Author: editor

ਆਸਟਰੇਲੀਆ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਇਥੇ ਪੰਜਾਬੀ ਪਿਛੋਕੜ ਵਾਲੇ ਸੰਸਦ ਮੈਂਬਰ ਡੈਨੀਅਲ ਮੂਕੇ ਸੂਬਾ ਨਿਊ ਸਾਊਥ ਵੇਲਜ਼ ਦੇ ਖ਼ਜ਼ਾਨਾ ਮੰਤਰੀ ਬਣੇ ਹਨ। ਸੂਬੇ ‘ਚ ਹਾਲ ਹੀ ‘ਚ ਹੋਈਆਂ ਚੋਣਾਂ ਮਗਰੋਂ ਪ੍ਰੀਮੀਅਰ ਕ੍ਰਿਸਮਿਨਸ ਦੀ ਅਗਵਾਈ ‘ਚ ਆਸਟਰੇਲੀਅਨ ਲੇਬਰ ਪਾਰਟੀ ਦੀ ਸਰਕਾਰ ਬਣੀ ਹੈ। ਡੈਨੀਅਲ ਸਿਡਨੀ ‘ਚ ਪੰਜਾਬੀ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਇਲਾਕੇ ਦੇ ਜੰਮਪਲ ਹਨ। ਉਨ੍ਹਾਂ ਦਾ ਪਿਛੋਕੜ ਚੰਡੀਗੜ੍ਹ ਤੋਂ ਹੈ ਅਤੇ ਉਹ ਹਿੰਦੂ ਪਰਿਵਾਰ ਨਾਲ ਸਬੰਧ ਰੱਖਦੇ ਹਨ। ਡੈਨੀਅਲ ਅਕਸਰ ਭਾਰਤੀ ਸਮਾਗਮਾਂ ‘ਚ ਸ਼ਿਕਰਤ ਕਰਦੇ ਹਨ। ਉਨ੍ਹਾਂ ਗਿਰਾਵੀਨ ਹਾਈ ਸਕੂਲ ‘ਚ ਪੜ੍ਹਾਈ ਕੀਤੀ ਅਤੇ ਯੂਨੀਅਨ ਅੰਦੋਲਨ ਦੌਰਾਨ ਆਪਣਾ ਕਰੀਅਰ ਸ਼ੁਰੂ ਕੀਤਾ। ਸੰਸਦ ‘ਚ ਆਉਣ ਤੋਂ ਪਹਿਲਾਂ…

Read More

ਕਾਂਗਰਸ ਸਰਕਾਰ ਸਮੇਂ ਪੰਜਾਬ ‘ਚ ਕੈਬਨਿਟ ਮੰਤਰੀ ਰਹੇ ਅਤੇ ਜੰਗਲਾਤ ਵਿਭਾਗ ‘ਚ ਘੁਟਾਲੇ ‘ਚ ਫਸੇ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਹਰਪ੍ਰੀਤ ‘ਤੇ ਦੋਸ਼ ਹੈ ਕਿ ਉਸ ਨੇ 60 ਲੱਖ ਰੁਪਏ ‘ਚ ਖਰੀਦੇ ਪਲਾਟ ਨੂੰ ਉਸੇ ਦਿਨ ਕੇਵਲ 25 ਲੱਖ ਰੁਪਏ ‘ਚ ਖਰੀਦ ਲਿਆ। ਹਰਪ੍ਰੀਤ ਸਿੰਘ ਤੋਂ ਇਲਾਵਾ ਤਿੰਨ ਹੋਰ ਰਾਜ ਕੁਮਾਰ ਨਾਗਪਾਲ, ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਸਰਪੰਚ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਨਾਗਪਾਲ ਨੂੰ ਗ੍ਰਿਫ਼ਤਾਰ ਕਰ ਕੇ ਛੇ ਦਿਨ ਦੇ ਰਿਮਾਂਡ…

Read More

ਮੋਦੀ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਕਾਂਗਰਸ ਨੇ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ ਤਾਂ ਜੋ ਦੇਸ਼ ਅਤੇ ਲੋਕਤੰਤਰ ਨੂੰ ਬਚਾਇਆ ਜਾ ਸਕੇ। ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ ਜਿਸ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ‘ਚ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਅਤੇ ਉਸ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਏ ਜਾਣ ਦੇ ਮਾਮਲੇ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਹਾਲ ਗੇਟ ਤੋਂ ਇਤਿਹਾਸਕ…

Read More

ਅਮਰੀਕਾ ‘ਚ ਇਕ ਪੰਜ ਸਾਲ ਦੇ ਬੱਚੇ ਵੱਲੋਂ ਬੰਦੂਕ ਚਲਾਉਣ ਨਾਲ ਉਸ ਦੇ 16 ਮਹੀਨੇ ਦੇ ਭਰਾ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਉੱਤਰੀ-ਪੱਛਮੀ ਇੰਡੀਆਨਾ ‘ਚ 5 ਸਾਲਾ ਬੱਚੇ ਨੂੰ ਕਥਿਤ ਤੌਰ ‘ਤੇ ਆਪਣੇ ਘਰ ‘ਚ ਇਕ ਬੰਦੂਕ ਮਿਲੀ ਜਿਸ ਨੂੰ ਉਸਨੇ ਚਲਾ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਕੈਪਟਨ ਬ੍ਰਾਇਨ ਫਿਲੀਪਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਵਾਪਰੀ। ਲਾਫਾਏਟ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਦੇ ਸਮੇਂ ਦੋਵੇਂ ਬੱਚੇ ਅਪਾਰਟਮੈਂਟ ‘ਚ ਸਨ। 5 ਸਾਲਾ ਬੱਚੇ ਨੂੰ ਇਕ ਬੰਦੂਕ ਮਿਲੀ ਅਤੇ ਉਸ ਨੇ ਆਪਣੇ ਭਰਾ ‘ਤੇ ਚਲਾ ਦਿੱਤੀ। ਉਨ੍ਹਾਂ ਨੇ…

Read More

ਕਈ ਕਾਰਨਾਂ ਕਰਕੇ ਚਰਚਾ ਤੇ ਵਿਵਾਦਾਂ ‘ਚ ਰਹਿਣ ਵਾਲੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮੁਕੱਦਮਾ ਚੱਲੇਗਾ। ਉਹ ਮੁਕੱਦਮੇ ਦਾ ਸਾਹਮਣਾ ਕਰਨ ਵਾਲੇ ਅਮਰੀਕਾ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਹਨ। ਡੋਨਾਲਡ ਟਰੰਪ ਪੋਰਨ ਸਟਾਰ ਕੇਸ ‘ਚ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਪੋਰਨ ਸਟਾਰ ਸਟੋਰਮੀ ਡੇਨੀਅਲਸ ਦੇ ਭੁਗਤਾਨ ਦੇ ਸਬੰਧ ‘ਚ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਐਲਵਿਨ ਬ੍ਰੈਗ ਨੇ ਦੋਸ਼ੀ ਠਹਿਰਾਇਆ। ਦੋਸ਼ੀ ਬਣਦੇ ਹੀ ਟਰੰਪ ਦੀ ਗ੍ਰਿਫ਼ਤਾਰੀ ਦੀਆਂ ਸੰਭਾਵਨਾਵਾਂ ਵੀ ਵਧ ਗਈਆਂ ਹਨ। ਇਸ ਦੇ ਨਾਲ ਹੀ ਅਗਲੇ ਹਫ਼ਤੇ ਇਨਫੋਰਸਮੈਂਟ ਵਿਭਾਗ ਵੱਲੋਂ ਟਰੰਪ ਨੂੰ ਹਿਸਾਰਤ ਵੀ ਲਿਆ ਜਾ ਸਕਦਾ ਹੈ। ਮੈਨਹਟਨ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ 2016 ‘ਚ ਅਮਰੀਕਨ ਰਾਸ਼ਟਰਪਤੀ…

Read More

ਇਕ ਹੋਰ ਪੰਜਾਬੀ ਲਾਟਰੀ ਨਿਕਲਣ ਨਾਲ ਮਾਲਾਮਾਲ ਹੋ ਗਿਆ ਹੈ। ਬਰੈਂਪਟਨ ਰਹਿਣ ਵਾਲੇ 48 ਸਾਲਾ ਪਰਮਿੰਦਰ ਸਿੰਘ ਸਿੱਧੂ ਦੀ ਇਕ ਲੱਖ ਡਾਲਰ ਦੀ ਲਾਟਰੀ ਲੱਗੀ ਹੈ ਅਤੇ ਇਸ ਲਾਟਰੀ ਨਿਕਲਣ ਪਿੱਛੇ ਵੀ ਦਿਲਚਸਪ ਕਹਾਣੀ ਹੈ। ਕਦੇ-ਕਦਾਈਂ ਲਾਟਰੀ ਦੀ ਟਿਕਟ ਖਰੀਦਣ ਵਾਲੇ ਪਰਮਿੰਦਰ ਸਿੱਧੂ ਨੇ ਜਦੋਂ ਐਤਕੀਂ 649 ਦੀ ਲਾਟਰੀ ਖਰੀਦੀ ਤਾਂ ਵੇਚਣ ਵਾਲੇ ਨੇ ਗਲਤੀ ਨਾਲ ਇਕ ਡਾਲਰ ਵਾਧੂ ਵਾਲਾ ਐਨਕੋਰ ਸ਼ਾਮਲ ਕਰ ਦਿੱਤਾ। ਬਾਅਦ ‘ਚ ਉਸ ਨੇ ਗਲਤੀ ਸੁਧਾਰਨ ਲਈ ਟਿਕਟ ਕੈਂਸਲ ਕਰਕੇ ਨਵੀਂ ਟਿਕਟ ਦੀ ਪੇਸ਼ਕਸ਼ ਕੀਤੀ ਅਤੇ ਉਹ ਦੇਣ ਵੀ ਲੱਗਾ ਸੀ ਤਾਂ ਪਰਮਿੰਦਰ ਸਿੱਧੂ ਨੇ ਨਾਂਹ ਕਰ ਦਿੱਤੀ ਅਤੇ ਐਨਕੋਰ ਵਾਲੀ ਟਿਕਟ ਰੱਖ ਲਈ। ਦਸ ਦਿਨਾਂ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪਤਨੀ ਆਪਣੇ ਪੁੱਤ ਅਤੇ ਧੀ ਸਮੇਤ ਅਮਰੀਕਾ ‘ਚ ਰਹਿੰਦੀ ਹੈ ਅਤੇ ਉਨ੍ਹਾਂ ਦੀ ਧੀ ਸੀਰਤ ਕੌਰ ਨੂੰ ਖਾਲਿਸਤਾਨ ਸਮਰਥਕਾਂ ਨੇ ਧਮਕੀ ਭਰੇ ਫੋਨ ਕੀਤੇ ਹਨ। ਇਹ ਗੱਲ ਪਟਿਆਲਾ ਦੀ ਰਹਿਣ ਵਾਲੀ ਇਕ ਐਡਵੋਕੇਟ ਨੇ ਆਪਣੀ ਫੇਸਬੁੱਕ ਪੋਸਟ ‘ਤੇ ਸ਼ੇਅਰ ਕੀਤੀ ਹੈ। ਜ਼ਿਕਰਯੋਗ ਹੈ ਕਿ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਆਪਣੇ ਦੋ ਬੱਚਿਆਂ ਨਾਲ ਕਈ ਸਾਲਾਂ ਤੋਂ ਅਮਰੀਕਾ ‘ਚ ਰਹਿੰਦੀ ਹੈ। ਐਡਵੋਕੇਟ ਹਰਪ੍ਰੀਤ ਕੌਰ ਬਰਾੜ ਨੇ ਫੇਸਬੁਕ ‘ਤੇ ਧਮਕੀ ਭਰੇ ਫੋਨ ਦਾ ਵਿਰੋਧ ਕਰਦਿਆਂ ਲਿਖਿਆ, ‘ਬੱਚਿਆਂ ਨੂੰ ਧਮਕੀਆਂ ਦੇਣ ਜਾਂ ਗਾਲ੍ਹਾਂ ਕੱਢਣ ਨਾਲ ਕੀ ਉਨ੍ਹਾਂ ਨੂੰ ਖਾਲਿਸਤਾਨ ਮਿਲ ਜਾਵੇਗਾ।’ ਪੰਜਾਬੀ ‘ਚ…

Read More

ਪੁਲੀਸ ‘ਚੋਂ ਸੇਵਾਮੁਕਤ ਹੋਏ ਅਧਿਕਾਰੀ ਅਤੇ ਇਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ‘ਤੇ ਕਈ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇਹ ਮਾਮਲਾ ਇੰਨਾ ਗੰਭੀਰ ਹੈ ਕਿ ਜੇਕਰ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਸ ਦਾ ਪੰਜਾਬ ਅਤੇ ਦੇਸ਼ ਦੀ ਸਿਆਸਤ ‘ਤੇ 200 ਸਾਲ ਤੱਕ ਪ੍ਰਭਾਵ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਮਾਮਲੇ ‘ਚ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਇਸ ਕੇਸ ਦਾ ਕੋਈ ਨਤੀਜਾ ਨਹੀਂ ਨਿਕਲੇਗਾ ਅਤੇ ਦੋਸ਼ੀ ਇਸ ਦਾ ਫ਼ਾਇਦਾ ਉਠਾਉਣਗੇ ਅਤੇ ਅਜਿਹਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮਾਮਲਾ ਅਦਾਲਤ ‘ਚ ਪਹੁੰਚਿਆ…

Read More

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਪੰਜਾਬ ਪੁਲੀਸ ਨੇ ਵੱਡੀ ਪੱਧਰ ‘ਤੇ ਸਿੱਖ ਨੌਜਵਾਨਾਂ ਦੀ ਫੜੋ-ਫੜੀ ਸ਼ੁਰੂ ਕੀਤੀ ਸੀ ਜਿਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਬੇਕਸੂਰ ਨੌਜਵਾਨ ਛੱਡਣ ਲਈ ਚੌਵੀ ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲੀਸ ਵੱਲੋਂ ਧਾਰਾ 107/151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ‘ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਜਦੋਂ ਕਿ ਕੌਮੀ ਸੁਰੱਖਿਆ ਐਕਟ ਅਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਅਕਾਲ ਤਖ਼ਤ…

Read More

‘ਵਾਰਿਸ ਪੰਜਾਬ ਦੇ’ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਮ-ਸਮਰਪਣ ਦੇ ਕਿਆਸਾਂ ਦੌਰਾਨ ਆਪਣੀ ਛੁਪਣਗਾਹ ਤੋਂ ਇਕ ਵੀਡੀਓ ਸੁਨੇਹਾ ਜਾਰੀ ਕਰ ਕੇ ਦਾਅਵਾ ਕੀਤਾ ਹੈ ਕਿ ਉਹ ਚੜ੍ਹਦੀ ਕਲਾ ‘ਚ ਹੈ। ਉਸ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਕਿ ਉਹ ਵਿਸਾਖੀ ‘ਤੇ ਸਰਬੱਤ ਖਾਲਸਾ ਸੱਦ ਕੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰਾਂ ਕਰਨ। ਇਸ ਤੋਂ ਬਾਅਦ ਹੁਣ ਸਭ ਨਜ਼ਰਾਂ ਜਥੇਦਾਰ ਵੱਲ ਲੱਗ ਗਈਆਂ ਹਨ ਕਿ ਕੀ ਉਹ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦ ਲੈਂਦੇ ਹਨ ਜਾਂ ਨਹੀਂ। ਕਰੀਬ ਬਾਰ੍ਹਾਂ ਦਿਨਾਂ ਦੀ ਲੁਕਣਮੀਟੀ ਮਗਰੋਂ ਜਾਰੀ ਸੁਨੇਹੇ ‘ਚ ਜਿੱਥੇ ਅੰਮ੍ਰਿਤਪਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ…

Read More