Author: editor
ਨਾਰਥ ਕੈਲੀਫੋਰਨੀਆ ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਟਰਾਬੇਰੀ ਉਗਾਉਣ ਵਾਲੇ ਖੇਤਰ ਦੇ ਵਸਨੀਕਾਂ ਨੂੰ ਪਜਾਰੋ ਨਦੀ ‘ਚ ਹੜ੍ਹ ਆਉਣ ਕਾਰਨ ਸ਼ਨੀਵਾਰ ਨੂੰ ਆਪਣੇ ਘਰ ਖਾਲੀ ਕਰਨ ਲਈ ਮਜਬੂਰ ਹੋਣਾ ਪਿਆ। ਮੱਧ ਤੱਟ ‘ਤੇ ਮੋਂਟੇਰੀ ਕਾਉਂਟੀ ‘ਚ ਸ਼ਨੀਵਾਰ ਨੂੰ 8,500 ਤੋਂ ਵੱਧ ਲੋਕਾਂ ਨੂੰ ਖਾਲੀ ਕਰਨ ਦਾ ਆਦੇਸ਼ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਚਾਲਕ ਦਲ ਘਰ-ਘਰ ਜਾ ਕੇ ਵਸਨੀਕਾਂ ਨੂੰ ਮੀਂਹ ਪੈਣ ਤੋਂ ਪਹਿਲਾਂ ਆਪਣੇ ਘਰ ਖਾਲੀ ਕਰਨ ਦੀ ਅਪੀਲ ਕੀਤੀ, ਪਰ ਕੁਝ ਲੋਕ ਰੁਕੇ ਰਹੇ ਅਤੇ ਸ਼ਨੀਵਾਰ ਤੜਕੇ ਹੜ੍ਹ ਦੇ ਪਾਣੀ ‘ਚੋਂ ਬਾਹਰ ਕੱਢੇ ਗਏ। ਕੈਲੀਫੋਰਨੀਆ ਨੈਸ਼ਨਲ ਗਾਰਡ ਨੇ ਰਾਤੋ ਰਾਤ 50 ਤੋਂ ਵੱਧ…
ਅਮਰੀਕਾ ਦਾ ਇਕ ਹੋਰ ਵੱਡਾ ਬੈਂਕ ਦਿਵਾਲੀਆ ਹੋ ਗਿਆ ਹੈ ਜਿਸ ਨਾਲ ਉਥੇ ਵੱਡਾ ਬੈਂਕਿੰਗ ਸੰਕਟ ਆਇਆ ਹੈ। ਅਮਰੀਕਨ ਰੈਗੂਲੇਟਰਸ ਨੇ ਦੇਸ਼ ਦੇ ਵੱਡੇ ਬੈਂਕਾਂ ‘ਚ ਸ਼ਾਮਲ ਸਿਲੀਕਾਨ ਵੈਲੀ ਬੈਂਕ (ਐੱਸ.ਵੀ.ਬੀ.) ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ। ਬੈਂਕ ਦੇ ਵਿੱਤੀ ਹਾਲਾਤ ਨੂੰ ਦੇਖਦੇ ਹੋਏ ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਫਾਈਨੈਂਸ਼ੀਅਲ ਪ੍ਰੋਟੈਕਸ਼ਨ ਐਂਡ ਇਨੋਵੇਸ਼ਨ ਵਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਸਿਲੀਕਾਨ ਵੈਲੀ ਬੈਂਕ ਅਮਰੀਕਾ ਦਾ 16ਵਾਂ ਸਭ ਤੋਂ ਵੱਡਾ ਬੈਂਕ ਹੈ। ਬੈਂਕ ਕੋਲ 210 ਅਰਬ ਡਾਲਰ ਦੀ ਜਾਇਦਾਦ ਹੈ ਪਰ ਪਿਛਲੇ ਕੁਝ ਸਮੇਂ ‘ਚ ਬੈਂਕ ਦੀ ਵਿੱਤੀ ਹਾਲਤ ਅਜਿਹੀ ਹੋ ਗਈ ਹੈ ਕਿ ਰੈਗੂਲੇਟਰਸ ਨੂੰ ਇਸ ਨੂੰ ਬੰਦ ਕਰਨ ਦਾ…
ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ ਦੇ 9ਵੇਂ ਮੈਚ ‘ਚ ਗੁਜਰਾਤ ਜਆਇੰਟਸ ਨੂੰ 10 ਵਿਕਟਾਂ ਨਾਲ ਮਾਤ ਦਿੱਤੀ। ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਪੋਰਟਸ ਅਕੈਡਮੀ ‘ਚ ਖੇਡੇ ਗਏ ਮੈਚ ‘ਚ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਨਿਰਧਾਰਤ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 105 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਦਿੱਲੀ ਨੇ 7.1 ਓਵਰਾਂ ‘ਚ ਹੀ ਮੈਚ ਟੀਚਾ ਪੂਰਾ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਦਿੱਲੀ ਵੱਲੋਂ ਸ਼ੈਫਾਲੀ ਵਰਮਾ ਨੇ ਸ਼ਾਨਦਾਰ 76 (28) ਦੌੜਾਂ ਦੀ ਪਾਰੀ ਖੇਡੀ ਤੇ ਕਪਤਾਨ ਮੇਗ ਲੈਨਿੰਗ ਨੇ ਨਾਬਾਦ 21 (15) ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਗੁਜਰਾਤ ਦੀ ਟੀਮ…
ਅਮਰੀਕਾ ਦੇ ਕੈਲੀਫੋਰਨੀਆ ‘ਚ ਜਨਮੀ ਦੋ ਓਲੰਪਿਕ ਖੇਡਾਂ ‘ਚ 3 ਮੀਟਰ ਅਤੇ 10 ਮੀਟਰ ਗੋਤਾਖੋਰੀ ਮੁਕਾਬਲਿਆਂ ‘ਚ ਸੋਨ ਤਗ਼ਮੇ ਜਿੱਤਣ ਵਾਲੀ ਮਹਾਨ ਗੋਤਾਖੋਰ ਪੈਟ ਮੈਕਕਾਰਮਿਕ ਦਾ ਦਿਹਾਂਤ ਹੋ ਗਿਆ ਹੈ। ਉਹ 92 ਸਾਲਾਂ ਦੀ ਸੀ। ਉਸਦੇ ਬੇਟੇ ਟਿਮ ਮੈਕਕਾਰਮਿਕ ਨੇ ਕਿਹਾ ਕਿ ਉਸਦੀ ਮੰਗਲਵਾਰ ਨੂੰ ਸਾਂਤਾ ਏਨਾ ਦੇ ਔਰੇਂਜ ਕਾਉਂਟੀ ਸ਼ਹਿਰ ‘ਚ ਕੁਦਰਤੀ ਕਾਰਨਾਂ ਕਰਕੇ ਮੌਤ ਹੋ ਗਈ। ਮੈਕਕਾਰਮਿਕ ਨੇ ਹੇਲਸਿੰਕੀ ‘ਚ 1952 ਦੀਆਂ ਓਲੰਪਿਕ ਖੇਡਾਂ ‘ਚ ਸਪਰਿੰਗ ਬੋਰਡ ਅਤੇ ਡਾਈਵਿੰਗ ਦੇ ਪਲੇਟਫਾਰਮ ਈਵੈਂਟ ‘ਚ ਸੋਨੇ ਦੇ ਤਗ਼ਮੇ ਜਿੱਤੇ ਸਨ। ਇਸ ਤੋਂ ਬਾਅਦ ਉਸ ਨੇ ਚਾਰ ਸਾਲ ਬਾਅਦ ਮੈਲਬੌਰਨ ‘ਚ ਇਹੀ ਕਾਰਨਾਮਾ ਦੁਹਰਾਇਆ। ਉਨ੍ਹਾਂ ਦੇ ਪੁੱਤਰ ਟਿਮ ਮੈਕਕਾਰਮਿਕ ਦਾ ਜਨਮ…
ਸ੍ਰੀ ਆਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਦੌਰਾਨ ਕੁਝ ਸਿਰਫਿਰੇ ਨੌਜਵਾਨਾਂ ਵੱਲੋਂ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਅਤੇ ਕੈਨੇਡਾ ਵਾਸੀ 24 ਸਾਲਾ ਨੌਜਵਾਨ ਨਿਹੰਗ ਪ੍ਰਦੀਪ ਸਿੰਘ ਪ੍ਰਿੰਸ ਦਾ ਕਤਲ ਕੀਤਾ ਗਿਆ ਸੀ। ਪ੍ਰਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਦਾ ਸਸਕਾਰ ਕੀਤਾ। ਇਸ ਦੌਰਾਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ‘ਚ ਵੀ ਸੋਗ ਦੀ ਲਹਿਰ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਸਣੇ ਕਈ ਹੋਰ ਆਗੂ ਵੀ ਪ੍ਰਦੀਪ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਣ ਉਨ੍ਹਾਂ ਘਰ ਪਹੁੰਚੇ ਹੋਏ ਸਨ। ਅੱਜ ਨਿਹੰਗ ਸਿੰਘ ਪ੍ਰਦੀਪ ਸਿੰਘ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ…
ਕੈਨੇਡਾ ਤੇ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਨੇ ਇਹ ਵੱਡਾ ਕਦਮ ਚੰਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕੀਤਾ ਹੈ। ਦੂਜੇ ਪਾਸੇ ਚੰਨੀ ਨੇ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਦੀ ਕਨਸੋਅ ਮਿਲਣ ਕਰਕੇ ਖੁਦ ਹੀ ਆਪਣੀ ਟਿਕਟ ਕੈਂਸਲ ਕਰਕੇ ਵਿਦੇਸ਼ ਦੌਰੇ ‘ਤੇ ਜਾਣ ਦਾ ਪ੍ਰੋਗਰਾਮ ਰੱਦ ਕੀਤਾ ਹੈ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕੁਝ ਮਾਮਲਿਆਂ ‘ਚ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਸ ਲੁੱਕਆਊਟ ਨੋਟਿਸ ਦਾ ਆਧਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ…
ਇਕ ਵਾਰ ਪਹਿਲਾਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾਇਆ ਸੀ ਤਾਂ ਉਹ ਹਾਈ ਕੋਰਟ ਰਾਹੀਂ ਅਹੁਦੇ ‘ਤੇ ਬਣੇ ਰਹੇ। ਪਰ ਹੁਣ ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹਿਲਾਂ ਅਹੁਦੇ ਤੋਂ ਫਾਰਗ ਕਰਨ ‘ਤੇ ਮਨੀਸ਼ਾ ਗੁਲਾਟੀ ਨੇ ਇਨ੍ਹਾਂ ਸਰਕਾਰੀ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ, ਜਿਸ ਮਗਰੋਂ ਸਰਕਾਰ ਨੇ ਯੂ-ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈ ਕੇ ਮਨੀਸ਼ਾ ਗੁਲਾਟੀ ਨੂੰ ਅਹੁਦੇ ‘ਤੇ ਬਹਾਲ ਕਰ ਦਿੱਤਾ ਸੀ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਸੂਬੇ ਦੀ ਮਹਿਲਾ ਕਮਿਸ਼ਨ…
ਵਿਜੀਲੈਂਸ ਬਿਊਰੋ ਪੰਜਾਬ ਵਲੋਂ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਸਬੰਧੀ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਭਰਤ ਇੰਦਰ ਸਿੰਘ ਚਾਹਲ ਨੂੰ ਬੁਲਾਇਆ ਗਿਆ ਸੀ। ਦੋਵੇਂ ਹੀ ਨਹੀਂ ਪੁੱਜੇ ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਦੋਹਾਂ ਨੂੰ ਮੁੜ ਸੰਮਨ ਭੇਜ ਕੇ ਜਾਂਚ ‘ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਜਾਂਚ ‘ਚ ਸ਼ਾਮਲ ਹੋਣ ਲਈ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਬਿਊਰੋ ਦਫ਼ਤਰ ‘ਚ ਵੀਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੂਚਨਾ ਮੁਤਾਬਕ ਬ੍ਰਹਮ ਮਹਿੰਦਰਾ ਨੇ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਨੂੰ ਆਪਣੀ ਪੇਟ ਸਬੰਧੀ ਬੀਮਾਰੀ ਦਾ ਹਵਾਲਾ ਦਿੰਦਿਆਂ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪ੍ਰਚੂਨ ਵਿਕਰੀ ਲਾਇਸੈਂਸ ਐੱਲ-2/ਐੱਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕਰੋਬ੍ਰਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ‘ਤੇ ਲਗਦਾ ਵੈਟ ਘਟਾ ਕੇ 13 ਫ਼ੀਸਦੀ ਤੇ 10 ਫ਼ੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ, ਇਕ ਆਬਕਾਰੀ ਸਾਲ ‘ਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ਉੱਤੇ ਸਿਰਫ਼ ਇਕ ਵਾਰ ਕਰਨ…
ਅਮਰੀਕਨ ਪ੍ਰਤੀਨਿਧੀ ਸਭਾ ਨੇ ਸ਼ੁੱਕਰਵਾਰ ਨੂੰ ਕੋਵਿਡ -19 ਦੀ ਉਤਪਤੀ ਬਾਰੇ ਖੁਫੀਆ ਜਾਣਕਾਰੀ ਜਨਤਕ ਕਰਨ ਲਈ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ। ਅਮਰੀਕਾ ‘ਚ ਕੋਵਿਡ-19 ਦੀ ਸ਼ੁਰੂਆਤ ਕਿਵੇਂ ਹੋਈ ਸੀ, ਇਸ ਰਾਜ਼ ਤੋਂ ਪਰਦਾ ਉਠਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਸਦਨ ‘ਚ ਦੋਵੇਂ ਪਾਰਟੀਆਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਘਾਤਕ ਮਹਾਮਾਰੀ ਦੀ ਸ਼ੁਰੂਆਤ ਨੂੰ 3 ਸਾਲ ਪੂਰੇ ਹੋ ਚੁੱਕੇ ਹਨ। ਸਦਨ ਨੇ ਇਸ ਪ੍ਰਸਤਾਵ ਨੂੰ ਸਿਫਰ ਦੇ ਮੁਕਾਬਲੇ 419 ਵੋਟਾਂ ਨਾਲ ਮਨਜ਼ੂਰੀ ਦਿੱਤੀ। ਹੁਣ ਇਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਕੋਲ ਭੇਜਿਆ ਜਾਵੇਗਾ ਤਾਂ ਜੋ ਇਸ ਨੂੰ ਕਾਨੂੰਨ ਦਾ ਰੂਪ ਮਿਲ ਸਕੇ। ਇਸ ਪ੍ਰਸਤਾਵ ‘ਤੇ ਚਰਚਾ ਸੰਖੇਪ ਅਤੇ ਇਸ…