Author: editor
ਚੇਨਈ ਸੁਪਰ ਕਿੰਗਜ਼ ਨੇ ਆਈ.ਪੀ.ਐੱਲ. ਵਿੱਚ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 158 ਦੌੜਾਂ ਦਾ ਟੀਚਾ ਰੱਖਿਆ ਜਿਸ ਦੇ ਜਵਾਬ ‘ਚ ਚੇਨਈ ਨੇ ਇਹ ਟੀਚਾ 19 ਓਵਰਾਂ ‘ਚ ਹਾਸਲ ਕਰ ਲਿਆ। ਚੇਨਈ ਲਈ ਅਜਿੰਕਆ ਰਹਾਨੇ ਨੇ 27 ਗੇਂਦਾਂ ‘ਤੇ 7 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਰਹਾਨੇ ਨੇ ਸਿਰਫ 19 ਗੇਂਦਾਂ ‘ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ, ਜੋ ਕਿ ਆਈ.ਪੀ.ਐੱਲ 2023 ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਹੈ। ਰਹਾਨੇ ਤੋਂ ਇਲਾਵਾ ਰੁਤੁਰਾਜ ਗਾਇਕਵਾੜ ਨੇ ਨਾਬਾਦ 40 ਅਤੇ ਅੰਬਾਤੀ ਰਾਇਡੂ ਨੇ…
ਆਈ.ਪੀ.ਐੱਲ. 2023 ਦੇ ਗਿਆਰਵੇਂ ਮੈਚ ‘ਚ ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾ ਦਿੱਤਾ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਨਿਰਧਾਰਤ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 199 ਦੌੜਾਂ ਬਣਾਈਆਂ। ਇਸ ਤਰ੍ਹਾਂ ਰਾਜਸਥਾਨ ਨੇ ਦਿੱਲੀ ਨੂੰ ਜਿੱਤ ਲਈ 200 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਦਿੱਲੀ ਦੀ ਟੀਮ ਨਿਰਧਾਰਤ 20 ਓਵਰਾਂ ‘ਚ 9 ਵਿਕਟਾਂ ਗੁਆ ਕੇ 142 ਦੌੜਾਂ ਹੀ ਬਣਾ ਸਕੀ ਤੇ 57 ਦੌੜਾਂ ਨਾਲ ਮੈਚ ਹਾਰ ਗਈ। ਟੀਚੇ ਦਾ ਪਿੱਛਾ ਕਰਨ ਆਈ ਦਿੱਲੀ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਦਿੱਲੀ ਨੂੰ ਪਹਿਲੇ…
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ‘ਚੋਂ ਦਸ ਮਹੀਨੇ ਬਾਅਦ ਹੋਈ ਰਿਹਾਈ ਮਗਰੋਂ ਪਹਿਲੀ ਵਾਰ ਜਲੰਧਰ ਪੁੱਜੇ। ਇਸ ਸਮੇਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਰੱਗ ਤੇ ਮਾਫੀਆ ਸਮੇਤ ਪੰਜਾਬ ਨਾਲ ਜੁੜੇ ਹਰ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਚੁਫੇਰੇ ਮਾਫੀਆ ਰਾਜ ਹੈ ਜਿਸ ਦੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਇਕੱਲੀ ਇਮਾਨਦਾਰੀ ਦਾ ਢਿੰਡੋਰਾ ਪਿੱਟਣਾ ਕਿਸ ਕੰਮ ਦਾ। ਇਸੇ ਤਰ੍ਹਾਂ ਡਰੱਗ ਦੇ ਮੁੱਦੇ ‘ਤੇ ਦਾਅਵੇ ਠੋਕਣ ਵਾਲੇ ਭਗਵੰਤ ਮਾਨ ਦੀ ਆਪਣੀ ਸਰਕਾਰ ਦੇ ਰਾਜ ‘ਚ ਨਸ਼ਾ ਹੋਰ ਪੈਰ ਪਸਾਰ ਗਿਆ ਹੈ ਜਿਸ ਬਾਰੇ ਹੁਣ ਸਰਕਾਰ ਚੁੱਪ ਵੱਟੀ…
ਇਕ ਛੇ ਸਾਲ ਦਾ ਸਰੀਰਕ ਤੌਰ ‘ਤੇ ਅਪਾਹਜ ਬੱਚਾ ਨੋਏਲ ਰੋਡਰਿਗਜ਼-ਅਲਵਾਰੇਜ਼ ਪਿਛਲੇ ਸਾਲ ਨਵੰਬਰ ਤੋਂ ਲਾਪਤਾ ਹੈ ਅਤੇ ਉਸ ਦੇ ਲਾਪਤਾ ਹੋਣ ਦੇ ਕਈ ਮਹੀਨੇ ਬਾਅਦ ਹੁਣ ਉਸ ਦੀ ਮੌਤ ਦਾ ਖਦਸ਼ਾ ਹੈ। ਉਸ ਦੇ ਮਾਤਾ-ਪਿਤਾ ਇੰਡੀਆ ਭੱਜ ਗਏ ਹਨ ਅਤੇ ਉਨ੍ਹਾਂ ਵਿਰੁੱਧ ਬੱਚੇ ਨੂੰ ਬੇਸਹਾਰਾ ਛੱਡਣ ਅਤੇ ਉਸ ਦੀ ਜਾਨ ਨੂੰ ਖ਼ਤਰੇ ‘ਚ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਗੁੰਮ ਹੋਏ ਬੱਚੇ ਦੀ ਭਾਲ ਨੂੰ ਕਤਲ ਦੀ ਜਾਂਚ ‘ਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਨੋਏਲ ਦੀ ਮਾਂ ਸਿੰਡੀ ਰੌਡਰਿਗਜ਼ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਖ਼ਿਲਾਫ਼ ਆਪਣੇ ਬੱਚੇ…
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵਾਲੀ ਵੀਡੀਓ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਹੀ ਬਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਹਿਲੀ ਵੀਡੀਓ ਜਾਰੀ ਹੋਈ ਤਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਪੱਸ਼ਟੀਕਰਨ ਦੇ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਗੈਂਗਸਟਰਾਂ ਨੇ ਬੁਲੰਦ ਹੌਸਲਿਆਂ ਸਦਕਾ ਅਗਲੇ ਹੀ ਦਿਨ ਬਿਸ਼ਨੋਈ ਦੀ ਇਕ ਹੋਰ ਇੰਟਰਵਿਊ ਜਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਲਾਰੈਂਸ ਨੂੰ ਹੀਰੋ ਤੇ ਰਾਸ਼ਟਰਵਾਦੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਮੂਸੇਵਾਲਾ ਦੇ ਅਸਲੀ ਕਾਤਲਾਂ ਨੂੰ ਹਾਲੇ ਤੱਕ ਨਹੀਂ ਫੜਿਆ ਗਿਆ ਤੇ ਪੰਜਾਬ ਸਰਕਾਰ…
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੱਦੀ ਇਕੱਤਰਤਾ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ‘ਫਰਾਰ’ ਚੱਲ ਰਹੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਹੈ। ਜਥੇਦਾਰ ਦੇ ਨਾਲ ਹੀ ਸਰਕਾਰ ਨੂੰ ਸੂਬੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀਆਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਵਰਜਿਆ ਹੇ। ਗਿਆਨੀ ਹਰਪ੍ਰੀਤ ਸਿੰਘ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ, ਸਿੱਖਾਂ ਦੀ ਭੂਮਿਕਾ ਤੇ ਪੰਜਾਬੀ ਪੱਤਰਕਾਰੀ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੱਦੀ ਵਿਸ਼ੇਸ਼ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਇਹ ਇਕੱਤਰਤਾ ਅਜਿਹੇ ਮੌਕੇ ਹੋਈ ਹੈ ਜਦੋਂ ਸਰਹੱਦੀ ਸੂਬੇ ‘ਚ…
ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਖਿੱਚਧੂਹ ਅਤੇ ਧੱਕਾਮੁੱਕੀ ਹੋਈ। ਤਿੰਨ ਵੱਖ-ਵੱਖ ਯੂਨੀਅਨਾਂ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਵਲੋਂ ਵੱਖੋ-ਵੱਖ ਪ੍ਰਦਰਸ਼ਨ ਕੀਤੇ ਗਏ ਅਤੇ ਤਿੰਨੋਂ ਪ੍ਰਦਰਸ਼ਨਕਾਰੀ ਧਿਰਾਂ ਦੀ ਪੁਲੀਸ ਨਾਲ ਧੱਕਾ-ਮੁੱਕੀ ਹੋਈ। ਇਨ੍ਹਾਂ ਪ੍ਰਦਰਸ਼ਨਕਾਰੀ ਧਿਰਾਂ ‘ਚ ਓਵਰਏਜ ਬੇਰੁਜ਼ਗਾਰ ਯੂਨੀਅਨ, ਈਟੀਟੀ ਅਧਿਆਪਕ ਯੂਨੀਅਨ ਪੰਜਾਬ ਅਤੇ ਪੀ.ਐੱਸ. ਟੈੱਟ ਯੂਨੀਅਨ ਪੰਜਾਬ ਸ਼ਾਮਲ ਸਨ। ਓਵਰਏਜ ਬੇਰੁਜ਼ਗਾਰ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ। ਪ੍ਰਦਰਸ਼ਨਕਾਰੀ ਸਿੱਖਿਆ ਅਤੇ ਸਿਹਤ ਵਿਭਾਗ ‘ਚ ਖਾਲੀ ਅਸਾਮੀਆਂ ‘ਤੇ ਉਮਰ ਹੱਦ ਵਿਚ ਛੋਟ ਦੇ…
ਐੱਨ.ਸੀ.ਈ.ਆਰ.ਟੀ. ਵੱਲੋਂ ਸਿਲੇਬਸ ਦੀਆਂ ਕਿਤਾਬਾਂ ‘ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐੱਨ.ਸੀ.ਈ.ਆਰ.ਟੀ. ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ‘ਚ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਇਸ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ‘ਚ ਰਾਜਨੀਤੀ’ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼…
ਫਰਾਂਸ ਦੇ ਵਿਵਾਦਪੂਰਨ ਪੈਨਸ਼ਨ ਸੁਧਾਰ ਨੂੰ ਲੈ ਕੇ ਪੈਰਿਸ ‘ਚ ਲਗਾਤਾਰ ਪ੍ਰਦਰਸ਼ਨ ਜਾਰੀ ਹਨ ਅਤੇ ਗੁੱਸੇ ‘ਚ ਆਏ ਵਿਖਾਵਾਕਾਰੀਆਂ ਦੀ ਵੱਡੀ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਲਾਠੀਚਾਰਜ ਕੀਤਾ। ਲਾਠੀਚਾਰਜ ਤੋਂ ਇਲਾਵਾ ਅੱਥਰੂ ਗੈਸ ਤੇ ਸਟਨ ਗ੍ਰਨੇਡ ਦੀ ਵਰਤੋਂ ਕੀਤੀ ਗਈ। ਸੀ.ਜੀ.ਟੀ. ਟ੍ਰੇਡ ਯੂਨੀਅਨ ਮੁਤਾਬਕ ਸਰਕਾਰ ਦੀ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 64 ਕਰਨ ਦੀ ਯੋਜਨਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ 12ਵੇਂ ਦਿਨ ਹਜ਼ਾਰਾਂ ਲੋਕਾਂ ਨੇ ਫਰਾਂਸ ਦੀ ਰਾਜਧਾਨੀ ‘ਚ ਮਾਰਚ ਕੀਤਾ। ਪੁਲੀਸ ਨੇ ਵਿਖਾਵਾਕਾਰੀਆਂ ਦੀ ਗਿਣਤੀ 57,000 ਤੋਂ ਜ਼ਿਆਦਾ ਦੱਸੀ ਹੈ। ਇਥੇ ਸ਼ਾਮ ਪੈਂਦਿਆਂ ਹੀ ਵੱਡੀ ਗਿਣਤੀ ‘ਚ ਵਿਖਾਵਾਕਾਰੀ ਮੱਧ ਪੈਰਿਸ ਦੇ ਪਲੇਸ ਡੀ ਇਟਲੀ ਚੌਕ ‘ਚ…
ਨਾਈਜੀਰੀਆ ਦੇ ਇਕ ਪਿੰਡ ‘ਚ ਬੰਦੂਕਧਾਰੀਆਂ ਦੇ ਦੋ ਹਮਲਿਆਂ ‘ਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ। ਓਟੁਕਪੋ ਦੀ ਸਥਾਨਕ ਸਰਕਾਰ ਦੇ ਮੁਖੀ ਰੂਬੇਨ ਬਾਕੋ ਨੇ ਕਿਹਾ ਕਿ ਬੰਦੂਕਧਾਰੀਆਂ ਨੇ ਬੇਨਿਊ ਰਾਜ ਦੇ ਉਮੋਗਿਦੀ ਪਿੰਡ ‘ਚ 47 ਲੋਕਾਂ ਦੀ ਹੱਤਿਆ ਕਰ ਦਿੱਤੀ। ਇਕ ਦਿਨ ਪਹਿਲਾਂ ਇਸੇ ਥਾਂ ‘ਤੇ 3 ਹੋਰ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਦਾ ਮਕਸਦ ਅਜੇ ਤੱਕ ਪਤਾ ਨਹੀਂ ਲੱਗਾ ਹੈ। ਹਾਲਾਂਕਿ ਦੋਹਾਂ ਹਮਲਿਆਂ ਦੇ ਇਕ-ਦੂਸਰੇ ਨਾਲ ਜੁੜੇ ਹੋਣ ਦਾ ਖਦਸ਼ਾ ਹੈ। ਕਿਸੇ ਸੰਗਠਨ ਨੇ ਵੀ ਅਜੇ ਤੱਕ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ…