Author: editor
ਟੈਕਸਾਸ ਸੂਬੇ ਦੇ ਲੁਈਵਿਲੇ ਸ਼ਹਿਰ ‘ਚ ਇਕ ਬੈਂਕ ਦੀ ਇਮਾਰਤ ‘ਚ ਹੋਈ ਫਾਇਰਿੰਗ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ 6 ਹੋਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਲੁਈਸਵਿਲੇ ਮੈਟਰੋ ਪੁਲੀਸ ਵਿਭਾਗ ਨੇ ਟਵਿੱਟਰ ‘ਤੇ ਲੋਕਾਂ ਨੂੰ ਕਿਹਾ ਕਿ ਉਹ ਇਲਾਕੇ ‘ਚ ਸਥਿਤੀ ਨੂੰ ਦੇਖਦੇ ਹੋਏ ਉਥੇ ਜਾਣ ਤੋਂ ਬਚਣ। ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਇਕ ਟਵੀਟ ‘ਚ ਕਿਹਾ ਕਿ ਉਹ ਘਟਨਾ ਵਾਲੀ ਥਾਂ ‘ਤੇ ਜਾ ਰਹੇ ਹਨ। ਫਾਇਰਿੰਗ ਦੀ ਘਟਨਾ ਈਸਟ ਮੇਨ ਸਟ੍ਰੀਟ ‘ਤੇ ਇਕ ਇਮਾਰਤ ‘ਚ ਹੋਈ ਜਿਸ ‘ਚ…
ਆਈ.ਪੀ.ਐੱਲ. ਦੇ ਇਤਿਹਾਸ ‘ਚ ਸਭ ਤੋਂ ਵੱਧ ਸਫ਼ਲ ਰਨ ਚੇਜ਼ ਕਰਦਿਆਂ ਲਖਨਊ ਸੁਪਰ ਜਾਇੰਟਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਇਕ ਵਿਕਟ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 213 ਦੌੜਾਂ ਦਾ ਟੀਚਾ ਰੱਖਿਆ ਸੀ ਜਿਸ ਦੇ ਜਵਾਬ ‘ਚ ਲਖਨਊ ਨੇ ਆਖਰੀ ਗੇਂਦ ‘ਤੇ ਟੀਚਾ ਹਾਸਲ ਕਰ ਲਿਆ। ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ 2018 ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ 2019 ‘ਚ ਕੋਲਕਾਤਾ ਨਾਈਟ ਰਾਈਡਰਜ਼ ਦੇ ਖ਼ਿਲਾਫ਼ 206 ਦੇ ਸਭ ਤੋਂ ਸਫ਼ਲ ਸਕੋਰ ਦਾ ਪਿੱਛਾ ਕੀਤਾ ਸੀ। ਟੀਚੇ ਦਾ ਪਿੱਛਾ ਕਰਦਿਆਂ ਲਖਨਊ ਵੱਲੋਂ ਨਿਕੋਲਸ ਪੂਰਨ ਨੇ 19 ਗੇਂਦਾਂ ‘ਚ 62 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ…
ਕਈ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਫਰਾਰ ਚੱਲ ਰਹੇ ਪਪਲਪ੍ਰੀਤ ਸਿੰਘ ਨੂੰ ਦਿੱਲੀ ਪੁਲੀਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਪੰਜਾਬ ਪੁਲੀਸ ਵੀ ਗ੍ਰਿਫ਼ਤਾਰੀ ਦਾ ਦਾਅਵਾ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਕੀਤੇ ਗਏ ਜੁਆਇੰਟ ਆਪਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਪਲਪ੍ਰੀਤ ਸਿੰਘ 18 ਮਾਰਚ ਤੋਂ ਹੀ ਫਰਾਰ ਚੱਲ ਰਿਹਾ ਸੀ। 18 ਮਾਰਚ ਨੂੰ ਪੁਲੀਸ ਵਲੋਂ ਆਪਰੇਸ਼ਨ ਅੰਮ੍ਰਿਤਪਾਲ ਦੀ ਸ਼ੁਰੂਆਤ ਕੀਤੀ ਗਈ। ਉਸ ਸਮੇਂ ਪੁਲੀਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ…
ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਗੋਦ ਲਈ ਧੀ ਹਨੀਪ੍ਰੀਤ ਨੂੰ ਧਮਕੀ ਦੇ ਕੇ ਫਿਰੌਤੀ ਮੰਗਣ ਵਾਲਾ ਡੇਰੇ ਦਾ ਹੀ ਸ਼ਰਧਾਲੂ ਨਿਕਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ‘ਤੇ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਪੁਲੀਸ ਨੇ ਭਾਵੇਂ ਗ੍ਰਿਫ਼ਤਾਰ ਕਰਕੇ ਰਿਮਾਂਡ ‘ਤੇ ਲੈ ਲਿਆ ਹੈ ਪਰ ਹੁਣ ਮੁਲਜ਼ਮ ਦੀ ਇਕ ਵਾਇਰ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵਾਇਰਲ ਵੀਡੀਓ ‘ਚ ਮੁਲਜ਼ਮ ਜਿਥੇ ਪੰਚਕੂਲਾ ‘ਚ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਵਾਲੇ ਅਗਸਤ 2017 ਹੋਈ ਹਿੰਸਾ ‘ਚ ਝੂਠਾ ਫਾਉਣ…
ਓਂਟਾਰੀਓ ‘ਚ ਨਫ਼ਰਤੀ ਅਪਰਾਧ ਫੈਲਾਉਣ ਦੇ ਦੋਸ਼ ਸ਼ਰਨ ਕਰੁਣਾਕਰਨ ਨਾਂ ਦੇ ਇਕ ਵਿਅਕਤੀ ਨੂੰ ਕੈਨੇਡਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ 28 ਸਾਲਾ ਵਿਅਕਤੀ ਨੂੰ ਇਕ ਮਸਜਿਦ ਦੇ ਬਾਹਰ ਨਫ਼ਰਤ ਨਾਲ ਪ੍ਰੇਰਿਤ ਘਟਨਾ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਸ਼ਰਧਾਲੂਆਂ ਨੂੰ ਧਮਕੀਆਂ ਦੇਣ ਅਤੇ ਧਰਮ ਖ਼ਿਲਾਫ਼ ਅਪਸ਼ਬਦ ਬੋਲਣ ਦੇ ਦੋਸ਼ ਲਾਏ ਹਨ। ਸ਼ਰਨ ਕਰੁਣਾਕਰਨ ਨੇ ਇਕ ਸ਼ਰਧਾਲੂ ‘ਤੇ ਗੱਡੀ ਨਾਲ ਹਮਲਾ ਕੀਤਾ, ਫਿਰ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਧਰਮ ਖ਼ਿਲਾਫ਼ ਅਪਸ਼ਬਦ ਕਹੇ। ਚਸ਼ਮਦੀਦਾਂ ਨੇ ਪੁਲੀਸ ਨੂੰ ਦੱਸਿਆ ਕਿ ਦੋਸ਼ੀ ਨੇ ਜਾਣ ਤੋਂ ਪਹਿਲਾਂ ਪਾਰਕਿੰਗ ‘ਚ ਖਤਰਨਾਕ ਢੰਗ ਨਾਲ ਗੱਡੀ ਵੀ ਚਲਾਈ। ਯੌਰਕ ਰੀਜਨਲ ਪੁਲੀਸ ਨੇ ਕਿਹਾ ਕਿ…
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਹਫਤੇ ਹੀ ਨਾਰਾਜ਼ਗੀ ਜ਼ਾਹਿਰ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਹਰਕਤ ‘ਚ ਆ ਗਈ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਮੀਡੀਆ ਚੈਨਲਾਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ ਜਿਨ੍ਹਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਿਆ ਸੀ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ‘ਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪ੍ਰਧਾਨ ਧਾਮੀ ਨੇ ਦੱਸਿਆ ਕਿ 10 ਮੀਡੀਆ ਅਦਾਰਿਆਂ, ਜਿਨ੍ਹਾਂ ‘ਚ ਪੁਲੀਸ ਅਧਿਕਾਰੀ ਵੀ ਸ਼ਾਮਲ ਹੈ, ਨੂੰ ਇਹ ਨੋਟਿਸ ਭੇਜੇ ਹਨ। ਆਸਾਮ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਅੱਜ ਹੋਈ ਮੀਟਿੰਗ ‘ਚ ਜਿੱਥੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ‘ਚ ਕਣਕ ਖ਼ਰੀਦ ਮਾਪਦੰਡਾਂ ‘ਚ ਢਿੱਲ ਦੇਣ ਦੀ ਮੰਗ ਕੀਤੀ ਗਈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਵਿਸਾਖੀ ਤੋਂ ਇਕ ਦਿਨ ਪਹਿਲਾਂ ਜਾਰੀ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ‘ਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ…
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਮੇਂ ਉਨ੍ਹਾਂ ਨਾਲ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੌਨਿਹਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਵੀ ਮਿਲਣ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਜਥੇਦਾਰ ਨਾਲ ਪੰਜਾਬ ਦੇ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਵੱਲੋਂ ਅੰਮ੍ਰਿਤਸਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ…
ਪੰਜਾਬ ਸਮੇਤ ਇੰਡੀਆ ਦੇ ਵੱਖ-ਵੱਖ ਸੂਬਿਆਂ ‘ਚ ਵਿਦੇਸ਼ਾਂ ‘ਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਦਿੱਲੀ ਸਪੈਸ਼ਲ ਸੈੱਲ ਨੇ ‘ਆਪਰੇਸ਼ਨ ਕਲੀਨ’ ਸ਼ੁਰੂ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਆਪਰੇਸ਼ਨ ਕਾਰਨ ਦਿੱਲੀ ਦੇ ਸਾਰੇ ਟਾਪ ਵਾਂਟੇਡ ਅਪਰਾਧੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ। ਦੱਸਿਆ ਜਾਂਦਾ ਹੈ ਕਿ ਦਿੱਲੀ ਪੁਲੀਸ ਦੇ ਕਮਿਸ਼ਨਰ ਸੰਜੇ ਅਰੋੜਾ ਨੇ ਹਾਲ ਹੀ ‘ਚ ਵਧ ਰਹੇ ਅਪਰਾਧਾਂ ਨੂੰ ਲੈ ਕੇ ਸਪੈਸ਼ਲ ਸੈੱਲ ਅਤੇ ਕ੍ਰਾਈਮ ਬ੍ਰਾਂਚ ਦੀ ਸਾਂਝੀ ਮੀਟਿੰਗ ਕੀਤੀ ਸੀ, ਜਿਸ ‘ਚ ਉਨ੍ਹਾਂ ਸਪੱਸ਼ਟ ਸੰਕੇਤ ਦਿੱਤਾ ਸੀ ਕਿ ਰਾਜਧਾਨੀ ‘ਚ ਚੱਲ ਰਹੇ ਸਾਰੇ ਸੰਗਠਿਤ ਗੈਂਗ ਦੀ ਕਮਰ ਨੂੰ ਪੂਰੀ ਤਰ੍ਹਾਂ ਤੋੜਿਆ ਜਾਵੇ ਅਤੇ ਵਾਂਟੇਡ ਦੀ…
ਭਾਰਤੀ-ਅਮਰੀਕਨ ਗਣਿਤ-ਸ਼ਾਸਤਰੀ ਅਤੇ ਉੱਘੇ ਅੰਕੜਾ ਵਿਗਿਆਨੀ ਡਾ. ਕਲਿਆਮਪੂੜੀ ਰਾਧਾਕ੍ਰਿਸ਼ਨ ਰਾਓ ਨੂੰ ਅੰਕੜਿਆਂ ਦੇ ਖੇਤਰ ‘ਚ 75 ਸਾਲ ਪਹਿਲਾਂ ਕੀਤੇ ਗਏ ਉਨ੍ਹਾਂ ਦੇ ਮਹੱਤਵਪੂਰਨ ਕੰਮ ਲਈ 2023 ਦੇ ‘ਅੰਤਰਰਾਸ਼ਟਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਨੇ ਅੰਕੜਿਆਂ ਦੇ ਖੇਤਰ ‘ਚ ਕ੍ਰਾਂਤੀ ਲਿਆ ਦਿੱਤੀ ਸੀ। ਇਸ ਪੁਰਸਕਾਰ ਨੂੰ ਅੰਕੜਿਆਂ ਦੇ ਖੇਤਰ ‘ਚ ਨੋਬਲ ਪੁਰਸਕਾਰ ਦੇ ਬਰਾਬਰ ਮੰਨਿਆ ਜਾਂਦਾ ਹੈ। ‘ਇੰਟਰਨੈਸ਼ਨਲ ਪ੍ਰਾਈਜ਼ ਇਨ ਸਟੈਟੇਸਟਿਕਸ ਫਾਊਂਡੇਸ਼ਨ’ ਨੇ ਇਕ ਬਿਆਨ ‘ਚ ਕਿਹਾ ਕਿ 75 ਸਾਲ ਪਹਿਲਾਂ ਇਸ ਖੇਤਰ ‘ਚ ਰਾਓ ਦੇ ਯੋਗਦਾਨ ਦਾ ਅੱਜ ਵੀ ਵਿਗਿਆਨ ‘ਤੇ ਡੂੰਘਾ ਪ੍ਰਭਾਵ ਜਾਰੀ ਹੈ। ਰਾਓ ਦੀ ਉਮਰ 102 ਸਾਲ ਹੈ। ਉਸ ਨੂੰ ਇਹ ਪੁਰਸਕਾਰ ਜੁਲਾਈ ‘ਚ ਕੈਨੇਡਾ ਦੇ…