Author: editor
ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਜਾਂਚ ਦੇ ਮਾਮਲੇ ‘ਚ ਵਧੀਕ ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਹੇਠਲੀ ‘ਸਿਟ’ ਵੱਲੋਂ ਇਕ ਆਈ.ਏ.ਐੱਸ. ਅਤੇ ਤਿੰਨ ਆਈ.ਪੀ.ਐੱਸ. ਅਧਿਕਾਰੀ ਤਲਬ ਕੀਤੇ ਗਏ ਹਨ। ਵਿਸ਼ੇਸ਼ ਜਾਂਚ ਟੀਮ ਵੱਲੋਂ ਇਨ੍ਹਾਂ ਅਧਿਕਾਰੀਆਂ ਤੋਂ ਸੋਮਵਾਰ ਨੂੰ ਚੰਡੀਗੜ੍ਹ ‘ਚ ਪੁੱਛ-ਪੜਤਾਲ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸਕੱਤਰ ਵਜੋਂ ਤਾਇਨਾਤ ਰਹੇ ਆਈ.ਏ.ਐੱਸ. ਅਧਿਕਾਰੀ ਗਗਨਦੀਪ ਸਿੰਘ ਬਰਾੜ, ਸਾਬਕਾ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ, ਰੋਹਿਤ ਚੌਧਰੀ ਅਤੇ ਸਾਬਕਾ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਪੁੱਛ-ਪੜਤਾਲ ਲਈ ਬੁਲਾਇਆ ਹੈ। ਇਕ ਸੇਵਾਮੁਕਤ ਸੀਨੀਅਰ ਅਧਿਕਾਰੀ ਨੇ ‘ਸਿਟ’ ਵੱਲੋਂ ਤਲਬ ਕੀਤੇ ਜਾਣ ਦੀ ਪੁਸ਼ਟੀ ਵੀ…
ਕੌਮੀ ਜਾਂਚ ਕਮਿਸ਼ਨ (ਐੱਨ.ਆਈ.ਏ.) ਨੇ ਜ਼ਬਰਦਸਤੀ ਵਸੂਲੀ ਤੇ ਕਤਲ ਜਿਹੇ ਸੰਗਠਿਤ ਜੁਰਮਾਂ ‘ਚ ਸ਼ਾਮਲ ਉੱਤਰੀ ਭਾਰਤ ਦੇ ਅਪਰਾਧੀਆਂ ਤੇ ਗੈਂਗਸਟਰਾਂ ਖ਼ਿਲਾਫ਼ ਜਾਰੀ ਜਾਂਚ ਤਹਿਤ 5 ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਐੱਨ.ਆਈ.ਏ. ਨੇ ਇਕ ਬਿਆਨ ‘ਚ ਕਿਹਾ, ‘ਕੁਰਕ ਕੀਤੀਆਂ ਗਈਆਂ ਜਾਇਦਾਦਾਂ ‘ਚ ਦਿੱਲੀ ‘ਚ ਆਸਿਫ਼ ਖ਼ਾਨ ਦਾ ਇਕ ਘਰ, ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ‘ਚ ਸੁਰਿੰਦਰ ਸਿੰਘ ਉਰਫ਼ ਚੀਕੂ ਦੇ 3 ਵੱਖ-ਵੱਖ ਥਾਵਾਂ ‘ਤੇ ਇਕ ਮਕਾਨ ਤੇ ਖੇਤੀ ਜ਼ਮੀਨ ਸ਼ਾਮਲ ਹਨ।’ ਇਸ ਬਿਆਨ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਤੇ ਦਿੱਲੀ-ਐੱਨ.ਸੀ.ਆਰ. ‘ਚ ਗੈਂਗਸਟਰ ਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਜੁੜੀਆਂ 76 ਥਾਵਾਂ ‘ਤੇ ਏਜੰਸੀ ਵੱਲੋਂ ਫ਼ਰਵਰੀ ‘ਚ ਕੀਤੀ ਗਈ…
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਭੁੱਖ ਹੜਤਾਲ ਕਰਨ ਵਾਲੇ ਸੂਰਤ ਸਿੰਘ ਖਾਲਸਾ ਨੂੰ ਆਖਰਕਾਰ ਅੱਠ ਸਾਲਾਂ ਬਾਅਦ ਲੁਧਿਆਣਾ ਦੇ ਦਿਆ ਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਹ ਛੁੱਟੀ ਡਾਕਟਰਾਂ ਨੇ ਇਕ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੀ ਗਈ ਹੈ। ਉਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਐਂਬੂਲੈਂਸ ‘ਚ ਪਿੰਡ ਹਸਨਪੁਰਾ ਪਹੁੰਚਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬਾਹਰ ਵੀ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਸੂਰਤ ਸਿੰਘ ਖਾਲਸਾ ਕੁਝ ਸਮੇਂ ਬਾਅਦ ਤੈਅ ਕਰਨਗੇ ਕਿ ਉਹ ਮੁਹਾਲੀ ‘ਚ ਬੰਦੀ ਸਿੰਘਾਂ ਲਈ ਲਾਏ ਗਏ ਪੱਕੇ ਮੋਰਚੇ ‘ਤੇ ਜਾਣਗੇ…
ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਨੇ ਕਿਹਾ ਕਿ ਤਿੰਨ ਧਰਮ ਨਿਰਪੱਖ ਮੁੱਦਿਆਂ- ਨਸਲ, ਲਿੰਗ ਅਤੇ ਜਲਵਾਯੂ ਨੇ ਅਮਰੀਕਾ ਨੂੰ ਖਤਰੇ ‘ਚ ਪਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ 2024 ‘ਚ ਦੇਸ਼ ਦੇ ਰਾਸ਼ਟਰਪਤੀ ਬਣਦੇ ਹਨ ਤਾਂ ਉਹ ਅਮਰੀਕਨ ਕੰਪਨੀਆਂ ਨੂੰ ਚੀਨ ਨਾਲ ਵਪਾਰ ਕਰਨ ‘ਤੇ ਪਾਬੰਦੀ ਲਗਾ ਦੇਣਗੇ ਅਤੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫ.ਬੀ.ਆਈ.) ਨੂੰ ਖ਼ਤਮ ਕਰ ਦੇਣਗੇ। ਸੀ.ਪੀ.ਏ.ਸੀ. ਦੇ ਰਾਸ਼ਟਰੀ ਪਲੇਟਫਾਰਮ ਤੋਂ ਆਪਣੇ ਪਹਿਲੇ ਪ੍ਰਮੁੱਖ ਸੰਬੋਧਨ ‘ਚ ਰਾਮਾਸਵਾਮੀ ਨੇ ਕਿਹਾ ਕਿ ਉਹ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (76) ਅਤੇ ਅਮਰੀਕਾ ਫਸਟ ਦੇ ਉਨ੍ਹਾਂ ਦੇ ਵਿਜ਼ਨ ਤੋਂ ਪ੍ਰੇਰਿਤ ਹਨ। ਰਾਮਾਸਵਾਮੀ ਨੇ ਕਿਹਾ…
ਫਰਾਂਸ ”ਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ 40 ਬੱਚਿਆਂ ਨੂੰ ਲਿਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 21 ਬੱਚਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਫ੍ਰੈਂਚ ਐਲਪਸ ਦੀ ਯਾਤਰਾ ਤੋਂ ਬਾਅਦ ਐਲੀਮੈਂਟਰੀ ਸਕੂਲ ਦੇ 40 ਵਿਦਿਆਰਥੀਆਂ ਨੂੰ ਘਰ ਲਿਜਾ ਰਹੀ ਇਕ ਬੱਸ ਸ਼ਨੀਵਾਰ ਨੂੰ ਖੱਡ ‘ਚ ਡਿੱਗ ਗਈ ਜਿਸ ਨਾਲ ਡਰਾਈਵਰ ਤੇ ਉਸ ਦਾ ਉਸ ਦਾ ਸਾਥੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੋਰ ਸ਼ਹਿਰ ਦੇ ਮੇਅਰ…
ਮਹਿਲਾ ਪ੍ਰੀਮੀਅਰ ਲੀਗ ਦੇ ਸ਼ੁਰੂਆਤੀ ਸੈਸ਼ਨ ਦੇ ਪਹਿਲੇ ਮੈਚ ‘ਚ ਮੁੰਬਈ ਇੰਡੀਅਨਜ਼ ਨੇ ਗੁਜਰਾਤ ਜਾਇੰਟਸ ਨੂੰ 143 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ 208 ਦੌੜਾਂ ਦਾ ਟੀਚਾ ਦਿੱਤਾ ਗਿਆ ਜਿਸ ਦੇ ਜਵਾਬ ‘ਚ ਗੁਜਰਾਤ ਜਾਇੰਟਸ ਦੀ ਟੀਮ 15.1 ਓਵਰਾਂ ‘ਚ 64 ਦੌੜਾਂ ‘ਤੇ ਸਿਮਟ ਗਈ। ਟੀਚੇ ਦਾ ਪਿੱਛਾ ਕਰਨ ਉੱਤਰੀ ਗੁਜਰਾਤ ਦੀ ਟੀਮ ਨੇ 7 ਓਵਰਾਂ ਦੇ ਅੰਦਰ ਹੀ ਆਪਣੀਆਂ ਪਹਿਲੀਆਂ 5 ਵਿਕਟਾਂ ਗੁਆ ਦਿੱਤੀਆਂ। ਸਟਾਰ ਖਿਡਾਰਨ ਹਰਲੀਨ ਦਿਓਲ, ਐਸ਼ਲੇ ਗਾਰਡਨਰ ਅਤੇ ਕਪਤਾਨ ਬੇਥ ਮੂਨੀ ਬਿਨਾਂ ਖਾਤਾ ਖੋਲ੍ਹੇ ਵਾਪਸ ਪਰਤ ਗਈਆਂ ਜਦਕਿ ਸਬਹਿਨੇਨੀ ਮੇਘਨਾ 2 ਅਤੇ ਐਨਾਬੇਲ ਸਦਰਲੈਂਡ 6 ਦੌੜਾਂ ਬਣਾ ਕੇ ਆਊਟ ਹੋਈਆਂ। ਇਸ ਤੋਂ…
ਆਪਣੇ ਹਮਵਤਨ ਅਤੇ ਲੰਬੇ ਸਮੇਂ ਤੋਂ ਵਿਰੋਧੀ ਟੇਲਰ ਫਰਿਟਜ਼ ਨੂੰ ਸਾਢੇ ਤਿੰਨ ਘੰਟੇ ਚੱਲੇ ਮੈਰਾਥਨ ਮੁਕਾਬਲੇ ‘ਚ 6-3, 6-7 (2), 7-6 (2) ਨਾਲ ਹਰਾ ਕੇ ਟੌਮੀ ਪੌਲ ਨੇ ਫਾਈਨਲ ‘ਚ ਥਾਂ ਬਣਾਈ ਹੈ। ਇਹ ਦੋਵੇਂ ਖਿਡਾਰੀ 25 ਸਾਲ ਦੇ ਹਨ ਅਤੇ ਨਾਬਾਲਗ ਉਮਰ ਤੋਂ ਹੀ ਇਕ-ਦੂਜੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਪਹਿਲਾ ਮੈਚ 2011 ‘ਚ ਯੂ.ਐੱਸ. ਅੰਡਰ-14 ਨੈਸ਼ਨਲ ਚੈਂਪੀਅਨਸ਼ਿਪ ‘ਚ ਸੀ। ਪੌਲ ਨੂੰ ਸੈਮੀਫਾਈਨਲ ਮੈਚ ”ਚ ਫਰਿਟਜ਼ ‘ਤੇ ਜਿੱਤ ਦਰਜ ਕਰਨ ਲਈ ਸਾਢੇ ਤਿੰਨ ਘੰਟੇ ਸੰਘਰਸ਼ ਕਰਨਾ ਪਿਆ। ਪੌਲ ਇਸ ਟੂਰਨਾਮੈਂਟ ਦੇ ਫਾਈਨਲ ‘ਚ ਪਹੁੰਚਣ ਵਾਲੇ ਤੀਜੇ ਅਮਰੀਕੀ ਖਿਡਾਰੀ ਹਨ। ਫਾਈਨਲ ‘ਚ ਉਸ ਦਾ ਸਾਹਮਣਾ ਆਸਟਰੇਲੀਆ ਦੇ ਅਲੈਕਸ…
ਪਿਛਲੇ ਸਾਲ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 19 ਮਾਰਚ 2023 ਨੂੰ ਆਪਣੇ ਬੇਟੇ ਦੀ ਬਰਸੀ ਦਾ ਐਲਾਨ ਕੀਤਾ ਹੈ। ਇਹ ਬਰਸੀ ਮਾਨਸਾ ਵਿਖੇ ਇਕ ਸਮਾਗਮ ਦੌਰਾਨ ਮਨਾਈ ਜਾਵੇਗੀ ਜਿਸ ‘ਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠ ਅਤੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਮਾਰਚ ‘ਚ ਹੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀਆਂ…
ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਡੇਨੀਏਲ ਵਾਇਟ ਨੇ ਆਪਣੀ ਪ੍ਰੇਮਿਕਾ ਜਾਰਜੀ ਹਾਜ ਨਾਲ ਮੰਗਣੀ ਕੀਤੀ ਹੈ ਜਿਸ ਦੀ ਜਾਣਕਾਰੀ ਉਸ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਕੇ ਦਿੱਤੀ। ਡੇਨੀਅਲ ਲੰਬੇ ਸਮੇਂ ਤੋਂ ਜਾਰਜੀ ਨੂੰ ਡੇਟ ਕਰ ਰਹੀ ਸੀ। ਸੋਸ਼ਲ ਮੀਡੀਆ ‘ਤੇ ਫੈਨਜ਼ ਡੇਨੀਅਲ ਦੀ ਮੰਗਣੀ ਦੀਆਂ ਤਸਵੀਰਾਂ ਦੇਖ ਕੇ ਕਾਫੀ ਹੈਰਾਨ ਹਨ। ਜ਼ਿਕਰਯੋਗ ਹੈ ਕਿ ਡੇਨੀਅਲ ਉਹੀ ਮਹਿਲਾ ਖਿਡਾਰਨ ਹੈ ਜਿਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਕੇ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਵਿਆਹ ਦਾ ਪ੍ਰਸਤਾਵ ਦਿੱਤਾ ਸੀ। ਦਰਅਸਲ ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਦੀ ਡੈਸ਼ਿੰਗ ਖਿਡਾਰਨ ਡੇਨੀਏਲ ਵਾਇਟ ਨੇ ਟੀ-20 ਵਰਲਡ…
ਕੈਨੇਡਾ ਅਤੇ ਆਸਟਰੇਲੀਆ ਵਿਚਲੇ ਹਿੰਦੂ ਮੰਦਰਾਂ ‘ਚ ਭੰਨਤੋੜ ਅਤੇ ਖਾਲਿਸਤਾਨੀ ਨਾਅਰੇ ਲਿਖਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਇਕ ਵਾਰ ਫਿਰ ਆਸਟਰੇਲੀਆ ਦੇ ਬ੍ਰਿਸਬੇਨ ‘ਚ ਹਿੰਦੂ ਮੰਦਰ ‘ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਖ਼ਬਰਾਂ ‘ਚ ਖਾਲਿਸਤਾਨੀ ਸਮੱਰਥਕਾਂ ਨੂੰ ਇਸ ਲਈ ਜ਼ਿੰਮੇਵਾਰ ਮੰਨਦੇ ਹੋਏ ਕਿਹਾ ਗਿਆ ਹੈ ਕਿ ਹਿੰਦੂ ਨਾਰਾਇਣ ਮੰਦਰ ‘ਚ ਭੰਨਤੋੜ ਕੀਤੀ ਗਈ। ਇਸ ਤੋਂ ਇਲਾਵਾ ਮੰਦਰ ਦੀ ਕੰਧ ‘ਤੇ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਵੀ ਇਤਰਾਜ਼ਯੋਗ ਸ਼ਬਦ ਲਿਖੇ ਗਏ। ਮੰਦਰ ਦੇ ਪ੍ਰਧਾਨ ਸਤਿੰਦਰ ਸ਼ੁਕਲਾ ਨੇ ਦੱਸਿਆ ਕਿ ਮੰਦਰ ਦੇ ਪੁਜਾਰੀ ਅਤੇ ਸ਼ਰਧਾਲੂਆਂ ਨੇ ਅੱਜ ਸਵੇਰੇ ਫ਼ੋਨ ਕੀਤਾ ਅਤੇ ਮੰਦਰ ਦੀ ਚਾਰਦੀਵਾਰੀ ‘ਤੇ ਭੰਨਤੋੜ ਬਾਰੇ ਸੂਚਿਤ ਕੀਤਾ। ਸਾਰਾਹ…