Author: editor
ਸੀ.ਬੀ.ਆਈ. ਦੀ ਮੁਹਾਲੀ ਅਦਾਲਤ ਨੇ 32 ਸਾਲ ਪੁਰਾਣੇ ਮਾਮਲੇ ‘ਚ ਗਲਤ ਤਰੀਕੇ ਨਾਲ ਹਿਰਾਸਤ ‘ਚ ਲੈਣ ਨਾਲ ਸਬੰਧਤ ਇਕ ਮਾਮਲੇ ‘ਚ ਨੇ 3 ਪੁਲੀਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ 5-5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ‘ਤੇ ਜੁਰਮਾਨਾ ਵੀ ਲਾਇਆ ਹੈ। ਸਜ਼ਾ ਪਾਉਣ ਵਾਲਿਆਂ ‘ਚ ਤਤਕਾਲੀਨ ਇੰਸਪੈਕਟਰ ਸੂਬਾ ਸਿੰਘ, ਉਸ ਦਾ ਸਹਿਕਰਮੀ ਰਵੇਲ ਸਿੰਘ ਅਤੇ ਦਲਬੀਰ ਸਿੰਘ ਸ਼ਾਮਲ ਹਨ। ਪੀੜਤ ਧਿਰ ਦੇ ਵਕੀਲ ਜਗਜੀਤ ਸਿੰਘ ਨੇ ਦੱਸਿਆ ਕਿ 1991 ‘ਚ ਥਾਣਾ ਝਬਾਲ ਜ਼ਿਲ੍ਹਾ ਤਰਨਤਾਰਨ ‘ਚ ਤਾਇਨਾਤ ਇੰਸਪੈਕਟਰ ਸੂਬਾ ਸਿੰਘ ਦੀ ਟੀਮ ਨੇ ਬਲਜੀਤ ਸਿੰਘ ਅਤੇ ਉਸ ਦੇ ਭਰਾ ਪਰਮਜੀਤ ਸਿੰਘ ਨੂੰ ਹਿਰਾਸਤ ‘ਚ ਲਿਆ ਸੀ। ਪੁਲੀਸ…
ਭਾਰਤੀ ਮੂਲ ਦੇ ਅਜੇ ਬੰਗਾ ਦਾ ਬਿਨਾਂ ਕਿਸੇ ਵਿਰੋਧ ਦੇ ਵਰਲਡ ਬੈਂਕ ਦਾ ਪ੍ਰਧਾਨ ਬਣਨਾ ਲਗਭਗ ਤੈਅ ਹੈ। ਨਾਮਜ਼ਦਗੀਆਂ ਬੁੱਧਵਾਰ ਨੂੰ ਖਤਮ ਹੋ ਗਈਆਂ। ਕਿਸੇ ਹੋਰ ਦੇਸ਼ ਨੇ ਜਨਤਕ ਤੌਰ ‘ਤੇ ਵਿਕਲਪਕ ਉਮੀਦਵਾਰ ਦਾ ਪ੍ਰਸਤਾਵ ਨਹੀਂ ਦਿੱਤਾ ਹੈ। ਮਤਲਬ ਬੰਗਾ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਨਹੀਂ ਹੈ। ਇੰਡੀਆ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਅਜੇ ਬੰਗਾ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਹੈ। ਮਾਸਟਰਕਾਰਡ ਇੰਕ. ਦੇ ਸਾਬਕਾ ਸੀ.ਈ.ਓ. ਨੂੰ ਪਿਛਲੇ ਮਹੀਨੇ ਰਾਸ਼ਟਰਪਤੀ ਜੋਅ ਬਾਈਡੇਨ ਤੋਂ ਸਮਰਥਨ ਪ੍ਰਾਪਤ ਹੋਇਆ ਸੀ ਜਦੋਂ ਮੌਜੂਦਾ ਚੇਅਰਮੈਨ ਡੇਵਿਡ ਮਾਲਪਾਸ ਨੇ ਲਗਭਗ ਇਕ ਸਾਲ ਪਹਿਲਾਂ ਅਹੁਦਾ ਛੱਡਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਬਲੂਮਬਰਗ ਨਿਊਜ਼…
ਫਿਲੀਪੀਨ ਟਾਪੂਆਂ ਦੇ ਵਿਚਕਾਰ ਲਗਭਗ 250 ਯਾਤਰੀਆਂ ਅਤੇ ਚਾਲਕ ਦਲ ਨੂੰ ਲੈ ਕੇ ਜਾ ਰਹੇ ਇਕ ਸਮੁੰਦਰੀ ਜਹਾਜ਼ ‘ਚ ਅੱਗ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਅਜੇ ਵੀ ਲਾਪਤਾ ਹਨ। ਸੂਬਾਈ ਗਵਰਨਰ ਨੇ ਇਹ ਜਾਣਕਾਰੀ ਦਿੱਤੀ। ਬਾਸਿਲਾਨ ਦੇ ਦੱਖਣੀ ਟਾਪੂ ਸੂਬੇ ਦੇ ਗਵਰਨਰ ਜਿਮ ਹਾਟਾਮੈਨ ਨੇ ਕਿਹਾ ਕਿ ਬਚਾਏ ਗਏ ਲੋਕਾਂ ‘ਚੋਂ ਕਈਆਂ ਨੇ ਅੱਗ ਲੱਗਣ ਤੋਂ ਬਾਅਦ ਘਬਰਾ ਕੇ ਪਾਣੀ ‘ਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਨੂੰ ਤੱਟ ਰੱਖਿਅਕ, ਜਲ ਸੈਨਾ, ਇਕ ਹੋਰ ਕਿਸ਼ਤੀ ਅਤੇ ਸਥਾਨਕ ਮਛੇਰਿਆਂ ਨੇ ਸਮੁੰਦਰ ‘ਚੋਂ ਬਾਹਰ ਕੱਢਿਆ। ਵੀਰਵਾਰ ਨੂੰ ਵੀ ਤਲਾਸ਼ੀ ਅਤੇ ਬਚਾਅ ਕਾਰਜ ਜਾਰੀ ਰਿਹਾ। ਗਵਰਨਰ ਨੇ ਕਿਹਾ…
ਦੁਨੀਆਂ ਦੇ ਬਿਹਤਰੀਨ ਫੁਟਬਾਲਰਾਂ ‘ਚੋਂ ਇਕ ਲਿਓਨਲ ਮੈਸੀ ਨੇ ਕੁਰਾਕਾਓ ਵਿਰੁੱਧ ਕੌਮਾਂਤਰੀ ਦੋਸਤਾਨਾ ਮੈਚ ਦੇ ਪਹਿਲੇ ਅੱਧ ‘ਚ ਹੈਟ੍ਰਿਕ ਬਣਾਉਂਦਿਆਂ ਅਰਜਨਟੀਨਾ ਲਈ 100 ਗੋਲ ਕਰਨ ਦਾ ਅੰਕੜਾ ਪਾਰ ਕਰ ਲਿਆ ਹੈ। ਲੰਘੇ ਵਰ੍ਹੇ ਦਸੰਬਰ ‘ਚ ਵਰਲਡ ਕੱਪ ਖ਼ਿਤਾਬ ਜਿੱਤਣ ਮਗਰੋਂ ਆਪਣੇ ਦੂਜੇ ਮੈਚ ‘ਚ ਅਰਜਨਟੀਨਾ ਨੇ ਕੁਰਕਾਓ ਨੂੰ 7-0 ਨਾਲ ਹਰਾਇਆ। ਪੈਂਤੀ ਵਰ੍ਹਿਆਂ ਦੇ ਮੈਸੀ ਨੇ ਮੈਚ ਦੇ 20ਵੇਂ ਮਿੰਟ ‘ਚ ਗੋਲ ਨਾਲ ਟੀਮ ਦਾ ਖਾਤਾ ਖੋਲ੍ਹਣ ਦੇ ਨਾਲ ਕੌਮਾਂਤਰੀ ਮੈਚਾਂ ‘ਚ 100 ਗੋਲਾਂ ਦਾ ਅੰਕੜਾ ਪੂਰਾ ਕੀਤਾ। ਇਸ ਤੋਂ ਬਾਅਦ ਮੈਸੀ ਨੇ ਮੈਚ ਦੌਰਾਨ 33ਵੇਂ ਅਤੇ 37ਵੇਂ ਮਿੰਟ ‘ਚ ਵੀ ਗੋਲ ਦਾਗੇ। ਮੈਸੀ ਦੇ ਨਾਮ ਕੌਮਾਂਤਰੀ ਪੱਧਰ ‘ਤੇ ਹੁਣ…
ਪੰਜਾਬੀ ਮੂਲ ਦੀ ਕੈਨੇਡੀਅਨ ਨੀਨਾ ਤਾਂਗੜੀ ਨੇ ਓਂਟਾਰੀਓ ‘ਚ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਨੀਨਾ ਤਾਂਗੜੀ ਮਿਸੀਸਾਗਾ-ਸਟ੍ਰੀਟਸਵਿਲੇ ਲਈ ਪ੍ਰੋਵਿੰਸ਼ੀਅਲ ਪਾਰਲੀਮੈਂਟ ਦੀ ਮੈਂਬਰ ਰਹੀ ਹੈ। ਮੰਤਰੀ ਵਜੋਂ ਆਪਣੀ ਨਵੀਂ ਭੂਮਿਕਾ ‘ਚ ਨੀਨਾ ਓਂਟਾਰੀਓ ਦੇ ਛੋਟੇ ਕਾਰੋਬਾਰੀ ਭਾਈਚਾਰੇ ਨੂੰ ਵਧਾਉਣ ਅਤੇ ਕੋਵਿਡ-19 ਮਹਾਮਾਰੀ ਤੋਂ ਸੂਬੇ ਦੀ ਰਿਕਵਰੀ ‘ਚ ਸਹਾਇਤਾ ਕਰਨ ਲਈ ਵਚਨਬੱਧ ਹੈ। ਆਪਣੀ ਪਹਿਲੀ ਇੰਟਰਵਿਊ ‘ਚ ਨੀਨਾ ਤਾਂਗੜੀ ਨੇ ਕਿਹਾ ਕਿ ਉਹ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਲੋਕਾਂ ਲਈ ਕੰਮ ਕਰੇਗੀ ਜੋ ਪਹਿਲੀ ਵਾਰ ਕੈਨੇਡਾ ‘ਚ ਘਰ ਖਰੀਦਣਾ ਚਾਹੁੰਦੇ ਹਨ ਜਾਂ ਪੜ੍ਹਾਈ ਲਈ ਇਥੇ ਆਏ ਹਨ ਅਤੇ ਘਰ ਖਰੀਦਣਾ ਚਾਹੁੰਦੇ ਹਨ। ਨੀਨਾ ਵਿੱਤੀ ਪ੍ਰਬੰਧਨ ‘ਚ 30 ਸਾਲਾਂ ਤੋਂ ਵੱਧ…
ਸੀਨੀਅਰ ਕਾਂਗਰਸੀ ਆਗੂ ਅਤੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੇ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਕਰਕੇ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਕਰਵਾਉਣ ਬਾਰੇ ਚੋਣ ਕਮਿਸ਼ਨ ਨੇ ਪ੍ਰੋਗਰਾਮ ਐਲਾਨ ਦਿੱਤਾ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ‘ਚ ਚੋਣ ਜ਼ਾਬਤਾ ਲੱਗ ਗਿਆ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕੀਤਾ ਹੋਇਆ ਹੈ। ਇਕੱਲੀ ਕਾਂਗਰਸ ਹੀ ਅਜਿਹੀ ਪਾਰਟੀ ਹੈ ਜਿਸ ਨੇ ਚੋਣਾਂ ਦੀ…
ਪਿਛਲੇ ਦਿਨੀਂ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੀ ਚਰਚਿਤ ਖ਼ਬਰ ਦੇ ਸਬੰਧ ‘ਚ ਜਲੰਧਰ ਪੁਲੀਸ ਨੇ ਕਾਰਵਾਈ ਕਰਦਿਆਂ ਲੱਖਾਂ ਰੁਪਏ ਭੋਟਣ ਵਾਲੇ ਇਕ ਏਜੰਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੋ ਹੋਰ ਫਰਾਰ ਦੱਸੇ ਜਾਂਦੇ ਹਨ। ਇਨ੍ਹਾਂ ਵਿਦਿਆਰਥੀਆਂ ਤੋਂ ਲੱਖਾਂ ਰੁਪਏ ਭੋਟ ਕੇ ਉਨ੍ਹਾਂ ਨੂੰ ਵਿਦੇਸ਼ ਦੇ ਕਈ ਪ੍ਰਾਈਵੇਟ ਕਾਲਜਾਂ ਦੇ ਫਰਜ਼ੀ ਆਫਰ ਲੈਟਰ ਦੇਣ ਦੇ ਦੋਸ਼ ‘ਚ ਜਲੰਧਰ ਕਮਿਸ਼ਨਰੇਟ ਪੁਲੀਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ 2 ਹੋਰਨਾਂ ਦੀ ਭਾਲ ‘ਚ ਪੁਲੀਸ ਵੱਲੋਂ ਛਾਪੇਮਾਰੀ ਜਾਰੀ ਹੈ। ਕਾਬੂ ਕਾਰੋਬਾਰੀ ਤੋਂ ਫਰਜ਼ੀਵਾੜੇ ਬਾਰੇ ਪੁੱਛਗਿੱਛ ਡੀ.ਸੀ.ਪੀ. ਵਤਸਲਾ ਗੁਪਤਾ ਕਰ ਰਹੇ…
ਪਿਛਲੇ ਕਰੀਬ ਇਕ ਸਾਲ ਤੋਂ ਪਟਿਆਲਾ ਕੇਂਦਰੀ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 9 ਤੋਂ 13 ਅਪ੍ਰੈਲ ਦਰਮਿਆਨ ਰਿਹਾਅ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰ ਦੱਸਦੇ ਹਨ ਕਿ ਹੋਰ ਕੈਦੀਆਂ ਦੀ ਰਿਹਾਈ ‘ਚ ਨਵਜੋਤ ਸਿੱਧੂ ਦਾ ਨਾਂ ਵੀ ‘ਵਿਸਾਖੀ ਲਿਸਟ’ ‘ਚ ਸ਼ਾਮਲ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕੈਦੀਆਂ ਦੀ ਰਿਹਾਈ ਲਈ ਕਮੇਟੀ ਦਾ ਗਠਨ ਕਰ ਦਿੱਤਾ ਹੈ ਅਤੇ ਕਮੇਟੀ ਇਸ ਸਬੰਧੀ ਆਪਣੀਆਂ ਸਿਫਾਰਸ਼ਾਂ ਦੇਵੇਗੀ। ਜੇਲ੍ਹ ਵਿਭਾਗ ਮੁੱਖ ਮੰਤਰੀ ਕੋਲ ਹੈ ਆਖ਼ਰੀ ਫ਼ੈਸਲਾ ਉਨ੍ਹਾਂ ‘ਤੇ ਛੱਡਿਆ ਹੋਇਆ ਹੈ ਪਰ ਵਿਭਾਗ ਦੇ ਅਧਿਕਾਰੀਆਂ ਨੇ ਇਸ ਮਾਮਲੇ ‘ਚ ਆਪਣਾ ਮੂੰਹ ਬੰਦ ਰੱਖਿਆ ਹੋਇਆ ਹੈ। 34 ਸਾਲ ਪੁਰਾਣੇ ਰੋਡ…
ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਜਥੇਦਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਤਰ੍ਹਾਂ ਨਾਲ ਆਹਮੋ-ਸਾਹਮਣੇ ਹੋ ਗਏ ਹਨ। ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਦੇ ਟਵੀਟ ਨੂੰ ਲੈ ਕੇ ਚਰਚਾ ਛਿੜ ਪਈ। ਇਸ ਟਵੀਟ ਵਿਚਲੀ ਸ਼ਬਦਾਵਲੀ ਦੀ ਚੁਫੇਰਿਓਂ ਨਿਖੇਧੀ ਹੋ ਰਹੀ ਹੈ। ਨਿਰਪੱਖ ਰਹਿਣ ਵਾਮੇ ਆਗੂ ਤੇ ਆਮ ਲੋਕ ਵੀ ਕਹਿ ਰਹੇ ਹਨ ਕਿ ਜਥੇਦਾਰ ਨਾਲ ਸਹਿਮਤੀ ਤੇ ਅਸਹਿਮਤੀ ਵੱਖਰੀ ਗੱਲ ਹੈ ਪਰ ਅਜਿਹੀ ਸ਼ਬਦਾਵਲੀ ਦੀ ਜਨਤਕ ਵਰਤੋਂ ਮੰਦਭਾਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ।…
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਮੁਤਾਬਕ ਕੋਟਕਪੂਰਾ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਫਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੇ ਫਰੀਦਕੋਟ ‘ਚ ਆਤਮ-ਸਮਰਪਣ ਕਰ ਦਿੱਤਾ। ਉਪਰੰਤ ਕੋਰਟ ਨੇ ਇਨ੍ਹਾਂ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੇ ਅਦਾਲਤ ‘ਚ 5-5 ਲੱਖ ਰੁਪਏ ਦੇ ਮੁਚੱਲਕੇ ਭਰੇ ਅਤੇ ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਚਲਾਨ ਦੀਆਂ ਨਕਲਾਂ ਸੌਂਪ ਦਿੱਤੀਆਂ। ਇਸੇ ਦਰਮਿਆਨ ਡੀ.ਆਈ.ਜੀ. ਅਮਰ ਸਿੰਘ ਚਾਹਲ ਨੇ ਵੀ ਕੋਟਕਪੂਰਾ ਗੋਲੀ ਕਾਂਡ ਕੇਸ ‘ਚ ਪੇਸ਼ ਹੋਣ ਦੀ ਇੱਛਾ ਜ਼ਾਹਿਰ ਕਰਦਿਆਂ ਵਧੀਕ ਸੈਸ਼ਨ ਜੱਜ…