Author: editor
ਬੇਮੌਸਮੇ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਖਰਾਬ ਦਾ ਮੁਆਵਜ਼ਾ 25 ਫ਼ੀਸਦੀ ਵਧਾਉਣ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ‘ਚ ਹੋਰ ਵੀ ਕਈ ਅਹਿਮ ਫ਼ੈਸਲੇ ਲਏ ਗਏ। ਪੰਜਾਬ ਸਿਵਲ ਸਕੱਤਰੇਤ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ‘ਚ ਭਾਰੀ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਫ਼ਸਲ ਦੇ ਹੋਏ 76 ਤੋਂ 100 ਫੀਸਦੀ ਤੱਕ ਦੇ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਹੋ ਜਾਵੇਗਾ। ਇਹ ਫ਼ੈਸਲਾ ਸੂਬੇ ‘ਚ ਪਹਿਲੀ ਮਾਰਚ 2023 ਤੋਂ ਲਾਗੂ ਕੀਤਾ ਜਾਵੇਗਾ ਜਦੋਂਕਿ ਮੁਆਵਜ਼ੇ ਦੀ ਰਾਸ਼ੀ ਵਿਸਾਖੀ ਤੋਂ ਦੇਣੀ ਸ਼ੁਰੂ ਕੀਤੀ…
ਇਕ ਭਾਰਤੀ ਮੂਲ ਦੇ 49 ਸਾਲਾ ਵਿਅਕਤੀ ਨੂੰ ਆਪਣੇ ਮਾਤਾ-ਪਿਤਾ ‘ਤੇ ਜ਼ਬਰਦਸਤੀ ਕਰਨ ਅਤੇ ਉਨ੍ਹਾਂ ਨੂੰ ਭਾਵਨਾਤਮਕ ਤੌਰ ‘ਤੇ ਬਲੈਕਮੇਲ ਕਰਨ ਦੇ ਦੋਸ਼ ‘ਚ ਬ੍ਰਿਟੇਨ ‘ਚ ਜ਼ੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਬਰਮਿੰਘਮ ਲਾਈਵ ਨੇ ਦੱਸਿਆ ਕਿ ਦੋਸ਼ੀ ਨੂੰ ਨਸ਼ੇ ਕਰਨ ਦੀ ਆਦਤ ਸੀ, ਜਿਸ ਲਈ ਉਹ ਹਮੇਸ਼ਾ ਆਪਣੇ ਮਾਤਾ-ਪਿਤਾ ਤੋਂ ਪੈਸਿਆਂ ਦੀ ਮੰਗ ਕਰਦਾ ਸੀ। ਇਸ ਕਾਰਨ ਮਾਤਾ-ਪਿਤਾ ਆਪਣੇ ਬੇਟੇ ਦੇ ਬੇਰਹਿਮ ਵਤੀਰੇ ਤੋਂ ਅਪਮਾਨਿਤ ਅਤੇ ਨਿਰਾਸ਼ ਮਹਿਸੂਸ ਕਰਦੇ ਸਨ। ਵੁਲਵਰਹੈਂਪਟਨ ਕਰਾਊਨ ਕੋਰਟ ਨੇ 27 ਮਾਰਚ ਨੂੰ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਦੋਸ਼ੀ ਦੇਵਨ ਪਟੇਲ ਆਪਣੇ ਮਾਪਿਆਂ ਨੂੰ ਦਿਨ ‘ਚ 10 ਵਾਰ ਨਸ਼ੇ…
ਇੰਡੋ-ਅਮਰੀਕਨ ਸਾਫਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ਨਾਸਾ ਦੇ ਨਵੇਂ ‘ਮੂਨ ਟੂ ਮਾਰਸ’ ਪ੍ਰੋਗਰਾਮ ਦਾ ਪਹਿਲਾ ਮੁਖੀ ਨਾਮਜ਼ਦ ਕੀਤਾ ਗਿਆ ਹੈ। ਇਹ ਪ੍ਰੋਗਰਾਮ ਅਮਰੀਕਨ ਪੁਲਾੜ ਏਜੰਸੀ ਨਾਸਾ ਦੀ ਚੰਦਰਮਾ ‘ਤੇ ਲੰਮੀ ਮਿਆਦ ਦੀ ਮੌਜੂਦਗੀ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਏਗਾ ਤਾਂ ਕਿ ਮਨੁੱਖ ਨੂੰ ਪੁਲਾੜ ਵਿਗਿਆਨ ਦੀ ਨਵੀਂ ਉਪਲੱਬਧੀ ਤਹਿਤ ਮੰਗਲ ਗ੍ਰਹਿ ਤੱਕ ਭੇਜਿਆ ਜਾ ਸਕੇ। ਏਜੰਸੀ ਨੇ ਐਲਾਨ ਕੀਤਾ ਕਿ ਕਸ਼ੱਤਰੀਆ ਨਾਸਾ ਵੱਲੋਂ ਬਣਾਏ ਗਏ ਦਫ਼ਤਰ ਦੇ ਪਹਿਲੇ ਮੁਖੀ ਦੇ ਤੌਰ ‘ਤੇ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰਨਗੇ। ਨਾਸਾ ਵੱਲੋਂ ਜਾਰੀ ਇਕ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਨਵੇਂ ਦਫ਼ਤਰ ਦਾ ਉਦੇਸ਼ ਚੰਦਰਮਾ ਅਤੇ ਮੰਗਲ ‘ਤੇ ਮਨੁੱਖੀ ਖੋਜ…
ਕ੍ਰਿਕਟ ਪ੍ਰੇਮੀਆਂ ਵੱਲੋਂ ਉਡੀਕਿਆ ਜਾ ਰਿਹਾ ਆਈ.ਪੀ.ਐੱਲ. 2023 ਸ਼ੁਰੂ ਹੋ ਗਿਆ ਹੈ। ਇਸ ਲੀਗ ਦਾ ਆਗਾਜ਼ ਚੈਂਪੀਅਨ ਗੁਜਰਾਤ ਨਾਈਟਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਖੇਡੇ ਗਏ ਮੈਚ ਨਾਲ ਹੋਇਆ। ਇਸ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਜਰਾਤ ਨਾਈਟਜ਼ 5 ਵਿਕਟਾਂ ਨਾਲ ਜੇਤੂ ਰਹੀ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸ਼ਾਨਦਾਰ ਅਰਧ ਸੈਂਕੜਾ ਜੜਿਆ। ਗੁਜਰਾਤ ਟਾਈਟਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਚੇਨਈ ਦੇ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ ਨੇ 50 ਗੇਂਦਾਂ ‘ਚ 9 ਛੱਕੇ ਤੇ 4 ਚੌਕਿਆਂ ਨਾਲ 92 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਡਵੇਨ ਕੋਨਵੇ 1, ਮੋਇਨ ਅਲੀ 23, ਬੇਨ ਸਟੋਕਸ…
ਦੁਨੀਆਂ ਦੀਆਂ ਦਸ ਸਿਖਰਲੀਆਂ ਬੈਡਮਿੰਟਨ ਖਿਡਾਰਨਾਂ ਦੀ ਸੂਚੀ ‘ਚੋਂ ਹਾਲ ਹੀ ‘ਚ ਬਾਹਰ ਹੋਈ ਇੰਡੀਆ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਮੈਡਰਿਡ ਸਪੇਨ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਦੂਜੇ ਪਾਸੇ ਇੰਡੀਆ ਦਾ ਕਿਦਾਂਬੀ ਸ੍ਰੀਕਾਂਤ ਹਾਰ ਗਿਆ। ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਸ਼ਫੈਲਡਟ ਨੂੰ 21-14, 21-17 ਨਾਲ ਹਰਾਇਆ। ਸ੍ਰੀਕਾਂਤ ਨੂੰ ਪੁਰਸ਼ ਸਿੰਗਲਜ਼ ਦੇ ਕੁਆਰਟਰ ਫਾਈਨਲ ‘ਚ ਜਪਾਨ ਦੇ ਸਿਖਰਲੇ ਦਰਜੇ ਦੇ ਖਿਡਾਰੀ ਕੇਂਟਾ ਨਿਸ਼ੀਮੋਟੋ ਤੋਂ 18-21, 15-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਸ੍ਰੀਕਾਂਤ ਦੀ ਕੇਂਟਾ ਖ਼ਿਲਾਫ਼ ਇਹ ਤੀਜੀ ਹਾਰ ਹੈ। ਦੂਜਾ ਦਰਜਾ ਪ੍ਰਾਪਤ ਸਿੰਧੂ ਦੂਜੀ ਗੇਮ ‘ਚ 6-12 ਤੋਂ ਪਿੱਛੇ ਚੱਲ ਰਹੀ ਸੀ ਪਰ ਉਸ ਨੇ ਵਾਪਸੀ…
ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੜ੍ਹਾਈ ਦਾ ਮਾਮਲਾ ਹਮੇਸ਼ਾ ਚਰਚਾ ਤੇ ਵਿਵਾਦਾਂ ‘ਚ ਰਿਹਾ ਹੈ। ਹੁਣ ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਵੱਲੋਂ ਗੁਜਰਾਤ ਯੂਨੀਵਰਸਿਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਣਕਾਰੀ ਦੇਣ ਸਬੰਧੀ ਸੱਤ ਸਾਲ ਪੁਰਾਣੇ ਹੁਕਮਾਂ ਨੂੰ ਖਾਰਜ ਕਰ ਦਿੱਤਾ ਹੈ। ਗੁਜਰਾਤ ਯੂਨੀਵਰਸਿਟੀ ਦੀ ਸੀ.ਆਈ.ਸੀ. ਹੁਕਮਾਂ ਖ਼ਿਲਾਫ਼ ਪਾਈ ਅਪੀਲ ਨੂੰ ਮਨਜ਼ੂਰ ਕਰਦਿਆਂ ਜਸਟਿਸ ਬੀਰੇਨ ਵੈਸ਼ਨਵ ਨੇ ਕੇਜਰੀਵਾਲ ‘ਤੇ 25 ਹਜ਼ਾਰ ਰੁਪਏ ਜੁਰਮਾਨਾ ਠੋਕਿਆ ਹੈ ਅਤੇ ਉਨ੍ਹਾਂ ਨੂੰ ਚਾਰ ਹਫ਼ਤਿਆਂ ਦੇ ਅੰਦਰ ਇਹ ਰਕਮ ਗੁਜਰਾਤ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਿਟੀ ਕੋਲ ਜਮ੍ਹਾਂ ਕਰਾਉਣ ਲਈ ਕਿਹਾ ਹੈ। ਜਸਟਿਸ…
ਏਜੰਟਾਂ ਦੀ ਧੋਖਾਧੜੀ ਕਾਰਨ ਦੇਸ਼-ਨਿਕਾਲੇ ਵਾਲੇ ਹੁਕਮਾਂ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਇਮੀਗਰੇਸ਼ਨ ਅਤੇ ਰਫਿਊਜੀ ਕੈਨੇਡਾ (ਆਈ.ਆਰ.ਸੀ.ਸੀ.) ਦੇ ਟੋਰਾਂਟੋ ਦਫ਼ਤਰ ਦੇ ਸਾਹਮਣੇ ਅੱਜ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ। ਜਗਰਾਉਂ ਨਾਲ ਸਬੰਧਤ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਦੇ ਆਗੂ ਵਰੁਣ ਖੰਨਾ ਨੇ ਹਰਿੰਦਰ ਸਿੰਘ ਮਹਿਰੋਕ, ਚਮਨਦੀਪ ਸਿੰਘ ਤੇ ਹੋਰਨਾਂ ਨਾਲ ਮਿਲ ਕੇ ਇਸ ਮੁਜ਼ਾਹਰੇ ਦੀ ਅਗਵਾਈ ਕੀਤੀ। ਜਲੰਧਰ ਪੁਲੀਸ ਨੇ ਭਾਵੇਂ ਇਸ ਮਾਮਲੇ ‘ਚ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਨ੍ਹਾਂ ਵਿਦਿਆਰਥੀਆਂ ਦੇ ਪੱਖ ‘ਚ ਫ਼ੈਸਲਾ ਲੈਣ ਦੀ ਮੰਗ ਨੂੰ ਲੈ ਕੇ ਇਹ ਮੁਜ਼ਾਹਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ…
ਨਿਊਯਾਰਕ ਰਾਜ ਦੇ ਨਾਲ ਕੈਨੇਡਾ ਦੀ ਸਰਹੱਦ ਨੇੜਿਓਂ ਕਿਊਬਿਕ ‘ਚ ਇਕ ਦਲਦਲੀ ਖੇਤਰ ‘ਚ 6 ਲਾਸ਼ਾਂ ਮਿਲੀਆਂ ਹਨ ਜਿਸ ਮਗਰੋਂ ਪੁਲੀਸ ਹਰਕਤ ‘ਚ ਆ ਗਈ ਹੈ। ਅਮਰੀਕਾ ਨਾਲ ਲੱਗਦੀ ਕਿਊਬਿਕ ਸਰਹੱਦ ਨੇੜੇ 6 ਇਹ ਲਾਸ਼ਾਂ ਮਿਲੀਆਂ ਜਿਸ ਸਬੰਧੀ ਹੁਣ ਜਾਂਚ ਹੋ ਰਹੀ ਹੈ। ਅਕਵੇਸਾਨੇ ਮੋਹੌਕ ਪੁਲੀਸ ਸਰਵਿਸ ਨੇ ਵੀਰਵਾਰ ਦੇਰ ਰਾਤ ਦੱਸਿਆ ਕਿ ਉਹ ਨਿਊਯਾਰਕ ਰਾਜ ਦੇ ਨਾਲ ਕੈਨੇਡਾ ਦੀ ਸਰਹੱਦ ਨੇੜੇ ਕਿਊਬਿਕ ਦੇ ਇਕ ਦਲਦਲੀ ਖੇਤਰ ‘ਚ ਛੇ ਲਾਸ਼ਾਂ ਮਿਲਣ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਕਿਹਾ ਕਿ ਉਹ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਅਤੇ ਟੌਕਸੀਕੋਲੋਜੀ ਟੈਸਟਾਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਪੁਲੀਸ ਵੱਲੋਂ ਹਾਲ ਹੀ ‘ਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੀਤਾ ਗਿਆ। ਇਸ ਸਬੰਧ ‘ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਰਾਹੀਂ ਮੁੱਖ ਮੰਤਰੀ ਨੂੰ ਇਕ ਮੰਗ ਪੱਤਰ ਵੀ ਭੇਜਿਆ ਗਿਆ। ਇਹ ਰੋਸ ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਪੁੱਜ ਕੇ ਸਮਾਪਤ ਹੋਇਆ। ਰੋਸ ਧਰਨੇ ‘ਚ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। ਸ਼੍ਰੋਮਣੀ…
ਕਾਂਗਰਸ ਦੇ ਕਈ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਜਾਂਚ ਜਾਰੀ ਹੈ ਅਤੇ ਹੁਣ ਇਨ੍ਹਾਂ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਨਾਂ ਵੀ ਜੁੜ ਗਿਆ ਹੈ ਜੋ ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਅਨਾਜ ਦੀ ਢੋਆ-ਢੁਆਈ ਦੌਰਾਨ ਹੋਏ ਘਪਲੇ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਆਰੰਭ ਦਿੱਤੀ ਹੈ। 23 ਅਗਸਤ 2022 ਨੂੰ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਮੌਜੂਦਾ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਐੱਸ.ਐੱਸ.ਪੀ. ਵਿਜੀਲੈਂਸ ਬਠਿੰਡਾ ਨੂੰ 2017 ਤੋਂ 2022 ਦੌਰਾਨ ਅਨਾਜ ਦੀ ਢੋਆ-ਢੁਆਈ ਦੌਰਾਨ ਗੜਬੜ ਹੋਣ ਸਬੰਧੀ ਸ਼ਿਕਾਇਤ ਦੇ ਕੇ ਮਨਪ੍ਰੀਤ ਬਾਦਲ ਖ਼ਿਲਾਫ਼ ਜਾਂਚ ਕਰਨ ਲਈ ਕਿਹਾ ਸੀ। ਵਿਜੀਲੈਂਸ ਵੱਲੋਂ…