Author: editor
ਸ੍ਰੀ ਆਨੰਦਪੁਰ ਸਾਹਿਬ ਨੂੰ ਹੋਲੇ ਮਹੱਲੇ ਦੌਰਾਨ ਪੁਲੀਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਅਜਿਹਾ ਪੰਜਾਬੀ ਮੂਲ ਦੇ ਕੈਨੇਡੀਅਨ ਪੀ.ਆਰ. ਪ੍ਰਦੀਪ ਸਿੰਘ ਪ੍ਰਿੰਸ ਦੀ ਹੱਤਿਆ ਮਗਰੋਂ ਕੀਤਾ ਗਿਆ ਹੈ। ਪ੍ਰਿੰਸ ਦੀ ਲੰਘੀ ਰਾਤ ਹੁੱਲੜਬਾਜ਼ਾਂ ਨੇ ਉਦੋਂ ਹੱਤਿਆ ਕਰ ਦਿੱਤੀ ਸੀ ਜਦੋਂ ਨਿਹੰਗ ਬਾਨੇ ‘ਚ ਪ੍ਰਿੰਸ ਨੇ ਉਨ੍ਹਾਂ ਨੂੰ ਹੁੱਲੜਬਾਜ਼ੀ ਅਤੇ ਉੱਚੀ ਆਵਾਜ਼ ਗਾਣੇ ਚਲਾਉਣ ਤੋਂ ਰੋਕਣਾ ਚਾਹਿਆ ਸੀ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕੈਨੇਡਾ ਦੇ ਪੱਕੇ ਵਾਸੀ ਸਿੱਖ ਨੌਜਵਾਨ ਪ੍ਰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਇਕ ਨੂਰਪੁਰ ਬੇਦੀ ਦੇ ਨੌਜਵਾਨ ਵੱਲੋਂ ਪਿੰਡ ਬਢਲ ਲਾਗੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲੀਸ ਵੱਲੋਂ ਕਿਸੇ ਗੈਂਗਵਾਰ ਦੀ ਹੋਰ ਸੰਭਾਵੀ ਵਾਰਦਾਤ ਨੂੰ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ‘ਤੇ ਬੋਲੇ ਧਾਵੇ ਮਗਰੋਂ ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਦੇ ਅਸਲਾ ਲਾਇਸੰਸ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ। ਅੰਮ੍ਰਿਤਪਾਲ ਤੇ ਉਸ ਦੀ ਸੁਰੱਖਿਆ ਗਾਰਦ ‘ਚ ਸ਼ਾਮਲ ਅੱਠ ਹਮਾਇਤੀਆਂ ਦੇ ਅਸਲਾ ਲਾਇਸੰਸਾਂ ‘ਤੇ ਨਜ਼ਰਸਾਨੀ ਦੇ ਹੁਕਮ ਦਿੱਤੇ ਗਏ ਹਨ। ਇਥੇ ਦਿਲਚਸਪ ਤੱਥ ਹੈ ਕਿ ਇਨ੍ਹਾਂ ਵਿੱਚੋਂ ਦੋ ਹਮਾਇਤੀ ਭਾਵੇਂ ਪੰਜਾਬ ਦੇ ਵਸਨੀਕ ਹਨ, ਪਰ ਉਨ੍ਹਾਂ ਅਸਲਾ ਲਾਇਸੈਂਸ ਅੱਤਵਾਦ ਦੇ ਝੰਬੇ ਜੰਮੂ ਕਸ਼ਮੀਰ ਤੋਂ ਲਏ ਹਨ। ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਹਮਾਇਤੀ ਗੁਰਭੇਜ ਸਿੰਘ ਵਾਸੀ ਬਾਜਾਖਾਨਾ (ਫਰੀਦਕੋਟ) ਦਾ ਲਾਇਸੰਸ 20 ਫਰਵਰੀ ਨੂੰ ਪਹਿਲਾਂ ਹੀ ਰੱਦ ਕੀਤਾ ਜਾ…
ਦਿੱਲੀ ਕੈਪੀਟਲਸ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਮੈਚ ‘ਚ ਯੂ.ਪੀ. ਵਾਰੀਅਰਜ਼ ਨੂੰ 42 ਦੌੜਾਂ ਨਾਲ ਹਰਾਇਆ। ਦਿੱਲੀ ਨੇ ਯੂ.ਪੀ. ਦੇ ਸਾਹਮਣੇ 212 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦੇ ਜਵਾਬ ‘ਚ ਯੂ.ਪੀ. 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 169 ਦੌੜਾਂ ਹੀ ਬਣਾ ਸਕੀ ਅਤੇ ਇਸ ਦੇ ਨਾਲ ਹੀ ਯੂ.ਪੀ. ਟੀਮ ਦੀ ਬੱਲੇਬਾਜ਼ ਟਾਹਲੀਆ ਮੈਕਗ੍ਰਾ ਦੀ ਅਜੇਤੂ 90 ਦੌੜਾਂ ਦੀ ਪਾਰੀ ਬੇਕਾਰ ਗਈ। ਟੀਚੇ ਦਾ ਪਿੱਛਾ ਕਰਨ ਉੱਤਰੀ ਯੂ.ਪੀ. ਵਾਰੀਅਰਜ਼ ਦੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ। ਸ਼ਵੇਤਾ ਸਹਿਰਾਵਤ 1 ਜਦਕਿ ਕਿਰਨ ਨਵਗੀਰੇ 2 ਦੌੜਾਂ ਹੀ ਬਣਾ ਸਕੀ। ਕਪਤਾਨ ਐਲੀਸਾ ਹੀਲੀ ਨੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਉਹ…
ਬੰਗਲਾਦੇਸ਼ ਦੇ ਢਾਕਾ ਦੇ ਗੁਲਿਸਤਾਨ ਇਲਾਕੇ ‘ਚ ਇਕ ਇਮਾਰਤ ‘ਚ ਸ਼ਾਮ ਸਮੇਂ ਹੋਏ ਧਮਾਕੇ ‘ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵਧੇਰੇ ਜ਼ਖ਼ਮੀ ਹੋ ਗਏ। ਫਾਇਰ ਬ੍ਰਿਗੇਡ ਸਰਵਿਸ ਨਾਲ ਜੁੜੇ ਅਧਿਕਾਰੀ ਰਸ਼ੀਦ ਬਿਨ ਖਾਲਿਦ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 11 ਯੂਨਿਟਾਂ ਬਚਾਅ ਕਾਰਜ ਨੂੰ ਅੰਜਾਮ ਦੇਣ ਲਈ ਮੌਕੇ ‘ਤੇ ਕੰਮ ਕਰ ਰਹੀਆਂ ਹਨ। ਧਮਾਕੇ ਨਾਲ ਗੁਲਿਸਤਾਨ ਬੀ.ਆਰ.ਟੀ.ਸੀ. ਬੱਸ ਕਾਊਂਟਰ ਦੇ ਦੱਖਣ ਵਾਲੇ ਪਾਸੇ ਇਕ ਪੰਜ ਮੰਜ਼ਿਲਾ ਇਮਾਰਤ, ਜ਼ਮੀਨੀ ਮੰਜ਼ਿਲ ‘ਤੇ ਇਕ ਸੈਨੇਟਰੀ ਦੀ ਦੁਕਾਨ, ਬੈਂਕ ਦਾ ਦਫ਼ਤਰ ਧਮਾਕੇ ਨਾਲ ਪ੍ਰਭਾਵਿਤ ਹੋਇਆ ਪਰ ਕੋਈ ਵੀ ਇਮਾਰਤ ਡਿਗੀ ਨਹੀਂ। ਅੱਗ-ਬੁਝਾਊ ਅਧਿਕਾਰੀਆਂ ਮੁਤਾਬਕ ਧਮਾਕਾ ਬੀ.ਆਰ.ਟੀ.ਸੀ. ਬੱਸ ਕਾਊਂਟਰ ਨੇੜੇ…
ਪਿਛਲੇ ਦਸ ਮਹੀਨੇ ਤੋਂ ਇਨਸਾਫ਼ ਦੀ ਮੰਗ ਕਰ ਰਹੇ ਅਤੇ ਅਸਲ ਕਾਤਲਾਂ ਨੂੰ ਬੇਪਰਦ ਕਰਨ ਲਈ ਸੰਘਰਸ਼ਸ਼ੀਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਅੱਜ ਅੱਕੇ ਹੋਏ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਮੰਗਲਵਾਰ ਸਵੇਰੇ ਅਚਨਚੇਤ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੇ ਤੀਜੇ ਦਿਨ ਚੰਡੀਗੜ੍ਹ ਪਹੁੰਚੇ ਅਤੇ ਵਿਧਾਨ ਸਭਾ ਦੇ ਬਾਹਰ ਹੱਥਾਂ ‘ਚ ਤਖਤੀਆਂ ਫੜ ਕੇ ਧਰਨੇ ‘ਤੇ ਬੈਠ ਗਏ। ਕਾਂਗਰਸੀ ਆਗੂਆਂ ਵੱਲੋਂ ਵੀ ਉਨ੍ਹਾਂ ਨੂੰ ਹਮਾਇਤ ਮਿਲੀ। ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ…
ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੀਤੀ ਦੇਰ ਰਾਤ ਹੁੱਲੜਬਾਜ਼ਾਂ ਦੀ ਭੀੜ ਵੱਲੋਂ ਇਕ ਕੈਨੇਡੀਅਨ ਨਾਗਰਿਕ ਦੀ ਹੱਤਿਆ ਕਰ ਦਿੱਤੀ ਗਈ ਜੋ ਨਿਹੰਗ ਸਿੰਘ ਵਾਲੇ ਕੱਪੜੇ ਪਾ ਕੇ ਆਇਆ ਸੀ। ਹੁੱਲੜਬਾਜ਼ਾਂ ਨੇ ਪਰਦੀਪ ਸਿੰਘ ਪ੍ਰਿੰਸ ਨਾਮੀਂ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਕਤਲ ਹੋਇਆ ਨੌਜਵਾਨ ਪਰਦੀਪ ਸਿੰਘ ਪ੍ਰਿੰਸ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਜੀਕੋਟ ਦਾ ਮੂਲ ਵਸਨੀਕ ਸੀ, ਜੋ ਕੈਨੇਡਾ ਦਾ ਪੀ.ਆਰ. ਸੀ। ਘਟਨਾ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਪਰ ਇਹ ਘਟਨਾ ਬੀਤੀ ਦੇਰ ਰਾਤ ਤਕਰੀਬਨ 10.30 ਵਜੇ ਸ੍ਰੀ ਆਨੰਦਪੁਰ ਸਾਹਿਬ ਤੋਂ ਕੀਰਤਪੁਰ ਸਾਹਿਬ ਨੂੰ ਜਾਂਦੀ ਸੜਕ ‘ਤੇ ਪਿੰਡ ਬੱਢਲ ਕੋਲ ਬਣੇ ਸਵਾਗਤੀ ਗੇਟ ਦੇ ਸਾਹਮਣੇ…
ਅਫਗਾਨਿਸਤਾਨ ਤੋਂ ਆਪਣੀ ਮਾਂ ਅਤੇ ਦਾਦੀ ਨਾਲ ਸ਼ਰਨ ਲੈਣ ਲਈ ਆਏ ਹੋਏ ਇਕ 16 ਸਾਲਾ ਸਿੱਖ ਲੜਕੇ ਇਸ਼ਮੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਅਦਾਲਤ ਨੇ ਦੋ ਨੌਜਵਾਨਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਪੱਛਮੀ ਲੰਡਨ ‘ਚ ਦੋ ਨੌਜਵਾਨਾਂ ਨੂੰ ਇਸ ਸਿੱਖ ਲੜਕੇ ਦੀ ਹੱਤਿਆ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਜਿਨ੍ਹਾਂ ਨੇ ਸਿੱਖ ਲੜਕੇ ਨੂੰ ‘ਗਲਤੀ’ ਨਾਲ ਪੱਛਮੀ ਲੰਡਨ ‘ਚ ਵਿਰੋਧੀ ਗਰੋਹ ਨਾਲ ਸਬੰਧਤ ਸਮਝ ਲਿਆ ਸੀ। ਹਿਲਿੰਗਡਨ ਦੇ ਰਹਿਣ ਵਾਲੇ 18 ਸਾਲਾ ਵਨੁਸ਼ਾਨ ਬਾਲਾਕ੍ਰਿਸ਼ਨਨ ਅਤੇ ਇਲਿਆਸ ਸੁਲੇਮਾਨ ਨੂੰ ਓਲਡ ਬੇਲੀ ਵਿਖੇ ਮੁਕੱਦਮੇ ਤੋਂ ਬਾਅਦ ਰਿਸ਼ਮੀਤ ਸਿੰਘ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ। ਅਫਗਾਨਿਸਤਾਨ ਤੋਂ ਸ਼ਰਨ ਲੈਣ ਲਈ ਅਕਤੂਬਰ 2019…
ਪਿਛਲੇ ਸਾਲ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਲਈ ਅਤੇ ਧਮਕੀਆਂ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਤੋਂ ਬਾਅਦ ਮਾਨਸਾ ਪੁਲੀਸ ਜਾਗੀ ਹੈ। ਮਾਨਸਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪ੍ਰੈੱਸ ਕਾਨਫਰੰਸ ਬੁਲਾਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਾਨਸਾ ਪੁਲੀਸ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਈਮੇਲ ਰਾਹੀਂ ਧਮਕੀਆਂ ਭੇਜਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਰਾਜਸਥਾਨ ਦੇ ਡਾਗੇਵਾਸ ਦਾ ਰਹਿਣ ਵਾਲਾ 14 ਸਾਲਾਂ ਦਾ ਇਕ ਮੁੰਡਾ ਹੈ। ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਕਈ ਦਿਨ ਪਹਿਲਾਂ ਪਰਚਾ ਦਰਜ ਕੀਤਾ ਵੀ…
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵਿਧਾਨ ਸਭਾ ‘ਚ ਚੁੱਕਿਆ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਅੰਮ੍ਰਿਤਪਾਲ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਅੰਮ੍ਰਿਤਪਾਲ ਸਿੰਘ ਨੂੰ ਜਿੰਨੀ ਜਲਦੀ ਹੋ ਸਕੇ ਗ੍ਰਿਫ਼ਤਾਰ ਕੀਤਾ ਜਾਵੇ, ਅਸੀਂ ਸਰਕਾਰ ਦੇ ਨਾਲ ਹਾਂ।’ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਸਲਾਹਕਾਰ ਲਾਹੌਰ ਜਾਂਦੇ ਹਨ ਅਤੇ ਆਈ.ਐੱਸ.ਆਈ. ਦੇ ਨਾਲ ਸਾਡੇ ਦੇਸ਼ ਵਿਚਲੀਆਂ ਕੁਝ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ…
ਛੇ ਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌੜ ਮੰਡੀ ‘ਚ ਹੋਏ ਬੰਬ ਧਮਾਕੇ ਮਾਮਲੇ ‘ਚ ਡੇਰਾ ਸੱਚਾ ਸੌਦਾ ਸੰਸਥਾ ਨਾਲ ਜੁੜੇ ਤਿੰਨ ਸਮਰਥਕਾਂ ਖ਼ਿਲਾਫ਼ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਸਬੰਧ ‘ਚ ਇੰਟਰਪੋਲ ਨੇ ਤਿੰਨ ਦੋਸ਼ੀਆਂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਹ ਤਿੰਨੇ ਦੋਸ਼ੀ ਡੇਰਾ ਪ੍ਰੇਮੀ ਹਨ ਜਿਨ੍ਹਾਂ ਦੇ ਗੁਰਤੇਜ ਸਿੰਘ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਹਨ। ਯਾਦ ਰਹੇ ਕਿ 2017 ‘ਚ ਪੰਜਾਬ ਦੇ ਮੌੜ ਮੰਡੀ ‘ਚ ਬੰਬ ਧਮਾਕਾ ਹੋਇਆ ਸੀ ਜਿਸ ‘ਚ ਇਹ ਤਿੰਨੋਂ ‘ਚ ਦੋਸ਼ੀ ਹਨ। ਮੌੜ ਮੰਡੀ ‘ਚ ਹੋਏ ਧਮਾਕੇ ਦੌਰਾਨ 5 ਬੱਚਿਆਂ ਸਮੇਤ ਕੁੱਲ 7 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ…