Author: editor
ਅੰਮ੍ਰਿਤਪਾਲ ਸਿੰਘ ਪੰਜਾਬ ‘ਚੋਂ ਫਰਾਰ ਹੋ ਕੇ ਹਰਿਆਣਾ ‘ਚ ਪਹੁੰਚਿਆ ਸੀ ਅਤੇ ਇਸ ਸਬੰਧੀ ਪੁਲੀਸ ਨੇ ਸੀ.ਸੀ.ਟੀ.ਵੀ. ਫੁਟੇਜ ਜਾਰੀ ਕਰਦਿਆਂ ਇਕ ਔਰਤ ਖ਼ਿਲਾਫ਼ ਕਾਰਵਾਈ ਵੀ ਕੀਤੀ ਹੈ। ਇਸੇ ਦੌਰਾਨ ਪੁਲੀਸ ਨੂੰ ਅੰਮ੍ਰਿਤਪਾਲ ਸਿੰਘ ਦੇ ਘਰੋਂ ਉਸ ਦਾ ਪਾਸਪੋਰਟ ਨਹੀਂ ਮਿਲਿਆ। ਪਾਸਪੋਰਟ ਗਾਇਬ ਹੋਣ ਤੋਂ ਪੁਲੀਸ ਨੂੰ ਅੰਮ੍ਰਿਤਪਾਲ ਸਿੰਘ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ ਜਿਸ ਕਰਕੇ ਦੇਸ਼ ਦੇ ਏਅਰਪੋਰਟਾਂ ਨੂੰ ਸੂਚਿਤ ਕੀਤਾ ਗਿਆ ਹੈ। ਇਹ ਸਾਰੀ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਅੱਜ ਮੀਡੀਆ ਨੂੰ ਦਿੱਤੀ। ਕੁਰੂਕਸ਼ੇਤਰ ਸਥਿਤ ਘਰ ਦੇ ਸਾਹਮਣੇ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ ਜਿੱਥੇ ਅੰਮ੍ਰਿਤਪਾਲ ਸਿੰਘ 19 ਤਰੀਕ ਦੀ ਰਾਤ ਠਹਿਰਿਆ ਸੀ। ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਦਾ…
ਕੋਟਕਪੂਰਾ ਗੋਲੀ ਕਾਂਡ ‘ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ। ਬਾਦਲ ਪਿਉ-ਪੁੱਤ ਅਗਾਊਂ ਜ਼ਮਾਨਤ ਦਾ ਬੌਂਡ ਜਮ੍ਹਾਂ ਕਰਵਾਉਣ ਲਈ ਜ਼ਿਲ੍ਹਾ ਅਦਾਲਤ ‘ਚ ਹਾਜ਼ਰ ਸਨ। ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪੁਲੀਸ ਦੇ 6 ਉੱਚ ਅਧਿਕਾਰੀਆਂ ਖ਼ਿਲਾਫ਼ ਬੀਤੀ 24 ਫਰਵਰੀ ਨੂੰ ਅਦਾਲਤ ‘ਚ ਚਲਾਨ ਪੇਸ਼ ਕੀਤਾ ਸੀ। ਬਾਦਲ ਪਿਉ-ਪੁੱਤ ਸਮੇਤ ਸੁਖਮਿੰਦਰ ਸਿੰਘ ਮਾਨ ਅਤੇ ਗੁਰਦੀਪ ਸਿੰਘ ਪੰਧੇਰ ਆਦਲਤ ‘ਚ ਪੇਸ਼ ਹੋਣ ਸਮੇ ਅਦਾਲਤ ਨੇ ਚਲਾਨ ਦੀਆਂ ਨਕਲਾਂ ਮੁਹੱਈਆ ਕਰਵਾ ਕੇ 12 ਅਪ੍ਰੈਲ 2023 ਨੂੰ ਮੁੜ ਅਦਾਲਤ ਸਾਹਮਣੇ ਪੇਸ਼ ਹੋਣ…
ਕਰੀਬ ਸੱਤ ਸਾਲ ਪਹਿਲਾਂ ਦੇ ਨਾਭਾ ਜੇਲ੍ਹ ਬਰੇਕ ਮਾਮਲੇ ‘ਚ ਅਦਾਲਤ ਨੇ 22 ਦੋਸ਼ੀਆਂ ਨੂੰ 3 ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐੱਨ.ਡੀ.ਪੀ.ਐੱਸ. ਐਕਟ ਸਮੇਤ ਧਾਰਾ 395, 120ਬੀ, 223, 224, 467, 307, 148, 148, 186, 353 ਤਹਿਤ ਉਕਤ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਕਰੀਬ ਸਾਢੇ 7 ਸਾਲ ਤੱਕ ਚਲਾਇਆ ਜਿਸ ਦੀ ਪ੍ਰੋਸੀਡਿੰਗ ਮਾਣਯੋਗ ਹਾਈ ਕੋਰਟ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਆਧਾਰ ‘ਤੇ ਰੋਜ਼ਾਨਾ ਕੀਤੀ ਗਈ। ਇਸ ‘ਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਜੀਤ ਸਿੰਘ, ਗੁਰਜੀਤ ਸਿੰਘ ਲਾਡਾ,…
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਦੋਸ਼ੀ ਕਰਾਰ ਦੇ ਕੇ ਦੋ ਸਾਲ ਦੀ ਸੁਜ਼ਾ ਸੁਣਾਈ ਹੈ। ਸਾਲ 2019 ‘ਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ‘ਚ ਸੂਰਤ ਦੀ ਅਦਾਲਤ ਨੇ ਅੱਜ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਨੂੰ ਇਸ ਮਾਮਲੇ ‘ਚ ਜ਼ਮਾਨਤ ਵੀ ਮਿਲ ਗਈ ਤੇ ਅਦਾਲਤ ਨੇ ਸਜ਼ਾ ‘ਤੇ 30 ਦਿਨ ਲਈ ਰੋਕ ਲਗਾ ਦਿੱਤੀ। ਸ਼ਜਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਅਦਾਲਤ ‘ਚ ਹਾਜ਼ਰ ਸਨ। ਇਹ ਮਾਮਲਾ ਰਾਹੁਲ ਗਾਂਧੀ…
ਉੱਘੇ ਫਿਲਮ ਨਿਰਦੇਸ਼ਕ ਇਮਤਿਆਜ਼ ਅਲੀ ਵੱਲੋਂ ਰਿਲਾਇੰਸ ਐਂਟਰਟੇਨਮੈਂਟ ਨਾਲ ਮਿਲ ਕੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਬਣਾਈ ਜਾ ਰਹੀ ਬਾਇਓਪਿਕ ਦਾ ਮਾਮਲਾ ਲੁਧਿਆਣਾ ਦੀ ਅਦਾਲਤ ‘ਚ ਪਹੁੰਚ ਗਿਆ ਹੈ। ਇਸ ਫਿਲਮ ‘ਚ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਅਮਰ ਸਿੰਘ ਚਮਕੀਲਾ ਦਾ ਰੋਲ ਨਿਭਾਇਆ ਜਾ ਰਿਹਾ ਹੈ ਜਦਕਿ ਅਦਾਕਾਰਾ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ ‘ਚ ਹੈ। ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਦੀ ਸਹਿਮਤੀ ਨਾਲ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ‘ਤੇ ਬਣਾਈ ਜਾ ਰਹੀ ਬਾਇਓਪਿਕ ਦੇ ਪ੍ਰਸਾਰਣ, ਰਿਲੀਜ਼ਿੰਗ, ਅਪਲੋਡ, ਸਟਰੀਮਿੰਗ ‘ਤੇ ਰੋਕ ਲਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28…
ਉੱਘੇ ਵਿੱਦਿਅਕ ਮਾਹਿਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਇੰਡੀਆ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਵੱਕਾਰੀ ਪੁਰਸਕਾਰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਇੰਡੀਆ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ‘ਚ ਦਿੱਤਾ ਗਿਆ। ਡਾ. ਜੱਗੀ ਨੂੰ ਇਹ ਪੁਰਸਕਾਰ ਸਿੱਖਿਆ ਅਤੇ ਸਾਹਿਤ ਦੇ ਖੇਤਰ ‘ਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਨ੍ਹਾਂ ਕੋਲ ਗੁਰਮਤਿ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫਰਾਰ ਹੋਣ ਤੋਂ ਬਾਅਦ ਭਗੌੜਾ ਐਲਾਨੇ ਜਾਣ ਮਗਰੋਂ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ‘ਚ ਪੁਲੀਸ ਪਹੁੰਚੀ ਅਤੇ ਅੰਮ੍ਰਿਤਪਾਲ ਸਿੰਘ ਦੇ ਘਰ ‘ਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ। ਇਸ ਮਾਮਲੇ ‘ਚ ਪੁਲੀਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਉਸ ਦੀ ਪਤਨੀ ਪ੍ਰਵਾਸੀ ਭਾਰਤੀ ਹੈ। ਪੁਲੀਸ ਵੱਲੋਂ ਉਸ ਦੇ ਪਿਛੋਕੜ ਦੀ ਘੋਖ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਅਤੇ ਸੰਸਥਾ ‘ਵਾਰਿਸ ਪੰਜਾਬ ਦੇ’ ਲਈ ਵਿਦੇਸ਼ਾਂ ਤੋਂ ਫੰਡ ਜੁਟਾਉਣ ‘ਚ…
ਚੇਨਈ ‘ਚ ਖੇਡੇ ਗਏ ਆਖਰੀ ਵਨਡੇ ‘ਚ ਆਸਟਰੇਲੀਆ ਨੇ ਇੰਡੀਆ ਨੂੰ 21 ਦੌੜਾਂ ਨਾਲ ਹਰਾ ਦਿੱਤਾ। ਇਸ ਨਾਲ ਆਸਟਰੇਲੀਆ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 2-1 ਨਾਲ ਕਬਜ਼ਾ ਕਰ ਲਿਆ। ਤੀਜੇ ਵਨਡੇ ‘ਚ ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 270 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦੇ ਜਵਾਬ ‘ਚ ਭਾਰਤੀ ਟੀਮ 49 ਓਵਰਾਂ ‘ਚ 248 ਦੌੜਾਂ ‘ਤੇ ਸਿਮਟ ਗਈ। ਇੰਡੀਆ ਲਈ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 37 ਅਤੇ ਕਪਤਾਨ ਰੋਹਿਤ ਸ਼ਰਮਾ ਨੇ 30 ਦੌੜਾਂ ਬਣਾਈਆਂ। ਇਸ ਤੋਂ ਬਾਅਦ ਕੋਹਲੀ ਨੇ ਤੀਜੇ ਨੰਬਰ ‘ਤੇ ਅਰਧ ਸੈਂਕੜਾ ਜੜਿਆ। ਉਸ ਨੇ 71 ਗੇਂਦਾਂ ‘ਚ 54 ਦੌੜਾਂ ਬਣਾਈਆਂ। ਕੇ.ਐੱਲ. ਰਾਹੁਲ ਨੇ ਵੀ 32…
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਕਾਂਗਰਸ ਨੇ ਅੱਜ ਬਜਟ ਸੈਸ਼ਨ ਦੇ ਆਖਰੀ ਦਿਨ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧਾ ਕੇਂਦਰ ਸਰਕਾਰ ਦੀ ‘ਝੋਲੀ’ ਪੈਣ ਦਾ ਦੋਸ਼ ਮੜ੍ਹਿਆ ਗਿਆ। ਇਹ ਵੀ ਦੋਸ਼ ਲਾਇਆ ਕਿ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤ ਕੇਂਦਰ ਕੋਲ ਗਹਿਣੇ ਰੱਖ ਦਿੱਤੇ ਹਨ। ਇਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ ਆਦਿ ਉਨ੍ਹਾਂ ਦੇ ਨਾਲ ਮੌਜੂਦ ਰਹੇ। ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿਛੜਿਆਂ ਨੂੰ ਸ਼ਰਧਾਂਜਲੀ ਦੇਣ ਬਾਅਦ ਮੁੜ ਸ਼ੁਰੂ ਹੋਈ ਤਾਂ…
ਕੈਨੇਡਾ ਸਰਕਾਰ ਨੇ ਮਹਿੰਗਾਈ ਨਾਲ ਨਜਿੱਠਣ ਲਈ ਪਹਿਲੀ ਅਪ੍ਰੈਲ ਤੋਂ ਘੱਟੋ-ਘੱਟ ਉਜਰਤ 15.55 ਕੈਨੇਡੀਅਨ ਡਾਲਰ ਤੋਂ 7 ਫ਼ੀਸਦੀ ਵਧਾ ਕੇ 16.65 ਕੈਨੇਡੀਅਨ ਡਾਲਰ ਪ੍ਰਤੀ ਘੰਟਾ ਕਰਨ ਦਾ ਅਹਿਮ ਫ਼ੈਸਲਾ ਲਿਆ ਹੈ। ਰੁਜ਼ਗਾਰ ਅਤੇ ਸਮਾਜਿਕ ਵਿਕਾਸ ਕੈਨੇਡਾ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਕੰਜ਼ਿਊਮਰ ਪ੍ਰਾਈਸ ਇੰਡੈਕਸ (ਸੀ.ਪੀ.ਆਈ.) ਦੇ ਆਧਾਰ ‘ਤੇ, ਜੋ ਕਿ 2022 ‘ਚ 6.8 ਫ਼ੀਸਦੀ ਵਧਿਆ ਹੈ, ਇਹ ਵਾਧਾ ਮੌਜੂਦਾ ਦਰ ਤੋਂ ਘੱਟ ਕਮਾਈ ਕਰਨ ਵਾਲੇ ਲਗਭਗ 26,000 ਕੈਨੇਡੀਅਨ ਕਾਮਿਆਂ ਲਈ ਜੀਵਨ ਨੂੰ ਹੋਰ ਕਿਫਾਇਤੀ ਬਣਾਉਣ ‘ਚ ਮਦਦ ਕਰੇਗਾ। ਇਸ ਬਾਰੇ ਜਾਰੀ ਰਿਲੀਜ਼ ਅਨੁਸਾਰ ਸੰਘੀ ਤੌਰ ‘ਤੇ ਨਿਯੰਤ੍ਰਿਤ ਪ੍ਰਾਈਵੇਟ-ਸੈਕਟਰ ਮਾਲਕਾਂ ਨੂੰ ਤਨਖਾਹ ਸਬੰਧੀ ਜਾਣਕਾਰੀ ਨੂੰ ਨਵੀਂ ਦਰ ਨਾਲ ਵਿਵਸਥਿਤ…