Author: editor
ਕੈਲੀਫੋਰਨੀਆ ਤੋਂ ਬਾਅਦ ਹੁਣ ਅਮਰੀਕਾ ਦੇ ਦੱਖਣ-ਪੂਰਬੀ ਰਾਜ ਮਿਸੀਸਿਪੀ ‘ਚ ਦੇਰ ਰਾਤ ਆਏ ਭਿਆਨਕ ਤੂਫਾਨ ਨੇ ਜੰਮ ਕੇ ਤਬਾਹੀ ਮਚਾਈ ਜਿਸ ਕਾਰਨ ਕਈ ਘਰ ਡਿੱਗ ਪਏ। ਇਸ ਭਿਆਨਕ ਤੂਫਾਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਦੂਜੇ ਪਾਸੇ ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ ‘ਤੇ ਪਹੁੰਚ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਮੌਕੇ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਮੁਤਾਬਕ ਤੂਫਾਨ ਦੀ ਰਫਤਾਰ 160 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਸੀ ਜਿਸ…
ਬਤੌਰ ਰਾਸ਼ਟਰਪਤੀ ਆਪਣੀ ਪਹਿਲੀ ਕੈਨੇਡਾ ਫੇਰੀ ‘ਤੇ ਆਏ ਜੋਅ ਬਾਇਡਨ ਨੇ ਕਿਹਾ ਕਿ ਇਹ ਅਮਰੀਕਾ ਦੀ ਖੁਸ਼ਕਿਸਮਤੀ ਹੈ ਕਿ ਕੈਨੇਡਾ ਉਸ ਦਾ ਗੁਆਂਢੀ ਹੈ। ਦੋਵੇਂ ਦੇਸ਼ ਤੇਜ਼ੀ ਨਾਲ ਬਦਲ ਰਹੀ ਗਲੋਬਲ ਅਰਥਵਿਵਸਥਾ, ਜਲਵਾਯੂ ਪਰਿਵਰਤਨ, ਯੂਰਪ ‘ਚ ਜੰਗ ਅਤੇ ਹੋਰ ਮੁੱਦਿਆਂ ਨਾਲ ਜੂਝ ਰਹੇ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਅਤੇ ਕੈਨੇਡਾ ਦਰਮਿਆਨ ਨਜ਼ਦੀਕੀ ਅਤੇ ‘ਅਟੁੱਟ’ ਸਬੰਧਾਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਾਂਝੇ ਮੁੱਲ ਦੁਨੀਆ ਲਈ ਕਦੇ ਇੰਨੇ ਜ਼ਿਆਦਾ ਅਹਿਮ ਨਹੀਂ ਰਹੇ, ਜਿੰਨੇ ਉਹ ਹੁਣ ਹਨ। ਇਮੀਗ੍ਰੇਸ਼ਨ ਸਬੰਧੀ ਮੁੱਦੇ ‘ਤੇ ਬਾਇਡਨ ਅਤੇ ਟਰੂਡੋ ਨੇ ਇਕ ਸਮਝੌਤੇ ਦਾ…
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿਚਰਵਾਰ ਵਿਆਹ ਦੇ ਬੰਧਨ ‘ਚ ਬੱਝ ਗਏ। ਉਨ੍ਹਾਂ ਆਈ.ਪੀ.ਐੱਸ. ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਵਾਇਆ ਹੈ ਜੋ ਇਸ ਸਮੇਂ ਪੰਜਾਬ ਪੁਲੀਸ ‘ਚ ਮਾਨਸਾ ਹੈੱਡਕੁਆਰਟਰ ਵਿਖੇ ਪੁਲੀਸ ਕਪਤਾਨ ਵਜੋਂ ਤਾਇਨਾਤ ਹਨ। ਸੁਭਾਗੀ ਜੋੜੀ ਦਾ ਅਨੰਦ ਕਾਰਜ ਨੰਗਲ ਨੇੜਲੇ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਵਿਖੇ ਪੂਰਨ ਗੁਰ ਮਰਿਯਾਦਾ ਅਨੁਸਾਰ ਸੰਪਨ ਹੋ ਗਿਆ। ਉਨ੍ਹਾਂ ਦੇ ਅਨੰਦ ਕਾਰਜ ਸ਼ਨਿਚਰਵਾਰ ਸਵੇਰੇ 8 ਵਜੇ ਸ਼ੁਰੂ ਹੋਣਾ ਸੀ ਪਰ ਮੀਂਹ ਕਰਕੇ ਕੁਝ ਦੇਰੀ ਨਾਲ ਹੋਇਆ। ਵਿਆਹ ਦੀਆਂ ਰਸਮਾਂ ‘ਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਬੈਂਸ ਅਤੇ ਜੋਤੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨੰਗਲ ਦੇ ਇਤਿਹਾਸਕ ਰੈਸਟ ਹਾਊਸ…
ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ‘ਚ ਚਾਕਲੇਟ ਫੈਕਟਰੀ ‘ਚ ਸ਼ਾਮ ਨੂੰ ਧਮਾਕਾ ਹੋਣ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਲਾਪਤਾ ਹੋ ਗਏ। ਵੈਸਟ ਰੀਡਿੰਗ ਬੋਰੋ ਪੁਲੀਸ ਵਿਭਾਗ ਦੇ ਮੁਖੀ ਵੇਨ ਹੋਲਬੇਨ ਨੇ ਵੈਸਟ ਰੀਡਿੰਗ ਸਥਿਤ ਆਰ.ਐੱਮ. ਪਾਲਮਰ ਕਾਰਪੋਰੇਸ਼ਨ ਦੇ ਪਲਾਂਟ ‘ਚ ਹੋਏ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋਣ ਅਤੇ ਕਈ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਤੋਂ ਬਾਅਦ 9 ਲੋਕ ਲਾਪਤਾ ਹਨ। ਹੋਲਬੇਨ ਨੇ ਇਕ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਇਹ ਧਮਾਕਾ ਸ਼ਾਮ 4:57 ਵਜੇ ਹੋਇਆ। ਉਨ੍ਹਾਂ ਦੱਸਿਆ ਕਿ ਇਸ ਕਾਰਨ ਕੰਪਲੈਕਸ ਦੀ ਇਕ ਇਮਾਰਤ ਨਸ਼ਟ…
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਬੱਬਰ ਖਾਲਸਾ ਇੰਟਰਨੈੱਸ਼ਨਲ ਅਤੇ ਕਈ ਹੋਰ ਖ਼ਾਲਿਸਤਾਨ ਸਮਰਥਕ ਅੱਤਵਾਦੀ ਸੰਗਠਨਾਂ ਦੇ ਨਾਲ-ਨਾਲ 12 ਹੋਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਐੱਨ.ਆਈ.ਏ. ਤਿੰਨ ਅੱਤਵਾਦੀ-ਗੈਂਗਸਟਰ ਮਿਲੀਭਗਤ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਚਾਰਜਸ਼ੀਟ ‘ਚ ਬੱਬਰ ਖਾਲਸਾ ਅਤੇ ਹੋਰ ਖਾਲਿਸਤਾਨ ਸਮਰਥਕ ਸੰਗਠਨਾਂ ਦੇ ਨਾਲ ਅਪਰਾਧਕ ਸਿੰਡੀਕੇਟ ਦੇ ਮੈਂਬਰਾਂ ਅਤੇ ਡਰੱਗ ਤਸਕਰਾਂ ਵਿਚਾਲੇ ਸਬੰਧਾਂ ਦਾ ਖੁਲਾਸਾ ਕੀਤਾ ਗਿਆ ਹੈ। ਐੱਨ.ਆਈ.ਏ. ਦੀ ਚਾਰਜਸ਼ੀਟ ‘ਚ ਕਿਹਾ ਗਿਆ ਹੈ ਕਿ ਲਾਰੈਂਸ 2015 ਤੋਂ ਹਿਰਾਸਤ ‘ਚ ਹੈ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਨਾਲ ਵੱਖ-ਵੱਖ ਰਾਜਾਂ ‘ਚ ਜੇਲ੍ਹਾਂ ਤੋਂ ਆਪਣੇ ਅੱਤਵਾਦ-ਅਪਰਾਧ ਸਿੰਡੀਕੇਟ ਚੱਲਾ ਰਿਹਾ ਹੈ। ਲਾਰੈਂਸ ਨਵੰਬਰ ‘ਚ…
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਰੀਬੀ ਦੋਸਤ ਪੱਪਲਪ੍ਰੀਤ ਦੀ ਮਦਦ ਕਰਨ ਵਾਲੀ ਸ਼ਾਹਬਾਦ ਦੀ ਔਰਤ ਬਲਜੀਤ ਕੌਰ ਨੂੰ ਭਾਰੀ ਸੁਰੱਖਿਆ ਦਰਮਿਆਨ ਨਕੋਦਰ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਪੁਲੀਸ ਨੂੰ ਉਕਤ ਔਰਤ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਜੀਤ ਕੌਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤ ਨੂੰ ਘਰ ‘ਚ ਪਨਾਹ ਦੇਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਾਹਬਾਦ ਦੀ ਰਹਿਣ ਵਾਲੀ ਬਲਜੀਤ ਕੌਰ ਨੇ 19 ਮਾਰਚ ਨੂੰ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਨੂੰ ਆਪਣੇ ਘਰ ਪਨਾਹ ਦਿੱਤੀ ਸੀ ਜਿਸ ਦੇ ਤਹਿਤ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼…
ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ‘ਚ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ‘ਚ ਜ਼ਿਲ੍ਹਾ ਅਦਾਲਤ ਨੇ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ‘ਤੇ ਕਤਲ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਸ਼ੂਟਰ ਨੀਰਜ ਖ਼ਿਲਾਫ਼ ਹੁਣ ਜ਼ਿਲ੍ਹਾ ਅਦਾਲਤ ‘ਚ ਟ੍ਰਾਇਲ ਚੱਲੇਗਾ। ਗੁਰਲਾਲ ਦਾ 10 ਅਕਤੂਬਰ 2020 ਨੂੰ ਇੰਡਸਟ੍ਰੀਅਲ ਏਰੀਆ ਫੇਜ਼-1 ‘ਚ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਮੋਟਰਸਾਈਕਲ ‘ਤੇ ਸਨ। ਪੁਲੀਸ ਕੇਸ ਮੁਤਾਬਕ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਹ ਕਤਲ ਕੀਤਾ ਸੀ। ਸਿਟੀ ਇੰਪੋਰੀਅਮ ਮਾਲ ਦੇ ਸਾਹਮਣੇ ਇਹ ਕਤਲ ਹੋਇਆ ਸੀ। ਪੁਲੀਸ ਨੇ ਚਸਕਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਰਜ ਕੀਤੀ…
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ‘ਚੋਂ ਜਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ‘ਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਜਿਸ ਕਾਹਲ ਨਾਲ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਹੈ, ਉਸ ‘ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਵੀ ਮੈਂਬਰ ਨੂੰ ਅਦਾਲਤ ਦੇ ਫ਼ੈਸਲੇ ਦੇ 24 ਘੰਟਿਆਂ ਅੰਦਰ ਅਯੋਗ ਠਹਿਰਾਉਣਾ ਸਹੀ ਨਹੀਂ ਹੈ, ਖਾਸ ਤੌਰ ‘ਤੇ ਉਦੋਂ ਜਦੋਂ ਫ਼ੈਸਲੇ ਖ਼ਿਲਾਫ਼ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੋਵੇ। ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ…
ਮੁੰਬਈ ਇੰਡੀਅਨਜ਼ ਨੇ ਨੈਟਲੀ ਸਿਵਰ ਬ੍ਰੰਟ (ਅਜੇਤੂ 72) ਦੀ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਤੇਜ਼ ਗੇਂਦਬਾਜ਼ ਇਸੀ ਵੋਂਗ (15 ਦੌੜਾਂ ‘ਤੇ 4 ਵਿਕਟਾਂ) ਸਦਕਾ ਯੂ.ਪੀ. ਵਾਰੀਅਰਜ਼ ਨੂੰ 72 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਉਸ ਦਾ ਸਾਹਮਣਾ 26 ਮਾਰਚ ਐਤਵਾਰ ਨੂੰ ਦਿੱਲੀ ਕੈਪੀਟਲਸ ਨਾਲ ਹੋਵੇਗਾ। ਮੁੰਬਈ ਇੰਡੀਅਨਜ਼ ਨੇ ਸਿਵਰ ਬ੍ਰੰਟ ਦੀ 9 ਚੌਕਿਆਂ ਤੇ 2 ਛੱਕਿਆਂ ਨਾਲ ਸਜੀ ਅਰਧ ਸੈਂਕੜੇ ਵਾਲੀ ਪਾਰੀ ਨਾਲ ਬੱਲੇਬਾਜ਼ੀ ਦਾ ਸੱਦਾ ਮਿਲਣ ਤੋਂ ਬਾਅਦ 4 ਵਿਕਟਾਂ ‘ਤੇ 182 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ। ਇਸ ਟੀਚੇ ਦੇ ਜਵਾਬ ‘ਚ ਯੂ.ਪੀ. ਵਾਰੀਅਰਜ਼ ਦੀ ਟੀਮ 17.4 ਓਵਰਾਂ ‘ਚ 110 ਦੌੜਾਂ ‘ਤੇ ਸਿਮਟ ਗਈ।…
ਭਾਰਤੀ ਮਹਿਲਾ ਹਾਕੀ ਟੀਮ ਦੀ ਮਿਡਫੀਲਡਰ ਸਲੀਮਾ ਟੇਟੇ ਨੂੰ ਦੋ ਸਾਲ ਲਈ ਏ.ਐੱਚ.ਐੱਫ. ਦਾ ਐਥਲੀਟ ਦੂਤ ਨਿਯੁਕਤ ਕੀਤਾ ਗਿਆ। ਟੇਟੇ ਨੇ ਕੋਰੀਆ ਦੇ ਮੁੰਗੇਯੋਂਗ ‘ਚ ਏਸ਼ੀਆਈ ਹਾਕੀ ਮਹਾਸੰਘ (ਏ.ਐੱਚ. ਐੱਫ.) ਦੀ ਕਾਂਗਰਸ ਦੌਰਾਨ ਪ੍ਰਮਾਣ ਪੱਤਰ ਅਤੇ ਇਸ ਅਹੁਦੇ ਨੂੰ ਸਵੀਕਾਰ ਕੀਤਾ। ਉਹ ਅੱਜ 25 ਮਾਰਚ ਤੋਂ ਇਹ ਜ਼ਿੰਮੇਦਾਰੀ ਸੰਭਾਲ ਲਈ। ਆਪਣੀ ਅਗਵਾਈ ‘ਚ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਦੱਖਣ ਅਫਰੀਕਾ ਦੇ ਪੋਚੇਫਸਟਰੂਮ ‘ਚ 2021 ਐੱਫ.ਆਈ.ਐੱਚ. ਮਹਿਲਾ ਜੂਨੀਅਰ ਵਿਸ਼ਵ ਕੱਪ ‘ਚ ਚੌਥਾ ਸਥਾਨ ਦਿਵਾਉਣ ਵਾਲੀ ਟੇਟੇ ਇਸ ਅਹੁਦੇ ਲਈ ਏਸ਼ੀਆ ਵੱਲੋਂ ਨਿਯੁਕਤ 4 ਖਿਡਾਰੀਆਂ ਵਿੱਚੋਂ ਇਕ ਹੈ। ਟੇਟੇ ਨੇ ਹਾਕੀ ਇੰਡੀਆ ਨੂੰ ਦਿੱਤੇ ਇਕ ਬਿਆਨ ‘ਚ ਕਿਹਾ, ‘ਮੈਨੂੰ ਉਨ੍ਹਾਂ ਐਥਲੀਟ…