Author: editor
ਆਰ.ਟੀ.ਆਈ. ਕਾਰਕੁਨ ਮਾਨਿਕ ਵੱਲੋਂ ਹਾਸਲ ਕੀਤੀ ਸੂਚਨਾ ‘ਚ ਖੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਸਰਕਾਰ ਬਣਨ ਤੋਂ ਪਹਿਲਾਂ ਤਿਰੰਗਾ ਯਾਤਰਾ ਕੱਢੀ ਸੀ ਅਤੇ ਉਸ ਦੀ ਲੱਖਾਂ ਰੁਪਏ ਦੀ ਅਦਾਇਗੀ ਸਰਕਾਰੀ ਖਜ਼ਾਨੇ ‘ਚੋਂ ਕੀਤੀ ਗਈ ਹੈ। ਇਹ ਜਾਣਕਾਰੀ ਸਾਹਮਣੇ ਆਉਣ ਨਾਲ ਹੁਣ ਮਾਮਲਾ ਭਖ਼ ਗਿਆ ਹੈ। ਯਾਦ ਰਹੇ ਕਿ ‘ਆਪ’ ਨੇ ਪੰਜਾਬ ਚੋਣਾਂ ਜਿੱਤਣ ਦੀ ਖੁਸ਼ੀ ‘ਚ 13 ਮਾਰਚ ਨੂੰ ਇਹ ਵਿਜੇ ਯਾਤਰਾ ਕੱਢੀ ਸੀ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮਾਰਚ ਮਹੀਨੇ ਆਮ ਆਦਮੀ ਪਾਰਟੀ…
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ। ਪੰਜਾਬ ‘ਚ ਕਿਸਾਨਾਂ ਨੇ ਸਤੰਬਰ 2020 ‘ਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਸੀ ਅਤੇ ਉਸ ਸਮੇਂ ਕਰੋਨਾ ਮਹਾਮਾਰੀ ਦਾ ਦੌਰ ਸਿਖ਼ਰ ‘ਤੇ ਸੀ। ਉਸ ਤੋਂ ਬਾਅਦ ਨਵੰਬਰ 2020 ਤੋਂ ਲੈ ਕੇ ਦਸੰਬਰ 2021 ਤੱਕ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ‘ਚ ਡਟੇ ਰਹੇ…
ਕਾਂਗਰਸ ਵਜ਼ਾਰਤ ਸਮੇਂ ਜੰਗਲਾਤ ਵਿਭਾਗ ‘ਚ ਫੈਲੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹੋਰਨਾਂ ਖ਼ਿਲਾਫ਼ ਲਗਪਗ 900 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ, ਜਿਸ ਮਗਰੋਂ ਅਦਾਲਤ ਨੇ ਇਸ ਨੂੰ ਰੈਗੂਲਰ ਸੁਣਵਾਈ ਲਈ ਸੈਸ਼ਨ ਕੋਰਟ ‘ਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਫਿਲਹਾਲ ਇਸ ਮਾਮਲੇ ‘ਚ ਵਿਜੀਲੈਂਸ ਨੇ ਧਰਮਸੋਤ ਦੇ ਮੀਡੀਆ ਸਲਾਹਕਾਰ ਪੱਤਰਕਾਰ ਕਮਲਪ੍ਰੀਤ ਸਿੰਘ ਖੰਨਾ ਅਤੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ ਜਦਕਿ ਇਸ ਮਾਮਲੇ ‘ਚ ਧਰਮਸੋਤ ਦੇ ਓ.ਐੱਸ.ਡੀ. ਰਹੇ ਚਮਕੌਰ ਸਿੰਘ ਸਣੇ ਠੇਕੇਦਾਰ ਹਰਮੋਹਿੰਦਰ ਸਿੰਘ, ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ…
ਭਾਰਤੀ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 3-2 ਨਾਲ ਹਰਾ ਕੇ ਕਾਮਨਵੈਲਥ ਗੇਮਜ਼ ਦੀ ਪੁਰਸ਼ ਹਾਕੀ ਪ੍ਰਤੀਯੋਗਿਤਾ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ। ਦੁਨੀਆ ਦੀ 5ਵੇਂ ਨੰਬਰ ਦੀ ਟੀਮ ਇੰਡੀਆ ਨੂੰ ਪੂਰੇ 60 ਮਿੰਟ 13ਵੀਂ ਰੈਂਕਿੰਗ ਵਾਲੀ ਦੱਖਣੀ ਅਫਰੀਕਾ ਨੇ ਸਖਤ ਚੁਣੌਤੀ ਦਿੱਤੀ। ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਪੂਲ-ਏ ‘ਚ ਪਛਾੜ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ ਸੀ। ਲੀਗ ਗੇੜ ‘ਚ ਅਜੇਤੂ ਰਹੀ ਇੰਡੀਾ ਲਈ ਅਭਿਸ਼ੇਕ ਨੇ 20ਵੇਂ ਮਿੰਟ ‘ਚ, ਮਨਦੀਪ ਸਿੰਘ ਨੇ 28ਵੇਂ ਤੇ ਜੁਗਰਾਜ ਸਿੰਘ ਨੇ 58ਵੇਂ ਮਿੰਟ ‘ਚ ਗੋਲ ਕੀਤੇ, ਜਦਕਿ ਦੱਖਣੀ ਅਫਰੀਕਾ ਲਈ ਰਿਆਨ ਜੂਲੀਅਸ ਨੇ 33ਵੇਂ ਤੇ ਐੱਮ. ਕਾਮਿਸ ਨੇ 59ਵੇਂ ਮਿੰਟ ‘ਚ ਗੋਲ ਕੀਤੇ।…
ਆਲ ਰਾਊਂਡਰ ਸਨੇਹ ਰਾਣਾ ਦੀ ਆਖਰੀ ਓਵਰਾਂ ‘ਚ ਕੀਤੀ ਗਈ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਮੇਜ਼ਬਾਨ ਇੰਗਲੈਂਡ ਨੂੰ ਚਾਰ ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਪਹੁੰਚ ਗਈ ਹੈ। ਜਿੱਤ ਲਈ 165 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਇੰਗਲੈਂਡ ਦੀ ਟੀਮ ਤਿੰਨ ਵਿਕਟਾਂ ‘ਤੇ 132 ਦੌੜਾਂ ਬਣਾ ਕੇ ਚੰਗੀ ਸਥਿਤੀ ‘ਚ ਸੀ। ਮੇਜ਼ਬਾਨ ਟੀਮ ਨੂੰ 24 ਗੇਂਦਾਂ ‘ਚ ਸਿਰਫ਼ 33 ਦੌੜਾਂ ਦੀ ਲੋੜ ਸੀ ਪਰ ਆਫ ਸਪਿੰਨਰ ਰਾਣਾ (ਚਾਰ ਓਵਰਾਂ ‘ਚ 28 ਦੌੜਾਂ ਦੇ ਕੇ ਦੋ ਵਿਕਟਾਂ) ਨੇ ਬਹੁਤ ਕੱਸਵੀਂ ਗੇਂਦਬਾਜ਼ੀ ਕੀਤੀ। ਉਸ ਨੇ 18ਵੇਂ ਓਵਰ ‘ਚ ਸਿਰਫ਼ ਤਿੰਨ ਤੇ ਆਖਰੀ ਓਵਰ ‘ਚ ਨੌਂ ਦੌੜਾਂ ਦਿੱਤੀਆਂ। ਐਕਲੇਸਟੋਨ…
ਬਰਮਿੰਘਮ (ਇੰਗਲੈਂਡ) ਵਿਖੇ ਕਾਮਨਵੈਲਥ ਗੇਮਜ਼ ਦੇ ਕੁਸ਼ਤੀ ਮੁਕਾਬਲਿਆਂ ‘ਚ ਭਾਰਤੀ ਪਹਿਲਵਾਨ ਰਵੀ ਦਹੀਆ, ਵਿਨੇਸ਼ ਫੋਗਾਟ ਤੇ ਨਵੀਨ ਕੁਮਾਰ ਨੇ ਸੋਨ ਤਗ਼ਮੇ ਜਦਕਿ ਪੂਜਾ ਗਹਿਲੋਤ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਤਰ੍ਹਾਂ ਕੁਸ਼ਤੀ ‘ਚ ਇੰਡੀਆ ਦੀ ‘ਗੋਲਡਨ ਹੈਟ੍ਰਿਕ’ ਰਹੀ। ਟੋਕੀਓ ਓਲੰਪਿਕਸ ‘ਚ ਚਾਂਦੀ ਦਾ ਤਗ਼ਮਾ ਜੇਤੂ ਰਵੀ ਦਹੀਆ ਨੇ ਫਾਈਨਲ ਮੁਕਾਬਲੇ ‘ਚ ਨਾਇਜੀਰੀਆ ਦੇ ਐਬੀਕੇਵੇਨਿਮੋ ਵੈਲਸਨ ਨੂੰ ਹਰਾਇਆ। ਇਸ ਤੋਂ ਪਹਿਲਾਂ ਉਸ ਨੇ ਨਿਊਜ਼ੀਲੈਂਡ ਦੇ ਸੂਰਜ ਸਿੰਘ ਤੇ ਪਾਕਿਸਤਾਨ ਦੇ ਅਸਲ ਅਲੀ ਨੂੰ ਤਕਨੀਕੀ ਆਧਾਰ ‘ਤੇ ਹਰਾਇਆ। ਨਵੀਨ ਕੁਮਾਰ ਨੇ 74 ਕਿਲੋ ਭਾਰ ਵਰਗ ‘ਚ ਪਾਕਿਸਤਾਨ ਮੁਹੰਮਦ ਸ਼ਰੀਫ਼ ਤਾਹਿਰ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਵਿਨੇਸ਼ ਫੋਗਾਟ ਨੇ ਵੀ ਰਾਸ਼ਟਰਮੰਡਲ…
ਓਹੀਓ ਦੇ ਬਟਲਰ ਟਾਊਨਸ਼ਿਪ ‘ਚ ਕੁਝ ਥਾਵਾਂ ‘ਤੇ ਫਾਇਰਿੰਗ ‘ਚ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਪੁਲੀਸ ਹੁਣ ਉਸ ਵਿਅਕਤੀ ਦੀ ਭਾਲ ਕਰ ਰਹੀ ਹੈ ਜੋ ਸੰਭਾਵਤ ਤੌਰ ‘ਤੇ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ। ਮੀਡੀਆ ਆਉਟਲੈਟਸ ਨੇ ਇਹ ਜਾਣਕਾਰੀ ਦਿੱਤੀ ਦਿੱਤੀ। ਗੋਲੀਬਾਰੀ ਡੇਟਨ ਦੇ ਬਿਲਕੁਲ ਉੱਤਰ ‘ਚ ਓਹੀਓ ਦੇ ਇਕ ਛੋਟੇ ਜਿਹੇ ਕਸਬੇ ‘ਚ ਹੋਈ। ਇਕ ਮੀਡੀਆ ਬ੍ਰੀਫਿੰਗ ਨੂੰ ਸੰਬੋਧਿਤ ਕਰਦੇ ਹੋਏ ਬਟਲਰ ਟਾਊਨਸ਼ਿਪ ਦੇ ਪੁਲੀਸ ਮੁਖੀ ਜੌਨ ਪੋਰਟਰ ਨੇ ਦੱਸਿਆ ਕਿ ਸਟੀਫਨ ਮਾਰਲੋ ਦੇ ਸੰਭਾਵਤ ਤੌਰ ‘ਤੇ ਹਥਿਆਰਬੰਦ ਅਤੇ ਖਤਰਨਾਕ ਹੋਣ ਦੀ ਸੰਭਾਵਨਾ ਹੈ। ਜੌਨ ਪੋਰਟਰ ਨੇ ਇਕ ਬਿਆਨ ‘ਚ ਕਿਹਾ ਕਿ ਮੋਂਟਗੋਮਰੀ ਕਾਉਂਟੀ…
ਵਿਸਕਾਨਸਿਨ ਦੇ ਗੁਰਦੁਆਰੇ ‘ਤੇ 2012 ‘ਚ ਹੋਏ ਹਮਲੇ ਦੀ 10ਵੀਂ ਬਰਸੀ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਦੀ ਨਿਖੇਧੀ ਕਰਦਿਆਂ ਮੁਲਕ ‘ਚੋਂ ਬੰਦੂਕ ਹਿੰਸਾ ਘਟਾਉਣ ਅਤੇ ਘਰੇਲੂ ਅੱਤਵਾਦ ਨੂੰ ਮਾਤ ਦੇਣ ਲਈ ਹਥਿਆਰਾਂ ‘ਤੇ ਪਾਬੰਦੀ ਲਗਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਅਮਰੀਕਾ ‘ਚੋਂ ਹਰ ਤਰ੍ਹਾਂ ਦੀ ਨਫ਼ਰਤ ਨੂੰ ਵੀ ਖ਼ਤਮ ਕਰਨ ਦਾ ਹੋਕਾ ਦਿੱਤਾ। ਜ਼ਿਕਰਯੋਗ ਹੈ ਕਿ 5 ਅਗਸਤ 2012 ‘ਚ ਇਕ ਗੋਰੇ ਨੇ ਵਿਸਕਾਨਸਿਨ ਦੇ ਓਕ ਕਰੀਕ ਗੁਰਦੁਆਰੇ ਅੰਦਰ ਗੋਲੀਆਂ ਚਲਾ ਕੇ ਛੇ ਵਿਅਕਤੀਆਂ ਨੂੰ ਮਾਰ ਦਿੱਤਾ ਸੀ। ਇਕ ਹੋਰ ਵਿਅਕਤੀ ਨੂੰ ਗੋਲੀਆਂ ਲੱਗਣ ਕਾਰਨ ਅਧਰੰਗ ਹੋ ਗਿਆ ਸੀ ਅਤੇ ਉਸ ਦੀ 2020 ‘ਚ ਮੌਤ ਹੋਈ ਸੀ।…
ਹਾਲੀਵੁੱਡ ਅਦਾਕਾਰਾ ਐਨੀ ਹੇਚੇ ਦੀ ਕਾਰ ਇਕ ਰਿਹਾਇਸ਼ੀ ਇਮਾਰਤ ਨਾਲ ਟਕਰਾ ਗਈ ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਅਤੇ ਬਾਅਦ ‘ਚ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਲਾਸ ਏਂਜਲਸ ਟਾਈਮਜ਼ ਦੀ ਇਕ ਰਿਪੋਰਟ ਅਨੁਸਾਰ ਲਾਸ ਏਂਜਲਸ ਦੇ ਮਾਰ ਵਿਸਟਾ ਦੇ ਵਾਲਗਰੋਵ ਐਵੀਨਿਊ ਸਥਿਤ ਇਕ ਇਮਾਰਤ ‘ਚ ਅੱਗ ਲੱਗ ਗਈ ਅਤੇ ਹੇਚੇ ਦੀ ਕਾਰ ਨੂੰ ਵੀ ਅੱਗ ਦੀ ਲਪੇਟ ‘ਚ ਆ ਗਈ। ਲਾਸ ਏਂਜਲਸ ਫਾਇਰ ਡਿਪਾਰਟਮੈਂਟ ਨੇ ਆਪਣੀ ਵੈੱਬਸਾਈਟ ‘ਤੇ ਇਕ ਬਿਆਨ ‘ਚ ਕਿਹਾ, ‘ਵਾਹਨ ਦੇ ਅੰਦਰ ਮਿਲੀ ਇਕ ਬਾਲਗ ਔਰਤ ਨੂੰ ਐੱਲ.ਏ.ਐੱਫ.ਡੀ. ਪੈਰਾਮੈਡਿਕਸ ਵੱਲੋਂ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਸੀ। ਬਿਆਨ ਮੁਤਾਬਕ ਅੱਗ ਬੁਝਾਉਣ ਵਾਲਿਆਂ ਨੂੰ ਅੱਗ…
ਮੋਦੀ ਸਰਕਾਰ ਵੱਲੋਂ ਲਿਆਂਦੀ ਗਈ ‘ਅਗਨੀਪਥ’ ਯੋਜਨਾ ਖ਼ਿਲਾਫ਼ ਸੰਘਰਸ਼ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ‘ਚ ਦੇਸ਼ ਦੇ ਕਿਸਾਨਾਂ ਤੇ ਸਾਬਕਾ ਸੈਨਿਕਾਂ ਨੇ ਵੀ ਆਪਣਾ ਸਮਰਥਨ ਦਿੱਤਾ ਹੈ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ, ਸਾਬਕਾ ਸੈਨਿਕਾਂ ਦੇ ਯੂਨਾਈਟਿਡ ਫਰੰਟ ਅਤੇ ਬੇਰੁਜ਼ਗਾਰੀ ਵਿਰੁੱਧ ਲੜ ਰਹੀਆਂ ਵੱਖ-ਵੱਖ ਨੌਜਵਾਨ ਜਥੇਬੰਦੀਆਂ ਵੱਲੋਂ ਦਿੱਲੀ ‘ਚ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ‘ਅਗਨੀਪਥ’ ਦੇ ਵਿਰੋਧ ‘ਚ ਇਕੱਠੇ ਹੋਏ ਇਸ ਸਾਂਝੇ ਮੋਰਚੇ ਨੇ ਅੱਜ ਤੋਂ 14 ਅਗਸਤ ਤੱਕ ਚੋਣਵੀਆਂ ਥਾਵਾਂ ‘ਤੇ ‘ਜੈ ਜਵਾਨ ਜੈ ਕਿਸਾਨ’ ਸੰਮੇਲਨ ਕਰਵਾ ਕੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨਾਈਟਿਡ ਫਰੰਟ ਆਫ ਐਕਸ ਸਰਵਿਸਮੈਨ ਦੇ ਮੇਜਰ ਜਨਰਲ ਸਤਬੀਰ ਸਿੰਘ, ਐੱਸ.ਐੱਮ. (ਸੇਵਾਮੁਕਤ), ਗਰੁੱਪ…