Author: editor
ਪੰਜਾਬ ਸਰਕਾਰ ਨੇ ਸੂਬਾਈ ਪੁਲੀਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕਰਦਿਆਂ 1992 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦੇ ਡੀ.ਜੀ.ਪੀ. ਦਾ ਚਾਰਜ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਸੂਬੇ ਦੇ ਮੌਜੂਦਾ ਡੀ.ਜੀ.ਪੀ. ਵੀਰੇਸ਼ ਕੁਮਾਰ ਭਾਵਡ਼ਾ ਭਲਕੇ 5 ਜੁਲਾਈ ਤੋਂ 2 ਮਹੀਨਿਆਂ ਲਈ ਛੁੱਟੀ ’ਤੇ ਜਾ ਰਹੇ ਹਨ। ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਸੰਗਰੂਰ ਸੰਸਦੀ ਹਲਕੇ ਤੋਂ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨ ਉਪਰੰਤ ‘ਆਪ’ ਸਰਕਾਰ ਨੇ ਭਾਵਡ਼ਾ ਨੂੰ ਅਹੁਦਾ ਛੱਡਣ ਦੀ ਬੇਨਤੀ ਕਰਨ ਜਾਂ ਛੁੱਟੀ ’ਤੇ ਜਾਣ ਸਬੰਧੀ ਜ਼ੁਬਾਨੀ ਫੁਰਮਾਨ ਜਾਰੀ ਕਰ ਦਿੱਤਾ ਸੀ। ਸਰਕਾਰ ਦੇ ਸੂਤਰਾਂ ਮੁਤਾਬਕ ‘ਆਪ’ ਲੀਡਰਸ਼ਿਪ ਵੱਲੋਂ ਗੌਰਵ ਯਾਦਵ ਦੀ ਸੂਬੇ ਦੇ ਅਗਲੇ ਡੀ.ਜੀ.ਪੀ.…
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ। ਹਾਦਸੇ ’ਚ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚੀ। ਨੇਡ਼ੇ-ਤੇਡ਼ੇ ਦੇ ਲੋਕਾਂ ਨਾਲ ਮਿਲ ਕੇ ਬਚਾਅ ਮੁਹਿੰਮ ਚਲਾਈ ਗਈ। ਜਾਣਕਾਰੀ ਅਨੁਸਾਰ ਕੁੱਲੂ ਜ਼ਿਲ੍ਹੇ ਦੇ ਸ਼ੈਂਸ਼ਰ ’ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ’ਚ ਇਕ ਦਰਜਨ ਤੋਂ ਜ਼ਿਆਦਾ ਲੋਕਾਂ ਦੀ ਮੌਤ ਦੀ ਸੂਚਨਾ ਹੈ। ਬੱਸ ਜਾਂਗਲਾ ਪਿੰਡ ਤੋਂ ਕਰੀਬ 200 ਮੀਟਰ ਹੇਠਾਂ ਡਿੱਗੀ ਹੈ। ਅਜਿਹੀ ਸੂਚਨਾ ਹੈ ਕਿ ਹਾਦਸੇ ਦਾ ਸ਼ਿਕਾਰ ਸਕੂਲੀ ਬੱਚੇ ਵੀ ਹੋਏ ਹਨ। ਬੱਸ ਦੇ ਅੰਦਰ ਲਾਸ਼ਾਂ…
ਅਮਰੀਕਾ ’ਚ ਉਸ ਵਿਅਕਤੀ ਦਾ ਕਤਲ ਹੋ ਗਿਆ ਜਿਸ ਨੇ ਕੁਝ ਦਿਨ ਪਹਿਲਾਂ ਹੀ ਸਿੱਖਾਂ ਉਤੇ ਹਮਲਾ ਕੀਤਾ ਸੀ। ਅਮਰੀਕਾ ਦੇ ਨਿਊਯਾਰਕ ਸ਼ਹਿਰ ’ਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਇਹ ਕਤਲ ਸਿੱਖਾਂ ਉਪਰ ਹਮਲੇ ਦਾ ਬਦਲਾ ਲੈਣ ਦੀ ਕਾਰਵਾਈ ਨਹੀਂ ਹੈ ਪਰ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਘਟਨਾ ਬ੍ਰਾਊਨਜ਼ਵਿਲ ਦੇ ਲੌਟ ਐਵੇਨਿਊ ਨੇਡ਼ੇ ਰੌਕਵੇਅ ਐਵੇਨਿਊ ਦੀ ਹੈ ਜਿਥੇ ਕਾਤਲ ਵੱਲੋਂ ਵਰਨੌਨ ਦੀ ਛਾਤੀ ’ਚ ਛੁਰਾ ਮਾਰ ਦਿੱਤਾ ਗਿਆ ਅਤੇ ਉਸ ਦੀ ਮੌਤ ਹੋ ਗਈ।…
ਅਲਬਰਟਾ ਸੂਬੇ ਦੇ ਐਡਮਿੰਟਨ ਦੇ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵਡ਼ਿੰਗ ਨੇ ਮਹਾਰਾਣੀ ਐਲਿਜ਼ਾਬੇਥ ਦੀ ਤਸਵੀਰ ਸਾਹਮਣੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਆਪਣੇ ਅਧਿਕਾਰਾਂ ਤੇ ਧਾਰਮਿਕ ਅਕੀਦੇ ਦੇ ਉਲਟ ਦੱਸਿਆ ਹੈ। ਜ਼ਿਕਰਯੋਗ ਹੈ ਕਿ ਅਲਬਰਟਾ ’ਚ ਕਾਨੂੰਨ ਦੀ ਪਡ਼੍ਹਾਈ ਕਰਕੇ ਵਕੀਲ ਬਣੇ ਪ੍ਰਭਜੋਤ ਸਿੰਘ ਨੇ ਇਸ ਲਈ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਹ ਅੰਮ੍ਰਿਤਧਾਰੀ ਸਿੱਖ ਹੈ ਤੇ ਉਹ ਕਦੇ ਵੀ ਕਿਸੇ ਸ਼ਖ਼ਸੀਅਤ ਅੱਗੇ ਸਹੁੰ ਚੁੱਕ ਕੇ ਆਪਣੇ ਪੇਸ਼ੇ ’ਚ ਨਹੀਂ ਜਾਣਾ ਚਾਹੁੰਦਾ। ਪ੍ਰਭਜੋਤ ਸਿੰਘ ਨੇ ਕਿਹਾ ਕਿ ਉਸ ਨੇ ਮਹਾਰਾਣੀ ਦੀ ਤਸਵੀਰ ਅੱਗੇ ਇਸ ਲਈ ਵੀ ਸਹੁੰ ਨਹੀਂ ਚੁੱਕੀ ਕਿਉਂਕਿ ਉਸ ਦੇ ਪਰਿਵਾਰ ਤੋਂ ਅਸੀਂ…
ਪੀਲ ਰੀਜਨਲ ਪੁਲੀਸ ਵੱਲੋ ਸ਼ਰਾਬ ਪੀਕੇ ਗੱਡੀ ਚਲਾਉਣ, ਦੁਰਘਟਨਾ ਕਰਨ, ਜਿਸ ’ਚ ਇਕ 29 ਸਾਲਾ ਵਿਅਕਤੀ ਦੀ ਮੌਤ ਹੋਈ ਹੈ, ਦੇ ਦੋਸ਼ ’ਚ ਬਰੈਂਪਟਨ ਦੇ 29 ਸਾਲਾ ਸੁਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਅਤੇ ਚਾਰਜ ਕੀਤਾ ਗਿਆ ਹੈ। ਇਹ ਹਾਦਸਾ ਦੋ ਗੱਡੀਆਂ ਵਿਚਕਾਰ ਐਤਵਾਰ ਅਤੇ ਸੋਮਵਾਰ ਦੀ ਰਾਤ ਬਰੈਂਪਟਨ ਦੇ ਕਰੈਡਿਟ ਵਿਊ/ਵਾਨਲੈਸ ਖੇਤਰ ’ਚ ਵਿਖੇ ਤਕਰੀਬਨ 12.30 ਵਜੇ ਵਾਪਰਿਆ। 29 ਸਾਲਾ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਇਸ ਹਾਦਸੇ ’ਚ ਦੂਜੀ ਗੱਡੀ ’ਚ ਸਵਾਰ ਇਕ ਪਰਿਵਾਰ ਦੇ ਤਿੰਨ ਜਣੇ ਜ਼ਖਮੀ ਵੀ ਹੋਏ ਹਨ ਜਿਨ੍ਹਾਂ ’ਚ ਇਕ 9 ਮਹੀਨੇ ਦਾ ਬੱਚਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸਟੀਲਜ/ਮੈਕਲਾਗਨ ਰੋਡ ’ਤੇ…
‘ਆਪ’ ਸਰਕਾਰ ’ਤੇ ਬਾਦਲਾਂ ਨੂੰ ਬਚਾਉਣ ਦੇ ਦੋਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਸਬੰਧੀ ਐੱਸ.ਆਈ.ਟੀ. ਵੱਲੋਂ ਦਿੱਤੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਕਰਨ ਤੋਂ ਬਾਅਦ ਇਹ ਮੁੱਦਾ ਗਰਮਾ ਗਿਆ ਹੈ। ਇਸ ਰਿਪੋਰਟ ’ਚ ਪਿਛਲੀ ਬਾਦਲ ਸਰਕਾਰ ਨੂੰ ਇਕ ਤਰ੍ਹਾਂ ਨਾਲ ਕਲੀਨਚਿੱਟ ਦੇ ਕੇ ਸਾਰਾ ਦੋਸ਼ ਡੇਰਾ ਸੱਚਾ ਸੌਦਾ ਸਿਰਸਾ ਤੇ ਇਸ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਮਡ਼੍ਹਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮੁੱਦੇ ’ਤੇ ਲੁਧਿਆਣਾ ਨੇਡ਼ੇ ਮੱਤੇਵਾਡ਼ਾ ਪਹੁੰਚੇ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਜਦਕਿ ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਰਵਿੰਦ ਕੇਜਰੀਵਾਲ ਨੂੰ ਘੇਰਨ…
ਕੈਨੇਡਾ ਦੇ ਵਿਦੇਸ਼ ਮੰਤਰੀ ਮੇਲਾਨੀ ਜੋਲੀ ਦੇ ਹਾਂਗਕਾਂਗ ਨੂੰ ਲੈ ਕੇ ਦਿੱਤੇ ਬਿਆਨ ਤੋਂ ਚੀਨ ਨੂੰ ਤਕਲੀਫ ਹੋਈ ਹੈ। ਮੇਲਾਨੀ ਨੇ ਕਿਹਾ ਕਿ ਚੀਨ ਦੇ ਅਧਿਕਾਰ ਹੇਠ ਹਾਂਗਕਾਂਗ ਸ਼ਹਿਰ ਦੀ ਆਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ। ਕੈਨੇਡੀਅਨ ਮੰਤਰੀ ਦੀ ਇਸ ਟਿੱਪਣੀ ’ਤੇ ਭਡ਼ਕੇ ਬੀਜਿੰਗ ਨੇ ਔਟਵਾ ਤੋਂ ਹਾਂਗਕਾਂਗ ਦੇ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਚੀਨੀ ਸ਼ਾਸਨ ’ਚ ਹਾਂਗਕਾਂਗ ਦੀ ਵਾਪਸੀ ਦੀ 25ਵੀਂ ਵਰ੍ਹੇਗੰਢ ਦੇ ਮੌਕੇ ’ਤੇ ਔਟਵਾ ’ਚ ਚੀਨੀ ਦੂਤਘਰ ਨੇ ਇਕ ਬਿਆਨ ’ਚ ਕਿਹਾ ਕਿ ਬਾਹਰੀ ਤਾਕਤਾਂ ਨੂੰ ‘ਗ਼ੈਰ-ਜ਼ਿੰਮੇਵਾਰਾਨਾ ਟਿੱਪਣੀ’ ਨਹੀਂ ਕਰਨੀ ਚਾਹੀਦੀ। ਬਿਆਨ ’ਚ ਕਿਹਾ ਗਿਆ ਹੈ, ‘ਹਾਂਗਕਾਂਗ ਦੇ ਮਾਮਲੇ ਪੂਰੀ ਤਰ੍ਹਾਂ ਚੀਨ ਦੇ…
ਕੋਵਿਡ-19 ਦੇ ਮਾਮਲੇ ਇਕ ਵਾਰ ਫਿਰ ਵਧਣ ਲੱਗੇ ਹਨ। ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ’ਚ ਇਕ ਦਿਨ ਅੰਦਰ 37 ਅਤੇ ਪਟਿਆਲਾ ’ਚ 11 ਪਾਜ਼ੇਟਿਵ ਕੇਸ ਮਿਲੇ ਹਨ। ਪਟਿਆਲਾ ਦੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ ਪ੍ਰਾਪਤ 321 ਕੋਵਿਡ ਰਿਪੋਰਟਾਂ ਵਿੱਚੋਂ 11 ਕੋਵਿਡ ਪਾਜ਼ੇਟਿਵ ਕੇਸ ਰਿਪੋਰਟ ਹੋਏ ਹਨ। ਇਨ੍ਹਾਂ ਵਿੱਚੋਂ 8 ਪਟਿਆਲਾ ਸ਼ਹਿਰ, 1 ਨਾਭਾ, 1 ਬਲਾਕ ਕਾਲੋਮਾਜਰਾ ਅਤੇ 1 ਬਲਾਕ ਕੌਲੀ ਨਾਲ ਸਬੰਧਤ ਹੈ। ਜ਼ਿਲ੍ਹੇ ’ਚ ਕੋਵਿਡ ਪਾਜ਼ੇਟਿਵ ਕੇਸਾਂ ਦੀ ਗਿਣਤੀ 62,488 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜ਼ 60,934 ਹੈ। ਐਕਟਿਵ ਕੇਸਾਂ ਦੀ ਗਿਣਤੀ 96 ਹੈ। ਜ਼ਿਲ੍ਹੇ ’ਚ ਕੋਵਿਡ ਕਾਰਨ ਮੌਤਾਂ ਦੀ ਕੁੱਲ ਗਿਣਤੀ…
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਐਕਟ ਦੀ ਵਰਤੋਂ ਨੂੰ ਰੱਦ ਕਰ ਦਿੱਤਾ ਹੈ ਜੋ ਕੋਵਿਡ-19 ਵੈਕਸੀਨ ਦੇ ਹੁਕਮਾਂ ਵਿਰੁੱਧ ਹਾਲ ਹੀ ’ਚ ਹੋਏ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਜਵਾਬ ’ਚ ਲਾਗੂ ਕੀਤਾ ਗਿਆ ਸੀ। ਟਰੂਡੋ ਨੇ ਪੱਤਰਕਾਰ ਸੰਮੇਲਨ ’ਚ ਜਾਣਕਾਰੀ ਦਿੱਤੀ ਕਿ ਅੱਜ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਅਸੀਂ ਇਹ ਪੁਸ਼ਟੀ ਕਰਨ ਲਈ ਤਿਆਰ ਹਾਂ ਕਿ ਹੁਣ ਐਮਰਜੈਂਸੀ ਸਥਿਤੀ ਨਹੀਂ ਹੈ। ਇਸ ਲਈ ਫੈਡਰਲ ਸਰਕਾਰ ਐਮਰਜੈਂਸੀ ਐਕਟ ਦੀ ਵਰਤੋਂ ਨੂੰ ਖ਼ਤਮ ਕਰੇਗੀ। ਟਰੂਡੋ ਨੇ ਭਰੋਸਾ ਪ੍ਰਗਟਾਇਆ ਕਿ ਮੌਜੂਦਾ ਕਾਨੂੰਨਾਂ ਅਤੇ ਉਪ-ਨਿਯਮਾਂ ਦੀ ਵਰਤੋਂ ਸਥਿਤੀ ’ਤੇ ਕੰਟਰੋਲ ਬਣਾਈ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕਾਫ਼ੀ ਹੋਵੇਗੀ। ਉਨ੍ਹਾਂ ਸੰਭਾਵੀ ਵਿਕਾਸ…
ਦੁਨੀਆ ਦੇ ਸਭ ਤੋਂ ਅਮੀਰ ਦੇਸ਼ ਅਮਰੀਕਾ ਦਾ ਕਰੋਨਾ ਨੇ ਲੱਕ ਤੋਡ਼ ਦਿੱਤਾ ਹੈ ਅਤੇ ਉਸ ਦਾ ਕੁੱਲ ਰਾਸ਼ਟਰੀ ਕਰਜ਼ ਭਾਰ ਰਿਕਾਰਡ 30 ਟ੍ਰਿਲੀਅਨ ਡਾਲਰ ਤੋਂ ਜ਼ਿਆਦਾ ਹੋ ਗਿਆ ਹੈ। ਅਮਰੀਕਨ ਸਰਕਾਰ ਦੇ ਤਹਿਤ ਆਉਣ ਵਾਲੇ ਟ੍ਰੈਜਰੀ ਵਿਭਾਗ ਨੇ ਇਹ ਅੰਕਡ਼ਾ ਜਾਰੀ ਕੀਤਾ ਹੈ। ਅਮਰੀਕਨ ਮੀਡੀਆ ਰਿਪੋਰਟਾਂ ਮੁਤਾਬਕ ਮਾਹਿਰ ਇਸ ਮਸਲੇ ’ਤੇ ਵੰਡੇ ਹੋਏ ਨਜ਼ਰ ਆ ਰਹੇ ਹਨ। ਕੋਈ ਸਾਫ ਤੌਰ ’ਤੇ ਨਹੀਂ ਬੋਲ ਸੱਕ ਰਿਹਾ ਹੈ ਕਿ ‘ਕਿੰਨਾ ਕਰਜ਼ਾ ਬਹੁਤ ਜ਼ਿਆਦਾ ਮੰਨਿਆ ਜਾਵੇਗਾ’ ਜਾਂ ਇਹ ਦੇਸ਼ ਲਈ ਵਾਕਈ ’ਚ ਕਿੰਨੀ ਵੱਡੀ ਸਮੱਸਿਆ ਹੈ ਪਰ ਸਾਰੇ ਇਕ ਗੱਲ ’ਤੇ ਸਹਿਮਤ ਦਿਖਾਈ ਦਿੱਤੇ ਕਿ ਕਰਜ਼ੇ ਦਾ ਇੰਨਾ ਵੱਡਾ ਅੰਕਡ਼ਾ ਅਜਿਹੇ ਮੁਸ਼ਕਲ…