Author: editor
ਦੱਖਣੀ ਕੋਰੀਆ ਦੇ ਕੋਚ ਪਾਰਕ ਤਾਇ ਸਾਂਗ ਤੋਂ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਵੱਖ ਹੋ ਗਈ ਹੈ। ਕੋਚ ਪਾਰਕ ਨੇ ਹੀ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਭਾਰਤੀ ਖਿਡਾਰਨ ਦੇ ਹਾਲ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਖਿਡਾਰਨ ਬਦਲਾਅ ਚਾਹੁੰਦੀ ਸੀ। ਪਾਰਕ ਤਾਇ ਸਾਂਗ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਲਿਖਿਆ, ‘ਮੈਂ ਪੀ.ਵੀ. ਸਿੰਧੂ ਨਾਲ ਆਪਣੇ ਸਬੰਧਾਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ ਜਿਸ ਬਾਰੇ ਕਈ ਵਿਅਕਤੀਆਂ ਨੇ ਪੁੱਛਿਆ ਹੈ। ਹਾਲ ਦੇ ਮੈਚਾਂ ‘ਚ ਉਸ ਨੇ ਕੁਝ ਨਿਰਾਸ਼ਾਜਨਕ ਕਦਮ ਉਠਾਏ ਅਤੇ ਕੋਚ ਦੇ ਤੌਰ ‘ਤੇ ਮੈਨੂੰ ਲੱਗਦਾ ਹੈ ਕਿ ਇਹ ਮੇਰੀ ਜ਼ਿੰਮੇਵਾਰੀ ਹੈ।’…
ਪੰਜਾਬ ਦੇ ਬਹੁਚਰਚਿਤ ਬੇਅਦਬੀ ਤੇ ਬਰਗਾੜੀ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੇ ਫਰੀਦਕੋਟ ਦੀ ਅਦਾਲਤ ‘ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ‘ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ।…
ਡਰੱਗ ਮਾਮਲੇ ਨੂੰ ਲੈ ਕੇ ਅਦਾਲਤਾਂ ‘ਤੇ ਉਂਗਲ ਚੁੱਕਣ ਵਾਲੇ ਬਰਖ਼ਾਸਤ ਡੀ.ਐੱਸ.ਪੀ. ਬਲਵਿੰਦਰ ਸੇਖੋਂ ਅਤੇ ਕਾਨੂੰਨੀ ਸਹਾਇਕ ਪ੍ਰਦੀਪ ਸ਼ਰਮਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ 6 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦਾ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਹਾਈ ਕੋਰਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ਲਈ ਨੋਟਿਸ ਲਿਆ, ਜਿਸ ‘ਚ ਸੇਖੋਂ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ ‘ਤੇ ‘ਨਿੱਜੀ ਦੋਸ਼’ ਲਗਾਏ ਸਨ। ਦਰਅਸਲ ਸੇਖੋਂ ਨੇ ਹਾਈ ਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ…
ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ ਦੌਰਾਨ ‘ਅੰਬ’ ਖਾਣ ਬਾਰੇ ਸਵਾਲ ਕਰਕੇ ਅਤੇ ਡੇਰਾ ਮੁਖੀ ਦੀ ਮੁਆਫ਼ੀ ਮਾਮਲੇ ‘ਚ ਨਾਂ ਆਉਣ ਸਮੇਂ ਵਿਵਾਦਾਂ ‘ਚ ਰਹੇ ਅਦਾਕਾਰ ਅਕਸ਼ੇ ਕੁਮਾਰ ਨੇ ਕਈ ਸਾਲ ਬਾਅਦ ਅਖੀਰ ਕੈਨੇਡਾ ਦੀ ਨਾਗਰਿਕਤਾ ਛੱਡ ਦਿੱਤੀ ਹੈ। ਕੈਨੇਡਾ ਦੀ ਨਾਗਰਿਕਤਾ ਨੂੰ ਲੈ ਕੇ ਆਲੋਚਨਾਵਾਂ ਦਾ ਸਾਹਮਣਾ ਕਰਨ ਵਾਲੇ ਅਕਸ਼ੇ ਕੁਮਾਰ ਦਾ ਕਹਿਣਾ ਹੈ ਕਿ ਇੰਡੀਆ ਉਨ੍ਹਾਂ ਲਈ ਸਭ ਕੁਝ ਹੈ। ਉਨ੍ਹਾਂ ਨੇ ਕੈਨੇਡਾ ਦੀ ਨਾਗਰਿਕਤਾ ਛੱਡ ਕੇ ਮੁੜ ਇੰਡੀਆ ਦੀ ਨਾਗਰਿਕਤਾ ਲੈਣ ਲਈ ਅਪਲਾਈ ਕੀਤਾ ਹੈ। ਅਕਸ਼ੇ ਕੁਮਾਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਜਦੋਂ ਲੋਕ ਮੇਰੀ ਕੈਨੇਡਾ ਦੀ ਨਾਗਰਿਕਤਾ ਲੈਣ ਦਾ ਕਾਰਨ ਜਾਣੇ ਬਿਨਾ ਕੁਝ ਵੀ ਕਹਿ ਦਿੰਦੇ…
ਅਜਨਾਲਾ ਦੇ ਥਾਣੇ ‘ਚ ਹਥਿਆਰਬੰਦ ਕੱਟੜਪੰਥੀਆਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਝੜਪ ਦੇਖਣ ਨੂੰ ਮਿਲੀ ਜਿਸ ਨਾਲ ਇਕ ਵਾਰ ਸਥਿਤੀ ਬੇਕਾਬੂ ਤੇ ਤਣਾਅਪੂਰਨ ਵੀ ਜਾਪਣ ਲੱਗੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਸਮਰਥਕਾਂ ਦੀ ਪੁਲੀਸ ਨਾਲ ਇਹ ਝੜਪ ਹੋਈ। ਪ੍ਰਦਰਸ਼ਨਕਾਰੀ ਥਾਣੇ ਅੰਦਰ ਜਬਰੀ ਦਾਖ਼ਲ ਹੋ ਗਏ ਜਿਸ ਕਾਰਨ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦਿਆਂ ਕੱਟੜਪੰਥੀਆਂ ਨੇ ਮੰਗ ਕੀਤੀ ਕਿ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਸ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਧਰਨਾ ਦੇਣਗੇ। ਅਜਨਾਲਾ ਪੁਲੀਸ ਨੇ ਛੇ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ…
ਭਗਵੰਤ ਮਾਨ ਸਰਕਾਰ ਉੱਤੇ ਇਕ ਵਾਰ ਫਿਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ‘ਲੈਟਰ ਬੰਬ’ ਸੁੱਟਿਆ ਹੈ। ਗਵਰਨਰ ਨੇ ਆਗਾਮੀ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਬਾਰੇ ਫ਼ੌਰੀ ਫ਼ੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਜਪਾਲ ਦਾ ਇਹ ਅੜਿੱਕਾਨੁਮਾ ਪੱਤਰ ਸੂਬੇ ‘ਚ ਨਵਾਂ ਸੰਵਿਧਾਨਕ ਸੰਕਟ ਪੈਣਾ ਹੋਣ ਵੱਲ ਇਸ਼ਾਰਾ ਕਰਦਾ ਹੈ। ਪੰਜਾਬ ਕੈਬਨਿਟ ਨੇ 21 ਫਰਵਰੀ ਨੂੰ ਮੀਟਿੰਗ ਕਰਕੇ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਸੱਦੇ ਜਾਣ ਦੀ ਸਿਫ਼ਾਰਸ਼ ਕੀਤੀ ਸੀ ਅਤੇ ਇਸ ਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਕਿ ਉਹ ਮੁੱਖ ਮੰਤਰੀ ਵੱਲੋਂ…
ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਰਾਜਪੁਰਾ ‘ਚ ਮੀਡੀਆ ਕਾਨਫਰੰਸ ਦੌਰਾਨ ਪੱਤਰਕਾਰ ‘ਤੇ ਬਲੈਕਮੇਲਿੰਗ ਕਰਨ ਦੇ ਕਥਿਤ ਦੋਸ਼ ਲਗਾਏ। ਉਨ੍ਹਾਂ ਇਸ ਦੌਰਾਨ ਵਿਧਾਇਕ ਨੀਨਾ ਮਿੱਤਲ ਨੂੰ ਭੈਣ ਕਹਿ ਕੇ ਸੰਬੋਧਨ ਕਰਦਿਆਂ ਉਨ੍ਹਾਂ ਪ੍ਰਤੀ ਬੋਲੇ ਮਾੜੇ ਸ਼ਬਦਾਂ ਦੀ ਮੁਆਫ਼ੀ ਵੀ ਮੰਗੀ। ਜ਼ਿਕਰਯੋਗ ਹੈ ਕਿ ਇਕ ਯੂ-ਟਿਊਬ ਚੈਨਲ ਦੇ ਪੱਤਰਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਖ਼ਿਲਾਫ਼ ਅਪਸ਼ਬਦ ਬੋਲਣ ਦੇ ਦੋਸ਼ ਹੇਠ ਭਾਜਪਾ ਆਗੂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਇਹ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂ-ਟਿਊਬ ਚੈਨਲ ਦੇ ਪੱਤਰਕਾਰ ‘ਤੇ ਕਥਿਤ ਸੌਦੇਬਾਜ਼ੀ…
2016 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤੇ ਗਏ ਭਾਰਤੀ ਮੂਲ ਦੇ ਅਮਰੀਕਨ ਕਾਰੋਬਾਰੀ ਅਜੇ ਬੰਗਾ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵਰਲਡ ਬੈਂਕ ਦੀ ਅਗਵਾਈ ਕਰਨ ਲਈ ਨਾਮਜ਼ਦ ਕੀਤਾ ਹੈ। ਬਾਇਡਨ ਨੇ ਬਿਆਨ ‘ਚ ਕਿਹਾ, ‘ਅਜੇ ਇਤਿਹਾਸ ਦੇ ਇਸ ਮਹੱਤਵਪੂਰਨ ਪਲ ‘ਚ ਵਰਲਡ ਬੈਂਕ ਦੀ ਅਗਵਾਈ ਕਰਨ ਲਈ ਵਿਲੱਖਣ ਤੌਰ ‘ਤੇ ਢੁੱਕਵਾਂ ਹੈ।’ 63 ਸਾਲਾ ਅਜੇ ਬੰਗਾ ਇਸ ਸਮੇਂ ਜਨਰਲ ਐਟਲਾਂਟਿਕ ‘ਚ ਉਪ ਚੇਅਰਮੈਨ ਹਨ। ਅਜੇ ਬੰਗਾ ਇੰਡੀਆ ‘ਚ ਪੈਦਾ ਹੋਏ ਅਜਿਹੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੂੰ ਵਰਲਡ ਬੈਂਕ ਦੇ ਮੁਖੀ ਲਈ ਨਾਮਜ਼ਦ ਕੀਤਾ ਗਿਆ ਹੈ। ਹੁਣ ਤੱਕ ਡੇਵਿਡ ਮਾਲਪਾਸ ਵਰਲਡ ਬੈਂਕ ਦੇ ਚੋਟੀ ਦੇ ਅਹੁਦੇ ‘ਤੇ ਸਨ। ਪਿਛਲੇ…
ਘਟਦੀ ਆਬਾਦੀ ਤੋਂ ਚੀਨ ਫ਼ਿਕਰਮੰਦ ਹੈ। ਚੀਨ ਵੱਲੋਂ ਐਲਾਨੇ ਗਏ ਆਬਾਦੀ ਦੇ ਅੰਦਾਜ਼ੇ ਮੁਤਾਬਕ ਪਿਛਲੇ ਸਾਲ ਇਸ ਦੀ ਆਬਾਦੀ 8.5 ਲੱਖ ਘੱਟ ਗਈ ਹੈ। ਚੀਨ ਦੀ ਆਬਾਦੀ ‘ਚ ਇੰਨੀ ਗਿਰਾਵਟ 1960 ਤੋਂ ਬਾਅਦ ਪਹਿਲੀ ਵਾਰ ਆਈ ਹੈ। ਦੇਸ਼ ਦੀ ਘਟਦੀ ਆਬਾਦੀ ਤੋਂ ਪ੍ਰੇਸ਼ਾਨ ਜਿਨਪਿੰਗ ਸਰਕਾਰ ਜਨਮ ਦਰ ਨੂੰ ਵਧਾਉਣ ਲਈ ਨਵੀਆਂ ਯੋਜਨਾਵਾਂ ਤਿਆਰ ਕਰ ਰਹੀ ਹੈ। ਇਸ ਤਹਿਤ ਚੀਨ ਨੇ ਨਵੇਂ ਵਿਆਹੇ ਜੋੜਿਆਂ ਲਈ ਇਕ ਸ਼ਾਨਦਾਰ ਸਕੀਮ ਦਾ ਐਲਾਨ ਕੀਤਾ ਹੈ। ਨਵੇਂ ਵਿਆਹੇ ਜੋੜਿਆਂ ਨੂੰ 30 ਦਿਨਾਂ ਦੀ ਪੇਡ ਮੈਰਿਜ ਲੀਵ ਦਿੱਤੀ ਜਾਵੇਗੀ ਤਾਂ ਜੋ ਪਤੀ-ਪਤਨੀ ਇਕ-ਦੂਜੇ ਨਾਲ ਸਮਾਂ ਬਿਤਾ ਸਕਣ ਅਤੇ ਆਬਾਦੀ ਵਧਾਉਣ ‘ਚ ਭਾਈਵਾਲ ਬਣ ਸਕਣ। ਜ਼ਿਕਰਯੋਗ ਹੈ…
ਆਸਟਰੇਲੀਆ ਹੱਥੋਂ ਸੈਮੀਫਾਈਨਲ ‘ਚ 5 ਦੌੜਾਂ ਨਾਲ ਹਾਰ ਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਰਲਡ ਕੱਪ ਤੋਂ ਬਾਹਰ ਹੋ ਗਈ ਹੈ। ਆਸਟਰੇਲੀਆ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ‘ਚ 172 ਦੌੜਾਂ ਬਣਾਈਆਂ ਸਨ। ਟੀਚੇ ਦਾ ਪਿੱਛਾ ਕਰਨ ਉੱਤਰੀ ਭਾਰਤੀ ਟੀਮ 20 ਓਵਰਾਂ ‘ਚ 167 ਦੌੜਾਂ ਹੀ ਬਣਾ ਸਕੀ ਤੇ ਟੂਰਨਾਮੈਂਟ ‘ਚੋਂ ਬਾਹਰ ਹੋ ਗਈ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ 52 ਅਤੇ ਜੇਮਿਮਾ ਰੌਡਰਿਗਜ਼ ਨੇ 43 ਦੌੜਾਂ ਦੀਆਂ ਸ਼ਾਨਦਾਰ ਪਾਰੀਆਂ ਜ਼ਰੂਰ ਖੇਡੀਆਂ ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦੁਆ ਸਕੀਆਂ। ਟੂਰਨਾਮੈਂਟ ਦੇ ਸੈਮੀਫ਼ਾਈਨਲ ਮੁਕਾਬਲੇ ‘ਚ ਆਸਟਰੇਲੀਅਨ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ…