Author: editor
ਪਾਕਿਸਤਾਨ ਨੇ ਆਪਣੇ ਕਪਤਾਨ ਬਾਬਰ ਆਜ਼ਮ ਦੇ 100ਵੇਂ ਟੀ-20 ਮੈਚ ਦਾ ਜਸ਼ਨ 5 ਮੈਚਾਂ ਦੀ ਲੜੀ ਦੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਨੂੰ 88 ਦੌੜਾਂ ਨਾਲ ਹਰਾ ਕੇ ਮਨਾਇਆ। ਤੇਜ਼ ਗੇਂਦਬਾਜ਼ ਹੈਰਿਸ ਰਾਊਫ ਨੇ ਕਰੀਅਰ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਦੇ ਹੋਏ 18 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਨਿਊਜ਼ੀਲੈਂਡ ਦੀ ਟੀਮ 4 ਓਵਰ ਬਾਕੀ ਰਹਿੰਦਿਆਂ 94 ਦੌੜਾਂ ‘ਤੇ ਹੀ ਆਊਟ ਹੋ ਗਈ। ਉਸ ਨੇ ਆਖਰੀ 5 ਵਿਕਟਾਂ 6 ਦੌੜਾਂ ਦੇ ਅੰਦਰ ਗੁਆ ਦਿੱਤੀਆਂ। ਇਸ ਤੋਂ ਪਹਿਲਾਂ ਪਾਕਿਸਤਾਨ ਨੇ 182 ਦੌੜਾਂ ਬਣਾਈਆਂ। ਨੌਜਵਾਨ ਬੱਲੇਬਾਜ਼ ਸਾਈਮ ਅਯੂਬ ਤੇ ਫਖਰ ਜ਼ਮਾਨ ਦੋਵਾਂ ਨੇ 47 ਦੌੜਾਂ ਦੀ ਪਾਰੀ ਖੇਡੀ। ਅਫਗਾਨਿਸਤਾਨ ਤੋਂ ਲੜੀ 1-2 ਨਾਲ ਹਰਾਉਣ ਤੋਂ…
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਪੁੱਛ-ਪੜਤਾਲ ਲਈ ਸੀ.ਬੀ.ਆਈ. ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਜਾਂਚ ਦੌਰਾਨ ਇਕੱਤਰ ਕੀਤੀ ਜਾਣਕਾਰੀ ‘ਤੇ ਸਵਾਲਾਂ ਦੇ ਜਵਾਬ ਦੇਣ ਲਈ 16 ਅਪ੍ਰੈਲ ਨੂੰ ਗਵਾਹ ਵਜੋਂ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਸ ਮਾਮਲੇ ਦੀ ਜਾਂਚ ਦੇ ਸਬੰਧ ‘ਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਸਵੇਰੇ 11.10 ਵਜੇ ਆਪਣੀ ਕਾਰ ‘ਚ ਸੀ.ਬੀ.ਆਈ. ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੂੰ ਸੀ.ਬੀ.ਆਈ. ਦੇ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਦੇ ਪਹਿਲੀ ਮੰਜ਼ਿਲ…
ਪਹਿਲੇ ਵਿਸ਼ਵ ਯੁੱਧ ‘ਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ ਦੀ ਬਰਾਮਦ ‘ਤੇ ਬਰਤਾਨਵੀ ਸਰਕਾਰ ਨੇ ਅਸਥਾਈ ਤੌਰ ‘ਤੇ ਪਾਬੰਦੀ ਲਾ ਦਿੱਤੀ ਹੈ ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਨਾ ਲਿਜਾਇਆ ਜਾ ਸਕੇ। ਸਰਕਾਰ ਨੇ ਇਹ ਪਾਬੰਦੀ ਦੇਸ਼ ਦੀ ਇਕ ਸੰਸਥਾ ਨੂੰ ਇਸ ਸ਼ਾਨਦਾਰ ਅਤੇ ਸੰਵੇਦਨਸ਼ੀਲ ਪੇਂਟਿੰਗ ਨੂੰ ਖਰੀਦਣ ਲਈ ਸਮਾਂ ਦੇਣ ਲਈ ਲਾਈ ਹੈ। ਕਰੀਬ 6.5 ਕਰੋੜ ਰੁਪਏ ਦੀ ਇਸ ਪੇਂਟਿੰਗ ‘ਚ ਘੋੜਸਵਾਰ ਅਫਸਰ ਰਿਸਾਲਦਾਰ ਜਗਤ ਸਿੰਘ ਅਤੇ ਰਿਸਾਲਦਾਰ ਮਾਨ ਸਿੰਘ, ਬ੍ਰਿਟਿਸ਼-ਭਾਰਤੀ ਫੌਜ ਦੀ ਫੋਰਸ ਦੇ ਜੂਨੀਅਰ ਕਮਾਂਡਰ, ਜਿਨ੍ਹਾਂ ਨੇ ਫਰਾਂਸ ‘ਚ ਸੋਮੇ ਦੀ ਲੜਾਈ ‘ਚ ਸੇਵਾ ਕੀਤੀ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਮਦਦ ਕਰਨ ਦੇ ਦੋਸ਼ ਹੇਠ ਪੁਲੀਸ ਨੇ ਚਾਰ ਵਿਅਕਤੀਆਂ ਰਾਜਦੀਪ ਸਿੰਘ, ਓਂਕਾਰ ਨਾਥ, ਸਰਬਜੀਤ ਸਿੰਘ ਅਤੇ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਰਾਜਦੀਪ ਹੁਸ਼ਿਆਰਪੁਰ ਦੇ ਪਿੰਡ ਬਾਬਕ ਦਾ ਵਾਸੀ ਹੈ ਅਤੇ ਪੇਸ਼ੇ ਵਜੋਂ ਵਕੀਲ ਹੈ ਜਦਕਿ ਓਂਕਾਰ ਨਾਥ ਤੇ ਸਰਬਜੀਤ ਸਿੰਘ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਅਦਾਲਤ ‘ਚ ਪੇਸ਼ ਕਰਨ ਮਗਰੋਂ ਓਂਕਾਰ ਨਾਥ ਨੂੰ ਨਿਆਂਇਕ ਹਿਰਾਸਤ ਜਦਕਿ ਰਾਜਦੀਪ ਸਿੰਘ ਤੇ ਸਰਬਜੀਤ ਸਿੰਘ ਨੂੰ ਚਾਰ-ਚਾਰ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਰਡਰ ਰੇਂਜ ਦੇ ਡੀ.ਆਈ.ਜੀ. ਨਰਿੰਦਰ ਭਾਰਗਵ ਨੇ ਦੱਸਿਆ ਕਿ…
ਭਾਰਤੀ ਸਰਹੱਦੀ ਖੇਤਰ ‘ਚੋਂ ਬੀ.ਐੱਸ.ਐੱਫ. ਨੇ ਲਗਪਗ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜੋ ਪਾਕਿਸਤਾਨ ਤੋਂ ਆਏ ਡਰੋਨ ਰਾਹੀਂ ਭਾਰਤੀ ਖੇਤਰ ‘ਚ ਸੁੱਟੀ ਗਈ। ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਨਸ਼ੀਲਾ ਪਦਾਰਥ ਸਰਹੱਦੀ ਪਿੰਡ ਧਨੋਏ ਕਲਾਂ ਦੇ ਖੇਤਾਂ ‘ਚੋਂ ਮਿਲਿਆ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਗੋਲੀ ਚਲਾਈ ਗਈ ਸੀ ਪਰ ਇਹ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਪਰਤ ਗਿਆ। ਇਸ ਵੱਲੋਂ ਭਾਰਤੀ ਖੇਤਰ ‘ਚ ਕੋਈ ਚੀਜ਼ ਸੁਟੀ ਗਈ ਸੀ। ਜਦੋਂ ਬੀ.ਐੱਸ.ਐੱਫ. ਜਵਾਨਾਂ ਨੇ ਇਸ ਖੇਤਰ ਦੀ ਜਾਂਚ ਕੀਤੀ ਤਾਂ ਇਥੋਂ ਇਕ ਪੈਕਟ ਬਰਾਮਦ ਹੋਇਆ ਜਿਸ ‘ਚ…
ਸੰਯੁਕਤ ਅਰਬ ਅਮੀਰਾਤ ਦੇ ਡੁਬਈ ‘ਚ ਇਕ ਅਪਾਰਟਮੈਂਟ ਬਿਲਡਿੰਗ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰ ਨਾਲ ਸਬੰਧਤ ਅਖ਼ਬਾਰ ਦ ਨੈਸ਼ਨਲ ਨੇ ਡੁਬਈ ਮੀਡੀਆ ਦਫਤਰ ਦੁਆਰਾ ਪ੍ਰਦਾਨ ਕੀਤੇ ਗਏ ਡੁਬਈ ਸਿਵਲ ਡਿਫੈਂਸ ਦੇ ਇਕ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਘਟਨਾ ‘ਚ 16 ਲੋਕ ਮਾਰੇ ਗਏ ਅਤੇ 9 ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਡੁਬਈ ਦੇ ਅਲ ਰਾਸ ਇਲਾਕੇ ‘ਚ ਅੱਗ ਲੱਗ ਗਈ। ਡੁਬਈ ਦਾ ਮਸਾਲਾ ਬਾਜ਼ਾਰ ਅਲ ਰਾਸ ‘ਚ ਸਥਿਤ ਹੈ ਜੋ ਕਿ ਡੁਬਈ ਕਰੀਕ ਦੇ ਨੇੜੇ ਇਕ ਪ੍ਰਮੁੱਖ…
ਸੁਡਾਨ ਦੀ ਫੌਜ ਨੇ ਦੇਸ਼ ‘ਤੇ ਮੁੜ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ‘ਚ ਰਾਜਧਾਨੀ ਦੇ ਨੇੜੇ ਅਰਧ ਸੈਨਿਕ ਬਲ ਦੇ ਕੈਂਪ ‘ਤੇ ਹਵਾਈ ਹਮਲੇ ਸ਼ੁਰੂ ਕੀਤੇ ਜਿਸ ‘ਚ ਕਈ ਲੜਾਕੂ ਅਤੇ ਘੱਟੋ-ਘੱਟ 56 ਨਾਗਰਿਕ ਮਾਰੇ ਗਏ ਸਨ। ਚਸ਼ਮਦੀਦਾਂ ਨੇ ਦੱਸਿਆ ਕਿ ਭਾਰੀ ਲੜਾਈ ਦੇ ਮਗਰੋਂ ਫੌਜ ਨੇ ਰਾਜਧਾਨੀ ਖਾਰਤੌਮ ਦੇ ਨਾਲ ਲੱਗਦੇ ਓਮਦੁਰਮਨ ਸ਼ਹਿਰ ‘ਚ ਸਰਕਾਰ ਦੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ ਨਾਲ ਸਬੰਧਤ ਇਕ ਟਿਕਾਣੇ ‘ਤੇ ਹਮਲਾ ਕੀਤਾ। ਸੂਡਾਨੀਜ਼ ਡਾਕਟਰਜ਼ ਯੂਨੀਅਨ ਨੇ ਦੱਸਿਆ ਕਿ ਲੜਾਈ ਸ਼ੁਰੂ ਹੋਣ ਤੋਂ ਬਾਅਦ ਘੱਟੋ-ਘੱਟ 56 ਨਾਗਰਿਕ ਮਾਰੇ ਗਏ ਸਨ ਅਤੇ ਲੜਾਕੂਆਂ ਸਮੇਤ 595 ਲੋਕ ਜ਼ਖਮੀ ਹੋ ਗਏ ਸਨ। ਸੂਡਾਨ ਦੀ ਫੌਜ ਅਤੇ ਇਕ…
ਆਈ.ਪੀ.ਐੱਲ. 2023 ‘ਚ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ ਰੋਮਾਂਚਕ ਮੈਚ ‘ਚ 2 ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ 160 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦੇ ਜਵਾਬ ‘ਚ ਪੰਜਾਬ ਨੇ ਆਖਰੀ ਓਵਰ ਦੀ ਤੀਜੀ ਗੇਂਦ ‘ਤੇ ਇਹ ਟੀਚਾ ਹਾਸਲ ਕਰ ਲਿਆ। ਪੰਜਾਬ ਲਈ ਸਿਕੰਦਰ ਰਜ਼ਾ ਨੇ 41 ਗੇਂਦਾਂ ‘ਤੇ 57 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ। ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਅਥਰਵ ਤਾਏ ਬਿਨਾਂ ਖਾਤਾ ਖੋਲ੍ਹੇ ਪੈਵੇਲੀਅਨ ਪਰਤ ਗਏ ਜਦਕਿ ਪ੍ਰਭਾਵੀ ਖਿਡਾਰੀ ਵਜੋਂ ਖੇਡਣ ਆਏ ਪ੍ਰਭਸਿਮਰਨ ਸਿੰਘ 4 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ…
ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐੱਲ. 2023 ਦੇ 20ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ 23 ਦੌੜਾਂ ਨਾਲ ਹਰਾਇਆ। ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਬੈਂਗਲੁਰੂ ਦੀ ਟੀਮ ਨੇ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ। ਇਸ ਤਰ੍ਹਾਂ ਬੈਂਗਲੁਰੂ ਨੇ ਦਿੱਲੀ ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਦਿੱਲੀ ਨੇ 20 ਓਵਰਾਂ ‘ਚ 9 ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ। ਇਸ ਤਰ੍ਹਾ ਬੈਂਗਲੂਰੂ ਨੇ ਇਹ ਮੈਚ 23 ਦੌੜਾਂ ਨਾਲ ਜਿੱਤ ਲਿਆ। ਟੀਚੇ ਦਾ ਪਿੱਛਾ ਕਰਦੇ ਹੋਏ…
ਉੱਤਰ ਪ੍ਰਦੇਸ਼ ਸਰਕਾਰ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਤੇ ਸਾਬਕਾ ਵਿਧਾਇਕ ਖਾਲਿਦ ਅਜੀਮ ਉਰਫ਼ ਅਸ਼ਰਫ ਦੀ ਪ੍ਰਯਾਗਰਾਜ ‘ਚ ਸ਼ਨਿਚਰਵਾਰ ਰਾਤ ਨੂੰ ਹੋਈ ਹੱਤਿਆ ਦੇ ਮਾਮਲੇ ‘ਚ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਕਾਇਮ ਕੀਤਾ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਤ੍ਰਿਪਾਠੀ ਦੀ ਅਗਵਾਈ ਹੇਠ ਸਾਬਕਾ ਡੀ.ਜੀ.ਪੀ. ਸੁਬੇਸ਼ ਕੁਮਾਰ ਸਿੰਘ ਅਤੇ ਸੇਵਾਮੁਕਤ ਜਸਟਿਸ ਬ੍ਰਜੇਸ਼ ਕੁਮਾਰ ਸੋਨੀ ਨੂੰ ਬਤੌਰ ਮੈਂਬਰ ਸ਼ਾਮਲ ਕਰਦਿਆਂ ਤਿੰਨ ਮੈਂਬਰੀ ਕਮਿਸ਼ਨ ਕਾਇਮ ਕੀਤਾ ਹੈ। ਕਮਿਸ਼ਨ ਨੂੰ ਮਾਮਲੇ ਦੀ ਜਾਂਚ ਦੇ ਦੋ ਮਹੀਨੇ ਦੇ ਅੰਦਰ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਪਣੀ ਪਵੇਗੀ। ਸੂਬੇ ਦੇ ਗ੍ਰਹਿ ਵਿਭਾਗ…