Author: editor

ਇੰਡੀਆ ਦੇ ਰਾਸ਼ਟਰਪਤੀ ਭਵਨ ‘ਚ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਮਾਜਸੇਵੀ ਨੇਤਾ ਮੁਲਾਇਮ ਸਿੰਘ ਯਾਦਵ ਅਤੇ ਪ੍ਰਸਿੱਧ ਡਾਕਟਰ ਦਿਲੀਪ ਮਹਾਲਨਾਬਿਸ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ। ਲੇਖਕ ਸੁਧਾ ਮੂਰਤੀ, ਭੌਤਿਕ ਵਿਗਿਆਨੀ ਦੀਪਕ ਧਰ, ਨਾਵਲਕਾਰ ਐੱਸ.ਐੱਲ. ਭੈਰੱਪਾ ਅਤੇ ਵੈਦਿਕ ਵਿਦਵਾਨ ਤ੍ਰਿਦੰਡੀ ਚਿੰਨਾ ਜੇ. ਸਵਾਮੀਜੀ ਨੂੰ ਵੀ ਸਮਾਰੋਹ ਦੌਰਾਨ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਮੁਲਾਇਮ ਯਾਦਵ ਦੇ ਪੁੱਤਰ ਅਤੇ ਉੱਓਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੁਰਸਕਾਰ ਪ੍ਰਾਪਤ ਕੀਤਾ ਜਦਕਿ ਮਹਾਲਨਾਬਿਸ ਦਾ ਪੁਰਸਕਾਰ ਉਨ੍ਹਾਂ ਦੇ ਭਤੀਜੇ ਨੇ ਪ੍ਰਾਪਤ ਕੀਤਾ। ਫਿਲਮ ‘ਆਰ.ਆਰ.ਆਰ’ ਦੇ ਗੀਤ ‘ਨਾਟੂ ਨਾਟੂ’ ਲਈ ਭਾਰਤ ਦਾ ਪਹਿਲਾ ਆਸਕਰ ਜਿੱਤਣ ਵਾਲੇ ਸੰਗੀਤ…

Read More

ਕਾਂਗਰਸ ਵੱਲੋਂ ਜਲੰਧਰ ਵੈਸਟ ਹਲਕੇ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ ਕਰਨ ਦੇ ਕੁਝ ਹੀ ਘੰਟੇ ਬਾਅਦ ਉਹ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਸਮਝਿਆ ਜਾਂਦਾ ਹੈ ਕਿ ਉਨ੍ਹਾਂ ਦੇ ‘ਆਪ’ ਵਿੱਚ ਜਾਣ ਦੀ ਕਨਸੋਅ ਕਾਂਗਰਸ ਪਾਰਟੀ ਨੂੰ ਲੱਗ ਗਈ ਸੀ ਜਿਸ ਕਾਰਨ ਉਨ੍ਹਾਂ ਪਹਿਲ ਕਰਦਿਆਂ ਪਹਿਲਾਂ ਹੀ ਕੱਢਣ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਭਗਵੰਤ ਮਾਨ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਪਟਿਆਲਾ ਦੇ ਪੋਲੋ ਗਰਾਊਂਡ ਦੇ ਜਮਨੇਜ਼ੀਅਮ ਹਾਲ ‘ਚ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਬਿਨਾਂ ਵਿਆਜ ਤੋਂ ਕਰਜ਼ੇ ਦੇਵੇਗੀ। ਉਨ੍ਹਾਂ ਇਸ ਸਮੇਂ ਇਹ ਵੀ ਕਿਹਾ ਕਿ ਪੰਜਾਬ ‘ਚ ਜਿੱਥੇ ਵੀ 25 ਵਿਅਕਤੀ ਯੋਗਾ ਕਰਨਾ ਚਾਹੁਣਗੇ ਉਨ੍ਹਾਂ ਲਈ ਯੋਗ ਟੀਚਰ ਦਾ ਇੰਤਜ਼ਾਮ ਕੀਤਾ ਜਾਵੇਗਾ, ਇਸ ਲਈ ਕਿਸੇ ਨੂੰ ਵੀ ਮੋਬਾਇਲ ਨੰਬਰ 7669400500 ‘ਤੇ ਮਿਸ ਕਾਲ ਕਰਨੀ ਹੋਵੇਗੀ। ਇਸ ਮੌਕੇ ‘ਤੇ ਅਰਵਿੰਦ…

Read More

ਪਿਛਲੇ ਸਾਲ 29 ਮਈ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ‘ਚ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ‘ਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ‘ਚ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੂੰ ਮਿਲਿਆ ਸੀ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ‘ਐੱਸ.ਵਾਈ.ਐੱਲ.’ ਗੀਤ ਆਇਆ ਸੀ ਜਿਸ ਨੂੰ ਕਾਫ਼ੀ ਪਸੰਦ ਕੀਤਾ ਸੀ ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਸੀ। ਇਸ…

Read More

ਕਈ ਮਹੀਨੇ ਤੱਕ ਚੱਲ ਧਰਨੇ ਕਾਰਨ ਸੁਰਖੀਆਂ ਤੇ ਵਿਵਾਦਾਂ ‘ਚ ਆਈ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ‘ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ‘ਚੋਂ ਭਰੇ ਗਏ ਪਾਣੀ ਅਤੇ ਮਿੱਟੀ ਦੇ ਸੈਂਪਲਾਂ ‘ਚ ਖ਼ਤਰਨਾਕ ਰਸਾਇਣਕ ਤੱਤ ਮਿਲੇ ਹਨ। ਇਹ ਤੱਤ ਜਾਨਲੇਵਾ ਸਾਬਤ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ। ਰਿਪੋਰਟ ਜਨਤਕ ਹੋਣ ਮਗਰੋਂ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਸਾਂਝਾ ਮੋਰਚਾ ਦੇ ਆਗੂਆਂ ਨੇ ਇਹ ਫ਼ੈਕਟਰੀ ਬੰਦ ਕਰਨ ਦੇ ਲਿਖਤੀ ਹੁਕਮ ਜਾਰੀ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਸਾਂਝਾ ਮੋਰਚਾ ਦੇ ਆਗੂਆਂ ਨੇ…

Read More

ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਕਿਸਮਤ ਅਜ਼ਮਾਉਣ ਦੀ ਤਿਆਰੀ ਕਰ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਪਰਾਧਿਕ ਮਾਮਲੇ ‘ਚ ਨਿਊਯਾਰਕ ਦੀ ਮੈਨਹਟਨ ਕੋਰਟ ‘ਚ ਆਤਮ-ਸਮਰਪਣ ਸਮੇਂ ਇਹਤਿਆਤੀ ਹਿਰਾਸਤ ‘ਚ ਲੈ ਲਿਆ ਗਿਆ। ਇਸ ਘਟਨਾਕ੍ਰਮ ਨੂੰ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ। ਕੋਰਟ ‘ਚ ਉਨ੍ਹਾਂ ‘ਤੇ ਰਸਮੀ ਰੂਪ ‘ਚ ਦੋਸ਼ ਤੈਅ ਕੀਤੇ ਜਾਣਗੇ, ਨਾਲ ਹੀ ਉਨ੍ਹਾਂ ਦੇ ਫਿੰਗਰ ਪ੍ਰਿੰਟ ਵੀ ਲਏ ਜਾਣੇ ਹਨ। ਪਿਛਲੇ ਹਫ਼ਤੇ ਟਰੰਪ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਉਹ ਪਹਿਲੇ ਅਜਿਹੇ ਸਾਬਕਾ ਅਮਰੀਕਨ ਰਾਸ਼ਟਰਪਤੀ ਹਨ, ਜਿਨ੍ਹਾਂ ‘ਤੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਟਰੰਪ ਨੂੰ ਸਾਲ 2016 ਦੇ…

Read More

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੰਮ੍ਰਿਤਪਾਲ ਸਿੰਘ ਦੇ ਰੂਪੋਸ਼ ਹੋਣ ਮਗਰੋਂ ਕੈਨੇਡਾ ‘ਚ ਖਾਲਿਸਤਾਨ ਪੱਖੀਆਂ ਵੱਲੋਂ ਸਰੀ ‘ਚ ਹੋ ਰਹੇ ਸਮਾਗਮ ਦੌਰਾਨ ਕੀਤੀ ਗਈ ਹੁੱਲੜਬਾਜ਼ੀ ਦਾ ਨੋਟਿਸ ਲੈਂਦਿਆਂ ਕਾਰਵਾਈ ਆਰੰਭ ਦਿੱਤੀ ਹੈ। ਇਸ ਤਹਿਤ ਪੁਲੀਸ ਵਲੋਂ ਸੁਰੱਖਿਆ ਪ੍ਰਬੰਧਾਂ ‘ਚ ਢਿੱਲਮੱਠ ਵੀ ਜਾਂਚ ਕੀਤੀ ਜਾਵੇਗੀ। ਇਹ ਸਮਾਗਮ ਫਰੈਂਡਜ਼ ਆਫ ਕੈਨੇਡਾ ਇੰਡੀਆ ਫਾਊਂਡੇਸ਼ਨ ਵੱਲੋਂ ਵੈਨਕੂਵਰ ਸਥਿਤ ਭਾਰਤੀ ਸਫੀਰ ਸੰਜੈ ਵਰਮਾ ਦੇ ਸਵਾਗਤ ਲਈ ਕਰਵਾਇਆ ਗਿਆ ਸੀ। ਸਰੀ ਦੇ ਵੱਡੇ ਹਾਲ ‘ਚ 19 ਮਾਰਚ ਨੂੰ ਹੋਏ ਸਮਾਗਮ ਮੌਕੇ ਕੁਝ ਪੱਤਰਕਾਰਾਂ ‘ਤੇ ਵੀ ਹਮਲੇ ਕੀਤੇ ਗਏ ਸੀ। ਪ੍ਰਧਾਨ ਮੰਤਰੀ ਦਫਤਰ ਨੇ ਫਾਊਂਡੇਸ਼ਨ ਦੇ ਪ੍ਰਧਾਨ ਮਨਿੰਦਰ ਗਿੱਲ ਵੱਲੋਂ ਭੇਜੀ ਸ਼ਿਕਾਇਤ ਨੂੰ ਮੂਲ ਰੂਪ…

Read More

ਸ਼੍ਰੀਲੰਕਾ ਅਤੇ ਨਿਊਜ਼ੀਲੈਂਡ ਵਿਚਕਾਰ ਬੁੱਧਵਾਰ ਨੂੰ ਖੇਡੇ ਗਏ ਟੀ-20 ਇੰਟਰਨੈਸ਼ਨਲ ਮੈਚ ‘ਚ ਨਿਊਜ਼ੀਲੈਂਡ ਦੀ ਕਿਟ ਕਾਟਨ ਨੇ ਅੰਪਾਇਰਿੰਗ ਕਰਕੇ ਇਤਿਹਾਸ ਰਚ ਦਿੱਤਾ। ਕਾਟਨ ਦੋ ਪੁਰਸ਼ ਫੁੱਲ-ਟਾਈਮ ਆਈ.ਸੀ.ਸੀ. ਦੇਸ਼ਾਂ ਵਿਚਕਾਰ ਟੀ-20 ਅੰਤਰਰਾਸ਼ਟਰੀ ਮੈਚ ‘ਚ ਮੈਦਾਨੀ ਅੰਪਾਇਰਿੰਗ ਦੀ ਜ਼ਿੰਮੇਵਾਰੀ ਨਿਭਾਉਣ ਵਾਲੀ ਪਹਿਲੀ ਮਹਿਲਾ ਬਣ ਗਈ ਹਨ। 48 ਸਾਲਾ ਕਿਮ ਕਾਟਨ ਨੇ ਇਸ ਤੋਂ ਪਹਿਲਾਂ 54 ਮਹਿਲਾ ਟੀ-20 ਅੰਤਰਰਾਸ਼ਟਰੀ ਮੈਚਾਂ ‘ਚ ਅੰਪਾਇਰਿੰਗ ਦੀ ਭੂਮਿਕਾ ਨਿਭਾਈ ਸੀ। ਇਸ ਦੌਰਾਨ ਉਹ ਟੀ.ਵੀ. ਅੰਪਾਇਰ ਵੀ ਸਨ। ਇਸ ਤੋਂ ਇਲਾਵਾ 2018 ਤੋਂ ਲੈ ਕੇ ਹੁਣ ਤਕ ਕਾਟਨ ਨੇ 24 ਮਹਿਲਾ ਵਨਡੇ ਮੈਚਾਂ ‘ਚ ਅੰਪਾਇਰਿੰਗ ਕੀਤੀ ਹੈ। ਦੱਸਦੇਈਏ ਕਿ 2020 ‘ਚ ਪਹਿਲੀ ਵਾਰ ਇੰਡੀਆ ਅਤੇ ਨਿਊਜ਼ੀਲੈਂਡ ਵਿਚਾਲੇ ਹੈਮਿਲਟਨ…

Read More

ਆਈ.ਪੀ.ਐੱਲ. ‘ਚ ਦਿੱਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਨੂੰ 163 ਦੌੜਾਂ ਦਾ ਟੀਚਾ ਦਿੱਤਾ ਜਿਸ ਦਾ ਪਿੱਛਾ ਕਰਨ ਉੱਤਰੀ ਗੁਜਰਾਤ ਦੀ ਟੀਮ ਲਈ ਪਾਵਰਪਲੇਅ ਬਹੁਤਾ ਚੰਗਾ ਨਹੀਂ ਰਿਹਾ। ਗੁਜਰਾਤ ਨੇ ਪਾਵਰਪਲੇ ਦੇ 6 ਓਵਰਾਂ ‘ਚ 54 ਦੌੜਾਂ ਬਣਾਈਆਂ ਤੇ ਆਪਣੇ 3 ਬੱਲੇਬਾਜ਼ਾਂ ਦੀਆਂ ਵਿਕਟਾਂ ਗੁਆ ਦਿੱਤੀਆਂ ਸਨ। ਪਰ ਸਾਈ ਸੁਦਰਸ਼ਨ ਦੇ ਸ਼ਾਨਦਾਰ ਅਰਧ ਸੈਂਕੜੇ ਸਦਕਾ ਗੁਜਰਾਤ ਨੇ 18.1 ਓਵਰਾਂ ‘ਚ ਹੀ ਟੀਚਾ ਹਾਸਲ ਕਰ ਲਿਆ। ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਦਿੱਲੀ ਦੀ ਟੀਮ ਨੇ ਕਪਤਾਨ ਵਾਰਨਰ ਦੀ 37, ਅਕਸਰ ਪਟੇਲ ਦੀ 36 ਤੇ ਸਰਫ਼ਰਾਜ਼ ਖ਼ਾਨ…

Read More

ਸੰਨਿਆਸ ਲੈ ਚੁੱਕੇ ਬ੍ਰਿਟੇਨ ਦੇ ਮੁੱਕੇਬਾਜ਼ ਆਮਿਰ ਖਾਨ ‘ਤੇ ਕਰੀਅਰ ਦੇ ਆਖਰੀ ਮੁਕਾਬਲੇ ਮਗਰੋਂ ਪਾਬੰਦੀਸ਼ੁਦਾ ਦਵਾਈ ਲੈਣ ਲਈ ਪਾਜ਼ੇਟਿਵ ਪਾਏ ਜਾਣ ‘ਤੇ ਦੋ ਸਾਲਾਂ ਦੀ ਪਾਬੰਦੀ ਲਾਈ ਗਈ ਹੈ। ਸਾਬਕਾ ਲਾਈਟ ਵੈਲਟਰਵੇਟ ਵਿਸ਼ਵ ਚੈਂਪੀਅਨ ਅਤੇ ਓਲੰਪਿਕ ਖੇਡਾਂ ‘ਚ ਚਾਂਦੀ ਦਾ ਤਗ਼ਮਾ ਜੇਤੂ ਆਮਿਰ ਖ਼ਾਨ ਫਰਵਰੀ 2022 ‘ਚ ਮਾਨਚੈਸਟਰ ‘ਚ ਕੈਲ ਬਰੁੱਕ ਵਿਰੁੱਧ ਮੁਕਾਬਲੇ ‘ਚ ਹਾਰ ਤੋਂ ਬਾਅਦ ਓਸਟਰਾਈਨ ਲਈ ਪਾਜ਼ੇਟਿਵ ਪਾਇਆ ਗਿਆ ਸੀ ਜੋ ਐਨਾਬੌਲਿਕ ਏਜੰਟ ਹੈ। ਬਰਤਾਨੀਆ ਦੀ ਡੋਪਿੰਗ ਰੋਕੂ ਸੰਸਥਾ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ‘ਓਸਟਰਾਈਨ’ ਇਕ ਸਿਲੈਕਟਿਵ ਐਂਡਰੋਜੈਨ ਰਿਸੈਪਟਰ ਮੌਡਿਊਲੇਟਰ ਹੈ ਜਿਹੜਾ ਮਾਸਪੇਸ਼ੀਆਂ ਬਣਾਉਣ ‘ਚ ਮਦਦ ਕਰਦਾ ਹੈ। ਬਰੁੱਕ ਖ਼ਿਲਾਫ਼ ਮੁਕਾਬਲੇ ਤੋਂ ਤਿੰਨ ਮਹੀਨੇ ਬਾਅਦ…

Read More