Author: editor

ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਮੋਦੀ ਸਰਕਾਰ ਵੱਲੋਂ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਸਰਕਾਰ ਨੇ ਅੱਠ ਮਹੀਨੇ ਪਹਿਲਾਂ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਮੌਕੇ ਐੱਮ.ਐੱਸ.ਪੀ. ਬਾਰੇ ਕਮੇਟੀ ਗਠਿਤ ਕਰਨ ਦਾ ਵਾਅਦਾ ਕੀਤਾ ਸੀ। ਸਾਬਕਾ ਖੇਤੀਬਾਡ਼ੀ ਸਕੱਤਰ ਸੰਜੈ ਅਗਰਵਾਲ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜ਼ਿਕਰਯੋਗ ਹੈ ਕਿ ਸਰਕਾਰ ਨੇ ਇਸ ਕਮੇਟੀ ’ਚ ਸੰਯੁਕਤ ਕਿਸਾਨ ਮੋਰਚਾ ਦੇ ਤਿੰਨ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਵਿਵਸਥਾ ਰੱਖੀ ਸੀ, ਪਰ ਕਿਸਾਨ ਜਥੇਬੰਦੀ ਨੇ ਅਜੇ ਤੱਕ ਕਮੇਟੀ ਲਈ ਕੋਈ ਨਾਮ ਨਹੀਂ ਦਿੱਤਾ। ਖੇਤੀ ਮੰਤਰਾਲੇ ਨੇ ਕਮੇਟੀ ਦੇ ਗਠਨ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕਮੇਟੀ ’ਚ ਨੀਤੀ ਆਯੋਗ…

Read More

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ’ਤੇ ਇਕ ਹੋਰ ਪਰਚਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰਕਾਨੂੰਨੀ ਮਾਈਨਿੰਗ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਕੁਦਰਤਦੀਪ ਸਿੰਘ ਉਰਫ ਲਵੀ ਅਤੇ ਉਸ ਦੇ ਸਹਿਯੋਗੀ ਭੁਪਿੰਦਰ ਸਿੰਘ ਉਰਫ ਹਨੀ ਵਿਰੁੱਧ ਸਾਲ 2017 ਦੌਰਾਨ ਮਲਿਕਪੁਰ ਮਾਈਨਿੰਗ ਸਾਈਟ ਖੇਤਰ ’ਚ ਗੈਰਕਾਨੂੰਨੀ ਮਾਈਨਿੰਗ ਕਰਨ ਦੇ ਦੋਸ਼ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਐੱਫ.ਆਈ.ਆਰ. ਦਰਜ ਕਰਨ ਉਪਰੰਤ ਪੁਲੀਸ ਵੱਲੋਂ ਭੁਪਿੰਦਰ ਉਰਫ ਹਨੀ ਨੂੰ ਉਕਤ ਮਾਮਲੇ ਦੀ ਜਾਂਚ ’ਚ ਸ਼ਾਮਲ ਹੋਣ ਲਈ ਨੋਟਿਸ ਵੀ ਭੇਜਿਆ…

Read More

ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਹਡ਼੍ਹ ਨੇ ਤਬਾਹੀ ਮਚਾਈ ਹੋਈ ਹੈ। ਕੈਨੇਡੀਅਨ ਐਮਰਜੈਂਸੀ ਤਿਆਰੀ ਬਾਰੇ ਮੰਤਰੀ ਬਿਲ ਬਲੇਅਰ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਹਡ਼੍ਹ, ਜ਼ਮੀਨ ਖਿਸਕਣ ਅਤੇ ਤੂਫ਼ਾਨ ਤੋਂ ਬਚਾਅ ਦੇ ਯਤਨਾਂ ’ਚ ਸਹਾਇਤਾ ਲਈ ਪੇਸ਼ਗੀ ਅਦਾਇਗੀਆਂ ਦਾ ਐਲਾਨ ਕੀਤਾ। ਬਲੇਅਰ ਨੇ ਕਿਹਾ ਕਿ 870 ਮਿਲੀਅਨ ਕੈਨੇਡੀਅਨ ਡਾਲਰ ਰਾਸ਼ੀ ਦਿੱਤੀ ਜਾਵੇਗੀ। ਸੂਬੇ ’ਚ ਵਿਨਾਸ਼ਕਾਰੀ ਹਡ਼੍ਹਾਂ ਅਤੇ ਜੰਗਲੀ ਅੱਗਾਂ ਤੋਂ ਬਾਅਦ ਬ੍ਰਿਟਿਸ਼ ਕੋਲੰਬੀਆ ਦੇ ਲੋਕ ਜਲਵਾਯੂ ਪਰਿਵਰਤਨ ਕਾਰਨ ਅਤਿਅੰਤ ਮੌਸਮ ਦੇ ਪ੍ਰਭਾਵਾਂ ’ਚ ਜੀਅ ਰਹੇ ਹਨ, ਜਿਸ ਨਾਲ ਪਿਛਲੇ ਸਾਲ ਅੰਦਾਜ਼ਨ 9 ਬਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਨੁਕਸਾਨ ਹੋਇਆ ਸੀ।ਬ੍ਰਿਟਿਸ਼ ਕੋਲੰਬੀਆ ਅਤੇ ਫੈਡਰਲ ਮੰਤਰੀਆਂ ਦੀ ਕਮੇਟੀ ਦੀ ਅੰਤਮ ਮੀਟਿੰਗ ਦੀ ਸਮਾਪਤੀ ਕਰਦੇ…

Read More

ਟੋਰਾਂਟੋ ਵਿਚਲੇ ਨਾਈਟ ਕਲੱਬ ’ਚ ਗੋਲੀਬਾਰੀ ਦੌਰਾਨ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਪੰਜਾਬੀ ਮੂਲ ਦੇ ਨੌਜਵਾਨ ਪਰਦੀਪ ਬਰਾਡ਼ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ’ਚ ਇਕ 24 ਸਾਲਾ ਮੁਟਿਆਰ ਵੀ ਜ਼ਖਮੀ ਹੋਈ ਪਰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰਦੀਪ ਬਰਾਡ਼ ਐਤਵਾਰ ਤਡ਼ਕੇ 647 ਕਿੰਗ ਸੇਂਟ ਵਿਖੇ ਮੁਟਿਆਰ ਸਮੇਤ ਜ਼ਖਮੀ ਹੋ ਗਏ ਸਨ। ਟੋਰਾਂਟੋ ਪੁਲੀਸ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਕਿੰਗ ਸਟਰੀਟ ਦੇ ਨਾਈਟ ਕਲੱਬ ’ਚ ਗੋਲੀਬਾਰੀ ਕਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਯਾਦ ਰਹੇ ਕਿ ਇਹ ਫਾਇਰਿੰਗ ਤਡ਼ਕੇ…

Read More

ਆਈ.ਐੱਸ.ਐੱਸ.ਐੱਫ. ਨਿਸ਼ਾਨੇਬਾਜ਼ੀ ਵਰਲਡ ਕੱਪ ’ਚ ਇੰਡੀਆ ਦੇ ਤਜਰਬੇਕਾਰ ਨਿਸ਼ਾਨੇਬਾਜ਼ ਮੈਰਾਜ ਅਹਿਮਦ ਖਾਨ ਨੇ ਪੁਰਸ਼ਾਂ ਦੇ ਸਟੀਕ ਮੁਕਾਬਲੇ ’ਚ ਦੇਸ਼ ਨੂੰ ਪਹਿਲਾ ਗੋਲਡ ਮੈਡਲ ਦਿਵਾ ਕੇ ਇਤਿਹਾਸ ਰਚ ਦਿੱਤਾ ਹੈ। 40 ਸ਼ਾਟ ਦੇ ਫਾਈਨਲ ’ਚ ਉੱਤਰ ਪ੍ਰਦੇਸ਼ ਦੇ 46 ਸਾਲਾ ਮੈਰਾਜ ਨੇ 37 ਦਾ ਸਕੋਰ ਕਰ ਕੇ ਕੋਰੀਆ ਦੇ ਮਿੰਸੁ ਕਿਮ (36) ਤੇ ਬ੍ਰਿਟੇਨ ਦੇ ਬੇਨ ਲੀਵੇਲਿਨ (26) ਨੂੰ ਪਛਾਡ਼ਿਆ। ਦੋ ਵਾਰ ਦੇ ਓਲੰਪਿਕ ਤੇ ਇਸ ਵਾਰ ਚਾਂਗਵਾਨ ’ਚ ਭਾਰਤੀ ਟੀਮ ਦੇ ਸਭ ਤੋਂ ਉਮਰਦਰਾਜ ਮੈਂਬਰ ਮੈਰਾਜ ਨੇ 2016 ਵਿਚ ਰੀਓ ਡੀ ਜਨੇਰੀਓ ਵਿਸ਼ਵ ਕੱਪ ’ਚ ਚਾਂਦੀ ਜਿੱਤਿਆ ਸੀ। ਇਸ ਤੋਂ ਪਹਿਲਾਂ ਅੰਜੁਮ ਮੋਦਗਿਲ, ਆਸ਼ੀ ਚੌਕਸੀ ਤੇ ਸਿਫਤ ਕੌਰ ਸਮਰਾ ਨੇ…

Read More

ਮਿਸਰ ਦੇ ਦੱਖਣੀ ਸੂਬੇ ਨੇਡ਼ੇ ਮੰਗਲਵਾਰ ਨੂੰ ਵਾਪਰੇ ਇਕ ਭਿਆਨਕ ਸਡ਼ਕ ਹਾਦਸੇ ’ਚ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਜਦੋਂਕਿ 33 ਹੋਰ ਜ਼ਖ਼ਮੀ ਹੋ ਗਏ। ਮਿਨੀਆ ਪ੍ਰਸ਼ਾਸਨ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਹਾਦਸਾ ਮੰਗਲਵਾਰ ਤਡ਼ਕੇ ਉਦੋਂ ਵਾਪਰਿਆ ਜਦੋਂ ਇਕ ਯਾਤਰੀ ਬੱਸ ਰਾਜਧਾਨੀ ਕਾਹਿਰਾ ਨੂੰ ਦੇਸ਼ ਦੇ ਦੱਖਣੀ ਹਿੱਸੇ ਨਾਲ ਜੋਡ਼ਨ ਵਾਲੇ ਹਾਈਵੇਅ ’ਤੇ ਖਡ਼੍ਹੇ ਟਰੱਕ ਨਾਲ ਜਾ ਟਰਕਾਈ। ਬਿਆਨ ਮੁਤਾਬਕ ਟਰੱਕ ਡਰਾਈਵਰ ਕਾਹਿਰਾ ਤੋਂ 220 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਮਲਾਵੀ ਸ਼ਹਿਰ ’ਚ ਸਡ਼ਕ ਕਿਨਾਰੇ ਆਪਣੇ ਵਾਹਨ ਦੇ ਟਾਇਰ ਬਦਲ ਰਿਹਾ ਸੀ, ਉਦੋਂ ਯਾਤਰੀ ਬੱਸ ਉਸ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ…

Read More

ਹਿਊਸਟਨ ’ਚ ਇਕ ਅਪਾਰਟਮੈਂਟ ਕੰਪਲੈਕਸ ’ਚ ਬਹਿਸਬਾਜ਼ੀ ਦੌਰਾਨ ਹੋਈ ਫਾਇਰਿੰਗ ’ਚ ਚਾਰ ਮੁੰਡਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦਿ ਹੈਰਿਸ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਕਿਹਾ ਕਿ ਜਦੋਂ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਉਥੇ ਚਾਰ ਮੁੰਡਿਆਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਨੂੰ ਸ਼ਨੀਵਾਰ ਦੇਰ ਰਾਤ ਗੋਲੀ ਮਾਰੀ ਗਈ ਸੀ। ਉਨ੍ਹਾਂ ਦੱਸਿਆ ਕਿ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਚੌਥੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਸ਼ੈਰਿਫ ਐਡ ਗੋਂਜਾਲੇਜ਼ ਨੇ ਟਵਿੱਟਰ ’ਤੇ ਕਿਹਾ ਕਿ ਮਰਨ ਵਾਲਿਆਂ ਵਿੱਚੋਂ ਦੋ ਦੀ ਉਮਰ 16 ਸਾਲ, ਇਕ 19 ਅਤੇ ਇਕ 25 ਸਾਲ…

Read More

ਜਕਾਰਤਾ (ਇੰਡੋਨੇਸ਼ੀਆ) ’ਚ ਇੱਕ ਤੇਲ ਟੈਂਕਰ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਉਸ ਦੀ ਕਾਰਾਂ ਅਤੇ ਬਾਈਕਾਂ ਨਾਲ ਟੱਕਰ ਹੋ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ’ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ। ਜਕਾਰਤਾ ਪੁਲੀਸ ਦੇ ਟਰੈਫ਼ਿਕ ਵਿਭਾਗ ਦੇ ਡਾਇਰੈਕਟਰ ਲਤੀਫ਼ ਓਸਮਾਨ ਨੇ ਦੱਸਿਆ ਕਿ ਇੰਡੋਨੇਸ਼ੀਆ ਦੀ ਸਰਕਾਰੀ ਊਰਜਾ ਕੰਪਨੀ ‘ਪਰਟਾਮਿਨਾ’ ਦਾ ਇਹ ਟੈਂਕਰ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ 2 ਕਾਰਾਂ ਅਤੇ 10 ਬਾਈਕਾਂ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪੂਰਬੀ ਜਕਾਰਤਾ ਦੇ ਚਿਬੂਬਰ ਇਲਾਕੇ ’ਚ ਲਾਲ ਬੱਤੀ ’ਤੇ ਵਾਪਰਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਅਜੇ ਹਾਦਸੇ ਦੇ ਕਾਰਨਾਂ ਦੀ…

Read More

ਇੰਡੀਆ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ ਸੂਬਾਈ ਅਸੈਂਬਲੀਆਂ ਦੇ ਵਿਧਾਇਕਾਂ ਨੇ ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਵੋਟਾਂ ਪਾਈਆਂ। ਰਿਟਰਨਿੰਗ ਅਧਿਕਾਰੀ ਪੀ.ਸੀ. ਮੋਦੀ ਨੇ ਕਿਹਾ ਕਿ ਸੰਸਦ ’ਚ 98.90 ਫੀਸਦ ਪੋਲਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ ਹੋਰਨਾਂ ਨੇ ਸੰਸਦ ਭਵਨ ਵਿਚਲੇ ਪੋਲਿੰਗ ਸਟੇਸ਼ਨ ’ਤੇ ਵੋਟ ਪਾਈ। ਵਿਧਾਇਕਾਂ ਨੇ ਦੇਸ਼ ਭਰ ਦੀਆਂ ਸੂਬਾਈ ਅਸੈਂਬਲੀਆਂ ’ਚ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸੇ ਦੌਰਾਨ ਕਈ ਰਾਜਾਂ ’ਚ ਕਰਾਸ ਵੋਟਿੰਗ ਹੋਣ ਦਾ ਦਾਅਵਾ ਵੀ ਕੀਤਾ ਗਿਆ?ਹੈ। ਕਈ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ…

Read More

ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਮਹਾਰਾਸ਼ਟਰ ਵੱਲ ਜਾ ਰਹੀ ਬੱਸ ਨਰਮਦਾ ਨਦੀ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ’ਚ ਚਾਰ ਮਹਿਲਾਵਾਂ ਤੇ ਇਕ ਬੱਚਾ ਵੀ ਸ਼ਾਮਲ ਹਨ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਇਸ ਹਾਦਸੇ ’ਚ 15 ਵਿਅਕਤੀਆਂ ਨੂੰ ਬਚਾਇਆ ਗਿਆ ਹੈ। ਮਹਾਰਾਸ਼ਟਰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨਾਲ ਸਬੰਧਤ ਇਸ ਬੱਸ ’ਚ 30-32 ਮੁਸਾਫ਼ਰ ਸਵਾਰ ਦੱਸੇ ਜਾ ਰਹੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐੱਮ.ਐੱਸ.ਆਰ.ਟੀ.ਸੀ. ਨੂੰ ਤੁਰੰਤ ਕਾਰਵਾਈ ਦੇ ਹੁਕਮ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੇ…

Read More