Author: editor
ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਆਪਣੇ ਦੇਸ਼ ‘ਚ 6 ਹੋਰ ਚੀਨੀ ਟਿਕਾਣਿਆਂ ਦਾ ਪਤਾ ਲਗਾਇਆ ਹੈ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਅਮਰੀਕਾ ਨੇ ਆਪਣੇ ਦੇਸ਼ ‘ਚ 6 ਹੋਰ ਚੀਨੀ ‘ਪੁਲੀਸ ਸਟੇਸ਼ਨਾਂ’ ਦਾ ਖੁਲਾਸਾ ਕੀਤਾ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਗਿਆ ਸੀ ਕਿ ਇਸ ਤਰ੍ਹਾਂ ਦੀਆਂ ਹੋਰ ਵੀ ਕਈ ਗੈਰਕਾਨੂੰਨੀ ਸੰਸਥਾਵਾਂ ਹਨ, ਜੋ ਅਮਰੀਕਾ ‘ਚ ਫੈਲੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਨ ਖੁਫੀਆ ਏਜੰਸੀ ਐੱਫ.ਬੀ.ਆਈ. ਨੇ ਨਿਊਯਾਰਕ ਦੇ ਮੈਨਹਟਨ ‘ਚ ਇਕ ਚੀਨੀ ‘ਪੁਲੀਸ ਸਟੇਸ਼ਨ’ ਦਾ ਖੁਲਾਸਾ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਨੇ ਦਾਅਵਾ ਕੀਤਾ ਕਿ ਇਹ ਸਭ ਕੁਝ ਚੀਨੀ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ 36 ਦਿਨਾਂ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਦੇਰ ਰਾਤ ਪੁਲੀਸ ਨੇ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਜਿਸ ਦੀ ਪੁਸ਼ਟੀ ਅੱਜ ਐਤਵਾਰ ਸਾਜਰੇ ਕੀਤੀ ਗਈ। ਪਹਿਲਾਂ ਆਈਆਂ ਖ਼ਬਰਾਂ ‘ਚ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਕਰਨ ਦੀ ਗੱਲ ਸਾਹਮਣੇ ਆ ਰਹੀ ਸੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, ‘ਪੰਜਾਬ ਪੁਲੀਸ ਨੇ ਸ਼ਨੀਵਾਰ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ।’ ਪੁਲੀਸ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਦੇ ਇਕ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼…
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਬਰੈਂਪਟਨ ਦੀ ਸਟਰੀਟ ਦਾ ਨਾਮ ‘ਮੂਸਾ’ ਰੱਖਣ ਲਈ ਤਜਵੀਜ਼ ਪੇਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ 2016 ‘ਚ ਸਟੱਡੀ ਵੀਜ਼ੇ ‘ਤੇ ਬਤੌਰ ਇੰਟਰਨੈਸ਼ਨਲ ਸਟੂਡੈਂਟ ਕੈਨੇਡਾ ਆਇਆ ਸੀ ਅਤੇ ਕਾਫੀ ਸਮਾਂ ਬਰੈਂਪਟਨ ‘ਚ ਹੀ ਰਿਹਾ। ਇਸ ਤੋਂ ਬਾਅਦ ਹੀ ਉਹ ਗਾਇਕੀ ‘ਚ ਪ੍ਰਸਿੱਧ ਹੋਇਆ। ਬਰੈਂਪਟਨ ਸਟਰੀਟ ਨੂੰ ‘ਮੂਸਾ’ ਨਾਮ ਦੇਣ ਦੀ ਤਜਵੀਜ਼ ਬਰੈਂਪਟਨ ਦੇ ਡਿਪਟੀ ਮੇਅਰ ਕੌਂਸਲਰ ਹਰਕੀਰਤ ਸਿੰਘ ਵੱਲੋਂ ਸਿਟੀ ‘ਚ ਪੇਸ਼ ਕੀਤੀ ਗਈ ਹੈ। ਤਜਵੀਜ਼ ਨੂੰ ਜਲਦ ਪ੍ਰਵਾਨਗੀ ਮਿਲਣ ਦੀ ਉਮੀਦ ਹੈ ਅਤੇ ਅਜਿਹਾ ਹੋਣ ‘ਤੇ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਸਟਰੀਟ ਦਾ ਨਾਂ ਹੋ ਜਾਵੇਗਾ। ਹਰਕੀਰਤ…
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਨਾਮਜ਼ਦ ਕੀਤੇ ਗਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਬੇਅਦਬੀ ਮਾਮਲੇ ਦੀ ਜਾਂਚ ਐੱਸ.ਆਈ.ਟੀ. ਤੋਂ ਲੈ ਕੇ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਨੂੰ ਲੈ ਕੇ ਦਾਖ਼ਲ ਹੋਈ ਪਟੀਸ਼ਨ ‘ਤੇ ਕੋਰਟ ਨੇ ਸਵਾਲ ਚੁੱਕੇ ਹਨ। ਦੋ ਘੰਟੇ ਚੱਲੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਐੱਸ.ਆਈ.ਟੀ. ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨ ‘ਚ ਕਮੀਆਂ ਨੂੰ ਲੈ ਕੇ ਰਾਮ ਰਹੀਮ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਰਾਮ ਰਹੀਮ ਨੇ ਬੇਅਦਬੀ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਦਾਖ਼ਲ ਪਟੀਸ਼ਨ ‘ਚ ਦੱਸਿਆ ਸੀ ਕਿ ਇਸ…
ਸਾਬਕਾ ਕਾਂਗਰਸੀ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਤੋਂ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁੱਛ-ਪੜਤਾਲ ਕੀਤੀ ਹੈ। ਵਿਜੀਲੈਂਸ ਦੇ ਮੁੱਖ ਦਫ਼ਤਰ ‘ਚ ਸੱਦ ਕੇ ਵਿਜੀਲੈਂਸ ਅਧਿਕਾਰੀਆਂ ਨੇ ਬਲਬੀਰ ਸਿੱਧੂ ਤੋਂ ਕਈ ਸਵਾਲ ਪੁੱਛੇ। ਵਿਜੀਲੈਂਸ ਨੇ ਸਾਬਕਾ ਮੰਤਰੀ ਤੋਂ ਸਿਹਤ ਵਿਭਾਗ ‘ਚ ਹੋਈਆਂ ਕਰੋੜਾਂ ਰੁਪਏ ਦੀਆਂ ਖ਼ਰੀਦਦਾਰੀਆਂ, ਜ਼ਮੀਨਾਂ ‘ਤੇ ਕਬਜ਼ੇ, ਰੇਤ ਮਾਈਨਿੰਗ, ਸ਼ਰਾਬ ਦੇ ਕਾਰੋਬਾਰ ‘ਤੇ ਏਕਾਅਧਿਕਾਰ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਆਦਿ ਮਾਮਲਿਆਂ ਬਾਰੇ ਘੰਟਿਆਂਬੱਧੀ ਪੁੱਛ-ਪੜਤਾਲ ਕੀਤੀ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਬਲਬੀਰ ਸਿੰਘ ਸਿੱਧੂ ਕਾਂਗਰਸ ਦੀ ਸਰਕਾਰ ਸਮੇਂ ਜਦੋਂ ਸਿਹਤ ਵਿਭਾਗ ਦੇ ਮੰਤਰੀ ਸਨ ਤਾਂ ਕਈ ਵਿੱਤੀ ਬੇਨਿਯਮੀਆਂ ਅਤੇ…
ਦੱਖਣੀ ਅਫਰੀਕਾ ਦੇ ਪੂਰਬੀ ਕਵਾਜ਼ੁਲੂ-ਨਟਾਲ ਸੂਬੇ ਦੇ ਪੀਟਰਮੈਰਿਟਜ਼ਬਰਗ ਸ਼ਹਿਰ ‘ਚ ਇਕ ਘਰ ‘ਚ ਸਮੂਹਿਕ ਗੋਲੀਬਾਰੀ ‘ਚ 7 ਔਰਤਾਂ ਅਤੇ ਇਕ ਬੱਚੇ ਸਣੇ ਇਕੋ ਹੀ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਭੇਕੀ ਸੇਲੇ ਨੇ ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਕਿਹਾ ਕਿ ਘੰਟਿਆਂ ਬਾਅਦ ਪੁਲੀਸ ਨਾਲ ਹੋਈ ਗੋਲੀਬਾਰੀ ‘ਚ ਇਕ ਸ਼ੱਕੀ ਮਾਰਿਆ ਗਿਆ ਅਤੇ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਚੌਥਾ ਸ਼ੱਕੀ ਦੌੜ ਗਿਆ ਪਰ ਉਸ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਸ਼ੁਰੂਆਤੀ ਖ਼ਬਰਾਂ ਮੁਤਾਬਕ ਅਣਪਛਾਤੇ ਬੰਦੂਕਧਾਰੀਆਂ ਨੇ ਸੰਨ੍ਹ ਲਗਾ ਕੇ ਘਰ…
ਇਕ ਹੋਰ ਭਾਰਤੀ ਮੂਲ ਦੀ ਅਮਰੀਕਨ ਮਹਿਲਾ ਨੂੰ ਅਹਿਮ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਅਮਰੀਕਨ ਸੈਨੇਟ ਨੇ ਰਾਸ਼ਟਰੀ ਸੁਰੱਖਿਆ ਮਾਹਿਰ ਰਾਧਾ ਅਯੰਗਰ ਪਲੰਬ ਨੂੰ ਪ੍ਰਾਪਤੀ ਅਤੇ ਰੱਖ-ਰਖਾਅ ਮਾਮਲਿਆਂ ਲਈ ਰੱਖਿਆ ਵਿਭਾਗ ਦੇ ਡਿਪਟੀ ਅੰਡਰ ਸੈਕਟਰੀ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ। ਉਹ ਨਵੀਨਤਮ ਭਾਰਤੀ-ਅਮਰੀਕਨ ਨਾਗਰਿਕ ਹੈ ਜਿਸਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੁਆਰਾ ਇਕ ਪ੍ਰਮੁੱਖ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਬਾਇਡਨ ਨੇ ਪਲੰਬ ਨੂੰ ਜੂਨ 2022 ‘ਚ ਇਸ ਵੱਕਾਰੀ ਅਹੁਦੇ ਲਈ ਨਾਮਜ਼ਦ ਕੀਤਾ ਸੀ। ਉਹ ਵਰਤਮਾਨ ‘ਚ ਉਪ ਰੱਖਿਆ ਮੰਤਰੀ ਦੀ ਚੀਫ਼ ਆਫ਼ ਸਟਾਫ਼ ਵਜੋਂ ਸੇਵਾ ਨਿਭਾ ਰਹੀ ਹੈ। ਯੂ.ਐੱਸ. ਸੈਨੇਟ ਨੇ ਟਵੀਟ ਕੀਤਾ ਕਿ ‘ਸੈਨੇਟ ਨੇ…
ਡੇਵਿਨ ਕਾਨਵੇ ਦੇ ਅਜੇਤੂ ਅਰਧ ਸੈਂਕੜੇ ਅਤੇ ਗੇਂਦਬਾਜ਼ਾਂ ਦੇ ਚੰਗੇ ਪ੍ਰਦਰਸ਼ਨ ਸਦਕਾ ਚੇਨਈ ਸੁਪਰ ਕਿੰਗਜ਼ ਨੇ ਆਈ.ਪੀ.ਐੱਲ. ਦੇ ਇਕ ਮੈਚ ‘ਚ ਸਨਰਾਈਜ਼ਰਸ ਹੈਦਰਾਬਾਦ ‘ਤੇ 7 ਵਿਕਟਾਂ ਦੀ ਸ਼ਾਨਦਾਰ ਜਿੱਤ ਦਰਜ ਕੀਤੀ। ਹੈਦਰਾਬਾਦ ਨੇ ਚੇਨਈ ਨੂੰ 135 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਚੇਨਈ ਨੇ 8 ਗੇਂਦਾਂ ਪਹਿਲਾਂ ਹੀ ਸਰ ਕਰ ਲਿਆ। ਚੇਨਈ ਸੁਪਰ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਵੱਲੋਂ ਅਭਿਸ਼ੇਕ ਸ਼ਰਮਾ ਨੇ 34 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਕੋਈ ਖ਼ਾਸ ਪਾਰੀ ਨਹੀਂ ਖੇਡ ਸਕਿਆ ਤੇ ਟੀਮ ਨਿਰਧਾਰਤ 20 ਓਵਰਾਂ ‘ਚ…
ਤੀਰਅੰਦਾਜ਼ੀ ਵਰਲਡ ਕੱਪ ਗੇੜ-ਇਕ ‘ਚ ਤਿੰਨ ਆਸਾਨ ਜਿੱਤਾਂ ਦਰਜ ਕਰਦਿਆਂ ਜਯੋਤੀ ਸੁਰੇਖਾ ਵੇਨਮ ਅਤੇ ਓਜਸ ਦਿਓਤਲੇ ਕੰਪਾਊਂਡ ਵਰਗ ਦੇ ਫਾਈਨਲ ‘ਚ ਪਹੁੰਚ ਗਏ ਹਨ। ਇਸ ਜੋੜੀ ਦੇ ਫਾਈਨਲ ‘ਚ ਪਹੁੰਚਣ ਨਾਲ ਟੂਰਨਾਮੈਂਟ ‘ਚ ਇੰਡੀਆ ਦਾ ਦੂਜਾ ਤਗ਼ਮਾ ਪੱਕਾ ਹੋ ਗਿਆ ਹੈ। ਜਯੋਤੀ ਤੇ ਦਿਓਤਲੇ ਦੀ ਜੋੜੀ ਨੇ ਮਲੇਸ਼ੀਆ ਦੇ ਫਾਤਿਨ ਨੂਰਫਤੇਹਾ ਮਤ ਸਲੇਹ ਅਤੇ ਮੁਹੰਮਦ ਜੁਵੈਦੀ ਮਜ਼ੁਕੀ ਦੀ ਜੋੜੀ ਨੂੰ 157-154 ਅੰਕਾਂ ਦੇ ਫਰਕ ਨਾਲ ਹਰਾ ਕੇ ਸੋਨ ਤਗ਼ਮੇ ਲਈ ਮੁਕਾਬਲੇ ‘ਚ ਥਾਂ ਪੱਕੀ ਕੀਤੀ। ਫਾਈਨਲ ‘ਚ ਭਾਰਤੀ ਜੋੜੀ ਦਾ ਮੁਕਾਬਲਾ 12ਵਾਂ ਦਰਜਾ ਹਾਸਲ ਚੀਨੀ ਤਾਇਪੇ ਦੀ ਜੋੜੀ ਨਾਲ ਹੋਵੇਗਾ। ਇਸ ਤੋਂ ਪਹਿਲਾਂ ਇੰਡੀਆ ਦੇ ਅਤਨੂ ਦਾਸ, ਬੀ. ਧੀਰਜ ਅਤੇ…
ਲਗਾਤਾਰ ਮੋਦੀ ਹਕੂਮਤ ਖ਼ਿਲਾਫ਼ ਬੋਲਦੇ ਆ ਰਹੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸੀ.ਬੀ.ਆਈ. ਨੇ ਸੰਮਨ ਭੇਜਿਆ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ, ‘ਕਿਸਾਨ ਦਾ ਪੁੱਤ ਹਾਂ, ਡਰਨ ਵਾਲਾ ਨਹੀਂ।’ ਮਲਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੀ.ਬੀ.ਆਈ. ਨੇ 27 ਤੇ 28 ਅਪ੍ਰੈਲ ਨੂੰ ਦਿੱਲੀ ਦਫ਼ਤਰ ‘ਚ ਬੁਲਾਇਆ ਹੈ। ਉਨ੍ਹਾਂ ਟਵੀਟ ਕੀਤਾ, ‘ਮੈਂ ਸੱਚ ਬੋਲ ਕੇ ਕੁੱਝ ਲੋਕਾਂ ਦੇ ਪਾਪ ਉਜਾਗਰ ਕੀਤੇ ਹਨ। ਸ਼ਾਇਦ ਇਸੇ ਲਈ ਬੁਲਾਵਾ ਆਇਆ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਘਬਰਾਵਾਂਗਾ ਨਹੀਂ। ਸੱਚਾਈ ਦੇ ਨਾਲ ਖੜ੍ਹਾ ਹਾਂ।’ ਇਸ ਨੂੰ ਲੈ ਕੇ ਹੁਣ ਰਾਜਨੀਤੀ ਤੇਜ਼ ਹੋ ਗਈ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਸ…