾਂਕਣ ਸਿਰਫ਼ ਤਗਮਿਆਂ ਦੀ ਗਿਣਤੀ ਤੋਂ ਨਹੀਂ ਕੀਤਾ ਜਾ ਸਕਦਾ, ਸਾਡੇ ਅਥਲੀਟਾਂ ਨੇ…
ਕੈਨਬਰਾ (ਆਸਟਰੇਲੀਆ) ਏਅਰਪੋਰਟ ‘ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਮਗਰੋਂ ਉਥੇ ਮੌਜੂਦ ਲੋਕਾਂ ‘ਚ ਦਹਿਸ਼ਤ ਪੈਦਾ ਹੋ ਗਈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਫਾਇਰਿੰਗ ਤੋਂ ਬਾਅਦ ਟਰਮੀਨਲ ਦੇ ਕੁਝ ਹਿੱਸਿਆਂ ਨੂੰ ਬੰਦ ਕਰ ਦਿੱਤਾ ਗਿਆ ਜਦਕਿ ਘਟਨਾ ਦੇ ਬਾਅਦ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ। ਪੁਲੀਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਵਾਰਦਾਤ ਨੂੰ ਦੋਸ਼ੀ ਨੇ ਇਕੱਲੇ ਹੀ ਅੰਜਾਮ ਦਿੱਤਾ। ਹਾਲਾਂਕਿ ਇਸ ਹਮਲੇ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੁਲੀਸ ਨੇ ਦੋਸ਼ੀ ਕੋਲੋਂ ਇਕ ਗੰਨ ਵੀ ਬਰਾਮਦ ਵੀ ਕੀਤੀ ਹੈ। ਇਸ ਦੇ ਨਾਲ ਹੀ ਘਟਨਾ…
ਇਕ ਯਾਤਰੀ ਬੱਸ ‘ਤੇ ਟਰੱਕ ਡਿੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਰਹੀਮ ਯਾਰ ਖਾਨ ਸ਼ਹਿਰ ‘ਚ ਵਾਪਰੀ। ਵੇਰਵਿਆਂ ਮੁਤਾਬਕ ਫਿਰੋਜ਼ਾ ਸੈਂਟਰਲ ਰੋਡ ‘ਤੇ ਇਕ ਯਾਤਰੀ ਬੱਸ ਖੱਡ ‘ਚ ਡਿੱਗ ਗਈ ਅਤੇ ਉਸ ‘ਚ ਫਸ ਗਈ। ਬਚਾਅ ਕਰਮਚਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਖੰਡ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਬੱਸ ਦੇ ਉੱਪਰ ਡਿੱਗ ਗਿਆ। ਰਿਪੋਰਟ ਅਨੁਸਾਰ ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਾਰਜ ਬਾਅਦ ‘ਚ 10 ਐਮਰਜੈਂਸੀ ਵਾਹਨਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕ੍ਰੇਨਾਂ ਨਾਲ ਸ਼ੁਰੂ ਕੀਤਾ ਗਿਆ। ਬਚਾਅ…
ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ। ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਭਾਰਤ ਦੇ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਫਿਰ ਵੀ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ, ਬਲਦੇਵ ਸਿੰਘ ਕਲਿਆਣ ਦੀ ਅਗਵਾਈ ਹੇਠ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ‘ਚ ਇਕੱਤਰ ਹੋਈਆਂ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ…
ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੱਢੀ ਗਈ ‘ਤਿਰੰਗਾ ਯਾਤਰਾ’ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕੀਤੀ। ਇਸ ਮੌਕੇ ਉਨਾਂ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ ਤੋਰ ‘ਤੇ ਹਾਜ਼ਰ ਰਹੇ। ਸ਼ਹਿਰ ਦੇ ਬਾਰੂਮੱਲ ਧਰਮਸ਼ਾਲਾ ਤੋਂ ਸ਼ੁਰੂ ਹੋਈ ਇਹ ‘ਤਿਰੰਗਾ ਯਾਤਰਾ’ ਵਿੱਚ ਇਲਾਕੇ ਦੀਆਂ ਔਰਤਾਂ ਅਤੇ ਪੰਚਾਂ, ਸਰਪੰਚਾਂ, ਨਗਰ ਕੌਸਲਰਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਅਤੇ ਵਰਕਰਾਂ ਨੇ ‘ਭਾਰਤ ਮਾਤਾ ਕੀ ਜੈ ਅਤੇ ਇੰਨਕਲਾਬ ਜਿੰਦਾਬਾਦ’ ਦੇ ਨਾਅਰੇ ਲਗਾਏ। ਰਸਤੇ ‘ਚ ਥਾਂ-ਥਾਂ ਵਪਾਰੀਆਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।…
ਮੈਕਸੀਕੋ ਦੇ ਸਰਹੱਦੀ ਸ਼ਹਿਰ ਸ਼ਿਉਦਾਦ ਜੁਆਰੇਜ਼ ਦੀ ਇਕ ਜੇਲ੍ਹ ‘ਚ ਵਿਰੋਧੀ ਗਿਰੋਹਾਂ ਵਿਚਾਲੇ ਸੰਘਰਸ਼ ‘ਚ ਦੋ ਕੈਦੀ ਮਾਰੇ ਗਏ ਅਤੇ ਇਸ ਤੋਂ ਬਾਅਦ ਸੜਕਾਂ ‘ਤੇ ਹਿੰਸਾ ਫੈਲ ਗਈ। ਸੁਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਥਿਤ ਗਿਰੋਹ ਦੇ ਮੈਂਬਰਾਂ ਨੇ ਇਕ ਰੇਡੀਓ ਸਟੇਸ਼ਨ ਦੇ ਚਾਰ ਕਰਮਚਾਰੀਆਂ ਸਮੇਤ 9 ਹੋਰ ਲੋਕਾਂ ਦਾ ਕਤਲ ਕਰ ਦਿੱਤਾ। ਸੰਘੀ ਸਰਕਾਰ ਦੇ ਸੁਰੱਖਿਆ ਅਪਰ ਸਕੱਤਰ, ਰਿਕਾਰਡੋ ਮੇਜੀਆ ਬਰਦੇਜਾ ਨੇ ਕਿਹਾ ਕਿ ਹਿੰਸਾ ਦੁਪਹਿਰ ਇਕ ਵਜੇ ਤੋਂ ਬਾਅਦ ਇਕ ਜੇਲ੍ਹ ਦੇ ਅੰਦਰ ਸ਼ੁਰੂ ਹੋਈ ਜਦ ਮੈਕਸੀਕੋ ਦੇ ਗਿਹੋਰ ਦੇ ਮੈਂਬਰਾਂ ਨੇ ਵਿਰੋਧੀ ਚੈਪੋਸ ਦੇ ਮੈਂਬਰਾਂ ‘ਤੇ ਹਮਲਾ ਕੀਤਾ। ਸੰਘਰਸ਼ ‘ਚ ਦੋ ਕੈਦੀਆਂ ਦੀ ਮੌਤ ਹੋ ਗਈ…