Author: editor
ਅਮਰੀਕਾ ਦੇ ਫਲੋਰੀਡਾ ‘ਚ ਔਰਤਾਂ 6 ਹਫ਼ਤਿਆਂ ਬਾਅਦ ਗਰਭਪਾਤ ਨਹੀਂ ਕਰਵਾ ਸਕਦੀਆਂ। ਫਲੋਰੀਡਾ ਦੇ ਗਵਰਨਰ ਰੌਨ ਡੀਸੈਂਟਿਸ ਨੇ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਤਹਿਤ ਫਲੋਰੀਡਾ ‘ਚ ਔਰਤਾਂ 6 ਹਫ਼ਤੇ ਬਾਅਦ ਗਰਭਪਾਤ ਨਹੀਂ ਕਰਵਾ ਸਕਦੀਆਂ। ਪਰ ਉਸ ਦੇ ਬਿੱਲ ਦੀ ਸਖ਼ਤ ਆਲੋਚਨਾ ਹੋਈ। ਵ੍ਹਾਈਟ ਹਾਊਸ ਨੇ ਬਿੱਲ ਨੂੰ ਔਰਤਾਂ ਲਈ ਉਚਿਤ ਨਹੀਂ ਦੱਸਿਆ ਹੈ। ਫਲੋਰੀਡਾ ‘ਚ ਪੇਸ਼ ਕੀਤੇ ਗਏ ਬਿੱਲ ਮੁਤਾਬਕ ਔਰਤਾਂ 6 ਹਫਤਿਆਂ ਬਾਅਦ ਗਰਭਪਾਤ ਨਹੀਂ ਕਰਵਾ ਸਕਦੀਆਂ, ਦੂਜੇ ਪਾਸੇ ਜੇਕਰ ਗਰਭ ਤੋਂ ਔਰਤ ਦੀ ਸਿਹਤ ਨੂੰ ਖ਼ਤਰਾ ਹੋਵੇ ਤਾਂ ਔਰਤਾਂ 15 ਹਫ਼ਤਿਆਂ ਬਾਅਦ ਹੀ ਗਰਭਪਾਤ ਕਰਵਾ ਸਕਦੀਆਂ ਹਨ। ਇਸ ਦੇ ਨਾਲ ਹੀ ਬਿੱਲ ‘ਚ ਔਰਤਾਂ ਨੂੰ…
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਉਨ੍ਹਾਂ ਦੀ ਕੰਪਨੀ ਦੀਆਂ ਕਾਰੋਬਾਰੀ ਗਤੀਵਿਧੀਆਂ ਬਾਰੇ ਚੱਲ ਰਹੇ ਮੁਕੱਦਮੇ ਦੇ ਸਬੰਧ ‘ਚ ਨਿਊਯਾਰਕ ਦੇ ਅਟਾਰਨੀ ਜਨਰਲ ਦਫਤਰ ਨੇ ਕਰੀਬ ਸੱਤ ਘੰਟੇ ਤੱਕ ਪੁੱਛ ਪੜਤਾਲ ਕੀਤੀ। ਇਹ ਦੂਜੀ ਵਾਰ ਹੈ ਜਦੋਂ ਟਰੰਪ ਨੇ ਕਾਰੋਬਾਰੀ ਗਤੀਵਿਧੀਆਂ ਨੂੰ ਲੈ ਕੇ ਦਾਇਰ ਮੁਕੱਦਮੇ ਦੇ ਸਬੰਧ ‘ਚ ਗਵਾਹੀ ਦਿੱਤੀ ਹੈ। ਸਾਬਕਾ ਰਾਸ਼ਟਰਪਤੀ ਟਰੰਪ ਆਪਣੀ ਕੰਪਨੀ ਦੇ ਕਾਰੋਬਾਰ ਨਾਲ ਜੁੜੀਆਂ ਗਤੀਵਿਧੀਆਂ ਨੂੰ ਲੈ ਕੇ ਇਕ ਕਾਨੂੰਨੀ ਲੜਾਈ ‘ਚ ਦੂਜੀ ਵਾਰ ਗਵਾਹੀ ਦੇਣ ਲਈ ਨਿਊਯਾਰਕ ਦੀ ਅਟਾਰਨੀ ਜਨਰਲ ਦੇ ਦਫ਼ਤਰ ‘ਚ ਪੁੱਜੇ ਸਨ। ਜੇਮਸ ਨੇ ਸਾਬਕਾ ਰਾਸ਼ਟਰਪਤੀ ਖਿਲਾਫ਼ ਪਿਛਲੇ ਸਾਲ ਮੁਕੱਦਮਾ ਦਾਇਰ ਕੀਤਾ ਸੀ। ਅਟਾਰਨੀ ਜਨਰਲ ਦੇ ਮੁਕੱਦਮੇ ‘ਚ…
ਆਈ.ਪੀ.ਐੱਲ. 2023 ‘ਚ ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ 154 ਦੌੜਾਂ ਦਾ ਟੀਚਾ ਰੱਖਿਆ ਜਿਸ ਦੇ ਜਵਾਬ ‘ਚ ਗੁਜਰਾਤ ਨੇ ਆਖਰੀ ਓਵਰ ਦੀ 5ਵੀਂ ਗੇਂਦ ‘ਤੇ ਮੈਚ ਜਿੱਤ ਲਿਆ। ਗੁਜਰਾਤ ਨੂੰ ਆਖਰੀ ਓਵਰ ‘ਚ 7 ਦੌੜਾਂ ਦੀ ਲੋੜ ਸੀ। ਪੰਜਾਬ ਲਈ ਆਖਰੀ ਓਵਰ ਕਰਨ ਆਏ ਸੈਮਕਰਨ ਨੇ ਪਹਿਲੀ ਗੇਂਦ ‘ਤੇ ਇਕ ਦੌੜ ਦਿੱਤੀ ਜਦਕਿ ਦੂਜੀ ਗੇਂਦ ‘ਤੇ ਸ਼ੁਭਮਨ ਗਿੱਲ ਦਾ ਵਿਕਟ ਲਿਆ। ਇਸ ਦੇ ਨਾਲ ਹੀ ਕਰਨ ਨੇ ਅਗਲੀਆਂ ਦੋ ਗੇਂਦਾਂ ‘ਤੇ ਦੋ ਦੌੜਾਂ ਦਿੱਤੀਆਂ। ਰਾਹੁਲ ਤੇਵਤੀਆ ਨੇ ਓਵਰ ਦੀ ਪੰਜਵੀਂ ਗੇਂਦ…
ਇੰਡੀਆ ਦੇ ਪਹਿਲਵਾਨ ਅਮਨ ਸਹਿਰਾਵਤ ਨੇ ਏਸ਼ੀਆ ਕੁਸ਼ਤੀ ਚੈਂਪੀਅਨਸ਼ਿਪ ‘ਚ ਕਿਰਗਿਜ਼ਸਤਾਨ ਦੇ ਅਲਮਾਜ਼ ਸਮਾਨਬੈਕੋਵ ਨੂੰ ਹਰਾ ਕੇ ਦੇਸ਼ ਲਈ ਪਹਿਲਾ ਸੋਨ ਤਗ਼ਮਾ ਜਿੱਤਿਆ ਹੈ। ਉਹ ਸੀਨੀਅਰ ਵਰਗ ‘ਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਸਹਿਰਾਵਤ ਨੇ 57 ਕਿੱਲੋ ਭਾਰ ਵਰਗ ਦੇ ਫਾਈਨਲ ‘ਚ ਅਲਮਾਜ਼ ਨੂੰ 9-4 ਅੰਕਾਂ ਦੇ ਫਰਕ ਨਾਲ ਹਰਾਇਆ। ਸਹਿਰਾਵਤ ਦੇ ਇਸ ਸੋਨ ਤਗ਼ਮੇ ਨਾਲ ਚੈਂਪੀਅਨਸ਼ਿਪ ‘ਚ ਇੰਡੀਆ ਦੇ ਤਗ਼ਮਿਆਂ ਦੀ ਗਿਣਤੀ 12 ਹੋ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਛਤਰਸਾਲ ਸਟੇਡੀਅਮ ‘ਚ ਸਿਖਲਾਈ ਲੈਣ ਵਾਲੇ ਸਹਿਰਾਵਤ ਨੇ ਕੁਆਰਟਰ ਫਾਈਨਲ ‘ਚ ਜਾਪਾਨ ਦੇ ਰਿਕੁਤੋ ਅਰਾਈ ਨੂੰ 7-1 ਨਾਲ ਹਰਾਉਣ ਮਗਰੋਂ ਸੈਮੀਫਾਈਨਲ ‘ਚ ਚੀਨ ਦੇ ਵਾਨਹਾਊ ਝੂ ਨੂੰ…
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਕੇਂਦਰੀ ਜੇਲ੍ਹ ‘ਚੋਂ ਰਿਹਾਈ ਮੌਕੇ ਕਾਂਗਰਸ ‘ਚ ਧੜੇਬੰਦੀ ਤੇਜ਼ ਹੋਈ ਨਜ਼ਰ ਆ ਰਹੀ ਸੀ ਕਿ ਅਚਾਨਕ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਮੌਕੇ ਕਾਂਗਰਸ ਇਕਜੁੱਟ ਹੋ ਗਈ। ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਮੌਕੇ ਨਵਜੋਤ ਸਿੰਘ ਸਿੱਧੂ, ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਇਕੋ ਬੱਸ ‘ਚ ਸਵਾਰ ਹੋ ਕੇ ਕਾਗਜ਼ ਦਾਖਲ ਕਰਨ ਲਈ ਰਵਾਨਾ ਹੋਈ। ਬੱਸ ‘ਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਚਰਨਜੀਤ ਸਿੰਘ…
ਮੋਗਾ ਜ਼ਿਲ੍ਹੇ ਨਾਲ ਸਬੰਧਤ ਪਤੀ-ਪਤਨੀਆਂ ਦੀਆਂ ਅਮਰੀਕਾ ਦੇ ਪੰਜਾਬੀ ਬਹੁਗਿਣਤੀ ਵਾਲੇ ਸੂਬੇ ਕੈਲੀਫੋਰਨੀਆ ਦੀ ਸੈਂਟਰਲਵੈਲੀ ਦੇ ਸ਼ਹਿਰ ਮੈਨਟੀਕਾ ‘ਚੋਂ ਗੋਲੀ ਲੱਗੀਆਂ ਲਾਸ਼ਾਂ ਮਿਲੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਕੁਝ ਦੂਰੀ ‘ਤੇ ਜਾ ਕੇ ਪੰਜਾਬੀ ਮੂਲ ਦੇ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਪੁਲੀਸ ਇਸ ਦੀ ਜਾਂਚ ਕਰ ਰਹੀ ਹੈ ਅਤੇ ਸ਼ੁਰੂਆਤੀ ਜਾਂਚ ਦੌਰਾਨ ਇਸ ਨੂੰ ਘਰੇਲੂ ਝਗੜੇ ਨਾਲ ਜੁੜੀ ਘਟਨਾ ਮੰਨਿਆ ਜਾ ਰਿਹਾ ਹੈ। ਮ੍ਰਿਤਕ ਪੰਜਾਬੀ ਜੋੜੇ ਦੇ ਦੋਵੇਂ ਬੱਚੇ ਪੁਲੀਸ ਨੇ ਫੌਸਟਰ ਹੋਮ ਭੇਜ ਦਿੱਤੇ ਹਨ। ਵੇਰਵਿਆਂ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਬੌਡੇ ਨਾਲ ਸਬੰਧਤ 44 ਸਾਲਾ ਜਗਜੀਤ ਸਿੰਘ ਪਿਛਲੇ ਕਈ ਸਾਲਾਂ ਤੋਂ…
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਕੁਝ ਦਿਨ ਪਹਿਲਾਂ ਹੀ ਪਾਰਟੀ ‘ਚ ਸ਼ਾਮਲ ਕੀਤੇ ਸਾਬਕਾ ਅਕਾਲੀ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ‘ਤੇ ਦਾਅ ਖੇਡਿਆ ਹੈ। ਅਟਵਾਲ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ। ਚਰਨਜੀਤ ਸਿੰਘ ਅਟਵਾਲ ਇਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ ਪਰ ਪਿਛਲੇ ਕੁਝ ਸਮੇਂ ਤੋਂ ਨਾਰਾਜ਼ ਚੱਲ ਰਹੇ ਹਨ। ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਦਰ ਇਕਬਾਲ ਸਿੰਘ ਅਟਵਾਲ…
ਪਹਿਲਾਂ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਸਮੇਤ ਕੁਝ ਹੋਰ ਮਾਮਲਿਆਂ ਕਰਕੇ ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਖ਼ਿਲਾਫ਼ ਹੁਣ ‘ਕੈਮਿਸਟਰੀ ਗੁਰੂ’ ਮਨਦੀਪ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਮਨਕੀਰਤ ਦੇ ਨਵੇਂ ਗਾਣੇ ‘ਰਾਈਜ਼ ਇਨ ਸ਼ਾਇਨ’ ਵਿੱਚ ਹਥਿਆਰਾਂ ਅਤੇ ਨਸ਼ੇ ਨੂੰ ਪ੍ਰਮੋਟ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮਨਦੀਪ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ‘ਚ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਸ਼ਿਕਾਇਤ ਮੇਲ ਕੀਤੀ ਹੈ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਮਨਕੀਰਤ ਔਲਖ ਅਤੇ ਬੱਬੂ ਮਾਨ ਸਮੇਤ ਹੋਰ ਕਈ ਕਲਾਕਾਰ ਸਿੱਧੂ…
ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਤਫਤੀਸ਼ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਏ। ਬਿਊਰੋ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਨਾ ਟਾਲੇ ਜਾਣ ਵਾਲੇ ਹਾਲਾਤ ਦਾ ਹਵਾਲਾ ਦਿੰਦਿਆਂ ਪੇਸ਼ ਹੋਣ ਤੋਂ ਅਸਮਰੱਥਾ ਜਤਾਈ ਹੈ ਅਤੇ 20 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਅਧਿਕਾਰੀ ਦਾ ਕਹਿਣਾ ਹੈ ਕਿ ਚੰਨੀ ਤੋਂ ਹੁਣ 20 ਅਪਰੈਲ ਨੂੰ ਪੁੱਛ-ਪੜਤਾਲ ਕੀਤੀ ਜਾਵੇਗੀ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਜਾ ਰਹੀ ਹੈ ਤਾਂ ਜੋ…
ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਅਤੇ ਸੁਖਮਿੰਦਰ ਸਿੰਘ ਮਾਨ ਅਦਾਲਤ ‘ਚ ਪੇਸ਼ ਨਹੀਂ ਹੋਏ। ਉਮਰਾਨੰਗਲ ਨੇ ਹਾਜ਼ਰੀ ਮੁਆਫ਼ੀ ਲਈ ਅਦਾਲਤ ‘ਚ ਅਰਜ਼ੀ ਦੇ ਕੇ ਕਿਹਾ ਕਿ ਖਾਲਿਸਤਾਨੀ ਕਾਰਕੁਨਾਂ ਤੋਂ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਉਹ ਸੁਰੱਖਿਆ ਕਾਰਨਾਂ ਕਰਕੇ ਅਦਾਲਤ ‘ਚ ਪੇਸ਼ ਨਹੀਂ ਹੋ ਸਕਦਾ। ਇਸੇ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੇ ਵੀ ਆਪਣੀ ਸਿਹਤ ਦਾ ਹਵਾਲਾ ਦੇ ਕੇ ਪੇਸ਼ੀ ਤੋਂ ਛੋਟ ਮੰਗੀ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਅਦਾਲਤ ਨੇ ਅਗਲੀ…