Author: editor

ਲੁਧਿਆਣਾ ਤੋਂ ਚੰਡੀਗਡ਼੍ਹ ਜਾਂਦੇ ਸਮੇਂ ਸਮਰਾਲਾ ਨੇਡ਼ਲੇ ਘੁਲਾਲ ਟੌਲ ਪਲਾਜ਼ਾ ’ਤੇ ਆਜ਼ਾਦੀ ਦੇ 75ਵੇਂ ਮਹਾਉਤਸਵ ਮੌਕੇ ਨੈਸ਼ਨਲ ਹਾਈਵੇਅ ਅਥਾਰਟੀ ਅਧੀਨ ਬਣਾਏ ਗਏ ਤਾਲਾਬ ਦਾ ਨਾਂ ਅੰਮ੍ਰਿਤਸਰ ’ਚ ਹਰਿਮੰਦਰ ਸਾਹਿਬ ’ਚ ਸਥਿਤ ਪਵਿੱਤਰ ‘ਅੰਮ੍ਰਿਤ ਸਰੋਵਰ’ ਦੇ ਨਾਂ ਉੱਤੇ ਰੱਖੇ ਜਾਣ ਨਾਲ ਵਿਵਾਦ ਖਡ਼੍ਹਾ ਹੋ ਗਿਆ ਹੈ। ਇਲਾਕੇ ਦੀਆਂ ਸਿੱਖ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਥੇਬੰਦੀਆਂ ਨੇ ਇਸ ਕਾਰਵਾਈ ਨੂੰ ਸਿੱਖ ਧਰਮ ਦੀਆਂ ਭਾਵਾਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਦੱਸਿਆ ਹੈ। ਜਿਵੇਂ ਹੀ ਇਲਾਕੇ ਦੇ ਲੋਕਾਂ ਅਤੇ ਜਥੇਬੰਦੀਆਂ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਥੇ ਵੱਡੀ ਗਿਣਤੀ ’ਚ ਸਿੱਖ ਅਤੇ ਨਿਹੰਗ ਜਥੇਬੰਦੀਆਂ ਦੇ ਆਗੂਆਂ ਸਣੇ ਕਿਸਾਨ…

Read More

ਲਹਿੰਦੇ ਪੰਜਾਬ ਦੇ ਅਦੀਬਾਂ ਵੱਲੋਂ ਯੁੱਗ ਕਵੀ ਸੁਰਜੀਤ ਪਾਤਰ ਨੂੰ ਵਾਰਿਸ ਸ਼ਾਹ ਕੌਮਾਂਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਦਾ ਐਲਾਨ ਲਹਿੰਦੇ ਪੰਜਾਬ ਦੇ ਉੱਘੇ ਲੇਖਕ ਇਲਿਆਸ ਘੁੰਮਣ ਨੇ ਇਕ ਵੀਡੀਓ ਸੁਨੇਹਾ ਜਾਰੀ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਦੋਹਾਂ ਪੰਜਾਬਾਂ ਦੇ ਸਾਂਝੇ ਉੱਚ ਕਵੀ ਦੇ ਖਿਤਾਬ ਵਜੋਂ ਦਿੱਤੇ ਜਾਣ ਵਾਲਾ ਇਹ ਪੁਰਸਕਾਰ 22 ਸਾਲ ਬਾਅਦ ਚਡ਼੍ਹਦੇ ਪੰਜਾਬ ਦੇ ਹਿੱਸੇ ਆਇਆ ਹੈ। ਇਸ ਤੋਂ ਪਹਿਲਾਂ 2000 ’ਚ ਇਹ ਪੁਰਸਕਾਰ ਅੰਮ੍ਰਿਤਾ ਪ੍ਰੀਤਮ ਨੂੰ ਦਿੱਤਾ ਗਿਆ ਸੀ। ਇਸ ਪੁਰਸਕਾਰ ’ਚ ਸਈਅਦ ਵਾਰਿਸ ਸ਼ਾਹ ਦੀ ਮਜ਼ਾਰ ਦੀ ਛੋਹ ਪ੍ਰਾਪਤ ਚਾਦਰ, ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਭੇਟ ਕੀਤੇ ਜਾਂਦੇ ਹਨ। ‘ਹਵਾ ’ਚ ਲਿਖੇ…

Read More

ਡੈਲਟਾ ਪੁਲੀਸ ਦੇ ਜੱਸੀ ਸਹੋਤਾ ਨੇ ਹਾਲੈਂਡ ’ਚ ਵਿਸ਼ਵ ਪੁਲੀਸ ਅਤੇ ਫਾਇਰਮੈਨ ਦੇ ਕੁਸ਼ਤੀ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗ਼ਮਾ ਜਿੱਤਿਆ ਹੈ। ਸਰੀ ’ਚ ਰਹਿੰਦੇ ਜੱਸੀ ਦੇ ਚਾਚੇ ਲੱਕੀ ਸਹੋਤਾ ਨੇ ਕਿਹਾ ਕਿ ਖੇਡ ਪ੍ਰਾਪਤੀਆਂ ਜਿੱਥੇ ਵਿਅਕਤੀ ਲਈ ਫਖਰ ਬਣਦੀਆਂ ਹਨ, ਉਥੇ ਦੇਸ਼ ਅਤੇ ਕੌਮ ਦਾ ਸਿਰ ਵੀ ਉੱਚਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜੱਸੀ ਡੈਲਟਾ ਪੁਲੀਸ ’ਚ ਮੁਲਾਜ਼ਮ ਹੈ ਤੇ ਵਿਸ਼ਵ ਕੁਸ਼ਤੀ ਮੁਕਾਬਲਿਆਂ ਤੋਂ ਚਾਰ ਦਿਨ ਪਹਿਲਾਂ ਹੀ ਉਹ ਵਿਆਹ ਬੰਧਨ ’ਚ ਬੱਝਿਆ ਸੀ। ਉਸ ਨੇ ਵਿਸ਼ਵ ਚੈਂਪੀਅਨ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਜੱਸੀ ਸਹੋਤਾ ਨੇ 125 ਕਿਲੋ ਵਰਗ ’ਚ ਇਹ ਮੈਡਲ…

Read More

ਅਮਰੀਕਾ ’ਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਲਾਸ ਏਂਜਲਸ ਤੋਂ ਸਾਹਮਣੇ ਆਇਆ ਹੈ ਜਿੱਥੇ ਐਤਵਾਰ ਸ਼ਾਮ ਨੂੰ ਇਕ ਪਾਰਕ ’ਚ ਦੋ ਗੁੱਟਾਂ ਵਿਚਾਲੇ ਹੋਈ ਫਾਇਰਿੰਗ ’ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਨਿਊਯਾਰਕ ਪੋਸਟ ਨੇ ਦੱਸਿਆ ਕਿ ਇਹ ਗੋਲੀਬਾਰੀ ਸਾਨ ਪੇਡਰੋ ਦੇ ਪੈਕ ਪਾਰਕ ਦੇ ਅੰਦਰ ਸ਼ਾਮ ਚਾਰ ਵਜੇ ਕਾਰ ਸ਼ੋਅ ਦੌਰਾਨ ਹੋਈ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਗੋਲੀਬਾਰੀ ਪੈਕ ਪਾਰਕ ’ਚ ਦੋ ਧਿਰਾਂ ਵਿਚਕਾਰ ਝਗਡ਼ੇ ਵਜੋਂ ਸ਼ੁਰੂ ਹੋਈ ਸੀ। ਇਕ ਅਧਿਕਾਰੀ ਨੇ ਕਿਹਾ, ‘ਅਸੀਂ ਸਬੂਤ ਅਤੇ ਸੰਭਾਵੀ ਤੌਰ ’ਤੇ ਵਾਧੂ ਪੀਡ਼ਤਾਂ ਲਈ ਪਾਰਕ ਨੂੰ ਸਾਫ ਕਰਨਾ ਜਾਰੀ…

Read More

ਬਹਾਮਾਸ ਨੇਡ਼ੇ ਸਡ਼ਕਸਾਰ ਹੈਤੀ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ ਜਿਸ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰਾਂ ਨੂੰ ਬਚਾ ਲਿਆ ਗਿਆ। ਕਿਸ਼ਤੀ ਨਿਊ ਪ੍ਰੋਵਿਡੈਂਸ ਤੋਂ ਤਕਰੀਬਨ ਸੱਤ ਮੀਲ ਦੂਰ ਪਲਟ ਗਈ। ਪ੍ਰਧਾਨ ਮੰਤਰੀ ਫਿਲਿਪ ਬ੍ਰੇਵ ਡੇਵਿਸ ਨੇ ਇਕ ਬਿਆਨ ’ਚ ਕਿਹਾ ਕਿ ਮਰਨ ਵਾਲਿਆਂ ’ਚ 15 ਔਰਤਾਂ, ਇਕ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਚਾਏ ਗਏ ਲੋਕ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਹਨ। ਡੇਵਿਸ ਨੇ ਕਿਹਾ ਕਿ ਜਾਂਚਕਰਤਾਵਾਂ ਦੇ ਅਨੁਸਾਰ ਦੋਹਰੇ ਇੰਜਣ ਵਾਲੀ ਕਿਸ਼ਤੀ ਸਪੱਸ਼ਟ ਤੌਰ ’ਤੇ ਸ਼ਨੀਵਾਰ ਦੁਪਹਿਰ ਇਕ ਵਜੇ ਦੇ ਕਰੀਬ ਬਹਾਮਾਸ ਤੋਂ ਮਿਆਮੀ ਲਈ ਰਵਾਨਾ…

Read More

ਦਰੋਪਦੀ ਮੁਰਮੂ ਨੇ ਸੋਮਵਾਰ ਨੂੰ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ। ਸੰਸਦ ਦੇ ਕੇਂਦਰੀ ਹਾਲ ’ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ.ਵੀ. ਰਮਨਾ ਨੇ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਾਈ। ਸਹੁੰ ਚੁੱਕ ਸਮਾਗਮ ’ਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਮੰਤਰੀ ਪ੍ਰੀਸ਼ਦ ਦੇ ਮੈਂਬਰ, ਰਾਜਪਾਲ, ਮੁੱਖ ਮੰਤਰੀ, ਸੰਸਦ ਦੇ ਮੈਂਬਰ ਅਤੇ ਸਰਕਾਰ ਦੇ ਮੁਖੀ, ਸਿਵਲ ਅਤੇ ਫੌਜੀ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਦੱਸਣਯੋਗ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਉਨ੍ਹਾਂ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ…

Read More

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਹੈਦਰਗਡ਼੍ਹ ਖੇਤਰ ’ਚ ਪੂਰਵਾਂਚਲ ਐਕਸਪ੍ਰੈੱਸਵੇਅ ’ਤੇ ਸੋਮਵਾਰ ਸਵੇਰੇ ਸਡ਼ਕ ਕਿਨਾਰੇ ਖਡ਼੍ਹੀ ਇਕ ਇਕ ਡਬਲ ਡੈਕਰ ਬੱਸ ਨੂੰ ਇਕ ਹੋਰ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਘੱਟੋ-ਘੱਟ 8 ਯਾਤਰੀਆਂ ਦੀ ਮੌਤ ਹੋ ਗਈ ਜਦਕਿ 20 ਦੇ ਕਰੀਬ ਯਾਤਰੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਲਖਨਊ ਦੇ ਟਰਾਮਾ ਸੈਂਟਰ ’ਚ ਦਾਖਲ ਕਰਵਾਇਆ ਗਿਆ ਹੈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖ਼ਮੀਆਂ ਦੇ ਢੁੱਕਵੇਂ ਇਲਾਜ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ, ‘ਪੂਰਵਾਂਚਲ ਐਕਸਪ੍ਰੈੱਸਵੇਅ…

Read More

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬ੍ਰਿਟਿਸ਼ ਕੋਲੰਬੀਆ ’ਚ ਸਰੀ ਸਿਟੀ ਕੌਂਸਲ ਵੱਲੋਂ ਕਲੋਵਰਡੇਲ ’ਚ ਯਾਦਗਾਰੀ ਗੁਰੂ ਨਾਨਕ ਵਿਲੇਜ ਵੇਅ ਸਟਰੀਟ ਸਾਈਨ ਦਾ ਉਦਘਾਟਨ ਕੀਤਾ ਗਿਆ। ਇਸ ਸ਼ਹਿਰ ’ਚ ਸਿੱਖ ਭਾਈਚਾਰੇ ਦੀ ਵੱਡੀ ਆਬਾਦੀ ਹੈ। ਸਰੀ ਸਿਟੀ ਕੌਂਸਲ ਵੱਲੋਂ ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ ਦੀ ਬੇਨਤੀ ਨੂੰ ਮਨਜ਼ੂਰੀ ਦਿੰਦਿਆਂ 64 ਐਵੇਨਿਊ ਅਤੇ 175 ਸਟਰੀਟ ਦੇ ਕੋਨੇ ’ਤੇ ਸਾਈਨ ਲਗਾਇਆ ਗਿਆ। ਪੀ.ਆਈ.ਸੀ.ਐੱਸ. ਸੋਸਾਇਟੀ ਦੇ ਪ੍ਰਧਾਨ ਅਤੇ ਸੀ.ਈ.ਓ. ਸਤਬੀਰ ਸਿੰਘ ਚੀਮਾ ਨੇ ਦੱਸਿਆ ਕਿ ਸਟਰੀਟ ਦਾ ਨਾਂ ਅੰਗਰੇਜ਼ੀ ਤੇ ਪੰਜਾਬੀ ਦੋਵਾਂ ’ਚ ਲਿਖਿਆ ਗਿਆ ਹੈ। ਇਹ ਸਡ਼ਕ ਆਉਣ ਵਾਲੇ ਗੁਰੂ ਨਾਨਕ ਡਾਇਵਰਸਿਟੀ ਵਿਲੇਜ ਲੰਬੇ ਸਮੇਂ ਦੀ ਦੇਖਭਾਲ…

Read More

ਗੈਂਗਸਟਰ ਰੂਪਾ ਅਤੇ ਮੰਨੂ ਕੁੱਸਾ ਨੇ ਜਿਸ ਮਕਾਨ ’ਚ ਦਾਖ਼ਲ ਹੋ ਕੇ ਪੁਲੀਸ ’ਤੇ ਗੋਲੀਆਂ ਚਲਾਈਆਂ ਸਨ, ਪੁਲੀਸ ਵੱਲੋਂ ਉਸ ਇਮਾਰਤ ਦੇ ਮਾਲਕ ਕੋਲੋਂ ਪਡ਼ਤਾਲ ਕੀਤੀ ਗਈ ਹੈ। ਇਸ ਦੌਰਾਨ ਪੁਲੀਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਪੁਲੀਸ ਨੇ ਗਾਇਕ ਮੂਸੇਵਾਲਾ ਕਤਲ ਮਾਮਲੇ ’ਚ ਲੋਡ਼ੀਂਦੇ ਦੋ ਗੈਂਗਸਟਰਾਂ ਨੂੰ ਪੁਲੀਸ ਮੁਕਾਬਲੇ ਦੌਰਾਨ ਮਾਰ ਮੁਕਾਇਆ ਸੀ। ਇਹ ਮੁਕਾਬਲਾ ਪਿੰਡ ਭਕਨਾ ਕਲਾਂ ਨੇਡ਼ੇ ਖੇਤਾਂ ’ਚ ਬਣੇ ਇਕ ਮਕਾਨ ਕੋਲ ਹੋਇਆ ਸੀ। ਅਜਿਹੇ ਮੁਕਾਬਲਿਆਂ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਿਰਦੇਸ਼ਾਂ ਹੇਠ ਪੁਲੀਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਘਟਨਾ ਸਥਾਨ ਦਾ ਦੌਰਾ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅਡ਼ੀਅਲ ਵਤੀਰੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਉਣੇ ਸ਼ੁਰੂ ਕੀਤੇ ਹਨ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ’ਚ ਜਥੇਦਾਰ ਵੱਲੋਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਆਦੇਸ਼ ਕੀਤਾ ਗਿਆ ਸੀ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਦਾ ਵਿਰੋਧ ਕੀਤਾ ਜਾਵੇ ਅਤੇ ਇਸ ਲਈ…

Read More