Author: editor
ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁਡ਼ੇ ਮਨੀ ਲਾਂਡਰਿੰਗ ਕੇਸ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਢਾਈ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ। ਇਸ ਸਮੇਂ ਉਨ੍ਹਾਂ ਦੀ ਧੀ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ ਗੱਡੀ ’ਚ ਉਨ੍ਹਾਂ ਦੇ ਨਾਲ ਸਵਾਰ ਹੋ ਕੇ ਪਹੁੰਚੇ ਹੋਏ ਸਨ ਜਦਕਿ ਪੁੱਤਰ ਰਾਹੁਲ ਗਾਂਧੀ ਆਏ ਤਾਂ ਨਾਲ ਹੀ ਪਰ ਕੁਝ ਦੇਰ ਬਾਅਦ ਪਰਤ ਗਏ। ਈ.ਡੀ. ਨੇ ਕੋਵਿਡ ਤੋਂ ਉਭਰ ਰਹੀ 75 ਸਾਲਾ ਆਗੂ ਨੂੰ ਕਈ ਸਵਾਲ-ਜਵਾਬ ਕੀਤੇ ਤੇ ਇਸ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ। ਅਧਿਕਾਰੀਆਂ ਨੇ ਕਾਂਗਰਸ ਪ੍ਰਧਾਨ ਨੂੰ ਦੂਜੇ ਗੇਡ਼ ਦੀ ਪੁੱਛ-ਪਡ਼ਤਾਲ ਲਈ 25 ਜੁਲਾਈ ਨੂੰ ਮੁਡ਼ ਸੱਦਿਆ…
ਮੁਕਾਬਲੇ ਵਾਲੀ ਥਾਂ ਤੋਂ ਹੋਰ ਅਸਲਾ ਬਰਾਮਦ, ਰੂਪਾ ਤੇ ਮੰਨੂ ਦੀ ਸ਼ਨਾਖਤ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੱਦਿਆ
ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਲੋਡ਼ੀਂਦੇ ਦੋ ਗੈਂਸਗਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਦੀ ਮੁਕਾਬਲੇ ’ਚ ਮੌਤ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਦੇ ਭਕਨਾ ਪਿੰਡ ਦੇ ਉਸ ਘਰ ਦੀ ਪੁਲੀਸ ਨੇ ਅੱਜ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੌਰਾਨ ਪੁਲੀਸ ਨੂੰ ਹੋਰ ਅਸਲਾ ਬਰਾਮਦ ਹੋਇਆ। ਪੁਲੀਸ ਵੱਲੋਂ ਘਟਨਾ ਸਥਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਮਾਰੇ ਗਏ ਦੋਵਾਂ ਗੈਂਗਸਟਰਾਂ ਦਾ ਇਥੇ ਪੋਸਟਮਾਰਟਮ ਕੀਤਾ ਗਿਆ ਹੈ। ਬੀਤੇ ਕੱਲ੍ਹ ਹੁਸ਼ਿਆਰ ਨਗਰ ਨੇਡ਼ੇ ਪੁਲੀਸ ਨਾਲ ਹੋਏ ਮੁਕਾਬਲੇ ’ਚ ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਦੋਵੇਂ ਮਾਰੇ ਗਏ ਸਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ…
ਪੰਜਾਬ ਸਰਕਾਰ ਨੇ ਫਰੀਦਕੋਟ ਦੀ ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ ਦਾ ਫ਼ਰੀਦਕੋਟ ਤੋਂ ਤਬਾਦਲਾ ਕਰ ਦਿੱਤਾ ਹੈ ਅਤੇ ਇਥੇ ਰਾਜਪਾਲ ਸਿੰਘ ਨੂੰ ਨਵਾਂ ਪੁਲੀਸ ਮੁਖੀ ਨਿਯੁਕਤ ਕੀਤਾ ਗਿਆ ਹੈ। ਅਵਨੀਤ ਕੌਰ ਸਿੱਧੂ ਨੂੰ ਮਾਲੇਰਕੋਟਲਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਫ਼ਰੀਦਕੋਟ ਦੇ ਵਿਧਾਇਕ ਅਤੇ ਪੁਲੀਸ ਮੁਖੀ ਦਰਮਿਆਨ ਪਿਛਲੇ ਕੁਝ ਸਮੇਂ ਤੋਂ ਟਕਰਾਅ ਚੱਲ ਰਿਹਾ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਫ਼ਰੀਦਕੋਟ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ 30 ਜੂਨ ਨੂੰ ਇਹ ਟਕਰਾਅ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੂਤਰਾਂ ਅਨੁਸਾਰ ਫਰੀਦਕੋਟ ਦੇ ਵਿਧਾਇਕ ਨੇ ਪੁਲੀਸ ’ਤੇ ਦੋਸ਼ ਲਾਏ ਸਨ ਕਿ ਨਸ਼ਾ ਤਸਕਰਾਂ ਖ਼ਿਲਾਫ਼…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਐੱਮ.ਐੱਸ.ਪੀ. ਬਾਰੇ ਬਣਾਈ ਕਮੇਟੀ ਦੀ ਬਣਤਰ ਦਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਤਾਨਾਸ਼ਾਹੀ ਰਵੱਈਆ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਪੰਜਾਬ ਦੇ ਕਿਸਾਨ ਪ੍ਰਤੀਨਿਧਾਂ ਤੋਂ ਬਿਨਾਂ ਇਸ ਕਮੇਟੀ ਦੀ ਕੋਈ ਤੁਕ ਨਹੀਂ ਹੈ। ਪੰਜਾਬ ਬਿਨਾਂ ਇਹ ਕਮੇਟੀ ‘ਰੂਹ ਬਿਨਾਂ ਸਰੀਰ’ ਵਾਂਗ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਅੰਨਦਾਤੇ ਨਾਲ ਕਿਡ਼ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਕੇਂਦਰੀ ਕਮੇਟੀ ਵਿਚੋਂ ਪੰਜਾਬ ਨੂੰ ਬਾਹਰ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐੱਮ.ਐੱਸ.ਪੀ. ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਕੇਂਦਰ ਸਰਕਾਰ ਇਸ…
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਨੇ ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਮਾਰਕੋ ਮੈਡੀਸੀਨੋ ਨੂੰ ਪੱਤਰ ਲਿਖ ਕੇ ਧਨਾਢ ਸਿੱਖ ਰਿਪੁਦਮਨ ਸਿੰਘ ਮਲਿਕ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਕੌਂਸਲ ਨੇ ਮੰਗ ਕੀਤੀ ਕਿ ਕੇਸ ਦੀ ਇਸ ਨੁਕਤੇ ਤੋਂ ਵੀ ਜਾਂਚ ਕੀਤੀ ਜਾਵੇ। ਪੱਤਰ ’ਚ ਪਿਛਲੇ ਸਾਲਾਂ ’ਚ ਭਾਰਤੀ ਖੁਫੀਆ ਏਜੰਸੀਆਂ ਦੀ ਕੈਨੇਡਾ ਦੇ ਅੰਦਰੂਨੀ ਮਾਮਲਿਆਂ ’ਚ ਦਖਲਅੰਦਾਜ਼ੀ ਦੀਆਂ ਮਿਸਾਲਾਂ ਅਤੇ ਕੈਨੇਡਾ ਦੀ ਉੱਚ ਅਦਾਲਤ ਦੇ ਫੈਸਲੇ ਦਾ ਵੀ ਹਵਾਲਾ ਦਿਤਾ ਗਿਆ ਹੈ। ਪੱਤਰ ’ਚ ਵਿਦੇਸ਼ੀ ਏਜੰਸੀਆਂ ਵਲੋਂ ਭਾਰਤੀ ਅਤੇ ਕੈਨੇਡੀਅਨ ਮੀਡੀਆ ਦੇ ਇਕ ਹਿੱਸੇ ਨੂੰ ਆਪਣੇ ਹਿਸਾਬ ਨਾਲ ਵਰਤਣ ਦੇ ਦੋਸ਼ ਲਾ ਕੇ ਪੰਜਾਬੀ ਭਾਈਚਾਰੇ…
ਇੰਗਲੈਂਡ ’ਚ ਬੋਰਿਸ ਜੌਹਨਸਨ ਦਾ ਜਾਨਸ਼ੀਨ ਬਣਨ ਦੀ ਦੌਡ਼ ’ਚ ਹੁਣ ਮੈਦਾਨ ’ਚ ਸਿਰਫ਼ ਦੋ ਉਮੀਦਵਾਰ ਬਚੇ ਹਨ। ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਹੁਣ ਆਖਰੀ ਗੇਡ਼ ’ਚ ਵਿਦੇਸ਼ ਮੰਤਰੀ ਲਿਜ ਟਰੱਸ ਦੀ ਚੁਣੌਤੀ ਦਰਪੇਸ਼ ਰਹੇਗੀ। ਸੂਨਕ ਪੰਜਵੇਂ ਗੇਡ਼ ਦੀ ਵੋਟਿੰਗ ’ਚ ਵੀ ਅੱਵਲ ਨੰਬਰ ਰਹੇ। ਸੂਨਕ ਨੂੰ ਟੋਰੀ ਸੰਸਦ ਮੈਂਬਰਾਂ ਦੀਆਂ 137 ਵੋਟਾਂ ਮਿਲੀਆਂ ਜਦੋਂਕਿ ਟਰੱਸ ਨੂੰ 113 ਸੰਸਦ ਮੈਂਬਰਾਂ ਦੀ ਹਮਾਇਤ ਮਿਲੀ। ਵਣਜ ਮੰਤਰੀ ਪੈਨੀ ਮੌਰਡੌਂਟ 105 ਵੋਟਾਂ ਨਾਲ ਤੀਜੇ ਸਥਾਨ ’ਤੇ ਰਹਿ ਕੇ ਡਾਊਨਿੰਗ ਸਟਰੀਟ ਦੀ ਇਸ ਦੌਡ਼ ’ਚੋਂ ਬਾਹਰ ਹੋ ਗਈ।
ਬ੍ਰਿਟੇਨ ਵਾਸੀ ਗਰਮੀ ਤੋਂ ਡਾਢੇ ਪ੍ਰੇਸ਼ਾਨ ਹਨ ਅਤੇ ਇਸ ਦੇ ਨਾਲ ਹੀ ਮਹਿੰਗਾਈ ਨੇ ਵੀ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਹੋਇਆ ਹੈ। ਪ੍ਰਚੂਨ ਮਹਿੰਗਾਈ ਪਿਛਲੇ 40 ਸਾਲਾਂ ਦੇ ਰਿਕਾਰਡ ਪੱਧਰ 9.4 ਫੀਸਦੀ ’ਤੇ ਪਹੁੰਚ ਗਈ ਹੈ। ਨੈਸ਼ਨਲ ਸਟੈਟਿਕਸ ਆਫਿਸ ਨੇ ਖਪਤਕਾਰ ਮੁੱਲ ’ਤੇ ਆਧਾਰਿਤ ਮਹਿੰਗਾਈ ਦੇ ਅੰਕਡ਼ੇ ਜਾਰੀ ਕਰਦੇ ਹੋਏ ਕਿਹਾ ਕਿ ਜੂਨ ਮਹੀਨੇ ’ਚ ਇਹ ਵਧ ਕੇ 9.4 ਫੀਸਦੀ ਹੋ ਗਈ। ਇਕ ਮਹੀਨਾ ਪਹਿਲਾਂ ਇਹ 9.1 ਫੀਸਦੀ ’ਤੇ ਸੀ। ਮਹਿੰਗਾਈ ਦਾ ਇਹ ਅੰਕਡ਼ਾ ਸਾਲ 1982 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਉਸ ਸਮੇਂ ਮਹਿੰਗਾਈ 11 ਫੀਸਦੀ ’ਤੇ ਪਹੁੰਚ ਗਈ ਸੀ। ਰੂਸ ਅਤੇ ਯੂਕ੍ਰੇਨ ਦਰਮਿਆਨ ਜੰਗ ਛਿਡ਼ ਜਾਣ…
ਸੁਪਰੀਮ ਕੋਰਟ ਨੇ ‘ਆਲਟ ਨਿਊਜ਼’ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਉਸ ਦੇ ਕਥਿਤ ਅਪਮਾਨਜਨਕ ਟਵੀਟ ਦੇ ਮਾਮਲੇ ’ਚ ਯੂ.ਪੀ. ’ਚ ਦਰਜ ਸਾਰੇ ਕੇਸਾਂ ’ਚ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ’ਤੇ ਜ਼ੁਬੈਰ ਨੂੰ ਤਿਹਾਡ਼ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਪੁਲੀਸ ਨੇ ਉਸ ਨੂੰ 27 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਜਦ ਦਿੱਲੀ ਦੀ ਇਕ ਅਦਾਲਤ ਨੇ ਜ਼ੁਬੈਰ ਨੂੰ ਦਿੱਲੀ ਪੁਲੀਸ ਵੱਲੋਂ ਦਰਜ ਐੱਫ.ਆਈ.ਆਰ. ਦੇ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ ਤਾਂ ਉਸ ਨੂੰ ਲਗਾਤਾਰ ਹਿਰਾਸਤ ’ਚ ਰੱਖਣ ਦਾ ਕੋਈ ਮਤਲਬ ਨਹੀਂ ਬਣਦਾ। ਸਿਖ਼ਰਲੀ ਅਦਾਲਤ ਨੇ ਇਹ ਵੀ ਹੁਕਮ ਦਿੱਤਾ ਕਿ ਜੇ…
ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂੰ ਕੁੱਸਾ ਅੱਜ ਪੁਲੀਸ ਮੁਕਾਬਲੇ ’ਚ ਹਲਾਕ ਹੋ ਗਏ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਭਕਨਾ ’ਚ ਇਹ ਮੁਕਾਬਲਾ ਛੇ ਘੰਟੇ ਦੇ ਕਰੀਬ ਚੱਲਿਆ। ਇਨ੍ਹਾਂ ਸ਼ੂਟਰਾਂ ਦੇ ਕਬਜ਼ੇ ’ਚੋਂ ਏ.ਕੇ. 47 ਵੀ ਬਰਾਮਦ ਹੋਈ ਹੈ। ਮੁਕਾਬਲਾ ਖਤਮ ਹੋਣ ਤੋਂ ਬਾਅਦ ਪੰਜਾਬ ਪੁਲੀਸ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਘਟਨਾ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਦੋਹਾਂ ਸ਼ੂਟਰਾਂ ਦੇ ਮੁਕਾਬਲੇ ’ਚ ਮਾਰੇ ਜਾਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਬਾਕੀ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਪੁਲੀਸ ਵੱਲੋਂ ਇਸ ਕਾਰਵਾਈ ਨੂੰ ਅੰਮ੍ਰਿਤਸਰ…
ਦਿੱਲੀ ਦੇ ਜੰਤਰ ਮੰਤਰ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਧਰਨੇ ’ਚ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਈ ਪਰ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸ਼ਾਮਲ ਨਹੀਂ ਹੋਏ। ਉਨ੍ਹਾਂ ਦੋ ਦਿਨ ਪਹਿਲਾਂ ਹੀ ਰਾਸ਼ਟਰਪਤੀ ਚੋਣ ਦਾ ਪਾਰਟੀ ਫ਼ੈਸਲੇ ਦੇ ਉਲਟ ਜਾ ਕੇ ਬਾਈਕਾਟ ਕਰਦਿਆਂ ਅਕਾਲੀ ਦਲ ਨੂੰ ਕਈ ਸੁਝਾਅ ਪੇਸ਼ ਕੀਤੇ ਸਨ ਜਿਸਨੂੰ ਬਗ਼ਾਵਤ ਵਜੋਂ ਦੇਖਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਹਾਂ ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ…