Author: editor
ਨਿਊਯਾਰਕ ਸਿਟੀ ‘ਚ ਬੀਤੇ ਦਿਨ ਸਮਾਗਮ ਦੌਰਾਨ ਇਕ ਵਿਅਕਤੀ ਵੱਲੋਂ ਕੀਤੇ ਹਮਲੇ ‘ਚ ਜ਼ਖ਼ਮੀ ਹੋਏ ਅੰਗਰੇਜ਼ੀ ਦੇ ਉੱਘੇ ਲੇਖਕ ਸਲਮਾਨ ਰਸ਼ਦੀ ਵੈਂਟੀਲੇਟਰ ‘ਤੇ ਹਨ ਤੇ ਉਨ੍ਹਾਂ ਅੱਖ ਹਮੇਸ਼ਾ ਲਈ ਜਾ ਸਕਦੀ ਹੈ। ‘ਚਾਕੂ ਦੇ ਹਮਲੇ’ ਤੋਂ ਬਾਅਦ ਉਨ੍ਹਾਂ ਦੇ ਜਿਗਰ ਦੀ ਹਾਲਤ ਵੀ ਖ਼ਰਾਬ ਹੈ। ਸਲਮਾਨ ਰਸ਼ਦੀ ‘ਤੇ ਉਸ ਸਮੇਂ ਜਾਨਲੇਵਾ ਹਮਲਾ ਕੀਤਾ ਗਿਆ ਜਦੋਂ ਉਹ ਪੱਛਮੀ ਨਿਊਯਾਰਕ ‘ਚ ਭਾਸ਼ਣ ਦੇਣ ਜਾ ਰਹੇ ਸਨ। ਰਸ਼ਦੀ ਨੂੰ ਉਸ ਦੀਆਂ ਲਿਖਤਾਂ ਕਾਰਨ 1980ਵਿਆਂ ‘ਚ ਇਰਾਨ ਤੋਂ ਮੌਤ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਜਾਣਕਾਰੀ ਅਨੁਸਾਰ ਮੁੰਬਈ ‘ਚ ਪੈਦਾ ਹੋਏ ਤੇ ਬੁੱਕਰ ਪੁਰਸਕਾਰ ਨਾਲ ਸਨਮਾਨਿਤ 75 ਸਾਲਾ ਰਸ਼ਦੀ ਪੱਛਮੀ ਨਿਊਯਾਰਕ ਦੀ ਸ਼ੁਤਾਕੁਵਾ ਇੰਸਟੀਚਿਊਟ ‘ਚ…
ਵਿਵਾਦਾਂ ‘ਚ ਰਹਿਣ ਵਾਲੇ ਲੁਧਿਆਣਾ ਤੋਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਆਪਣੇ ਕੁਝ ਸਾਥੀਆਂ ਨਾਲ ਜਾ ਕੇ ਸਿੱਖਸ ਫਾਰ ਜਸਟਿਸ ਦੇ ਬਾਨੀ ਗੁਰਪਤਵੰਤ ਸਿੰਘ ਪੰਨੂ ਦੇ ਚੰਡੀਗੜ੍ਹ ਦੇ ਸੈਕਟਰ 15 ਸਥਿਤ ਘਰ ‘ਤੇ ਤਿਰੰਗਾ ਝੰਡਾ ਲਗਾਇਆ। ਉਨ੍ਹਾਂ ਇਹ ਕਦਮ ਹਰ ਘਰ ਤਰਿੰਗਾ ਮੁਹਿੰਮ ਤਹਿਤ ਚੁੱਕਿਆ। ਯਾਦ ਰਹੇ ਕਿ ਪਾਬੰਦੀਸ਼ੁਦਾ ਜਥੇਬੰਦੀ ਸਿਖਸ ਫਾਰ ਜਸਟਿਸ (ਐੱਸ.ਐੱਫ.ਜੇ.) ਦੇ ਪੰਨੂ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ‘ਤੇ ਮੁੱਖ ਥਾਵਾਂ ‘ਤੇ ਖਾਲਿਸਤਾਨੀ ਝੰਡਾ ਲਗਾਉਣ ਦੀ ਅਪੀਲ ਕੀਤੀ ਸੀ। ਉਂਝ ਵੀ ਉਹ ਸਮੇਂ ਸਮੇਂ ਇੰਡੀਆ ਵਿਰੋਧੀ ਬਿਆਨ ਵਾਲੀਆਂ ਵੀਡੀਓ ਪਾਉਂਦੇ ਰਹਿੰਦੇ ਹਨ ਅਤੇ ਪੰਜਾਬ ‘ਚ ਬੈਠੇ ਸਿੱਖਾਂ ਨੂੰ ਕੋਈ ਸੱਦਾ ਦਿੰਦੇ ਰਹਿੰਦੇ ਹਨ। ਪੰਨੂ ਨੇ ਖਾਲਿਸਤਾਨੀ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਤਾਇਨਾਤ ਸੁਰੱਖਿਆ ਅਮਲੇ ਨੇ ਇਕ ਟਰੱਕ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਟਰੱਕ ਕਥਿਤ ਤੌਰ ‘ਤੇ ਆਗੂ ਦੀ ਕਾਰ ਨਾਲ ਟਕਰਾ ਗਿਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਸੁਰੱਖਿਆ ਕਰਮੀਆਂ ਨੇ ਪਹਿਲਾਂ ਟਰੱਕ ਚਾਲਕ ਨੂੰ ਵਾਹਨ ਦੇ ਕੈਬਿਨ ‘ਚ ਤੇ ਮਗਰੋਂ ਬਾਹਰ ਕੱਢ ਕੇ ਲੋਕਾਂ ਸਾਹਮਣੇ ਕੁੱਟਿਆ। ਇਹ ਘਟਨਾ ਅੰਮ੍ਰਿਤਸਰ-ਜਲੰਧਰ ਕੌਮੀ ਮਾਰਗ ‘ਤੇ ਦਬੁਰਜੀ ਪਿੰਡ ਨੇੜੇ ਵਾਪਰੀ ਜਿੱਥੇ ਸੜਕ ਦੀ ਮੁਰੰਮਤ-ਉਸਾਰੀ ਦਾ ਕੰਮ ਚੱਲ ਰਿਹਾ ਸੀ ਤੇ ਇਕੋ ਪਾਸਿਓਂ ਵਾਹਨ ਆ ਰਹੇ ਸਨ ਤੇ ਜਾ ਰਹੇ ਸਨ। ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਕਾਰਨ ਟਰੱਕ ਚਾਲਕ ਲਈ…
ਪਿਛਲੇ ਦਿਨੀਂ ਨਿਊਯਾਰਕ ‘ਚ ਖੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ, ਜਿਸ ਨੇ ਮਰਨ ਤੋਂ ਪਹਿਲਾਂ ਪਤੀ ਦੇ ਤਸੀਹੇ ਦੇਣ ਨੂੰ ਬਿਆਨ ਕਰਨ ਵਾਲੀ ਵੀਡੀਓ ਪਾਈ ਸੀ, ਮਾਮਲੇ ‘ਚ ਦਿੱਲੀ ਮਹਿਲਾ ਕਮਿਸ਼ਨ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮਨਦੀਪ ਕੌਰ ਖ਼ੁਦਕੁਸ਼ੀ ਕੇਸ ‘ਚ ਵਿਦੇਸ਼ ਮੰਤਰਾਲੇ ਦਾ ਤੁਰੰਤ ਦਖ਼ਲ ਮੰਗਿਆ ਹੈ। ਮਨਦੀਪ ਨੇ ਕਥਿਤ ਤੌਰ ‘ਤੇ ਘਰੇਲੂ ਹਿੰਸਾ ਤੋਂ ਤੰਗ ਆ ਕੇ ਨਿਊਯਾਰਕ ‘ਚ ਖ਼ੁਦਕੁਸ਼ੀ ਕਰ ਲਈ ਸੀ। ਆਪਣੇ ਪੱਤਰ ‘ਚ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਮੰਗ ਕੀਤੀ ਹੈ ਕਿ ਮਨਦੀਪ ਦੀਆਂ ਅਸਥੀਆਂ ਇੰਡੀਆ ਲਿਆਂਦੀਆਂ ਜਾਣ ਤੇ ਪਰਿਵਾਰ ਨੂੰ ਸੌਂਪੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਹੈ ਕਿ ਔਰਤ ਦੇ…
ਆਮਿਰ ਖਾਨ ਦੀ ਨਵੀਂ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਸ਼ਿਵ ਸੈਨਾ ਸਮੇਤ ਕੁਝ ਹੋਰ ਹਿੰਦੂ ਜਥੇਬੰਦੀਆਂ ਵੱਲੋਂ ਵਿਰੋਧ ਜਾਰੀ ਹੈ। ਧਰਮ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਫ਼ਿਲਮ ਵਿਚਲੇ ਇਕ ਡਾਇਲਾਗ ‘ਮਜ਼ਹਬ ਨਾਲ ਮਲੇਰੀਆ ਫੈਲਦਾ ਹੈ’ ਤੋਂ ਸ਼ਾਇਦ ਇਤਰਾਜ਼ ਹੋ ਸਕਦਾ ਹੈ। ਇਸ ਫ਼ਿਲਮ ਕਰਕੇ ਜਲੰਧਰ ‘ਚ ਸਥਿਤੀ ਤਣਾਅ ਵਾਲੀ ਬਣ ਗਈ। ਐੱਮ.ਬੀ.ਡੀ. ਮਾਲ ਦੇ ਬਾਹਰ ਸ਼ਿਵ ਸੈਨਾ ਦੇ ਕਾਰਕੁਨਾਂ ਇਕੱਠੇ ਹੋ ਗਏ ਅਤੇ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਬੌਲੀਵੁੱਡ ਅਦਾਕਾਰ ਨੇ ਆਪਣੀ ਪਿਛਲੀ ਫ਼ਿਲਮ ‘ਪੀ.ਕੇ’ ਵਿੱਚ ਕਥਿਤ ਤੌਰ ‘ਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕੀਤਾ ਸੀ। ਸ਼ਿਵ ਸੈਨਾ ਕਾਰਕੁਨਾਂ ਨੇ ਕਿਹਾ…
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੂਨਕ ਨੇ ਕਿਹਾ ਹੈ ਕਿ ਉਹ ਆਰਥਿਕ ਸੰਕਟ ਨਾਲ ਨਜਿੱਠਣ ਦੀ ਆਪਣੀ ਯੋਜਨਾ ਬਾਰੇ ਝੂਠੇ ਵਾਅਦੇ ਕਰਕੇ ਜਿੱਤਣ ਨਾਲੋਂ ਹਾਰਨਾ ਪਸੰਦ ਕਰਨਗੇ। ਇਕ ਇੰਟਰਵਿਊ ‘ਚ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਉਹ ਕਮਜ਼ੋਰ ਪਰਿਵਾਰਾਂ ਦੀ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹਨ। ਫਿਲਹਾਲ ਸੂਨਕ ਅਤੇ ਉਨ੍ਹਾਂ ਦੀ ਵਿਰੋਧੀ ਬ੍ਰਿਟਿਸ਼ ਵਿਦੇਸ਼ ਮੰਤਰੀ ਲਿਜ਼ ਟਰਸ ਇਸ ਮੁੱਦੇ ‘ਤੇ ਆਹਮੋ-ਸਾਹਮਣੇ ਹਨ। ਟਰਸ ਨੇ ਟੈਕਸ ਕਟੌਤੀ ਦਾ ਵਾਅਦਾ ਕੀਤਾ ਹੈ ਜਿਸ ਨੂੰ ਲੈ ਕੇ ਸਾਬਕਾ ਵਿੱਤ ਮੰਤਰੀ ਸੁਨਕ ਨੇ ਦਾਅਵਾ ਕੀਤਾ ਕਿ ਇਸ ਨਾਲ ਸਿਰਫ ਅਮੀਰ ਪਰਿਵਾਰਾਂ ਨੂੰ ਫਾਇਦਾ ਹੋਵੇਗਾ ਨਾ ਕਿ ਉਨ੍ਹਾਂ ਨੂੰ ਜਿਨ੍ਹਾਂ ਨੂੰ…
ਦੱਖਣ-ਪੂਰਬੀ ਗਰੀਕ ਆਈਲੈਂਡ ਦੇ ਸਮੁੰਦਰ ‘ਚ ਸ਼ਰਨਾਰਥੀਆਂ ਨਾਲ ਭਰੀ ਬੇੜੀ ਡੁੱਬਣ ਦੀ ਘਟਨਾ ਮਗਰੋਂ ਦੂਜੇ ਦਿਨ ਬਚਾਅ ਕਾਰਜ ਜਾਰੀ ਰਹੇ। ਗਰੀਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਰਜਨਾਂ ਸ਼ਰਨਾਰਥੀ ਅਜੇ ਵੀ ਲਾਪਤਾ ਹਨ। ਉਨ੍ਹਾਂ ਦੱਸਿਆ ਕਿ ਜਲ ਸੈਨਾ ਦਾ ਜੰਗੀ ਬੇੜਾ ਤੇ ਤਿੰਨ ਹੋਰ ਜਹਾਜ਼ ਲਾਪਤਾ ਲੋਕਾਂ ਦੀ ਭਾਲ ਕਰਦੇ ਰਹੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੁਰਕੀ ਦੇ ਅੰਤਾਲਿਆ ਤੱਟ ਤੋਂ ਇਟਲੀ ਜਾ ਰਹੀ ਇਕ ਬੇੜੀ ਦੇ ਡੁੱਬਣ ਦੀ ਘਟਨਾ ਵਾਪਰੀ ਸੀ ਤੇ ਇਸ ਘਟਨਾ ‘ਚ 25 ਤੋਂ 45 ਦੇ ਕਰੀਬ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਗਰੀਕ ਦੇ ਤੱਟੀ ਗਾਰਡਾਂ ਨੇ ਦੱਸਿਆ ਕਿ ਹੁਣ ਤੱਕ ਅਫ਼ਗਾਨਿਸਤਾਨ, ਇਰਾਨ ਤੇ ਇਰਾਕ ਨਾਲ…
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੱਜ-ਵੱਜ ਕੇ ਪੰਚਾਇਤੀ ਤੇ ਹੋਰ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਗੱਲ ਕਰਦੇ ਹਨ ਤੇ ਵਾਹ-ਵਾਹ ਖੱਟਣ ਦਾ ਕੋਈ ਮੌਕਾ ਨਹੀਂ ਛੱਡਦੇ। ਪਰ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ‘ਆਪ’ ਸਰਕਾਰ ਨੂੰ ਹੁਣ ਇਸੇ ਮੁੱਦੇ ‘ਤੇ ਘੇਰ ਲਿਆ ਹੈ। ਹਾਕਮ ਧਿਰ ਦੇ ਦੋ ਰਾਜ ਸਭਾ ਮੈਂਬਰਾਂ ਲਵਲੀ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਤੋਂ ਬਾਅਦ ਹੁਣ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਨਾਂ ਵੀ ਇਸ ‘ਚ ਬੋਲਣ ਲੱਗਾ ਹੈ। ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਸਰਕਾਰੀ ਜ਼ਮੀਨ ਸਬੰਧੀ ਰਿਕਾਰਡ ਦੀਆਂ ਕਾਪੀਆਂ ਪੇਸ਼ ਕਰਦਿਆਂ ਕਿਹਾ ਕਿ…
ਡਰੱਗ ਮਾਮਲੇ ‘ਚ ਕਈ ਮਹੀਨੇ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ। ਉਨ੍ਹਾਂ ਦਾ ਜੇਲ੍ਹ ‘ਚੋਂ ਬਾਹਰ ਆਉਣ ‘ਤੇ ਅਕਾਲੀ ਵਰਗਰਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਜੇਲ੍ਹ ਦੇ ਗੇਟ ਕੋਲ ਹੀ ਕੇਕ ਵੀ ਕੱਟਿਆ ਗਿਆ। ਮਜੀਠੀਆ ਰਿਹਾਈ ਮਗਰੋਂ ਸਭ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੁੱਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਯਾਦ ਰਹੇ ਕਿ ਉਹ ਕਰੀਬ ਸਾਢੇ ਪੰਜ ਮਹੀਨੇ ਜੇਲ੍ਹ ‘ਚ ਰਹੇ ਅਤੇ ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਇਕ ਦਿਨ ਪਹਿਲਾਂ ਸ਼ਾਮ ਕਰੀਬ 6.20 ਵਜੇ ਜੇਲ੍ਹ ‘ਚੋਂ ਬਾਹਰ ਨਿਕਲੇ। ਅਕਾਲੀ ਵਰਕਰਾਂ ਨੇ ਮਜੀਠੀਆ ਦੇ ਸ਼ਾਮ ਨੂੰ ਜੇਲ੍ਹ ਤੋਂ ਬਾਹਰ…
ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਲਈ ਕਈ ਮੁਸ਼ਕਿਲਾਂ ਖੜ੍ਹੀਆਂ ਹੋ ਚੁੱਕੀਆਂ ਹਨ। ਸ਼ਾਇਦ ਇਹੋ ਕਾਰਨ ਹੈ ਕਿ ਹੁਣ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਈ ਸਫਰ ਸਬੰਧੀ ਜਾਣਕਾਰੀ ਆਰ.ਟੀ.ਆਈ. ਦੇ ਦਾਇਰੇ ਤੋਂ ਬਾਹਰ ਕਰਦਿਆਂ ਮੁੱਖ ਮੰਤਰੀ ਦੇ ਹਵਾਈ ਸਫ਼ਰ ਦੇ ਖਰਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪਾਈ ਆਰ.ਟੀ.ਆਈ. ਰੱਦ ਦਿੱਤੀ ਹੈ। ਪੰਜਾਬ ਦੇ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਨੇ ਆਰ.ਟੀ.ਆਈ. ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ 11 ਮਾਰਚ 2022 ਤੋਂ 20 ਜੂਨ 2022 ਤੱਕ ਦੇ ਹਵਾਈ ਸਫਰ ਦੇ ਖਰਚ, ਪਾਇਲਟ ਦੀ ਤਨਖਾਹ, ਰਹਿਣ-ਸਹਿਣ, ਹੈਲੀਕਾਪਟਰ ਦੀ ਰਿਪੇਅਰ ਤੇ ਤੇਲ ਖਰਚ ਦੀ ਜਾਣਕਾਰੀ ਮੰਗੀ ਸੀ।…