Author: editor
ਏਸ਼ੀਆਨ ਪੈਰਾ ਖੇਡਾਂ ਦੀ ਸੋਨ ਤਗ਼ਮਾ ਜੇਤੂ ਏਕਤਾ ਭੂਯਾਨ ਨੇ ਵਰਲਡ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਜਦੋਂ ਕਿ ਨੌਜਵਾਨ ਭਾਰਤੀ ਪੈਰਾ ਐਥਲੈਟਿਕਸ ਟੀਮ ਡੁਬਈ ਵਰਲਡ ਪੈਰਾ ਐਥਲੈਟਿਕਸ ਗ੍ਰਾਂ ਪ੍ਰੀ ਤੋਂ 7 ਤਗ਼ਮੇ ਜਿੱਤ ਕੇ ਘਰ ਪਰਤੀ। ਭਾਰਤੀ ਦਲ ਨੇ ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮੇ ਜਿੱਤੇ ਜਿਸ ‘ਚ ਏਕਤਾ ਦਾ ਏਸ਼ੀਅਨ ਰਿਕਾਰਡ ਵੀ ਸ਼ਾਮਲ ਸੀ। ਦਲ ‘ਚ ਅਜਿਹੇ ਕਈ ਨੌਜਵਾਨ ਅਥਲੀਟ ਸਨ ਜੋ ਡੁਬਈ ‘ਚ ਆਪਣਾ ਅੰਤਰਰਾਸ਼ਟਰੀ ਡੈਬਿਊ ਕਰ ਰਹੇ ਸਨ। ਇਨ੍ਹਾਂ ‘ਚ 7 ਵਿਸ਼ਵ ਰਿਕਾਰਡ ਅਤੇ 45 ਖੇਤਰੀ ਰਿਕਾਰਡ ਬਣੇ ਜਿਸ ਨਾਲ ਟੂਰਨਾਮੈਂਟ ਕਾਫ਼ੀ ਸਫ਼ਲ ਰਿਹਾ। ਇੰਡੀਆ ਤਗ਼ਮਾ ਸੂਚੀ ‘ਚ 28ਵੇਂ ਸਥਾਨ ‘ਤੇ ਰਿਹਾ ਜਿਸ ‘ਚ…
ਆਸਟਰੇਲੀਅਨ ਕ੍ਰਿਕਟ ਟੀਮ ਦੇ ਕਪਤਾਨ ਪੈਟ ਦੀ ਮਾਂ ਮਾਰੀਆ ਕਮਿੰਸ ਦਾ ਸਿਡਨੀ ‘ਚ ਦਿਹਾਂਤ ਹੋ ਗਿਆ। ਇੰਡੀਆ ਖ਼ਿਲਾਫ਼ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਦੇ ਦੂਜੇ ਦਿਨ ਕਪਤਾਨ ਪੈਟ ਕਮਿੰਸ ਦੀ ਮਾਂ ਮਾਰੀਆ ਨੂੰ ਸ਼ਰਧਾਂਜਲੀ ਦੇਣ ਲਈ ਬਾਂਹ ‘ਤੇ ਕਾਲੀ ਪੱਟੀ ਬੰਨ੍ਹ ਕੇ ਖੇਡੇ। ਮਾਰੀਆ ਨੂੰ 2005 ‘ਚ ਛਾਤੀ ਦੇ ਕੈਂਸਰ ਦਾ ਪਤਾ ਲੱਗਾ ਸੀ। ਉਹ ਪਿਛਲੇ ਕੁਝ ਹਫ਼ਤਿਆਂ ਤੋਂ ਇਸ ਬੀਮਾਰੀ ਨਾਲ ਜੂਝ ਰਹੀ ਸੀ, ਜੋ ਕੁਝ ਸਮਾਂ ਪਹਿਲਾਂ ਦੁਬਾਰਾ ਉਭਰ ਆਈ। ਉਨ੍ਹਾਂ ਦਾ ਵੀਰਵਾਰ ਰਾਤ ਨੂੰ ਆਪਣੀ ਰਿਹਾਇਸ਼ ‘ਤੇ ਦਿਹਾਂਤ ਹੋ ਗਿਆ। ਆਸਟਰੇਲੀਅਨ ਖਿਡਾਰੀਆਂ ਨੂੰ ਇਥੇ ਆਖਰੀ ਟੈਸਟ ਦੇ ਦੂਜੇ ਦਿਨ ਦੀ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਕੋਚ…
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਫਰੀਦਕੋਟ ਅਦਾਲਤ ‘ਚ ਇਸ ਸਬੰਧੀ ਪੇਸ਼ ਕੀਤੀ ਗਈ ਚਾਰਜਸ਼ੀਟ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਤੇ ਹੋਰਨਾਂ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹੋਏ ਹਨ। ਇਸੇ ਸੰਦਰਭ ‘ਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ‘ਤੇ ਸੁਣਵਾਈ 14 ਮਾਰਚ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 24…
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਨਜ਼ਦੀਕੀ ਦੋਸਤ ਅਨੁਪਮ ਖੇਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਕਿ ‘ਮੈਂ ਜਾਣਦਾ ਹਾਂ ਕਿ ਮੌਤ ਇਸ ਦੁਨੀਆ ਦੀ ਆਖ਼ਰੀ ਸੱਚਾਈ ਹੈ ਪਰ ਮੈਂ ਸੁਫ਼ਨੇ’ਚ ਵੀ ਨਹੀਂ ਸੋਚਿਆ ਸੀ ਕਿ ਮੈਂ ਆਪਣੇ ਜਿਗਰੀ ਦੋਸਤ ਸਤੀਸ਼ ਕੌਸ਼ਿਕ ਬਾਰੇ ਇਹ ਲਿਖਾਂਗਾ।’ ਅਨੁਪਮ ਖੇਰ ਨੇ ਲਿਖਿਆ ਕਿ 45 ਸਾਲਾਂ ਦੀ ਦੋਸਤੀ ‘ਤੇ ਅਜਿਹਾ ਪੂਰਨ ਵਿਰਾਮ। ਸਤੀਸ਼ ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਰਗੀ ਨਹੀਂ ਰਹੇਗੀ। ਅਦਾਕਾਰ ਸਤੀਸ਼ ਕੌਸ਼ਿਕ ਨੇ 67 ਸਾਲ ਦੀ ਉਮਰ ‘ਚ…
ਇੰਡੀਆ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੇ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ‘ਤੇ ਹੋਰ ਸ਼ਾਮਲ ਸਨ। ਸਭ ਤੋਂ ਪਹਿਲਾਂ ਏਅਰਪੋਰਟ ‘ਤੇ ਰਾਸ਼ਟਰਪਤੀ ਦੇ ਪੁੱਜਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਪਰੰਤ ਰਾਸ਼ਟਰਪਤੀ ਦਾ ਸ੍ਰੀ ਦਰਬਾਰ ਸਾਹਿਬ ਪੁੱਜਣ ‘ਤੇ ਸ਼ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਹੋਰ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ ‘ਚ ਮਥਾ ਟੇਕਿਆ। ਰਾਸ਼ਟਰਪਤੀ ਨੇ ਗੁਰੂ ਘਰ ‘ਚ ਰੁਮਾਲਾ…
ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ-ਮਹੱਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ ਅਤੇ ਜੈਕਾਰਿਆਂ ਦੀ ਗੂੰਜ ‘ਚ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਦੌਰਾਨ ਲੱਖਾਂ ਦੀ ਗਿਣਤੀ ‘ਚ ਸੰਗਤ ਦੇਸ਼ ਤੋਂ ਹੀ ਨਹੀਂ ਵਿਦੇਸ਼ ਤੋਂ ਵੀ ਸ਼ਾਮਲ ਹੋਈ। ਮਹੱਲਾ ਇਕ ਨਗਰ ਕੀਰਤਨ ਦੇ ਰੂਪ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਕੇ ਕੱਢਿਆ ਗਿਆ ਜਿਸ ਵਿੱਚ ਨਿਹੰਗ ਸਿੰਘ ਪੁਰਾਤਨ ਬਾਣੇ ‘ਚ ਇਸ ਨਗਰ ਕੀਰਤਨ ‘ਚ ਸ਼ਾਮਲ ਹੋਏ। ਪੂਰਾ ਅਨੰਦਪੁਰ ਸਾਹਿਬ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਤੀਸਰੇ ਦਿਨ ਖਾਲਸਾ ਪੰਥ ਦੇ ਜਨਮ ਅਸਥਾਨ ‘ਤੇ ਬਾਅਦ ਦੁਪਹਿਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ‘ਚ…
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਮੌਕੇ ਕੌਮ ਦੇ ਨਾਂ ਦਿੱਤੇ ਸੰਦੇਸ਼ ‘ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿਨ੍ਹਿਆ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਇਕ ਸਾਜਿਸ਼ ਤਹਿਤ ਸ਼੍ਰੋਮਣੀ ਕਮੇਟੀ ਦੇ ਦੋ ਟੁਕੜੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਖਾਲਸੇ ਦੀ ਬਦਦੁਆ ਲੱਗੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ‘ਤੇ ਵਰ੍ਹਦਿਆਂ ਕਿਹਾ ਜਿਸ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਦੋ ਟੁਕੜੇ ਕੀਤੇ ਗਏ ਹਨ ਉਸੇ ਤਰ੍ਹਾਂ ਅਕਾਲ ਪੁਰਖ ਪਾਰਲੀਮੈਂਟ ਦੇ ਵੀ ਕਈ ਟੁਕੜੇ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣੇ ਦੇ ਗੁਰਦੁਆਰਿਆਂ ‘ਤੇ ਸਿੱਖਾਂ ਦਾ ਨਹੀਂ ਸਗੋਂ ਸਰਕਾਰ ਦਾ ਕਬਜ਼ਾ ਹੈ। ਉਨ੍ਹਾਂ…
ਮਹਿਲਾ ਪ੍ਰੀਮੀਅਰ ਲੀਗ ‘ਚ ਗੁਜਰਾਤ ਜਾਇੰਟਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 11 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ‘ਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਨੇ 202 ਦੌੜਾਂ ਦਾ ਟੀਚਾ ਰੱਖਿਆ ਸੀ ਜਿਸ ਦੇ ਜਵਾਬ ‘ਚ ਬੈਂਗਲੁਰੂ ਦੀ ਟੀਮ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 190 ਦੌੜਾਂ ਹੀ ਬਣਾ ਸਕੀ। ਸੋਫੀ ਡੇਵਿਨ ਨੇ ਕਪਤਾਨ ਸਮ੍ਰਿਤੀ ਮੰਧਾਨਾ ਦੇ ਨਾਲ ਮਿਲ ਕੇ ਬੈਂਗਲੁਰੂ ਨੂੰ ਚੰਗੀ ਸ਼ੁਰੂਆਤ ਦਿਵਾਈ ਹਾਲਾਂਕਿ ਕਪਤਾਨ 18 ਦੌੜਾਂ ‘ਤੇ ਆਊਟ ਹੋ ਗਈ। ਇਸ ਤੋਂ ਬਾਅਦ ਸੋਫੀ ਅਤੇ ਤੀਜੇ ਨੰਬਰ ਦੀ ਬੱਲੇਬਾਜ਼ ਐਲਿਸ ਪੇਰੀ ਨੇ ਪਾਰੀ ਨੂੰ ਅੱਗੇ ਵਧਾਇਆ। ਸੋਫੀ ਨੇ 45 ਗੇਂਦਾਂ ‘ਚ 8…
ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟਰੇਲੀਅਨ ਹਮਰੁਤਬਾ ਐਂਥਨੀ ਅਲਬਨੀਜ਼ ਨਾਲ ਇੰਡੀਆ ਅਤੇ ਆਸਟਰੇਲੀਆ ਵਿਚਾਲੇ ਚੌਥੇ ਅਤੇ ਆਖਰੀ ਕ੍ਰਿਕਟ ਟੈਸਟ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਪਹੁੰਚੇ ਅਤੇ ਦੋਵਾਂ ਨੇ ਗੋਲਫ ਕਾਰਟ ‘ਚ ਸਟੇਡੀਅਮ ਦਾ ਗੇੜਾ ਮਾਰਿਆ। ਮੋਦੀ ਅਤੇ ਅਲਬਨੀਜ਼ ਨੇ ਕ੍ਰਮਵਾਰ ਆਪਣੇ ਦੇਸ਼ ਦੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਸਟੀਵ ਸਮਿਥ ਨੂੰ ਟੈਸਟ ਕੈਪਸ ਸੌਂਪੀਆਂ। ਗੋਲਫ ਕਾਰਟ ‘ਤੇ ਪਹੁੰਚੇ ਮੋਦੀ ਅਤੇ ਅਲਬਨੀਜ਼ ਦਾ ਟੈਸਟ ਮੈਚ ਦੇਖਣ ਲਈ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ‘ਚ ਪਹੁੰਚੇ ਹਜ਼ਾਰਾਂ ਕ੍ਰਿਕਟ ਪ੍ਰਸ਼ੰਸਕਾਂ ਨੇ ਤਾੜੀਆਂ ਨਾਲ ਸਵਾਗਤ ਕੀਤਾ। ਮੋਦੀ ਅਤੇ ਅਲਬਨੀਜ਼ ਨੇ ਦੋਵਾਂ ਟੀਮਾਂ ਦੇ…
ਰਿਚਨੇਕ ਐਲੀਮੈਂਟਰੀ ਸਕੂਲ ‘ਚ ਆਪਣੇ ਅਧਿਆਪਕ ਨੂੰ ਗੋਲੀ ਮਾਰਨ ਵਾਲੇ ਛੇ ਸਾਲਾ ਵਿਦਿਆਰਥੀ ‘ਤੇ ਕੋਈ ਦੋਸ਼ ਨਹੀਂ ਲਾਇਆ ਜਾਵੇਗਾ। ਇਹ ਘਟਨਾ ਛੇ ਫਰਵਰੀ ਦੀ ਅਮਰੀਕਾ ਦੇ ਵਰਜੀਨੀਆ ਸੂਬੇ ਦੇ ਇਕ ਸਕੂਲ ਦੀ ਹੈ। ਰਿਚਮੰਡ ਤੋਂ 112 ਕਿਲੋਮੀਟਰ ਦੱਖਣ ‘ਚ ਨਿਊਪੋਰਟ ਨਿਊਜ਼ ਸ਼ਹਿਰ ਦੇ ਉਕਤ ਸਕੂਲ ‘ਚ ਵਾਪਰੀ ਘਟਨਾ ਬਾਰੇ ਕਿਹਾ ਗਿਆ ਹੈ ਕਿ ਆਪਣੇ ਅਧਿਆਪਕ ਨੂੰ ਗੋਲੀ ਮਾਰਨ ਵਾਲੇ ਛੇ ਸਾਲਾ ਮੁੰਡੇ ‘ਤੇ ਕੋਈ ਦੋਸ਼ ਨਹੀਂ ਲਗਾਇਆ ਜਾਵੇਗਾ ਕਿਉਂਕਿ ‘ਬੱਚਾ ਕਾਨੂੰਨੀ ਪ੍ਰਣਾਲੀ ਨੂੰ ਸਮਝਣ ਲਈ ਬਹੁਤ ਛੋਟਾ ਹੈ’। ਮੀਡੀਆ ਨਾਲ ਗੱਲਬਾਤ ਕਰਦਿਆਂ ਨਿਊਪੋਰਟ ਨਿਊਜ਼ ਰਾਸ਼ਟਰਮੰਡਲ ਦੇ ਅਟਾਰਨੀ ਹਾਵਰਡ ਗਵਿਨ ਨੇ ਕਿਹਾ ਕਿ ਉਸਦਾ ਦਫਤਰ ਮੁੰਡੇ ਖ਼ਿਲਾਫ਼ ਦੋਸ਼ਾਂ ਦੀ ਮੰਗ ਨਹੀਂ…