Author: editor
ਥਾਈਲੈਂਡ ਦੇ ਚੋਨਬੁਰੀ ਸੂਬੇ ’ਚ ਸ਼ੁੱਕਰਵਾਰ ਤਡ਼ਕੇ ਇਕ ਨਾਈਟ ਕਲੱਬ ’ਚ ਅੱਗ ਲੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਸਵਾਂਗ ਰੋਜ਼ਾਨਾ ਥੰਮਾਸਥਾਨ ਫਾਊਂਡੇਸ਼ਨ ਦੇ ਇਕ ਬਚਾਅ ਕਰਮਚਾਰੀ ਵਿਸਾਰੂਤ ਪੇਟਚਾਰਟ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਦੇਰ ਰਾਤ ਕਰੀਬ 1.00 ਵਜੇ ਨਾਈਟ ਕਲੱਬ ’ਚ ਲੱਗੀ। ਇਸ ਘਟਨਾ ’ਚ ਚਾਰ ਔਰਤਾਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ 18 ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਲੈ ਗਈ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇੰਟਰਨੈੱਟ ’ਤੇ ਵਾਇਰਲ ਹੋ…
ਸਿਓਲ ਤੋਂ ਕਰੀਬ 50 ਕਿਲੋਮੀਟਰ ਦੱਖਣ ਪੂਰਬ ਵਿਚ ਇਚੀਓਨ ’ਚ ਇਕ ਹਸਪਤਾਲ ’ਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 37 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ’ਚ ਦੱਸਿਆ ਗਿਆ ਕਿ ਚਾਰ ਮੰਜ਼ਿਲਾ ਇਮਾਰਤ ਦੀ ਉਪਰਲੀ ਮੰਜ਼ਿਲ ’ਤੇ ਸਥਿਤ ਡਾਇਲਸਿਸ ਹਸਪਤਾਲ ’ਚ ਸਵੇਰੇ 10:17 ਵਜੇ ਅੱਗ ਲੱਗੀ ਜਿੱਥੇ 33 ਮਰੀਜ਼ਾਂ ਸਮੇਤ 46 ਲੋਕ ਠਹਿਰੇ ਹੋਏ ਸਨ। ਪੀਡ਼ਤ, ਜਿਨ੍ਹਾਂ ’ਚ ਤਿੰਨ ਮਰੀਜ਼ ਸ਼ਾਮਲ ਸਨ, ਸਾਰੇ ਚੌਥੀ ਮੰਜ਼ਿਲ ’ਤੇ ਪਾਏ ਗਏ ਸਨ। 21 ਫਾਇਰ ਟਰੱਕਾਂ ਅਤੇ 51 ਕਰਮਚਾਰੀਆਂ ਨੇ ਮਿਲ ਕੇ ਸਵੇਰੇ 11:29 ਵਜੇ ’ਤੇ ਪੂਰੀ ਤਰ੍ਹਾਂ ਅੱਗ ਬੁਝਾ ਦਿੱਤੀ। ਫਿਰ ਇਹ ਦੇਖਣ ਲਈ…
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਹਾਲਾਤ ਬਾਰੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਇੰਡੀਆ ’ਚ ਲੋਕਤੰਤਰ ਮਰ ਰਿਹਾ ਹੈ ਅਤੇ ਇਥੇ ਸਿਰਫ ਚਾਰ ਵਿਅਕਤੀਆਂ ਦੀ ਤਾਨਾਸ਼ਾਹੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸਾਧਦੇ ਹੋਏ ‘ਨੈਸ਼ਨਲ ਹੈਰਾਲਡ’ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਅਸਿੱਧੇ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਜੋ ਡਰਦਾ ਹੈ ਉਹ ਸਿਰਫ ਧਮਕੀਆਂ ਦਿੰਦਾ ਹੈ ਅਤੇ ਗਾਂਧੀ ਪਰਿਵਾਰ ਵਿਚਾਰਧਾਰਾ ਲਈ ਲਡ਼ਦਾ ਹੈ। ਇਸ ਲਈ ਉਨ੍ਹਾਂ ’ਤੇ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਰੁੱਧ ਕੀਤੇ ਜਾ ਰਹੇ…
ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਪੁੱਤਰ ਕੁਲਦੀਪ ਬਿਸ਼ਨੋਈ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਕੱਲ ਹੀ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਕਾਂਗਰਸ ਛੱਡ ਦਿੱਤੀ ਸੀ। ਦਿੱਲੀ ਸਥਿਤ ਭਾਜਪਾ ਹੈੱਡਕੁਆਰਟ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਡ਼ ਦੀ ਮੌਜੂਦਗੀ ’ਚ ਕੁਲਦੀਪ ਬਿਸ਼ਨੋਈ ਨੇ ਭਾਜਪਾ ਦੀ ਮੈਂਬਰਸ਼ਿਪ ਲਈ। ਮਨੋਹਰ ਲਾਲ ਖੱਟਡ਼ ਨੇ ਭਾਜਪਾ ’ਚ ਸ਼ਾਮਲ ਹੋਣ ’ਤੇ ਬਿਸ਼ਨੋਈ ਦਾ ਸਵਾਗਤ ਕੀਤਾ। ਕਾਂਗਰਸ ਨੇ ਇਸ ਸਾਲ ਜੂਨ ’ਚ ਹੋਈਆਂ ਰਾਜ ਸਭਾ ਚੋਣਾਂ ’ਚ ਬਿਸ਼ਨੋਈ ਦੇ ‘ਕਰਾਸ ਵੋਟਿੰਗ’ ਕਰਨ ਮਗਰੋਂ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਚਾਰ ਵਾਰ ਵਿਧਾਇਕ ਅਤੇ ਦੋ…
ਕੈਨੇਡਾ ’ਚ ਪੁਲੀਸ ਨੇ 11 ਵਿਅਕਤੀਆਂ ਦੀ ਪਛਾਣ ਕਰਦੇ ਹੋਏ ਜਨਤਕ ਚਿਤਾਵਨੀ ਜਾਰੀ ਕੀਤੀ ਹੈ ਜਿਨ੍ਹਾਂ ਵਿੱਚੋਂ 9 ਪੰਜਾਬੀ ਮੂਲ ਦੇ ਹਨ, ਜੋ ਕਿ ਗੈਂਗ ਹਿੰਸਾ ਦੇ ਅਤਿਅੰਤ ਗੰਭੀਰ ਪੱਧਰਾਂ ਨਾਲ ਜੁਡ਼ੇ ਹੋਏ ਹਨ। ਪੁਲੀਸ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਨੇਡ਼ੇ ਨਾ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੰਯੁਕਤ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਨੇ ਵੈਨਕੂਵਰ ਪੁਲੀਸ ਅਤੇ ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ ਨਾਲ ਸਾਂਝੇਦਾਰੀ ’ਚ ਜਨਤਕ ਚਿਤਾਵਨੀ ਜਾਰੀ ਕੀਤੀ। ਇਸ ਜਨਤਕ ਸੁਰੱਖਿਆ ਚਿਤਾਵਨੀ ’ਚ 11 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਜੋ ਗੈਂਗ ਸੰਘਰਸ਼ਾਂ ’ਚ ਚੱਲ ਰਹੀ ਸ਼ਮੂਲੀਅਤ ਅਤੇ ਹਿੰਸਾ ਦੇ ਅਤਿਅੰਤ ਪੱਧਰਾਂ ਨਾਲ ਜੁਡ਼ੇ ਹੋਣ ਕਾਰਨ ਜਨਤਕ…
ਭਾਰਤੀ ਪੁਰਸ਼ ਹਾਕੀ ਟੀਮ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਪੂਲ-ਬੀ ਮੈਚ ’ਚ ਇਕਪਾਸਡ਼ ਅੰਦਾਜ਼ ’ਚ ਕੈਨੇਡਾ ਨੂੰ ਹਰਾ ਦਿੱਤਾ। ਇੰਡੀਆ ਨੇ ਕੈਨੇਡਾ ਨੂੰ 8-0 ਨਾਲ ਹਰਾ ਕੇ ਪੂਲ ਸਟੇਜ ’ਚ ਆਪਣੀ ਦੂਜੀ ਜਿੱਤ ਦਰਜ ਕੀਤੀ। ਪਿਛਲੇ ਮੈਚ ’ਚ ਇੰਗਲੈਂਡ ਨੇ ਇੰਡੀਆ ਤੋਂ ਜਿੱਤ ਖੋਹ ਲਈ ਸੀ ਤੇ ਮੁਕਾਬਲੇ ਨੂੰ 4-4 ਨਾਲ ਡਰਾਅ ’ਤੇ ਖਤਮ ਕੀਤਾ ਸੀ ਪਰ ਹੁਣ ਇੰਡੀਆ ਕੈਨੇਡਾ ’ਤੇ ਪੂਰੀ ਤਰ੍ਹਾਂ ਨਾਲ ਹਾਵੀ ਰਿਹਾ ਤੇ ਉਸ ਨੇ ਕੈਨੇਡਾ ਨੂੰ ਇਕ ਵੀ ਗੋਲ ਨਹੀਂ ਕਰਨ ਦਿੱਤਾ। ਇੰਡੀਆ ਲਈ ਹਰਮਨਪ੍ਰੀਤ ਸਿੰਘ ਤੇ ਆਕਾਸ਼ਦੀਪ ਨੇ 2-2 ਗੋਲ ਕੀਤੇ ਜਦਕਿ ਅਮਿਤ ਰੋਹਿਦਾਸ, ਲਲਿਤ ਉਪਾਧਿਆਏ, ਗੁਰਜੰਟ ਸਿੰਘ ਤੇ ਮਨਦੀਪ ਸਿੰਘ ਨੇ 1-1 ਗੋਲ…
ਕੈਨੇਡਾ ਬੈਠ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾਡ਼ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਇੰਡੀਆ ਲਿਆਉਣ ਲਈ ਸਰਕਾਰ ਨੇ ਉਪਰਾਲੇ ਆਰੰਭੇ ਹਨ। ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਪੰਜਾਬੀ ਗਾਇਕ ਦੇ ਕਤਲ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਦੇ ਸ਼ੂਟਰਾਂ ਤੋਂ ਬਾਅਦ ਹੁਣ ਰਾਜਸਥਾਨ ’ਚ ਫਡ਼ੇ ਗਏ ਅਰਸ਼ਦ ਖਾਨ ਦੇ ਇਸ ਮਾਮਲੇ ’ਚ ਸਿੱਧੇ ਰੂਪ ’ਚ ਜੁਡ਼ੇ ਹੋਣ ਮਗਰੋਂ ਹੋਰ ਪਰਤਾਂ ਖੁੱਲ੍ਹ ਰਹੀਆਂ ਹਨ। ਕੇਂਦਰ ਵੱਲੋਂ ਗੈਂਗਸਟਰਾਂ ਦੇ ਆਪਸੀ ਗੱਠਜੋਡ਼ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ…
ਦੁਨੀਆਂ ਦੇ ਵੱਖ-ਵੱਖ ਮੁਲਕਾਂ ’ਚ ਵੱਸਦੇ ਪਰਵਾਸੀ ਪੰਜਾਬੀਆਂ ਨੂੰ ਅਕਸਰ ਕੁਝ ਸਮੱਸਿਆਵਾਂ ਦਰਪੇਸ਼ ਆਉਂਦੀਆਂ ਹਨ। ਆਮ ਆਦਮੀ ਪਾਰਟੀ ਸਰਕਾਰ ਹੁਣ ਇਸ ਦਿਸ਼ਾ ’ਚ ਕੰਮ ਕਰ ਰਹੀ ਹੈ ਅਤੇ ਪਰਵਾਸੀ ਪੰਜਾਬੀਆਂ ਨੂੰ ਰਾਹਤ ਦੇਣ ਲਈ ਨਵੀਂ ਐੱਨ.ਆਰ.ਆਈ. ਨੀਤੀ ਲੈ ਕੇ ਆ ਰਹੀ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦੀ ਹੱਲ ਲਈ ਨਵੀਂ ਨੀਤੀ ਜਲਦੀ ਲਿਆਂਦੀ ਜਾਵੇਗੀ। ਚੰਡੀਗਡ਼੍ਹ ’ਚ ਐੱਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐੱਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਨਵੀਂ ਐੱਨ.ਆਰ.ਆਈ. ਪਾਲਿਸੀ ਦੇ ਡਰਾਫਟ ਬਾਰੇ ਵੀ ਚਰਚਾ ਕੀਤੀ। ਧਾਲੀਵਾਲ ਨੇ ਦੱਸਿਆ…
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਤਾਂ ਪੰਜਾਬ ਦੇ ਸਿਹਤ ਮੰਤਰੀ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਵਰ ਵਿਚਾਲੇ ਛਿਡ਼ੇ ਵਿਵਾਦ ਤੋਂ ਨਿਰਾਸ਼ ਮੁੱਖ ਮੰਤਰੀ ਨੇ ਇਨ੍ਹਾਂ ਵਿਧਾਇਕਾਂ ਨੂੰ ਜਨਤਾ ਨਾਲ ਸਹੀ ਸਲੂਕ ਕਰਨ ਅਤੇ ਜ਼ਾਬਤੇ ਦਾ ਪਾਠ ਪਡ਼੍ਹਾਇਆ। ਮੁੱਖ ਮੰਤਰੀ ਨੇ ਸਰਕਾਰੀ ਰਿਹਾਇਸ਼ ਵਿਖੇ ਸੂਬੇ ਦੇ ਸਾਰੇ ‘ਆਪ’ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨੂੰ ਸਕੂਲਾਂ, ਹਸਪਤਾਲਾਂ ਜਾਂ ਸਰਕਾਰੀ ਦਫ਼ਤਰਾਂ ’ਚ ਛਾਪੇ ਮਾਰਨੇ ਬੰਦ ਕਰ…
ਕਾਮਨਵੈਲਥ ਗੇਮਜ਼ ’ਚ ਇੰਡੀਆ ਨੇ ਵੱਖ-ਵੱਖ ਖੇਡਾਂ ’ਚ ਕਈ ਹੋਰ ਤਗ਼ਮੇ ਜਿੱਤੇ ਹਨ। ਵੇਟਲਿਫਟਰ ਨੇ ਇਨ੍ਹਾਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਹੁਣ ਇੰਡੀਆ ਲਈ ਗੁਰਦੀਪ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ, ਜੋ ਇਸ ਈਵੈਂਟ ’ਚ ਕੁੱਲ 10ਵਾਂ ਤਗ਼ਮਾ ਹੈ। 109 ਕਿਲੋਗ੍ਰਾਮ ਭਾਰ ਵਰਗ ’ਚ ਪ੍ਰਵੇਸ਼ ਕਰਨ ਵਾਲੇ ਭਾਰਤੀ ਵੇਟਲਿਫਟਰ ਨੇ ਸਨੈਚ ਅਤੇ ਕਲੀਨ ਐਂਡ ਜਰਕ ’ਚ ਕੁੱਲ 390 ਕਿਲੋਗ੍ਰਾਮ ਭਾਰ ਚੁੱਕ ਕੇ ਦੇਸ਼ ਲਈ ਤਗ਼ਮਾ ਪੱਕਾ ਕੀਤਾ। 2018 ’ਚ ਇੰਡੀਆ ਨੇ ਇਸ ਖੇਡ ’ਚ 9 ਤਗ਼ਮੇ ਜਿੱਤੇ ਸਨ ਤੇ ਇਕ ਰਿਕਾਰਡ ਬਣਾਇਆ ਸੀ, ਜੋ 10ਵੇਂ ਤਗ਼ਮੇ ਨਾਲ ਟੁੱਟ ਗਿਆ ਹੈ।ਪੁਰਸ਼ਾਂ ਦੇ 109 ਕਿਲੋਗ੍ਰਾਮ ਵੇਟਲਿਫਟਿੰਗ ’ਚ ਇੰਡੀਆ ਦੇ ਗੁਰਦੀਪ…